Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਵਾਧੂ ਟੈਕਸ ਲਗਾਕੇ ਸਰਕਾਰ ਨੇ ਵਪਾਰ ਕੀਤਾ ਤਬਾਹ,ਵਪਾਰੀ ਵਰਗ ਦਾ ਸਰਕਾਰ ਨੂੰ ਕੋਈ ਧਿਆਨ ਨਹੀ

ਦੁਕਾਨਦਾਰ ਭਰਾ ਰੋਟੀ ਦਾ ਖਰਚਾ ਮੁਸ਼ਕਿਲ ਨਾਲ ਕੱਢਣ ਲਈ ਮਜਬੂਰ – ਬੈਂਸ

ਸ਼ਿਮਲਾਪੁਰੀ ਦੇ ਵੱਖ-ਵੱਖ ਇਲਾਕਿਆਂ ਵਿੱਚ ਮੀਟਿੰਗ ਬਾਅਦ ਇਲਾਕਾ ਨਿਵਾਸੀਆਂ ਨਾਲ ਬਲਵਿੰਦਰ ਸਿੰਘ ਬੈਂਸ ਤੇ ਪਤਵੰਤੇ ਸੱਜਣ।

Web Admin

Web Admin

5 ਦਰਿਆ ਨਿਊਜ਼ (ਅਜੈ ਪਾਹਵਾ)

ਲੁਧਿਆਣਾ , 18 Apr 2014

Last updated on: Apr 18, 2014, 00:00 IST

ਲੁਧਿਆਣਾ ਲੋਕ ਸਭਾ ਹਲਕੇ ਤੋ ਆਜ਼ਾਦ ਉਮੀਦਵਾਰ ਸਿਮਰਜੀਤ ਸਿੰਘ ਬੈੰਸ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ ਜਦੋ ਸ਼ਿਮਲਾਪੁਰੀ ਵਿਖੇ ਵੱਖ-ਵੱਖ ਇਲਾਕਿਆਂ ਵਿੱਚ ਮੀਟਿੰਗਾਂ ਦੌਰਾਨ ਵਿਧਾਇਕ ਸ. ਬਲਵਿੰਦਰ ਸਿੰਘ ਬੈਂਸ ਵੱਲੋ ਸ. ਸਿਮਰਜੀਤ ਸਿੰਘ ਬੈਂਸ ਦੇ ਹੱਕ ਵਿੱਚ ਵੱਡੀ ਗਿਣਤੀ 'ਚ ਇਕੱਠੇ ਹੋਏ ਦੁਕਾਨਦਾਰ ਵੀਰਾਂ ਨੇ ਸ. ਬੈਂਸ ਨੂੰ ਹਰ ਸੰਭਵ ਮੱਦਦ ਦੇ ਨਾਲ ਨਾਲ ਖੁੱਲ੍ਹੇ ਸਮਰਥਨ ਦਾ ਐਲਾਨ ਕਰ ਦਿੱਤਾ ਹੈ। ਇਸ ਮੌਕੇ ਵਿਸ਼ਾਲ ਇਕੱਠ ਨੂੰ ਸੰਬੋਧਨ ਦੌਰਾਨ ਸ. ਬਲਵਿੰਦਰ ਸਿੰਘ ਬੈਂਸ ਦੇ ਨਿਸ਼ਾਨੇ ਤੇ ਸੂਬੇ ਦੀ ਅਕਾਲੀ ਸਰਕਾਰ ਤੇ ਗੱਠਜੋੜ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਹੀ ਰਹੇ। ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਸ. ਬਲਵਿੰਦਰ ਸਿੰਘ ਬੈੰਸ ਨੇ ਕਿਹਾ ਕਿ ਅੱਜ ਦੇ ਸਮੇ ਦੀ ਅਕਾਲੀ ਸਰਕਾਰ ਨੇ ਸੂਬੇ ਦੇ ਲੋਕਾਂ ਦਾ ਖੂਨ ਚੂਸਨ ਵਿੱਚ ਕੋਈ ਕਸਰ ਨਹੀ ਛੱਡੀ ਹੈ। ਉਹਨਾਂ ਕਿਹਾ ਕਿ ਜਿੱਥੇ ਵਪਾਰੀ ਵਰਗ ਸਰਕਾਰ ਵੱਲੋ ਲਗਾਏ ਜਾ ਰਹੇ ਟੈਕਸਾਂ ਦੀ ਮਾਰ ਹੇਠਾਂ ਦਬ ਗਿਆ ਹੈ ਉਥੇ ਹੀ ਕਿਸਾਨ ਵੀਰ ਵੀ  ਇਸ ਸਰਕਾਰ ਦੀਆਂ ਧੱਕੇਸ਼ਾਹੀਆਂ ਤੋ ਤੰਗ ਆ ਚੁੱਕੇ ਹਨ। ਸ. ਬੈਂਸ ਨੇ ਕਿਹਾ ਕਿ ਟੈਕਸਾਂ ਦੀ ਪਾਈ ਜਾ ਰਹੀ ਮਾਰ ਨੇ ਆਮ ਵਿਅਕਤੀ ਨੂੰ ਦੋ ਵਕਤ ਦੀ ਰੋਟੀ ਲਈ ਵੀ ਮੋਹਤਾਜ ਕਰ ਦਿੱਤਾ ਹੈ ਅਤੇ ਇਸ ਮਾਰ ਦਾ ਸਭ ਤੋ ਵੱਡਾ ਨੁਕਸਾਨ ਛੋਟੇ ਦੁਕਾਨਦਾਰ ਵੀਰਾਂ ਨੂੰ ਹੋ ਰਿਹਾ ਹੈ ਜਿੰਨ੍ਹਾਂ ਦੀ ਰੋਜੀ ਰੋਟੀ ਅਤੇ ਖਰਚਾ ਪਾਣੀ ਵੀ ਦੁਕਾਨਦਾਰੀ ਤੋ ਹੀ ਚੱਲਦਾ ਹੈ। ਇਸ ਮੌਕੇ ਵਿਸਾਲ ਇਕੱਠ ਨੇ ਹੱਥ ਖੜੇ ਕਰਕੇ ਸ. ਬੈਂਸ ਦੇ ਹੱਕ ਵਿੱਚ ਸਮਰਥਨ ਦਾ ਐਲਾਨ ਕੀਤਾ। ਮੀਟਿੰਗ ਵਿੱਚ ਸਰਬਜੀਤ ਸਿੰਘ ਸਾਬੀ, ਜਤਿਨ ਮੰਨਣ, ਪਰਮਿੰਦਰ ਸਿੰਘ ਤੱਗੜ, ਬਲਵੀਰ ਸਿੰਘ ਤੱਗੜ, ਅਵਤਾਰ ਸਿੰਘ ਤੱਗੜ, ਸੁਖਦੇਵ ਸਿੰਘ ਸੱਗੂ, ਗੁਰਜੰਟ ਸਿੰਘ, ਸੁਦੇਸ਼, ਮੋਨੂੰ, ਨੋਨੀ, ਸੁਖਮਨੀ ਸੇਵਾ ਸੁਸਾਇਟੀ ਆਦਿ ਤੇ ਇਲਾਵਾ ਵੱਡੀ ਗਿਣਤੀ 'ਚ ਵਪਾਰੀ ਅਤੇ ਇਲਾਕਾ ਨਿਵਾਸੀ ਹਾਜ਼ਿਰ ਸਨ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD