Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਿਧਾਇਕ ਰਣਬੀਰ ਸਿੰਘ ਭੁੱਲਰ ਨੇ 15 ਨਵੇਂ ਗਾਰਬੇਜ ਕੁਲੈਕਸ਼ਨ ਟਿੱਪਰਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਸ਼ਹਿਰ ਨੂੰ ਸਾਫ ਸੁੱਥਰਾ ਅਤੇ ਸੁੰਦਰ ਬਣਾਉਣ ਵਿੱਚ ਲੋਕ ਕਰਨ ਸਹਿਯੋਗ-ਭੁੱਲਰ

Ranbir Singh Bhullar, Ferozepur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਿਰੋਜ਼ਪੁਰ , 03 May 2023

Last updated on: May 03, 2023, 00:00 IST

ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ੍ਰ. ਰਣਬੀਰ ਸਿੰਘ ਭੁੱਲਰ ਵੱਲੋਂ ਨਗਰ ਕੌਂਸਲ ਫਿਰੋਜ਼ਪੁਰ ਵਿਖੇ 15 ਨਵੇਂ ਗਾਰਬੇਜ ਕੁਲੈਕਸ਼ਨ ਟਿੱਪਰਾਂ (ਗੱਡੀਆਂ) ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ, ਜੋ ਕਿ ਸਵੱਛ ਭਾਰਤ ਮਿਸ਼ਨ ਅਤੇ ਸੋਲਿਡ ਵੇਸਟ ਮੈਨੇਜਮੈਂਟ ਤਹਿਤ ਫਿਰੋਜ਼ਪੁਰ ਸ਼ਹਿਰ ਦੇ ਕਮਰਸ਼ੀਅਲ ਅਤੇ ਰਿਹਾਇਸ਼ੀ ਇਲਾਕਿਆਂ ਤੋਂ ਡੋਰ ਟੂ ਡੋਰ ਕੂੜੇ ਕਰਕਟ ਦੀ ਕੁਲੈਕਸ਼ਨ ਕਰਨਗੇ।

ਇਸ ਮੌਕੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਸਾਫ-ਸੁਥਰਾ ਅਤੇ ਸਵੱਛ ਮਾਹੌਲ ਪ੍ਰਦਾਨ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਮੰਤਵ ਤਹਿਤ ਹੀ ਅੱਜ ਸ਼ਹਿਰ ਅੰਦਰੋਂ ਸੁੱਚਜੇ ਅਤੇ ਮਾਡਰਨ ਢੰਗ ਨਾਲ ਕੱਚਰੇ ਦੀ ਕੁਲੈਕਸ਼ਨ ਕਰਨ ਲਈ 15 ਟਿੱਪਰ ਗੱਡੀਆਂ ਸ਼ਹਿਰ ਲਈ ਸਪੁੱਰਦ ਕੀਤੀਆਂ ਗਈਆਂ ਹਨ ਜੋ ਕਿ ਗਿੱਲੇ ਅਤੇ ਸੁੱਕੇ ਕੂੜੇ ਦੀ ਵੱਖ-ਵੱਖ ਕੁਲੈਕਸ਼ਨ ਕਰਨਗੀਆਂ। 

ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਨੂੰ ਸਿਹਤਮੰਦ ਅਤੇ ਨਰੋਆ ਵਾਤਾਵਰਨ ਮੁਹੱਈਆ ਕਰਵਾਉਣ ਅਤੇ ਸਹਿਰ ਨੂੰ ਹੋਰ ਸੁੰਦਰ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਜੇਕਰ ਸਹਿਰ ਨੂੰ ਕੱਚਰਾ ਰਹਿਤ ਕਰਨ ਲਈ ਹੋਰ ਗੱਡੀਆਂ ਦੀ ਜ਼ਰੂਰਤ ਪਵੇਗੀ ਤਾਂ ਸਰਕਾਰ ਤੋਂ ਮੰਗ ਕੀਤੀ ਜਾਵੇਗੀ। ਇਸ ਦੌਰਾਨ ਕਾਰਜ ਸਾਧਕ ਅਫਸਰ ਸ੍ਰੀ ਸੰਜੇ ਬਾਂਸਲ ਨੇ ਦੱਸਿਆ ਕਿ ਸੋਲਿਡ ਵੇਸਟ ਮੈਨੇਜਮੈਂਟ ਰੂਲ 2016 ਅਨੁਸਾਰ ਸ਼ਹਿਰ ਅੰਦਰੋਂ 100 ਪ੍ਰਤੀਸ਼ਤ ਕਚਰੇ ਦੀ ਕੁਲੈਕਸ਼ਨ ਕਰਨਾ ਜ਼ਰੂਰੀ ਹੈ। 

ਮੌਜੂਦਾ ਸਮੇਂ ਸ਼ਹਿਰ ਦੇ ਰਿਹਾਇਸ਼ੀ ਇਲਾਕੇ ਵਿੱਚੋਂ ਡੋਰ ਟੂ ਡੋਰ ਕੁਲੈਕਸ਼ਨ ਪ੍ਰਾਈਵੇਟ ਵੇਸਟ ਕੁਲੈਕਟਰ ਦੁਆਰਾ ਮੈਨੁਅਲ ਰਿਕਸ਼ਿਆ ਰਾਹੀਂ ਕੀਤੀ ਜਾਂਦੀ ਹੈ, ਜਿਸ ਨਾਲ ਸਮਾਂ ਅਤੇ ਮਿਹਨਤ ਜ਼ਿਆਦਾ ਖਰਚ ਹੁੰਦੀ ਹੈ। ਇਨ੍ਹਾਂ ਮੋਟਰ ਵਹੀਕਲ ਟਿੱਪਰਾਂ ਰਾਹੀਂ ਜਿੱਥੇ ਘੱਟ ਸਮੇਂ ਵਿੱਚ ਵੱਧ ਤੋਂ ਵੱਧ ਯੂਨਿਟਾਂ ਦੀ ਗਾਰਬੇਜ਼ ਕੁਲੈਕਸ਼ਨ ਕੀਤੀ ਜਾਵੇਗੀ ਉੱਥੇ ਨਿਵੇਕਲੇ ਅਤੇ ਮਾਡਰਨ ਤਰੀਕੇ ਨਾਲ ਸੈਗਰੀਗੇਟਡ ਕਚਰੇ ਦੀ ਕੁਲੈਕਸ਼ਨ ਵੀ ਸੰਭਵ ਹੋਵੇਗੀ।

ਇਸ ਮੌਕੇ ਪ੍ਰਧਾਨ ਨਗਰ ਕੌਂਸਲ ਸ੍ਰੀ ਰੋਹਿਤ ਗਰੋਵਰ, ਸੈਨੇਟਰੀ ਇੰਸਪੈਕਟਰ ਸੁਖਪਾਲ ਸਿੰਘ, ਮਿਊਂਸੀਪਲ ਇੰਜੀਨੀਅਰ ਸ੍ਰੀ ਚਰਨਪਾਲ ਸਿੰਘ, ਸੁਪਰਡੈਂਟ ਸ੍ਰੀ ਵੀਰਵਿਕਰਮ ਧੂੜੀਆ,ਸਹਾਇਕ ਮਿਊਂਸੀਪਲ ਸ਼੍ਰੀ ਰਾਜੇਸ਼ ਸ਼ਰਮਾ, ਜੂਨੀਅਰ ਇੰਜੀਨੀਅਰ ਸ੍ਰੀ ਲਵਪ੍ਰੀਤ ਸਿੰਘ, ਸ੍ਰੀ ਮਨਮੀਤ ਮਿੱਠੂ, ਸ਼੍ਰੀ ਹਰਦੇਵ ਸਿੰਘ ਵਿਰਕ, ਸ਼੍ਰੀ ਮਨਜੀਤ ਸਿੰਘ, ਸ਼੍ਰੀ ਗੁਰਜੀਤ ਸਿੰਘ ਚੀਮਾ, ਸ਼੍ਰੀ ਨੇਕ ਪ੍ਰਤਾਪ ਸਿੰਘ, ਸ੍ਰੀ ਹੀਮਾਂਸ਼ੂ ਅਤੇ ਸ੍ਰੀ ਰਾਜ ਬਹਾਦੁਰ ਸਿੰਘ ਵੀ ਮੌਜੂਦ ਸਨ।

 

Tags: Ranbir Singh Bhullar , Ferozepur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD