Monday, 20 May 2024

 

 

ਖ਼ਾਸ ਖਬਰਾਂ ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ : ਜੈ ਇੰਦਰ ਕੌਰ ਢਾਈ ਸਾਲਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਆਮ ਆਦਮੀ ਪਾਰਟੀ : ਪ੍ਰਨੀਤ ਕੌਰ ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ : ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ ਬਿਜਲੀ ਦੇ ਲੱਗ ਰਹੇ ਕੱਟਾਂ ਕਾਰਨ ਮੋਹਾਲੀ ਵਿੱਚ ਹਾਹਾਕਾਰ ਖਰਚਾ ਅਬਜ਼ਰਬਰ ਵਲੋਂ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਨੂੰ ਪ੍ਰਚਾਰ ਦੌਰਾਨ ਕੀਤੇ ਜਾਣ ਵਾਲੇ ਖ਼ਰਚੇ ਦਾ ਮੁਕੰਮਲ ਰਿਕਾਰਡ ਰੱਖਣ ਦੀ ਹਦਾਇਤ ਮੌੜ ਮੰਡੀ 'ਚ ਜਨਤਕ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ

 

ਪੰਜਾਬ ਮੁੜ ਵਿਕਾਸ ਦੀਆਂ ਲੀਹਾਂ ‘ਤੇ ਆ ਰਿਹਾ ਹੈਃ ਮੁੱਖ ਮੰਤਰੀ ਭਗਵੰਤ ਮਾਨ

ਮੁੱਖ ਮੰਤਰੀ ਨੇ ਰਾਜਪੁਰਾ-ਘਨੌਰ ਵਿਖੇ ਜੇ.ਐਸ.ਡਬਲਯੂ. ਸਟੀਲ ਕੋਟਿੰਗ ਪ੍ਰੋਡਕਟਸ ਲਿਮਟਿਡ ਪਲਾਂਟ ਕੀਤਾ ਲੋਕਾਂ ਨੂੰ ਸਮਰਪਿਤ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Gurlal Singh Ghanaur, Neena Mittal

Web Admin

Web Admin

5 Dariya News

ਰਾਜਪੁਰਾ (ਪਟਿਆਲਾ) , 02 May 2023

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਪੰਜਾਬ, ਦੇਸ਼ ਦੇ ਸਭ ਤੋਂ ਪਸੰਦੀਦਾ ਉਦਯੋਗਿਕ ਸਥਾਨ ਵਜੋਂ ਉੱਭਰਿਆ ਹੈ ਅਤੇ ਹਰ ਖੇਤਰ ਵਿੱਚ ਵਿਆਪਕ ਵਿਕਾਸ ਦੇਖਣ ਨੂੰ ਮਿਲ ਰਿਹਾ ਹੈ। ਜੇ.ਐਸ.ਡਬਲਯੂ ਸਟੀਲ ਕੋਟਿੰਗ ਪ੍ਰੋਡਕਟਸ ਲਿਮਟਿਡ ਦੇ ਪਲਾਂਟ ਨੂੰ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਪਲਾਂਟ 247 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਹੈ ਅਤੇ ਇਸ ਨਾਲ 600 ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ। 

ਉਨ੍ਹਾਂ ਕਿਹਾ ਕਿ ਇਹ ਜ਼ੀਰੋ ਲਿਕਵਿਡ ਡਿਸਚਾਰਜ ਪਲਾਂਟ ਹੈ, ਜੋ ਨਾ ਤਾਂ ਪਾਣੀ ਅਤੇ ਨਾ ਹੀ ਹਵਾ ਨੂੰ ਪ੍ਰਦੂਸ਼ਿਤ ਕਰੇਗਾ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕਾਰੋਬਾਰੀਆਂ ਦਾ ਸੰਤਾਂ, ਪੀਰਾਂ ਤੇ ਫ਼ਕੀਰਾਂ ਦੀ ਧਰਤੀ 'ਤੇ ਸਵਾਗਤ ਕਰਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀ ਉਦਯੋਗ-ਪੱਖੀ ਨੀਤੀ ਕਾਰਨ ਪੰਜਾਬ ਦੇਸ਼ ਭਰ ਵਿੱਚ ਨਿਵੇਸ਼ ਲਈ ਸਭ ਤੋਂ ਅਨੁਕੂਲ ਸਥਾਨ ਵਜੋਂ ਉੱਭਰਿਆ ਹੈ। 

ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਅਤੇ ਉਦਯੋਗਪਤੀਆਂ ਦੀ ਮਜ਼ਬੂਤ ਸਾਂਝ ਨੇ ਪੰਜਾਬ ਨੂੰ ਦੇਸ਼ ਦਾ ਉਦਯੋਗਿਕ ਹੱਬ ਬਣਾਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਵਜੋਂ ਜ਼ਿੰਮੇਵਾਰੀ ਸੰਭਾਲਣ ਦੇ ਮਹਿਜ਼ ਇੱਕ ਸਾਲ ਦੇ ਅੰਦਰ ਹੀ ਉਨ੍ਹਾਂ ਦਾ ਸਭ ਤੋਂ ਪਹਿਲਾ ਅਤੇ ਮੁੱਖ ਕੰਮ ਲੋਕਾਂ ਦੀਆਂ ਸਮੱਸਿਆਵਾਂ, ਪੇਚੀਦਗੀਆਂ ਬਾਰੇ ਚੰਗੀ ਤਰ੍ਹਾਂ ਜਾਣੂੰ ਹੋਣਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਮੰਤਵ ਬਦਲਦੀਆਂ ਉਮੀਦਾਂ ਅਤੇ ਨਵੀਆਂ ਚੁਣੌਤੀਆਂ ਨਾਲ ਤਾਲਮੇਲ ਕਾਇਮ ਰੱਖਣਾ ਹੈ। ਉਨ੍ਹਾਂ ਆਖਿਆ ਕਿ ਉਨ੍ਹਾਂ ਨੇ ਸੂਬੇ ਵਿੱਚ ਆਰਥਿਕ ਵਿਕਾਸ ਵਿੱਚ ਤੇਜ਼ੀ ਲਿਆ ਕੇ ਦੇਸ਼ ਦੇ ਭਵਿੱਖ ਨੂੰ ਉੱਜਵਲ ਬਣਾਉਣ ਦਾ ਰਾਹ ਚੁਣਿਆ ਹੈ। 

ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਦੇਖਿਆ ਹੈ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਜ਼ਿੰਦਗੀ ਵਿੱਚ ਕੁਝ ਵੱਡਾ ਕਰਨਾ ਚਾਹੁੰਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੂੰ ਪੂਰਾ ਯਕੀਨ ਹੈ ਕਿ ਪਰਮਾਤਮਾ ਨੇ ਉਨ੍ਹਾਂ ਨੂੰ ਲੋਕਾਂ ਦੇ ਜੀਵਨ ਵਿੱਚ ਗੁਣਾਤਮਕ ਤਬਦੀਲੀਆਂ ਲਿਆਉਣ ਲਈ ਪੰਜਾਬ ਦੀ ਅਗਵਾਈ ਕਰਨ ਦਾ ਇਹ ਮੌਕਾ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਕਾਰੋਬਾਰਾਂ ਅਤੇ ਨਿਵੇਸ਼ਕਾਂ ਦੀ ਸਹਾਇਤਾ ਲਈ ਕਈ ਨੀਤੀਆਂ ਅਤੇ ਪਹਿਲਕਦਮੀਆਂ ਕੀਤੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਸੂਬਾ ਆਰਥਿਕ ਵਿਕਾਸ ਦੇ ਉੱਚੇ ਪੱਧਰ 'ਤੇ ਪਹੁੰਚ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਨਵੀਂ ਉਦਯੋਗਿਕ ਅਤੇ ਕਾਰੋਬਾਰੀ ਵਿਕਾਸ ਨੀਤੀ 2022 ਦਾ ਮੰਤਵ ਆਉਣ ਵਾਲੇ ਪੰਜ ਸਾਲਾਂ ਵਿੱਚ ਵੱਡੇ ਨਿਵੇਸ਼ ਨੂੰ ਆਕਰਸ਼ਿਤ ਕਰਨਾ ਅਤੇ ਵੱਧ ਤੋਂ ਵੱਧ ਰੋਜ਼ਗਾਰ ਪੈਦਾ ਕਰਨਾ ਹੈ। 

ਉਨ੍ਹਾਂ ਕਿਹਾ ਕਿ ਇਹ ਨੀਤੀ ਨਵੇਂ ਐਮ.ਐਸ.ਐਮ.ਈਜ਼., ਵੱਡੀਆਂ ਇਕਾਈਆਂ, ਸਟਾਰਟ-ਅੱਪ ਅਤੇ ਹੋਰਾਂ ਨੂੰ ਵਿਸਥਾਰ ਅਤੇ ਨਿਵੇਸ਼ ਵਾਸਤੇ ਮੁਕਾਬਲਾ ਆਧਾਰਤ ਵਿਕਾਸ ਦਾ ਮੌਕਾ ਪ੍ਰਦਾਨ ਕਰਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਸਾਰੇ ਉਪਰਾਲੇ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਹਨ। ਮੁੱਖ ਮੰਤਰੀ ਨੇ ਇਸ ਅਹਿਮ ਪ੍ਰੋਜੈਕਟ 'ਤੇ ਕੰਮ ਸ਼ੁਰੂ ਕਰਨ ਲਈ ਗਰੁੱਪ ਨੂੰ ਵਧਾਈ ਦਿੰਦੇ ਹੋਏ ਇਸ ਨੇਕ ਕੰਮ ਵਿੱਚ ਉਨ੍ਹਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਇਸ ਕੰਪਨੀ ਵੱਲੋਂ ਸੂਬੇ ਵਿੱਚ ਕੀਤੇ ਗਏ ਵੱਡੇ ਨਿਵੇਸ਼ਾਂ ਵਿੱਚੋਂ ਇੱਕ ਹੈ। 

ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਵੱਡੇ ਉਦਯੋਗਿਕ ਸਮੂਹ ਵੱਲੋਂ ਕੀਤੇ ਨਿਵੇਸ਼ ਨਾਲ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਮਿਲੇਗਾ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੁੱਲ੍ਹਣਗੇ। ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਇਸ ਪ੍ਰੋਜੈਕਟ ਤੋਂ ਬਹੁਤ ਲਾਭ ਮਿਲੇਗਾ, ਜੋ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ। 

ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਵੱਕਾਰੀ ਪ੍ਰੋਜੈਕਟ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਅੱਗੇ ਵਧਾਉਣ ਲਈ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਆਉਣ ਵਾਲੇ ਦਿਨਾਂ ਵਿੱਚ ਸੂਬੇ ਵਿੱਚ ਅਜਿਹੇ ਹੋਰ ਪ੍ਰੋਜੈਕਟ ਲੱਗਣਗੇ।

ਉਦਘਾਟਨੀ ਸਮਾਰੋਹ ਵਿੱਚ ਸ਼ਰਦ ਮਹਿੰਦਰਾ ਜੇਐਸਡਬਲਯੂ ਸਟੀਲ ਕੋਟੇਡ ਪ੍ਰੋਡਕਟਸ ਲਿਮਟਿਡ ਦੇ ਡਾਇਰੈਕਟਰ ਅਤੇ ਸੀਈਓ, ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਘਨੌਰ ਅਤੇ ਵਿਧਾਇਕ ਰਾਜਪੁਰਾ ਨੀਨਾ ਮਿੱਤਲ ਦੇ ਨਾਲ ਏ ਵੇਣੂ ਪ੍ਰਸਾਦ, ਦਲੀਪ ਕੁਮਾਰ ਪ੍ਰਿੰਸੀਪਲ ਸਕੱਤਰ, ਕੇਕੇ ਯਾਦਵ ਸੀਈਓ ਇਨਵੈਸਟ ਪੰਜਾਬ, ਆਈਜੀ ਮੁਖਵਿੰਦਰ ਸਿੰਘ ਛੀਨਾ, ਡੀਸੀ ਸਾਕਸ਼ੀ ਸਾਹਨੀ, ਐਸਐਸਪੀ ਵਰੁਣ ਸ਼ਰਮਾ ਅਤੇ ਹੋਰ ਉਦਯੋਗਪਤੀ ਅਤੇ ਵਪਾਰੀ ਵੀ ਹਾਜ਼ਰ ਸਨ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Gurlal Singh Ghanaur , Neena Mittal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD