Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮੇਅਰ ਜੀਤੀ ਸਿੱਧੂ ਨੇ ਕੀਤਾ ਫੇਜ਼ 9 ਦਾ ਦੌਰਾ

ਕੌਂਸਲਰ ਢਿੱਲੋਂ ਤੇ ਐਸੋਸੀਏਸ਼ਨ ਦੇ ਨੁਮਾਇੰਦਿਆਂ ਵੱਲੋਂ ਦੱਸੀਆਂ ਸਮੱਸਿਆਵਾਂ ਫੌਰੀ ਤੌਰ ਤੇ ਹੱਲ ਕਰਨ ਦੀਆਂ ਹਦਾਇਤਾਂ

Amarjit Singh Jiti Sidhu, Mohali Municipal Corporation, Amrik Singh Somal, Kuljit Singh Bedi, S.A.S.Nagar, Mohali, S.A.S. Nagar Mohali, Sahibzada Ajit Singh Nagar

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 03 May 2023

Last updated on: May 03, 2023, 00:00 IST

ਮੋਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਸਿੱਧੂ ਨੇ ਅੱਜ ਫੇਜ਼ 9 ਦਾ ਦੌਰਾ ਕੀਤਾ ਅਤੇ ਇੱਥੋਂ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਵਾਰਡ ਦੇ ਕੌਂਸਲਰ ਨਿਰਮਲ ਕੌਰ ਢਿੱਲੋਂ, ਕੌਂਸਲਰ ਕਮਲਪ੍ਰੀਤ ਸਿੰਘ ਬਨੀ ਵਿਸ਼ੇਸ਼ ਤੌਰ ਤੇ ਹਾਜਰ ਸਨ।

ਮੇਅਰ ਅਮਰਜੀਤ ਸਿੰਘ ਸਿੱਧੂ ਨੇ ਫੇਜ਼ 9 ਦੀ ਕੌਂਸਲਰ ਨਿਰਮਲ ਕੌਰ ਢਿੱਲੋਂ ਅਤੇ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਦੀਆਂ ਸਮੱਸਿਆਵਾਂ ਸੁਣਨ ਉਪਰੰਤ ਇਨ੍ਹਾਂ ਸਮੱਸਿਆਵਾਂ ਨੂੰ ਫੌਰੀ ਤੌਰ ਹੱਲ ਕਰਨ ਲਈ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ।ਕੌਂਸਲਰ ਨਿਰਮਲ ਕੌਰ ਢਿੱਲੋਂ ਅਤੇ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਮੇਅਰ ਜੀਤੀ ਸਿੱਧੂ ਧਿਆਨ ਵਿੱਚ ਲਿਆਂਦਾ ਕਿ ਚੰਡੀਗੜ੍ਹ ਦੇ ਨਾਲ ਲੱਗਦੇ ਫੇਜ਼ 9 ਦੇ ਇਸ ਖੇਤਰ ਵਿਚ ਚੰਡੀਗੜ੍ਹ ਤੋਂ ਆਉਂਦੇ ਬਰਸਾਤੀ ਪਾਣੀ ਦੀ ਬਹੁਤ ਵੱਡੀ ਸਮੱਸਿਆ ਹੈ। 

ਇਹ ਪਾਣੀ ਸੜਕਾਂ ਉੱਤੇ ਅਤੇ ਪਾਰਕਾਂ ਵਿੱਚ ਖੜ੍ਹਦਾ ਹੈ ਜਿਸ ਨਾਲ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ। ਇਸ ਤੋਂ ਇਲਾਵਾ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਸੜਕਾਂ ਦੀ ਮਾੜੀ ਹਾਲਤ, ਸੀਵਰੇਜ ਦੀ ਸਮੱਸਿਆ, ਦਰਖਤਾਂ ਦੀ ਛੰਗਾਈ ਦੀ ਸਮੱਸਿਆ ਸਮੇਤ ਹੋਰਨਾਂ ਸਮੱਸਿਆਵਾਂ ਬਾਰੇ ਮੇਅਰ ਨੂੰ ਜਾਣਕਾਰੀ ਦਿੱਤੀ।ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਮੌਕੇ ਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਹਦਾਇਤਾਂ ਕੀਤੀਆਂ। 

ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਚੰਡੀਗੜ੍ਹ ਦਾ ਖੇਤਰ ਮੁਹਾਲੀ ਤੋਂ ਉੱਚਾ ਹੋਣ ਕਾਰਨ ਪਾਣੀ ਦਾ ਕੁਦਰਤੀ ਵਹਾਅ ਮੋਹਾਲੀ ਵਾਲੇ ਪਾਸੇ ਹੈ ਅਤੇ ਇਸ ਦੇ ਨਾਲ-ਨਾਲ ਚੰਡੀਗੜ੍ਹ ਮੋਹਾਲੀ ਦੇ ਫੇਸ 9 ਦੇ ਖੇਤਰ ਦੇ ਬਿਲਕੁਲ ਨਾਲ ਫਲੈਟਾਂ ਦੀ ਉਸਾਰੀ ਕਰ ਦਿੱਤੀ ਹੈ ਜਿਸ ਨਾਲ ਪਾਣੀ ਦੀ ਨਿਕਾਸੀ ਦੀ ਸਮੱਸਿਆ ਪੈਦਾ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਚੰਡੀਗੜ੍ਹ ਪ੍ਰਸ਼ਾਸਨ ਨਾਲ ਤਾਲਮੇਲ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਉਹ ਆਉਂਦੇ ਦਿਨਾਂ ਵਿਚ ਵੱਖ-ਵੱਖ ਵਾਰਡਾਂ ਦਾ ਦੌਰਾ ਕਰਨਗੇ ਅਤੇ ਇਲਾਕੇ ਦੇ ਵਸਨੀਕਾਂ ਨਾਲ ਮੁਲਾਕਾਤ ਕਰਕੇ ਸਮੱਸਿਆਵਾਂ ਹੱਲ ਕਰਵਾਉਣਗੇ।ਕੌਂਸਲਰ ਨਿਰਮਲ ਕੌਰ ਢਿੱਲੋਂ ਨੇ ਇਸ ਮੌਕੇ ਮੇਅਰ ਦਾ ਇੱਥੇ ਆਉਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ ਸਬੰਧੀ ਮੇਅਰ ਦਾ ਧੰਨਵਾਦ ਕੀਤਾ। ਇਸ ਮੌਕੇ ਐਸੋਸੀਏਸ਼ਨ ਦੇ ਨੁਮਾਇੰਦੇ ਅਵਤਾਰ ਸਿੰਘ, ਜੀ ਐਸ ਵਧਵਾ, ਦਰਸ਼ਨ ਸਿੰਘ, ਅਮਰਜੀਤ ਸਿੰਘ, ਸੁਰਜੀਤ ਸਿੰਘ, ਜਗਦੇਵ ਸਿੰਘ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

 

Tags: Amarjit Singh Jiti Sidhu , Mohali Municipal Corporation , Amrik Singh Somal , Kuljit Singh Bedi , S.A.S.Nagar , Mohali , S.A.S. Nagar Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD