Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਵੱਲੋਂ ਅਨਰੈਗੂਲੇਟਿਡ ਡਿਪਾਜ਼ਿਟ ਐਕਟ, 2019 ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼

ਮੁੱਖ ਸਕੱਤਰ ਨੇ 19ਵੀਂ ਸੂਬਾ ਪੱਧਰੀ ਤਾਲਮੇਲ ਕਮੇਟੀ ਮੀਟਿੰਗ ਦੀ ਕੀਤੀ ਪ੍ਰਧਾਨਗੀ

Vijay Kumar Janjua, Chief Secretary, Chief Secretary of Punjab, Chief Secretary Punjab, IAS officer, IAS, Punjab, Punjab Government, Government of Punjab

Web Admin

Web Admin

5 Dariya News

ਚੰਡੀਗੜ੍ਹ , 02 May 2023

Last updated on: May 02, 2023, 00:00 IST

ਸੂਬੇ ਦੇ ਨਾਗਰਿਕਾਂ ਦੀ ਸਖ਼ਤ ਮਿਹਨਤ ਦੀ ਕਮਾਈ ਦੀ ਰੱਖਿਆ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਲੋਕਾਂ ਦੇ ਹਿੱਤਾਂ ਲਈ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਅਨਰੈਗੂਲੇਟਿਡ ਡਿਪਾਜ਼ਿਟ ਐਕਟ, 2019 'ਤੇ ਪਾਬੰਦੀ ਦੇ ਉਪਬੰਧਾਂ (ਕੰਟਰੋਲ ਰਹਿਤ ਜਮ੍ਹਾਂ ਰਕਮ ਉਤੇ ਪਾਬੰਦੀ ਦੇ ਕਾਨੂੰਨ) ਨੂੰ ਸਖ਼ਤੀ ਨਾਲ ਲਾਗੂ ਕਰਨ 'ਤੇ ਜ਼ੋਰ ਦਿੱਤਾ ਹੈ। 

ਉਹ ਅੱਜ ਇੱਥੇ ਵਿਖੇ 19ਵੀਂ ਰਾਜ ਪੱਧਰੀ ਤਾਲਮੇਲ ਕਮੇਟੀ (ਐਸ.ਐਲ.ਸੀ.ਸੀ.) ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।ਮੁੱਖ ਸਕੱਤਰ ਨੇ ਪਰਲਜ਼ ਐਗਰੋਟੈਕ ਕਾਰਪੋਰੇਸ਼ਨ ਲਿਮਿਟੇਡ (ਪੀ.ਏ.ਸੀ.ਐਲ.) ਦੇ ਮਾਮਲੇ ਵਿੱਚ ਬਹੁਤ ਘੱਟ ਵਸੂਲੀ ਕਰਨ ਲਈ ਸਕਿਊਰਟੀਜ਼ ਐਕਸਚੇਂਜ ਬੋਰਡ ਆਫ਼ ਇੰਡੀਆ (ਸੇਬੀ) ਅਤੇ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੂੰ ਪੀ.ਏ.ਸੀ.ਐਲ. ਦੀਆਂ ਸਾਰੀਆਂ 2497 ਸੰਪਤੀਆਂ ਦੀ ਸੂਚੀ ਤੁਰੰਤ ਉਪਲਬਧ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ।

ਉਨ੍ਹਾਂ ਨੇ ਸੇਬੀ ਅਤੇ ਆਰ.ਬੀ.ਆਈ. ਨੂੰ ਰਿਕਵਰੀ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਦੀ ਸਲਾਹ ਵੀ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਸੇਬੀ ਨੂੰ ਇਹ ਵੀ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਅਜਿਹੇ ਮਾਮਲਿਆਂ ਵਿੱਚ ਸਾਰੇ ਸਬੰਧਤ ਰੈਗੂਲੇਟਰਜ਼ ਨੂੰ ਪੂਰਾ ਸਮਰਥਨ ਅਤੇ ਸਹਿਯੋਗ ਦੇਵੇਗੀ।ਸ੍ਰੀ ਜੰਜੂਆ ਵੱਲੋਂ ਆਰ.ਬੀ.ਆਈ. ਅਤੇ ਸੇਬੀ ਨੂੰ ਸਮਾਜ ਦੇ ਹੇਠਲੇ ਵਰਗ ਦੇ ਲੋਕਾਂ, ਜੋ ਧੋਖੇਬਾਜ਼ਾਂ ਦੇ ਝੂਠੇ ਵਾਅਦਿਆਂ ਦਾ ਆਸਾਨੀ ਨਾਲ ਸ਼ਿਕਾਰ ਹੋ ਜਾਂਦੇ ਹਨ, ਨੂੰ ਜਾਗਰੂਕ ਕਰਨ ਲਈ ਜ਼ਮੀਨੀ ਪੱਧਰ 'ਤੇ ਵਿੱਤੀ ਸਾਖਰਤਾ ਕੈਂਪ ਲਗਾਉਣ ਲਈ ਵੀ ਆਖਿਆ।

ਮੀਟਿੰਗ ਵਿੱਚ ਵਿੱਤ ਸਕੱਤਰ ਗਰਿਮਾ ਸਿੰਘ, ਆਰ.ਬੀ.ਆਈ. ਚੰਡੀਗੜ੍ਹ ਦੀ ਜਨਰਲ ਮੈਨੇਜਰ ਰਿਚਾ ਪਾਂਡੇ ਦਿਵੇਦੀ ਅਤੇ ਆਰਥਿਕ ਅਪਰਾਧ ਵਿੰਗ ਦੇ ਸੀਨੀਅਰ ਅਧਿਕਾਰੀ, ਸਹਾਇਕ ਕਾਨੂੰਨੀ ਮਸ਼ੀਰ, ਸੇਬੀ ਦੇ ਸਹਾਇਕ ਜਨਰਲ ਮੈਨੇਜਰ, ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਅਤੇ ਇੰਸਟੀਚਿਊਟ ਆਫ਼ ਚਾਰਟਰਡ ਅਕਾਊਟੈਂਟਸ ਆਫ਼ ਇੰਡੀਆ ਦੇ ਕੌਂਸਲ ਮੈਂਬਰ ਵੀ ਹਾਜ਼ਰ ਸਨ।

 

Tags: Vijay Kumar Janjua , Chief Secretary , Chief Secretary of Punjab , Chief Secretary Punjab , IAS officer , IAS , Punjab , Punjab Government , Government of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD