Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

'ਨਵੇਂ ਯੁੱਗ ਦਾ ਆਗਾਜ਼', ਪੰਜਾਬ ਨੇ ਆਮ ਆਦਮੀ ਦੀ ਸਹੂਲਤ ਲਈ ਅੱਜ ਤੋਂ ਬਦਲਿਆ ਸਰਕਾਰੀ ਦਫ਼ਤਰਾਂ ਦਾ ਸਮਾਂ

ਭਗਵੰਤ ਮਾਨ ਨੇ ਖੁਦ ਸਵੇਰੇ 7:28 ਵਜੇ ਆਪਣੇ ਦਫਤਰ ਪਹੁੰਚ ਕੇ ਸੂਬੇ ਦੀ ਅਗਵਾਈ ਕਰਨ ਦੀ ਮਿਸਾਲ ਕਾਇਮ ਕੀਤੀ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab

Web Admin

Web Admin

5 Dariya News

ਚੰਡੀਗੜ੍ਹ , 02 May 2023

Last updated on: May 02, 2023, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਦਫ਼ਤਰੀ ਸਮਾਂ ਬਦਲਣ ਦੀ ਬੇਮਿਸਾਲ ਲੋਕ-ਪੱਖੀ ਪਹਿਲਕਦਮੀ ਨਾਲ ਸੂਬੇ ਵਿੱਚ 'ਨਵੇਂ ਯੁੱਗ ਦਾ ਆਗਾਜ਼' ਹੋਇਆ ਹੈ, ਜਿਸ ਨਾਲ ਰੋਜ਼ਾਨਾ 350 ਮੈਗਾਵਾਟ ਬਿਜਲੀ ਬਚਣ ਦੇ ਨਾਲ-ਨਾਲ 2 ਮਈ ਤੋਂ 15 ਜੁਲਾਈ ਤੱਕ ਲਗਭਗ 40-45 ਕਰੋੜ ਰੁਪਏ ਦੀ ਵੀ ਬੱਚਤ ਹੋਵੇਗੀ।

ਪੰਜਾਬ ਸਿਵਲ ਸਕੱਤਰੇਤ-1 ਦੇ ਕਮੇਟੀ ਰੂਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ, “ਇਸ ਮਹੱਤਵਪੂਰਨ ਕਦਮ ਨਾਲ ਜਿੱਥੇ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ, ਉਥੇ ਹੀ ਇਹ ਕਦਮ ਸਰਕਾਰੀ ਮੁਲਾਜ਼ਮਾਂ ਦੀ ਕਾਰਜਕੁਸ਼ਲਤਾ ਵਧਾਉਣ ਵਿੱਚ ਵੀ ਸਹਾਈ ਹੋਵੇਗਾ।”

ਮੁੱਖ ਮੰਤਰੀ ਨੇ ਅੱਜ ਖੁਦ ਸਵੇਰੇ 7:28 'ਤੇ ਆਪਣੇ ਦਫ਼ਤਰ ਪਹੁੰਚ ਕੇ ਮਿਸਾਲ ਕਾਇਮ ਕੀਤੀ। 

ਉਨ੍ਹਾਂ ਕਿਹਾ ਕਿ ਇਹ ਫੈਸਲਾ ਲੰਮੇ ਵਿਚਾਰ-ਵਟਾਂਦਰੇ ਦੌਰਾਨ ਬਹੁਗਿਣਤੀ ਭਾਈਵਾਲਾਂ ਦੀ ਸਹਿਮਤੀ ਲੈਣ ਤੋਂ ਬਾਅਦ ਲਿਆ ਗਿਆ। ਉਨ੍ਹਾਂ ਕਿਹਾ ਕਿ ਇਹ ਫੈਸਲਾ ਆਉਣ ਵਾਲੇ ਮਹੀਨਿਆਂ ਵਿੱਚ ਲੋਕਾਂ ਨੂੰ ਭਿਆਨਕ ਗਰਮੀ ਤੋਂ ਬਚਾਉਣ ਵਿਚ ਬਹੁਤ ਸਹਾਈ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਭਾਵੇਂ ਕਈ ਪੱਛਮੀ ਦੇਸ਼ਾਂ ਵਿੱਚ ਮੌਸਮ ਦੀ ਤਬਦੀਲੀ ਦੇ ਅਨੁਸਾਰ ਘੜੀਆਂ ਦਾ ਸਮਾਂ ਦੀ ਰਵਾਇਤੀ ਇਕ ਆਮ ਵਰਤਾਰਾ ਹੈ ਪਰ ਭਾਰਤ ਵਿੱਚ ਪਹਿਲੀ ਵਾਰ ਇਹ ਇਤਿਹਾਸਕ ਪਹਿਲਕਦਮੀ ਕੀਤੀ ਗਈ।

ਹੋਰ ਵੇਰਵਿਆਂ ਬਾਰੇ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਆਮ ਵਿਅਕਤੀ ਆਪਣੇ ਕੰਮ ਤੋਂ ਛੁੱਟੀ ਲਏ ਬਿਨਾਂ ਸਵੇਰੇ ਆਪਣਾ ਕੰਮਕਾਰ ਛੇਤੀ ਕਰ ਸਕੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਸਰਕਾਰੀ ਮੁਲਾਜ਼ਮਾਂ ਨੂੰ ਵੀ ਸਹੂਲਤ ਮਿਲੇਗੀ ਕਿਉਂਕਿ ਉਹ ਦਫ਼ਤਰੀ ਸਮੇਂ ਤੋਂ ਬਾਅਦ ਸਮਾਜਿਕ ਸਮਾਗਮਾਂ ਵਿੱਚ ਸ਼ਿਰਕਤ ਕਰ ਸਕਣਗੇ। 

ਇਸੇ ਤਰ੍ਹਾਂ ਭਗਵੰਤ ਮਾਨ ਨੇ ਕਿਹਾ ਕਿ ਕਰਮਚਾਰੀ ਆਪਣੇ ਬੱਚਿਆਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣਗੇ ਕਿਉਂ ਜੋ ਉਹ ਵੀ ਬੱਚਿਆਂ ਦੀ ਛੁੱਟੀ ਨਾਲ ਹੀ ਘਰ ਪਹੁੰਚ ਜਾਇਆ ਕਰਨਗੇ।ਮੁੱਖ ਮੰਤਰੀ ਨੇ ਕਿਹਾ ਕਿ ਇਸ ਫੈਸਲੇ ਨਾਲ ਸਰਕਾਰੀ ਦਫਤਰਾਂ ਵਿੱਚ ਰੋਜ਼ਾਨਾ 350 ਮੈਗਾਵਾਟ ਬਿਜਲੀ ਦੀ ਬੱਚਤ ਹੋਣ ਦੀ ਸੰਭਾਵਨਾ ਹੈ ਜਿਸ ਨਾਲ ਸਰਕਾਰੀ ਦਫਤਰਾਂ ਦੇ ਬਿਜਲੀ ਖਰਚੇ ਵਿੱਚ ਭਾਰੀ ਕਮੀ ਆਵੇਗੀ। 

ਉਨ੍ਹਾਂ ਕਿਹਾ ਕਿ ਪਾਵਰਕੌਮ ਦੇ ਅੰਕੜਿਆਂ ਅਨੁਸਾਰ ਦੁਪਹਿਰ 1:30 ਤੋਂ ਸ਼ਾਮ 4 ਵਜੇ ਤੱਕ ਬਿਜਲੀ ਦੀ ਵਰਤੋਂ ਦਾ ‘ਪੀਕ ਆਵਰ’ (ਬਿਜਲੀ ਦੀ ਸਭ ਤੋਂ ਵੱਧ ਖਪਤ ਵਾਲਾ ਸਮਾਂ) ਹੈ ਪਰ ਕਿਉਂਕਿ ਹੁਣ ਦਫ਼ਤਰ ਦੁਪਹਿਰ 2 ਵਜੇ ਬੰਦ ਰਹਿਣਗੇ, ਇਸ ਨਾਲ ਬਿਜਲੀ ਦੀ ਵਰਤੋਂ ਵਿੱਚ ਕਟੌਤੀ ਕਰਨ ਵਿੱਚ ਮਦਦ ਮਿਲੇਗੀ। 

ਭਗਵੰਤ ਮਾਨ ਨੇ ਕਿਹਾ ਕਿ ਹਰ ਮਹੀਨੇ ਔਸਤਨ 16 ਤੋਂ 17 ਕਰੋੜ ਰੁਪਏ ਦੀ ਬੱਚਤ ਹੋਵੇਗੀ ਅਤੇ 2 ਮਈ ਤੋਂ 15 ਜੁਲਾਈ ਤੱਕ ਦੇ ਸਮੇਂ ਦੌਰਾਨ ਸੂਬਾ ਸਰਕਾਰ ਨੂੰ 40 ਤੋਂ 42 ਕਰੋੜ ਰੁਪਏ ਦੀ ਬੱਚਤ ਹੋਣ ਦੀ ਉਮੀਦ ਹੈ।ਮੁੱਖ ਮੰਤਰੀ ਨੇ ਕਿਹਾ ਕਿ ਨਵਾਂ ਸਮਾਂ-ਸਾਰਣੀ ਇਹ ਵੀ ਯਕੀਨੀ ਬਣਾਏਗਾ ਕਿ ਸਰਕਾਰੀ ਦਫ਼ਤਰਾਂ ਵਿੱਚ ਕੁਦਰਤੀ ਚਾਨਣ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ। 

ਉਨ੍ਹਾਂ ਕਿਹਾ ਕਿ 15 ਜੁਲਾਈ ਤੋਂ ਬਾਅਦ ਸਾਰੇ ਭਾਈਵਾਲਾਂ ਖਾਸ ਕਰਕੇ ਆਮ ਲੋਕਾਂ ਤੋਂ ਫੀਡਬੈਕ ਲੈ ਕੇ ਫੈਸਲੇ ਦੀ ਸਮੀਖਿਆ ਕੀਤੀ ਜਾਵੇਗੀ। ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਵੀ ਨਾਗਰਿਕ ਕੇਂਦਰਿਤ ਫੈਸਲੇ ਲਵੇਗੀ ਜਿਸ ਲਈ ਅਗਾਊਂ ਯੋਜਨਾਬੰਦੀ ਕੀਤੀ ਜਾ ਚੁੱਕੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਣ ਦੇ ਕਦਮ ਨਾਲ ਸਿਰਫ ਬਿਜਲੀ ਦੀ ਬੱਚਤ ਹੀ ਨਹੀਂ ਸਗੋਂ ਇਸ ਨਾਲ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਵੀ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਕਦਮ ਬਾਰੇ ਕਈ ਹੋਰ ਸੂਬਿਆਂ ਵੱਲੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਦੂਜੇ ਸੂਬਿਆਂ ਵਿੱਚ ਵੀ ਇਸ ਨੂੰ ਦੁਹਰਾਉਣ ਦੀ ਸੰਭਾਵਨਾ ਹੈ।

 ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਵੱਡੇ ਸ਼ਹਿਰਾਂ ਜਿਵੇਂ ਕਿ ਬੈਂਗਲੁਰੂ, ਚੇਨਈ, ਮੁੰਬਈ, ਕੋਲਕਾਤਾ, ਦਿੱਲੀ ਅਤੇ ਹੋਰਾਂ ਵਿੱਚ ਅਜਿਹੇ ਕਦਮ ਟ੍ਰੈਫਿਕ ਦੀ ਸਮੱਸਿਆ ਨੂੰ ਸੁਚਾਰੂ ਬਣਾਉਣ ਵਿੱਚ ਮਦਦ ਕਰ ਸਕਦੇ ਹਨ ਜਿਸ ਨਾਲ ਆਮ ਆਦਮੀ ਨੂੰ ਲੋੜੀਂਦੀ ਰਾਹਤ ਮਿਲੇਗੀ।ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਸੂਬੇ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਹੈ ਕਿਉਂਕਿ ਖੇਤੀ, ਘਰੇਲੂ ਜਾਂ ਸਨਅਤ ਸਮੇਤ ਸਾਰੇ ਖੇਤਰਾਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਵਾਧੂ ਬਿਜਲੀ ਪੈਦਾ ਕੀਤੀ ਜਾ ਰਹੀ ਹੈ। 

ਇੱਕ ਮਿਸਾਲ ਦਿੰਦਿਆਂ ਉਨ੍ਹਾਂ ਕਿਹਾ ਕਿ ਰੋਪੜ ਸਥਿਤ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਕੋਲ 35 ਦਿਨਾਂ ਲਈ ਕੋਲਾ ਮੌਜੂਦ ਹੈ ਜਦੋਂ ਇਸ ਤੋਂ ਪਹਿਲਾਂ ਦੀਆਂ ਸਰਕਾਰਾਂ ਦੇ ਸਮੇਂ ਸੂਬੇ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਹਨੇਰੇ ਦਾ ਖ਼ਤਰਾ ਮੰਡਰਾਉਂਦਾ ਰਹਿੰਦਾ ਸੀ। ਹਰਿਆਣਾ ਦੇ ਬਿਜਲੀ ਮੰਤਰੀ ਵੱਲੋਂ ਸੂਬੇ ਵਿੱਚ ਬਿਜਲੀ ਸਬੰਧੀ ਦਿੱਤੇ ਬੇਬੁਨਿਆਦ ਅਤੇ ਤਰਕਹੀਣ ਬਿਆਨ 'ਤੇ ਤਨਜ਼ ਕੱਸਦਿਆਂ ਭਗਵੰਤ ਮਾਨ ਨੇ ਉਨ੍ਹਾਂ ਨੂੰ ਪੰਜਾਬ ਦੇ ਮਾਮਲਿਆਂ ਵਿੱਚ ਦਖ਼ਲ ਦੇਣ ਤੋਂ ਗੁਰੇਜ਼ ਕਰਨ ਅਤੇ ਆਪਣੇ ਸੂਬੇ 'ਤੇ ਧਿਆਨ ਦੇਣ ਦੀ ਸਲਾਹ ਦਿੱਤੀ।

ਇਸ ਮੌਕੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂ ਪ੍ਰਸਾਦ ਅਤੇ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ ਅਤੇ ਹੋਰ ਵੀ ਮੌਜੂਦ ਸਨ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD