Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬੀ ਵਿੱਚ ਰਗਬੀ ਖੇਡ ਨੂੰ ਹੁਲਾਰਾ ਦੇਣਾ ਲਈ ਉਪਰਾਲੇ ਕੀਤੇ ਜਾਣਗੇ : ਮੀਤ ਹੇਅਰ

ਖੇਡ ਮੰਤਰੀ ਨੇ ਰਾਹੁਲ ਬੋਸ ਨਾਲ ਰਗਬੀ ਖੇਡ ਨੂੰ ਪੰਜਾਬ ਵਿੱਚ ਉਤਸ਼ਾਹਤ ਕਰਨ ਦੀਆਂ ਕੀਤੀਆਂ ਵਿਚਾਰਾਂ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab, Amit Talwar

Web Admin

Web Admin

5 Dariya News

ਚੰਡੀਗੜ੍ਹ , 30 Apr 2023

Last updated on: Apr 30, 2023, 00:00 IST

ਪੰਜਾਬ ਸਰਕਾਰ ਸੂਬੇ ਵਿੱਚ ਰਗਬੀ ਖੇਡ ਨੂੰ ਹੁਲਾਰਾ ਦੇਣ ਲਈ ਵਿਸ਼ੇਸ਼ ਉਪਰਾਲੇ ਕਰੇਗੀ ਅਤੇ ਇਸ ਦਿਸ਼ਾ ਵਿੱਚ ਸਭ ਤੋਂ ਪਹਿਲਾਂ ਕਦਮ ਚੁੱਕਦਿਆਂ ਇਸ ਸਾਲ ਕਰਵਾਈਆਂ ਜਾਣ ਵਾਲੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਰਗਬੀ ਦੇ ਮੁਕਾਬਲੇ ਕਰਵਾਏ ਜਾਣਗੇ। ਇਹ ਗੱਲ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਇੰਡੀਅਨ ਰਗਬੀ ਫੁਟਬਾਲ ਯੂਨੀਅਨ ਦੇ ਪ੍ਰਧਾਨ ਰਾਹੁਲ ਬੋਸ ਨਾਲ ਕੀਤੀ ਮੀਟਿੰਗ ਦੌਰਾਨ ਕਹੀ।

ਰਾਹੁਲ ਬੋਸ ਜੋ ਸਾਬਕਾ ਕੌਮਾਂਤਰੀ ਰਗਬੀ ਖਿਡਾਰੀ ਤੇ ਫ਼ਿਲਮੀ ਅਦਾਕਾਰ/ਨਿਰਦੇਸ਼ਕ ਹਨ, ਨਾਲ ਰਗਬੀ ਖੇਡ ਨੂੰ ਪੰਜਾਬ ਵਿੱਚ ਉਤਸ਼ਾਹਤ ਕਰਨ ਲਈ ਕੀਤੀਆਂ ਵਿਚਾਰਾਂ ਦੌਰਾਨ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਵਿੱਚ ਮੁੜ ਖੇਡ ਸੱਭਿਆਚਾਰ ਪੈਦਾ ਕਰਨ ਲਈ ਨਿਰੰਤਰ ਯਤਨ ਕਰ ਰਹੀ ਹੈ। 

ਪਹਿਲੀ ਵਾਰ ਕਰਵਾਈਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ 30 ਖੇਡਾਂ ਦੇ ਮੁਕਾਬਲੇ ਕਰਵਾਏ ਗਏ ਅਤੇ 3 ਲੱਖ ਤੋਂ ਵੱਧ ਖਿਡਾਰੀਆਂ ਨੇ ਹਿੱਸਾ ਲਿਆ। ਇਸ ਵਾਰ ਰਗਬੀ ਖੇਡ ਨੂੰ ਵੀ ਸ਼ਾਮਲ ਕੀਤਾ ਜਾਵੇਗਾ।ਮੀਤ ਹੇਅਰ ਨੇ ਕਿਹਾ ਕਿ ਰਗਬੀ ਖੇਡ ਅਥਲੈਟਿਕਸ, ਕਬੱਡੀ, ਫ਼ੁਟਬਾਲ ਤੇ ਹੈਂਡਬਾਲ ਖੇਡ ਦੇ ਸੁਮੇਲ ਵਾਲੀ ਹੈ ਜਿਹੜੀ ਕਿ ਪੰਜਾਬੀਆਂ ਦੇ ਸੁਭਾਅ ਦੇ ਅਨੁਕੂਲ ਹੈ। 

ਇਸ ਖੇਡ ਵਿੱਚ ਪੰਜਾਬੀਆਂ ਦੇ ਬਿਹਤਰ ਪ੍ਰਦਰਸ਼ਨ ਕਰਨ ਦੀ ਪੂਰੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਰਗਬੀ ਸੈਵਨ ਇਸ ਖੇਡ ਦਾ ਛੋਟਾ ਰੂਪ ਹੈ ਜੋ ਓਲੰਪਿਕ/ਏਸ਼ਿਆਈ/ਰਾਸ਼ਟਰਮੰਡਲ ਖੇਡਾਂ ਵਿੱਚ ਸ਼ਾਮਲ ਹੈ, ਇਸ ਲਈ ਖੇਡ ਦੇ ਇਸ ਰੂਪ ਨੂੰ ਪੰਜਾਬ ਵਿੱਚ ਮਕਬੂਲ ਕਰਨ ਲਈ ਉਪਰਾਲੇ ਕੀਤੇ ਜਾਣਗੇ।ਰਾਹੁਲ ਬੋਸ ਨੇ ਰਗਬੀ ਖੇਡ ਬਾਰੇ ਮੀਤ ਹੇਅਰ ਨੂੰ ਇਕ ਪਾਵਰ ਪੁਆਇੰਟ ਪੇਸ਼ਕਾਰੀ ਵੀ ਦਿਖਾਈ।

ਵਿਸ਼ਵ ਵਿੱਚ ਫ਼ੁਟਬਾਲ, ਬਾਸਕਟਬਾਲ ਆਦਿ ਖੇਡਾਂ ਵਾਂਗ ਮਕਬੂਲ ਰਗਬੀ ਖੇਡ ਬਾਰੇ ਜਾਣਕਾਰੀ ਦਿੰਦਿਆਂ ਰਾਹੁਲ ਬੋਸ ਨੇ ਕਿਹਾ ਕਿ ਬਹੁਤ ਤੇਜ਼ੀ ਨਾਲ ਇਸ ਖੇਡ ਦਾ ਦਾਇਰਾ ਵੱਧ ਰਿਹਾ ਹੈ ਅਤੇ ਓਲੰਪਿਕ/ਏਸ਼ਿਆਈ/ਰਾਸ਼ਟਰਮੰਡਲ ਖੇਡਾਂ ਦਾ ਹਿੱਸਾ ਹੋਣ ਕਰਕੇ ਇਹ ਹੁਣ ਮੈਡਲ ਵਾਲੀ ਖੇਡ ਬਣ ਗਈ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਹ ਖੇਡ ਪਿਛਲੇ ਕੁਝ ਅਰਸੇ ਤੋਂ ਕਾਫ਼ੀ ਖੇਡੀ ਜਾਣ ਲੱਗੀ ਹੈ ਕਿਉਂਕਿ ਪੰਜਾਬ ਵਿੱਚ ਇਸ ਖੇਡ ਲਈ ਲੋੜੀਂਦੇ ਗੁਣ ਖਿਡਾਰੀਆਂ ਵਿੱਚ ਪਾਏ ਜਾਂਦੇ ਹਨ। ਪੰਜਾਬ ਦੇ ਖੇਡ ਮੰਤਰੀ ਦੀ ਮੰਗ ਉੱਤੇ ਰਾਹੁਲ ਬੋਸ ਨੇ ਜਲਦ ਹੀ ਸੂਬੇ ਵਿੱਚ ਰਗਬੀ ਸੈਵਨ ਦਾ ਇਨਵੀਟੇਸ਼ਨਲ ਟੂਰਨਾਮੈਂਟ ਕਰਵਾਉਣ ਦਾ ਐਲਾਨ ਵੀ ਕੀਤਾ।ਇਸ ਮੌਕੇ ਖੇਡ ਵਿਭਾਗ ਦੇ ਡਾਇਰੈਕਟਰ ਅਮਿਤ ਤਲਵਾੜ ਵੀ ਹਾਜ਼ਰ ਸਨ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab , Amit Talwar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD