Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ

ਸਿਵਲ ਹਸਪਤਾਲ ਨਾਭਾ ਦੇ ਵਾਰਡ ਵਿੱਚ ਦਾਖਲ ਮਰੀਜ਼ਾਂ ਦਾ ਪੁੱਛਿਆ ਹਾਲਚਾਲ

Dr. Raminder Kaur,  SMO Dr. Raminder Kaur, Patiala

Web Admin

Web Admin

5 Dariya News

ਪਟਿਆਲਾ , 03 May 2023

Last updated on: May 03, 2023, 00:00 IST

ਸਰਕਾਰੀ ਸਿਹਤ ਕੇਂਦਰਾਂ ਵਿੱਚ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲੈਣ ਅਤੇ ਲੋਕਾਂ ਨੂੰ ਉਹਨਾਂ ਦੇ ਘਰਾਂ ਤੱਕ ਮਿਆਰੀ ਤੇ ਗੁਣਵਤੱਤਾ ਵਾਲੀਆਂ ਸਿਹਤ ਸੇਵਾਵਾਂ ਉਪਲਬਧ ਕਰਵਾਉਣ ਲਈ ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਵਲ ਹਸਪਤਾਲ ਨਾਭਾ ਅਤੇ ਮਿੰਨੀ ਪ੍ਰਾਇਮਰੀ ਸਿਹਤ ਕੇਂਦਰ ਕਲਿਆਣ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਹਨਾਂ ਨਾਲ ਜ਼ਿਲ੍ਹਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ ਅਤੇ ਮਾਸ ਮੀਡੀਆ ਅਫ਼ਸਰ ਕ੍ਰਿਸ਼ਨ ਕੁਮਾਰ ਵੀ ਹਾਜ਼ਰ ਸਨ।

ਦੌਰੇ ਦੌਰਾਨ ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਪਹਿਲਾ ਮਿੰਨੀ ਪ੍ਰਾਇਮਰੀ ਸਿਹਤ ਕੇਂਦਰ ਕਲਿਆਣ ਦਾ ਨਿਰੀਖਣ ਕੀਤਾ ਅਤੇ ਕੇਂਦਰ ਵਿਚ ਤਾਇਨਾਤ ਸਟਾਫ਼ ਦੀ ਹਾਜ਼ਰੀ ਚੈਕ ਕੀਤੀ ਅਤੇ ਸਿਹਤ ਕੇਂਦਰ ਵਿੱਚ ਤਾਇਨਾਤ ਸਟਾਫ਼ ਨਾਲ ਰੂਬਰੂ ਹੋਕੇ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ। ਇਸ ਤੋਂ ਬਾਦ ਉਹਨਾਂ ਪਿੰਡ ਦਦਹੇੜਾ ਵਿਖੇ ਛੋਟੇ ਬੱਚਿਆਂ ਅਤੇ ਗਰਭਵਤੀ ਮਾਵਾਂ ਦੇ ਟੀਕਾਕਰਨ ਲਈ ਮਨਾਏ ਜਾ ਰਹੇ ਮਮਤਾ ਦਿਵਸ ਦਾ ਨਿਰੀਖਣ ਕੀਤਾ। 

ਪਿੰਡ ਦਦਹੇੜਾ ਵਿਖੇ ਮਮਤਾ ਦਿਵਸ ਚੈਕ ਕਰਨ ਤੋਂ ਬਾਦ ਉਹਨਾਂ ਵੱਲੋਂ ਸਿਵਲ ਹਸਪਤਾਲ ਨਾਭਾ ਦਾ ਦੌਰਾ ਕੀਤਾ। ਜਿਥੇ ਕਿ ਉਹਨਾਂ ਵੱਲੋਂ ਸਟਾਫ਼ ਦੀ ਹਾਜ਼ਰੀ ਚੈਕ ਕੀਤੀ। ਦੌਰੇ ਦੌਰਾਨ ਉਹਨਾਂ ਵੱਲੋਂ ਹਸਪਤਾਲ ਦੇ ਲ਼ੈਬਾਟਰੀ ,ਅਪਰੇਸ਼ਨ ਥੀਏਟਰ, ਲੇਬਰ ਰੂਮ, ਡਾਇਲੈਸਿਸ ਯੂਨਿਟ, ਬਲੱਡ ਬੈਂਕ, ਓਪਰੇਸ਼ਨ ਥੀਏਟਰ, ਸਰਜੀਕਲ ਵਾਰਡ, ਐਮਰਜੈਂਸੀ ਅਤੇ ਵੱਖ ਵੱਖ ਵਾਰਡਾਂ ਦਾ ਨਿਰੀਖਣ ਕਰਨ ਦੇ ਨਾਲ ਡਾਕਟਰਾਂ ਅਤੇ ਸਟਾਫ਼ ਦੇ ਕਮਰਿਆਂ ਵਿੱਚ ਜਾ ਕੇ ਉਹਨਾਂ ਨਾਲ ਰੂ ਬ ਰੂ ਹੋਏ ਅਤੇ ਉਹਨਾਂ ਦੇ ਕੰਮਾਂ ਦਾ ਜਾਇਜ਼ਾ ਲਿਆ।

ਸਿਵਲ ਸਰਜਨ ਵੱਲੋਂ ਵਾਰਡਾਂ ਵਿੱਚ ਦਾਖਲ ਮਰੀਜ਼ਾਂ ਦਾ ਹਾਲਚਾਲ ਪੁੱਛਿਆ ਅਤੇ ਉਹਨਾਂ ਦੇ ਇਲਾਜ ਲਈ ਦਿੱਤੀਆਂ ਜਾ ਰਹੀਆਂ ਮੁਫ਼ਤ ਸਿਹਤ ਸੇਵਾਵਾਂ ਬਾਰੇ ਵੀ ਜਾਣਕਾਰੀ ਲਈ। ਦਾਖਲ ਮਰੀਜ਼ਾਂ ਵੱਲੋਂ ਹਸਪਤਾਲ ਵਿੱਚ ਡਾਕਟਰਾਂ ਵੱਲੋਂ ਉਹਨਾਂ ਦੇ ਕੀਤੇ ਜਾ ਰਹੇ ਇਲਾਜ ਤੇ ਸੰਤੁਸ਼ਟੀ ਪ੍ਰਗਟ ਕੀਤੀ ਗਈ।   ਇਸ ਮੌਕੇ ਸਿਵਲ ਹਸਪਤਾਲ ਨਾਭਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸੰਜੇ ਗੋਇਲ ਅਤੇ ਡਾ.ਪ੍ਰਦੀਪ ਚਾਵਲਾ ਵੀ ਉਹਨਾਂ ਨਾਲ ਸਨ। 

ਸਿਵਲ ਸਰਜਨ ਦੇ ਪੁੱਛਣ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸੰਜੇ ਗੋਇਲ ਨੇ ਦੱਸਿਆ ਕਿ ਹਸਪਤਾਲ ਵਿੱਚ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਇਲਾਜ ਬਹੁਤ ਹੀ ਵਧੀਆ ਢੰਗ ਨਾਲ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆਂ ਕਿ ਹਸਪਤਾਲ ਦੀ ਰੋਜ਼ਾਨਾ ਦੀ ਓ.ਪੀ.ਡੀ 600 ਤੋਂ 700 ਦੇ ਕਰੀਬ ਅਤੇ ਰੋਜ਼ਾਨਾ ਦਾਖਲ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 25 ਦੇ ਕਰੀਬ ਹੈ। 

ਉਹਨਾਂ ਦੱਸਿਆ ਕਿ ਪਿਛਲੇ ਮਹੀਨੇ ਦੌਰਾਨ ਹਸਪਤਾਲ ਵਿਚ 37686 ਲ਼ੈਬ ਟੈਸਟ ਤੋਂ ਇਲਾਵਾ 76 ਮੇਜਰ ਅਤੇ 201 ਦੇ ਕਰੀਬ ਮਾਈਨਰ ਸਰਜਰੀਆਂ ਵੀ ਹੋਈਆ। ਹਸਪਤਾਲ ਦੇ ਡਾਇਲੈਸਿਸ ਯੂਨਿਟ ਵਿੱਚ ਸਥਾਪਤ ਦੋ ਮਸ਼ੀਨਾਂ ਰਾਹੀ ਹਰ ਰੋਜ਼ 3-4 ਮਰੀਜ਼ਾਂ ਦਾ ਡਾਇਲੈਸਿਸ ਮੁਫ਼ਤ ਕੀਤਾ ਜਾ ਰਿਹਾ ਹੈ।ਇਸ ਮੌਕੇ ਉਹਨਾਂ ਵੱਲੋਂ ਸਿਵਲ ਸਰਜਨ ਨੂੰ ਹਸਪਤਾਲ ਵਿੱਚ ਐਮਰਜੈਂਸੀ ਮੈਡੀਕਲ ਅਫ਼ਸਰ, ਸਟਾਫ਼ ਨਰਸ ਅਤੇ ਡਰਾਈਵਰ ਦੀ ਘਾਟ ਸਬੰਧੀ ਵੀ ਜਾਣੂ ਕਰਵਾਇਆ ਗਿਆ। 

ਜਿਸ ਨੂੰ ਸਿਵਲ ਸਰਜਨ ਵੱਲੋਂ ਜਲਦ ਪੂਰਾ ਕਰਨ ਦਾ ਭਰੋਸਾ ਦਿੱਤਾ ਗਿਆ। ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸੀਨੀਅਰ ਮੈਡੀਕਲ ਅਫ਼ਸਰ ਅਤੇ ਸਟਾਫ਼ ਨੂੰ ਹਾਈ ਰਿਸਕ ਗਰਭਵਤੀ ਮਾਵਾਂ ਦਾ ਖਾਸ ਧਿਆਨ ਰੱਖਣ, ਆਰ.ਸੀ.ਐਚ.ਦੇ ਕੰਮ ਨੂੰ ਵਧਾਉਣ, ਹਸਪਤਾਲ ਦੀ ਸਾਫ਼ ਸਫ਼ਾਈ ਦਾ ਖਾਸ ਧਿਆਨ ਰੱਖਣ, ਸਿਹਤ ਕੇਂਦਰ ਵਿੱਚ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣੀਆਂ ਯਕੀਨੀ ਬਣਾਈਆਂ ਜਾਣ, ਡਿਊਟੀ ਸਮੇਂ ਦੌਰਾਨ ਸਮੇਂ ਦੀ ਪਾਬੰਦੀ ਦਾ ਧਿਆਨ ਰੱਖਣ, ਸਿਹਤ ਸੰਸਥਾ ਵਿੱਚ ਜਣੇਪੇ ਦੀ ਗਿਣਤੀ ਵਧਾਉਣ, ਹਰ ਤਰਾਂ ਦੇ ਰਿਕਾਰਡ ਨੂੰ ਮੇਨਟੇਨ ਰੱਖਣ ਆਦਿ ਸਬੰਧੀ ਹਦਾਇਤਾਂ ਜਾਰੀ ਕੀਤੀਆਂ।

 

Tags: Dr. Raminder Kaur , SMO Dr. Raminder Kaur , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD