Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਚੰਗੇ ਸ਼ਾਸਨ ਅਤੇ ਕਿਸਾਨਾਂ, ਨੌਜਵਾਨਾਂ, ਉਦਯੋਗਾਂ ਨੂੰ ਬਚਾਉਣ ਲਈ , ਸਿਰਫ਼'ਆਪ' ਨੂੰ ਵੋਟ ਦਿਓ

'ਆਪ' ਬਨਾਮ ਹੋਰ ਪਾਰਟੀਆਂ ਦਾ ਸਿਆਸੀ ਏਜੰਡਾ: ਅਸੀਂ ਸਿੱਖਿਆ, ਸਿਹਤ ਅਤੇ ਰੁਜ਼ਗਾਰ 'ਤੇ ਕੇਂਦਰਤ ਹਾਂ, ਉਹ ਨਫ਼ਰਤ ਦੀ ਰਾਜਨੀਤੀ ਕਰਦੇ ਹਨ: ਮਲਵਿੰਦਰ ਸਿੰਘ ਕੰਗ

Malwinder Singh Kang, Malvinder Singh Kang, AAP, Aam Aadmi Party, Aam Aadmi Party Punjab, AAP Punjab, Jagroop Singh Sekhwan

Web Admin

Web Admin

5 Dariya News

ਜਲੰਧਰ , 03 May 2023

Last updated on: May 03, 2023, 00:00 IST

ਮਲਵਿੰਦਰ ਸਿੰਘ ਕੰਗ ਨੇ ਜ਼ਿਮਨੀ ਚੋਣ ਤੋਂ ਪਹਿਲਾਂ ਜਲੰਧਰ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ, ''ਚੰਗੇ ਪ੍ਰਸ਼ਾਸਨ ਲਈ ਅਤੇ ਪੰਜਾਬ ਦੇ ਕਿਸਾਨਾਂ, ਨੌਜਵਾਨਾਂ ਅਤੇ ਉਦਯੋਗਾਂ ਨੂੰ ਬਚਾਉਣ ਲਈ ਆਮ ਆਦਮੀ ਪਾਰਟੀ ਨੂੰ ਵੋਟ ਦਿਓ। ਕੰਗ ਨੇ ਭ੍ਰਿਸ਼ਟ ਅਤੇ ਅਪਰਾਧੀਆਂ ਦੀ ਸਰਪ੍ਰਸਤੀ ਲਈ ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਮਾਨ ਸਰਕਾਰ ਭ੍ਰਿਸ਼ਟਾਚਾਰ ਮੁਕਤ ਅਤੇ ਪਾਰਦਰਸ਼ੀ ਸ਼ਾਸਨ ਪ੍ਰਦਾਨ ਕਰ ਰਹੀ ਹੈ।

ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਅਤੇ ਯੋਜਨਾ ਬੋਰਡ ਦੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਦੇ ਨਾਲ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ 'ਆਪ' ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ 2022 ਤੋਂ ਪਹਿਲਾਂ ਪੰਜਾਬ 'ਤੇ ਪਰਿਵਾਰਵਾਦੀ ਸਿਆਸਤਦਾਨ, ਭ੍ਰਿਸ਼ਟ ਅਤੇ ਮਾਫੀਆ ਲੋਕ ਰਾਜ ਕਰ ਰਹੇ ਸਨ। 

ਇਹ ਸਾਰੇ ਸਿਰਫ਼ ਪੰਜਾਬ ਦੇ ਸਰਮਾਏ ਨੂੰ ਲੁੱਟ ਰਹੇ ਸਨ ਅਤੇ ਸੂਬੇ ਦੇ ਕਿਸਾਨਾਂ ਅਤੇ ਨੌਜਵਾਨਾਂ ਨੂੰ ਬਰਬਾਦ ਕਰ ਰਹੇ ਸਨ। ਪੰਜਾਬ ਦੇ ਲੋਕਾਂ ਨੇ ਇਨ੍ਹਾਂ ਸਾਰਿਆਂ ਨੂੰ ਸਬਕ ਸਿਖਾਉਣ ਅਤੇ ਉਨ੍ਹਾਂ ਦੀਆਂ ਲੋਕ ਵਿਰੋਧੀ ਕਾਰਵਾਈਆਂ ਦੀ ਸਜ਼ਾ ਦੇਣ ਲਈ ਭਾਰੀ ਫਤਵਾ ਦੇ ਕੇ ਬਦਲਾਅ ਨੂੰ ਚੁਣਿਆ। ਉਨ੍ਹਾਂ ਕਿਹਾ ਕਿ ਹੁਣ ਲੋਕਾਂ ਨੂੰ ਬਿਨਾਂ ਕਿਸੇ ਭੇਦਭਾਵ ਤੋਂ ਵਧੀਆ ਸਹੂਲਤਾਂ ਮਿਲ ਰਹੀਆਂ ਹਨ।

ਕੰਗ ਨੇ ਅੱਗੇ ਕਿਹਾ ਕਿ ਮਾਨ ਸਰਕਾਰ ਨੇ ਸਿਰਫ਼ ਇੱਕ ਸਾਲ ਵਿੱਚ 29,000 ਨੌਕਰੀਆਂ ਦਿੱਤੀਆਂ ਅਤੇ ਉਹ ਵੀ ਬਿਨਾਂ ਕਿਸੇ ਪੱਖਪਾਤ ਅਤੇ ਸਿਫ਼ਾਰਸ਼ਾਂ ਦੇ। ਰੇਤ ਮਾਫੀਆ, ਮਾਈਨਿੰਗ ਮਾਫੀਆ, ਟਰਾਂਸਪੋਰਟ ਮਾਫੀਆ ਅਤੇ ਭ੍ਰਿਸ਼ਟਾਚਾਰ ਖਤਮ ਕਰ ਦਿੱਤਾ ਗਿਆ ਹੈ ਅਤੇ 10,000 ਏਕੜ ਨਜਾਇਜ਼ ਕਬਜ਼ੇ ਛੁਡਵਾਏ ਗਏ ਹਨ। 

ਇਨ੍ਹਾਂ ਸਾਰੇ ਕਦਮਾਂ ਨਾਲ ਪੰਜਾਬ ਦੇ ਆਮ ਲੋਕਾਂ ਨੂੰ ਫਾਇਦਾ ਹੋਵੇਗਾ ਅਤੇ ਪੈਸਾ ਹੁਣ ਪੰਜਾਬ ਦੇ ਖ਼ਜ਼ਾਨੇ ਵਿੱਚ ਜਾਵੇਗਾ। ਖੇਤੀਬਾੜੀ ਸੈਕਟਰ ਅਤੇ ਕਿਸਾਨਾਂ ਨੂੰ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਲਗਾਤਾਰ ਕਿਸਾਨ ਪੱਖੀ ਕਦਮ ਚੁੱਕ ਰਹੀ ਹੈ। ਐੱਮਐੱਸਪੀ, ਝੋਨੇ ਦੀ ਸਿੱਧੀ ਬਿਜਾਈ, ਪੰਜਾਬ ਦੀ ਹਵਾ, ਪਾਣੀ ਅਤੇ ਮਿੱਟੀ ਨੂੰ ਬਚਾਉਣ ਲਈ ਕੀਤੀਆਂ ਪਹਿਲਕਦਮੀਆਂ ਮਾਨ ਸਰਕਾਰ ਦੀ ਇਸ ਉਦੇਸ਼ ਪ੍ਰਤੀ ਸੰਜੀਦਗੀ ਦਾ ਸਬੂਤ ਹਨ।

ਭਾਜਪਾ ਨੇਤਾ ਅਨੁਰਾਗ ਠਾਕੁਰ ਦੀ ਟਿੱਪਣੀ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਕੰਗ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਅਤੇ ਉਨ੍ਹਾਂ ਦੇ ਨੇਤਾਵਾਂ ਕੋਲ ਕੋਈ ਅਸਲ ਮੁੱਦਾ ਨਹੀਂ ਹੈ ਅਤੇ ਉਹ ਸਿਰਫ਼ ਨਫ਼ਰਤ ਦੀ ਰਾਜਨੀਤੀ ਕਰਨੀ ਜਾਣਦੇ ਹਨ। ਉਨ੍ਹਾਂ ਕਿਹਾ ਕਿ ਜਦੋਂ ਵੀ 'ਆਪ' ਦੇ ਕਿਸੇ ਵਿਧਾਇਕ ਜਾਂ ਮੰਤਰੀ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਤਾਂ ਸਾਡੀ ਸਰਕਾਰ ਨੇ ਇਸ ਵਿਚ ਸ਼ਾਮਲ ਲੋਕਾਂ ਵਿਰੁੱਧ ਪਾਰਦਰਸ਼ੀ ਅਤੇ ਸਖ਼ਤ ਕਾਰਵਾਈ ਕੀਤੀ ਪਰ ਭਾਜਪਾ ਨੇ ਭ੍ਰਿਸ਼ਟਾਚਾਰੀਆਂ ਅਤੇ ਅਪਰਾਧੀਆਂ ਦਾ ਖੁੱਲ੍ਹੇਆਮ ਸਵਾਗਤ ਕੀਤਾ। 

ਅਸੀਂ ਆਪਣੇ ਮੰਤਰੀਆਂ ਨੂੰ ਵੀ ਬਰਖਾਸਤ ਕਰ ਦਿੱਤਾ ਪਰ ਭਾਜਪਾ ਨੇ ਅਜੇ ਮਿਸ਼ਰਾ ਟੈਨੀ ਨੂੰ ਵੀ ਬਰਖਾਸਤ ਨਹੀਂ ਕੀਤਾ ਜਿਸ ਦੇ ਪੁੱਤਰ ਨੇ ਦਿਨ ਦਿਹਾੜੇ ਕਿਸਾਨਾਂ ਦਾ ਕਤਲ ਕੀਤਾ ਸੀ। ਕੰਗ ਨੇ ਭਾਜਪਾ ਆਗੂ ਨੂੰ ਯਾਦ ਦਿਵਾਇਆ ਕਿ ਪੰਜਾਬ ਦੇ ਲੋਕ ਖੇਤੀ ਕਾਨੂੰਨਾਂ ਜਾਂ ਕਿਸਾਨ ਅੰਦੋਲਨ ਨੂੰ ਨਹੀਂ ਭੁੱਲੇ ਹਨ।

ਕੰਗ ਨੇ ਅਨੁਰਾਗ ਠਾਕੁਰ ਨੂੰ ਪੁੱਛਿਆ ਕਿ ਉਹ ਕਿਸ ਨੈਤਿਕ ਆਧਾਰ 'ਤੇ 'ਆਪ' 'ਤੇ ਸਵਾਲ ਕਰ ਰਹੇ ਹਨ ਜਦੋਂ ਭਾਜਪਾ ਨੇ ਬਲਾਤਕਾਰੀ ਅਤੇ ਕਾਤਲ ਕੁਲਦੀਪ ਸੇਂਗਰ ਦੇ ਪਰਿਵਾਰ ਨੂੰ ਵਿਧਾਇਕ ਦੀ ਟਿਕਟ ਦਿੱਤੀ, ਬਿਲਕਿਸ ਬਾਨੋ ਦੇ ਬਲਾਤਕਾਰੀਆਂ ਨੂੰ ਰਿਹਾਅ ਕੀਤਾ, ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਕੁਸ਼ਤੀ ਸੰਘ ਦਾ ਪ੍ਰਧਾਨ ਬਣਾਇਆ ਅਤੇ ਉਸ ਦੀ ਹਰ ਕਾਲੇ ਕੰਮ ਵਿੱਚ ਸੁਰੱਖਿਆ ਕੀਤੀ। 

ਉਨ੍ਹਾਂ ਵੱਖ-ਵੱਖ ਰਾਜਾਂ ਦੇ ਸਾਰੇ ਭ੍ਰਿਸ਼ਟ ਨੇਤਾਵਾਂ ਦਾ ਜ਼ਿਕਰ ਕੀਤਾ, ਜਿਵੇਂ ਕਿ ਮੁਕੁਲ ਰਾਏ, ਹੇਮੰਤ ਬਿਸਵਾ, ਸ਼ਿਵਰਾਜ ਚੌਹਾਨ ਜੋਕਿ ਸੀਬੀਆਈ ਅਤੇ ਈਡੀ ਦੀ ਕਾਰਵਾਈ ਤੋਂ ਬਚਣ ਲਈ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਸਨ।ਕੰਗ ਨੇ ਭਾਜਪਾ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਨਫਰਤ ਦੀ ਰਾਜਨੀਤੀ ਕਦੇ ਵੀ ਕਾਮਯਾਬ ਨਹੀਂ ਹੋਵੇਗੀ, ਪੰਜਾਬ ਵਾਸੀ ‘ਸਰਬੱਤ ਦੇ ਭਲੇ’ ਦੀ ਅਰਦਾਸ ਕਰਦੇ ਹਨ। 

ਇਸ ਲਈ ਅਸਲ ਮੁੱਦਿਆਂ ਬਾਰੇ ਗੱਲ ਕਰੋ ਕਿ ਕਿਉਂ ਮੋਦੀ ਕਦੇ ਵੀ ਨੋਟਬੰਦੀ, ਜੀਐੱਸਟੀ ਅਤੇ ਆਪਣੇ ਧਨਾਡ ਦੋਸਤਾਂ ਬਾਰੇ ਗੱਲ ਨਹੀਂ ਕਰਦੇ। ਕਿਉਂ ਭਾਜਪਾ ਦੀ ਕੇਂਦਰ ਸਰਕਾਰ ਪੰਜਾਬ ਦਾ ਆਰਡੀਐਫ (ਪੇਂਡੂ ਵਿਕਾਸ ਫੰਡ) ਅਤੇ ਜੀਐਸਟੀ ਕਿਉਂ ਜਾਰੀ ਨਹੀਂ ਕਰ ਰਹੀ।

 

Tags: Malwinder Singh Kang , Malvinder Singh Kang , AAP , Aam Aadmi Party , Aam Aadmi Party Punjab , AAP Punjab , Jagroop Singh Sekhwan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD