Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਆਧਾਰ ਕਾਰਡ ਅਪਡੇਟ ਕਰਵਾਉਣ ਸਬੰਧੀ ਸਹਾਇਕ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ

ਜ਼ਿਲ੍ਹਾ ਵਾਸੀਆਂ ਨੂੰ ਆਪਣੇ ਆਧਾਰ ਕਾਰਡ ਵੇਰਵਿਆਂ ਨੂੰ ਅਪਡੇਟ ਕਰਾਉਣ ਦੀ ਅਪੀਲ

Suraj, Additional Deputy Commissioner, Firozpur

Web Admin

Web Admin

5 Dariya News

ਫਿਰੋਜ਼ਪੁਰ , 02 May 2023

Last updated on: May 02, 2023, 00:00 IST

ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਹਾਇਕ ਕਮਿਸ਼ਨਰ (ਜ) ਸ੍ਰੀ ਸੂਰਜ ਨੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ, ਸੇਵਾ ਕੇਂਦਰਾਂ ਅਤੇ ਸੀ.ਐਸ.ਸੀ. ਸੈਂਟਰਾਂ ਦੇ ਅਧਿਕਾਰੀਆਂ/ਮੈਨੇਜਰਾਂ ਨਾਲ ਰੀਵਿਊ ਮੀਟਿੰਗ ਕੀਤੀ ਅਤੇ ਜ਼ਿਲ੍ਹੇ ਵਿੱਚ ਆਧਾਰ ਅਪਡੇਟ ਦੇ ਕੰਮਾਂ ਬਾਰੇ ਜਾਣਕਾਰੀ ਲਈ ਅਤੇ ਲੋੜੀਂਦੇ ਨਿਰਦੇਸ਼ ਦਿੱਤੇ। ਇਸ ਮੌਕੇ ਡੀ.ਡੀ.ਪੀ.ਓ. ਸ. ਜਸਵੰਤ ਸਿੰਘ ਬੜੈਚ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।

ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਹੜੇ ਨਾਗਰਿਕਾਂ ਨੇ ਪਿਛਲੇ 8-10 ਸਾਲਾਂ ਤੋਂ ਆਪਣਾ ਅਧਾਰ ਕਾਰਡ ਅਪਡੇਟ ਨਹੀਂ ਕਰਵਾਇਆ ਜਾਂ ਕਿਸੇ ਵੀ ਕਿਸਮ ਦੀ ਕੋਈ ਸੋਧ ਨਹੀਂ ਕਰਵਾਈ ਜਿਵੇਂ ਕਿ ਫੋਟੋ, ਪਤਾ, ਜਨਮ ਮਿਤੀ, ਜ਼ਰੂਰੀ ਬਾਓਮੈਟ੍ਰਿਕਸ (ਅੱਖਾਂ ਅਤੇ ਹੱਥ ਦੇ ਨਿਸ਼ਾਨ) ਆਦਿ ਉਨ੍ਹਾਂ ਨੂੰ ਆਪਣੇ ਅਧਾਰ ਕਾਰਡ ਵਿੱਚ ਪਛਾਣ ਦੇ ਸਬੂਤ (ਪੀ.ਓ.ਆਈ.) ਅਤੇ ਪਤੇ ਦੇ ਸਬੂਤ (ਪੀ.ਓ.ਏ.) ਵਜੋਂ ਦਸਤਾਵੇਜ਼ਾਂ ਨੂੰ ਅਪਡੇਟ ਕਰਵਾਉਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਆਧਾਰ ਕਾਰਡ ਆਨ-ਲਾਈਨ ਦੇ ਨਾਲ-ਨਾਲ ਆਧਾਰ ਕੇਂਦਰਾਂ 'ਤੇ ਵੀ ਅਪਡੇਟ ਕਰਵਾਇਆ ਜਾ ਸਕਦਾ ਹੈ।

ਸ੍ਰੀ ਸੂਰਜ ਨੇ ਕਿਹਾ ਕਿ ਭਾਰਤ ਸਰਕਾਰ ਦੇ ਯੂ.ਆਈ.ਏ.ਡੀ.ਆਈ. ਵਿਭਾਗ ਵੱਲੋਂ ਹੋਈਆਂ ਹਦਾਇਤਾਂ ਅਨੁਸਾਰ ਨਾਗਰਿਕਾਂ ਨੂੰ ਆਪਣੇ ਅਧਾਰ ਕਾਰਡ ਦੇ ਪਛਾਣ ਅਤੇ ਰਿਹਾਇਸ਼ ਦੇ ਪ੍ਰਮਾਣ ਅਪਡੇਟ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨਾਗਰਿਕ ਵੱਖ-ਵੱਖ ਸਰਕਾਰੀ ਸਹੂਲਤਾਂ ਦਾ ਲਾਭ ਲੈਣ ਲਈ ਆਪਣਾ ਮੋਬਾਈਲ ਨੰਬਰ ਅਤੇ ਦਸਤਾਵੇਜ਼ ਆਧਾਰ ਕਾਰਡ ਨਾਲ ਅਪਡੇਟ/ਲਿੰਕ ਕਰਵਾ ਕੇ ਰੱਖਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਕਈ ਨਾਗਰਿਕਾਂ ਨੇ ਆਪਣਾ ਪਤਾ ਬਦਲਿਆ ਹੈ ਅਤੇ ਆਪਣੇ ਆਧਾਰ ਕਾਰਡਾਂ ਨੂੰ ਅੱਪਡੇਟ ਕੀਤਾ ਹੈ ਪਰੰਤੂ ਕਈਆਂ ਨੇ ਆਧਾਰ ਅਪਡੇਟ ਨਹੀਂ ਕਰਵਾਇਆ। 

ਉਨ੍ਹਾਂ ਕਿਹਾ ਨਾਗਰਿਕ 'ਮਾਈ ਆਧਾਰ ਪੋਰਟਲ' 'ਤੇ ਆਪਣੇ ਦਸਤਾਵੇਜ਼ਾਂ ਨੂੰ ਆਨਲਾਈਨ ਵੀ ਅਪਲੋਡ ਕਰ ਸਕਦੇ ਹਨ ਜਾਂ ਆਪਣੇ ਸਬੰਧਤ ਖੇਤਰਾਂ ਵਿੱਚ ਆਧਾਰ ਨਾਮਾਂਕਣ ਕੇਂਦਰਾਂ 'ਤੇ ਆਪਣੇ ਦਸਤਾਵੇਜ਼ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ 0-5 ਉਮਰ ਵਰਗ ਦੇ ਬੱਚੇ ਦਾ ਨਾਮਾਂਕਣ ਅਤੇ 5 ਸਾਲ ਅਤੇ 15 ਸਾਲ ਦੀ ਉਮਰ ਦੇ ਬੱਚਿਆਂ ਦਾ ਜ਼ਰੂਰੀ ਬਾਇਓ-ਮੈਟ੍ਰਿਕ (ਐਮ.ਬੀ.ਯੂ.) ਵੀ ਲਾਜ਼ਮੀ ਅੱਪਡੇਟ ਕਰਵਾਏ ਜਾਣ।

ਇਸ ਮੌਕੇ ਸ੍ਰੀ ਸੂਰਜ ਨੇ ਜ਼ਿਲ੍ਹੇ ਦੇ ਸਾਰੇ ਆਧਾਰ ਕੇਂਦਰਾਂ ਦੀ ਜਿਓਟੈਗਿੰਗ ਯਕੀਨੀ ਬਣਾਈ ਜਾਣ ਲਈ ਹਦਾਇਤ ਕੀਤੀ ਤਾਂ ਕਿ ਲੋਕਾਂ ਨੂੰ ਨਜ਼ਦੀਕੀ ਆਧਾਰ ਕੇਂਦਰ ਪਹੁੰਚ ਕਰਨ ਵਿੱਚ ਕਿਸੇ ਤਰ੍ਹਾਂ ਦੀ ਖੱਜਲ ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾ, ਬੈਂਕਾਂ, ਡਾਕਘਰਾਂ ਤੋਂ ਇਲਾਵਾ ਜ਼ਿਲ੍ਹੇ ਵਿੱਚ 23 ਸੀ.ਐਸ.ਸੀ. ਸੈਂਟਰਾਂ ਵਿਖੇ ਵੀ ਆਧਾਰ ਕਾਰਡ ਅਪਡੇਟ ਕਰਵਾਉਣ ਅਤੇ ਨਵੇਂ ਬਣਾਉਣ ਦਾ ਕੰਮ ਨਿਰਤੰਰ ਚੱਲ ਰਿਹਾ ਹੈ। 

ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ‘ਤੇ ਆਧਾਰ ਅਪਡੇਸ਼ਨ ਲਈ ਕੈਂਪ ਵੀ ਲਗਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸਮੂਹ ਜ਼ਿਲ੍ਹਾ ਵਾਸੀ ਆਪਣੇ ਨਜ਼ਦੀਕੀ ਸੈਂਟਰ ‘ਤੇ ਜਾ ਕੇ ਆਪਣਾ ਆਧਾਰ ਕਾਰਡ ਅਪਡੇਟ ਜ਼ਰੂਰ ਕਰਵਾਉਣ ਤਾਂ ਜੋ ਉਨ੍ਹਾਂ ਨੂੰ ਭਵਿੱਖ ਵਿੱਚ ਕਿਸੇ ਸਰਕਾਰੀ ਸਕੀਮ ਦਾ ਲਾਭ ਪ੍ਰਾਪਤ ਕਰਨ ਵਿੱਚ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਰਾਜੀਵ ਛਾਬੜਾ, ਲੀਡ ਬੈਂਕ ਮੈਨੇਜਰ ਸ੍ਰੀ ਆਰ.ਕੇ ਗੁਪਤਾ, ਤਹਿਸੀਲਦਾਰ ਚੋਣਾਂ ਸ੍ਰੀ ਚਾਂਦ ਪ੍ਰਕਾਸ਼, ਸਹਾਇਕ ਸਿਵਲ ਸਰਜਨ ਡਾ. ਸੁਸ਼ਮਾ ਠੱਕਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।

 

 

Tags: Suraj , Additional Deputy Commissioner , Firozpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD