Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਭਾਸ਼ਾ ਵਿਭਾਗ ਪੰਜਾਬ, ਜ਼ਿਲ੍ਹਾ ਫਾਜ਼ਿਲਕਾ ਵੱਲੋਂ ਗੋਪੀਚੰਦ ਆਰਯ ਮਹਿਲਾ ਕਾਲਜ ਅਬੋਹਰ ਵਿਖੇ ਸਾਹਿਤਕ ਕਾਰਜਸ਼ਾਲਾ (ਕਵਿਤਾ) ਦਾ ਕੀਤਾ ਆਯੋਜਨ

Language Department Punjab, Punjabi Bhasha Vibhag, Bhasha Vibhag, Punjabi Bhasha Vibhag Fazilka

Web Admin

Web Admin

5 Dariya News

ਫਾਜਿਲਕਾ , 03 May 2023

Last updated on: May 03, 2023, 00:00 IST

ਭਾਸ਼ਾ ਵਿਭਾਗ ਪੰਜਾਬ, ਜ਼ਿਲ੍ਹਾ ਫਾਜ਼ਿਲਕਾ ਵੱਲੋਂ ਗੋਪੀਚੰਦ ਆਰਯ ਮਹਿਲਾ ਕਾਲਜ ਅਬੋਹਰ ਵਿਖੇ ਸਾਹਿਤਕ ਕਾਰਜਸ਼ਾਲਾ (ਕਵਿਤਾ) ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਹਿੱਸਾ ਲਿਆ ਅਤੇ ਕਵਿਤਾ ਦੀ ਵਿਧਾ ਬਾਰੇ ਤਕਨੀਕੀ ਜਾਣਕਾਰੀਆਂ ਹਾਸਲ ਕੀਤੀਆਂ ਅਤੇ ਆਪਣੀ ਕਵਿਤਾ ਕਲਾ ਨੂੰ ਪੇਸ਼ ਕੀਤਾ। 

ਸਮਾਗਮ ਦੀ ਸ਼ੁਰੂਆਤ ਭਾਸ਼ਾ ਵਿਭਾਗ ਦੀ ਵਿਭਾਗੀ ਧੁਨੀ ਨਾਲ ਕੀਤੀ ਗਈ। ਸ. ਪਰਮਿੰਦਰ ਸਿੰਘ, ਖੋਜ ਅਫ਼ਸਰ, ਫ਼ਾਜ਼ਿਲਕਾ ਵੱਲੋਂ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ ਗਿਆ ਅਤੇ ਕਵਿਤਾ ਕਾਰਜਸ਼ਾਲਾ ਬਾਰੇ ਸੰਖੇਪ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਜ਼ਿਲ੍ਹਾ ਭਾਸ਼ਾ ਅਫ਼ਸਰ ਭੁਪਿੰਦਰ ਉਤਰੇਜਾ ਨੇ ਕਾਰਜਸ਼ਾਲਾ ਦੀ ਮਹੱਤਤਾ ਅਤੇ ਕਵਿਤਾ ਦੇ ਮਨੁੱਖੀ ਜੀਵਨ ਵਿੱਚ ਮਹੱਤਵ ਅਤੇ ਕਵਿਤਾ ਦੀ ਵਿਧਾ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ। 

ਇਸ ਤੋਂ ਬਾਅਦ ਵੱਖ-ਵੱਖ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਆਪਣੀ-ਆਪਣੀ ਕਵਿਤਾ ਦੀ ਪੇਸ਼ਕਾਰੀ ਕੀਤੀ ਗਈ। ਇਸ ਮੌਕੇ ਉੱਘੇ ਕਵੀ ਡਾ. ਸੰਦੇਸ਼ ਤਿਆਗੀ, ਹਰਦੀਪ ਢਿੱਲੋਂ ਆਤਮਾ ਰਾਮ ਰੰਜਨ, ਸੰਜੀਵ ਨਵਲ ਜੀ ਨੇ ਆਏ ਹੋਏ ਵਿਦਿਆਰਥੀਆਂ ਨੂੰ ਕਵਿਤਾ ਦੀਆਂ ਬਰੀਕੀਆਂ ਅਤੇ ਤਕਨੀਕਾਂ ਬਾਰੇ ਭਰਪੂਰ ਗਿਆਨ ਦਿੱਤਾ।

ਇਸ ਮੌਕੇ ਤੇ ਪ੍ਰਿੰਸੀਪਲ ਡਾ. ਰੇਖਾ ਸੂਦ ਹਾਂਡਾ, ਪ੍ਰਿੰਸੀਪਲ ਗੋਪੀਚੰਦ ਆਰਯ ਮਹਿਲਾ ਕਾਲਜ ਨੇ ਧੰਨਵਾਦ ਕੀਤਾ ਅਤੇ ਕਵਿਤਾ ਕੀ ਹੈ? ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਤੇ ਡਾ. ਤਰਸੇਮ ਸ਼ਰਮਾ, ਡਾ. ਕਿਰਨ ਗਰੋਵਰ, ਡਾ. ਸ਼ਕੁੰਤਲਾ ਮਿੱਢਾ ਸਮਾਗਮ ਦੇ ਅਖੀਰ ਵਿੱਚ ਆਏ ਹੋਏ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਮਹਿਮਾਨਾ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। 

ਇਸ ਮੌਕੇ ਸਿੱਖਿਆ ਵਿਭਾਗ ਤੋਂ ਅਧਿਆਪਕ ਦੀਪਕ ਕੰਬੋਜ, ਬਿਸੰਬਰ ਕੁਮਾਰ, ਡਾ. ਸੁਰਿੰਦਰ, ਸ਼੍ਰੀਮਤੀ ਹਰਮੀਤ ਮੀਤ, ਸੁਰਿੰਦਰ ਨਿਮਾਣਾ, ਸਰੋਜ ਰਾਣੀ, ਕਮਲੇਸ਼ ਰਾਣੀ ਨੀਤੂ ਬਾਲਾ ਅਤੇ ਭਾਸ਼ਾ ਵਿਭਾਗ ਤੋਂ ਰਮਨ ਕੁਮਾਰ, ਸੀਨੀਅਰ ਸਹਾਇਕ ਆਦਿ ਹਾਜ਼ਰ ਸਨ।

 

Tags: Language Department Punjab , Punjabi Bhasha Vibhag , Bhasha Vibhag , Punjabi Bhasha Vibhag Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD