Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਜਲੰਧਰ ਦੇ ਲੋਕਾਂ ਦੇ ਸੁਪਨਿਆਂ ਨੂੰ ਪੂਰਾ ਕਰਨਾ ਹੀ ਮੇਰਾ ਮਕਸਦ : ਕਰਮਜੀਤ ਕੌਰ ਚੌਧਰੀ

ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਕੀਤਾ ਵੱਡਾ ਧੋਖਾ: ਸਾਬਕਾ ਮੁੱਖ ਮੰਤਰੀ ਚੰਨੀ

Charanjit Singh Channi, Karamjit Kaur Chaudhary, Vikramjit Singh Chaudhary, Congress, Punjab Congress, Jalandhar Lok Sabha constituency

Web Admin

Web Admin

5 Dariya News

ਜਲੰਧਰ , 03 May 2023

Last updated on: May 03, 2023, 00:00 IST

ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੇ ਬੁੱਧਵਾਰ ਨੂੰ ਕਿਹਾ ਕਿ ਜਲੰਧਰ ਦੇ ਲੋਕਾਂ ਦੀਆਂ ਉਮੀਦਾਂ ਅਤੇ ਸੁਪਨਿਆਂ ਨੂੰ ਪੂਰਾ ਕਰਨਾ ਹੀ ਉਨ੍ਹਾਂ ਦੀ ਜ਼ਿੰਦਗੀ ਦਾ ਮਕਸਦ ਹੈ।

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਬੜਾ ਪਿੰਡ, ਰੁੜਕਾ ਕਲਾਂ ਅਤੇ ਫਿਲੌਰ ਸ਼ਹਿਰ ਵਿਖੇ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸਰਗਰਮ ਸਿਆਸਤ ਵਿੱਚ ਆਉਣ ਦੀ ਕਦੇ ਕਲਪਨਾ ਵੀ ਨਹੀਂ ਕੀਤੀ ਸੀ, ਪਰ ਹੁਣ ਉਹ ਆਪਣੇ ਮਰਹੂਮ ਪਤੀ ਸੰਤੋਖ ਸਿੰਘ ਚੌਧਰੀ ਦੇ ਅਧੂਰੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਦਿਨ-ਰਾਤ ਕੰਮ ਕਰਨਗੇ। 

ਉਹਨਾਂ ਆਖਿਆ, “ਮੈਂ ਆਪਣੀ ਪੂਰੀ ਜ਼ਿੰਦਗੀ ਸਰਕਾਰੀ ਨੌਕਰੀ ਕਰਦਿਆਂ ਨੌਜਵਾਨ ਵਿਦਿਆਰਥੀਆਂ ਨੂੰ ਪੜ੍ਹਾਉਣ ਅਤੇ ਉਨ੍ਹਾਂ ਨੂੰ ਸਹੀ ਸੇਧ ਦੇਣ ਵਿੱਚ ਬਿਤਾਈ ਹੈ, ਪਰ ਮੇਰੇ ਪਤੀ ਸਵਰਗੀ ਸੰਤੋਖ ਸਿੰਘ ਚੌਧਰੀ ਦੀ ਦੁਖਦਾਈ ਮੌਤ ਤੋਂ ਬਾਅਦ ਮੇਰੀ ਪਾਰਟੀ ਨੇ ਮੈਨੂੰ ਜ਼ਿਮਨੀ ਚੋਣ ਲੜਨ ਅਤੇ ਜਲੰਧਰ ਦੇ ਲੋਕਾਂ ਦੀ ਨੁਮਾਇੰਦਗੀ ਕਰਨ ਦੀ ਜ਼ਿੰਮੇਵਾਰੀ ਦਿੱਤੀ ਹੈ। ਮੈਂ ਜਲੰਧਰ ਦੇ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਅਤੇ ਆਪਣੇ ਪਤੀ ਦੇ ਅਧੂਰੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਦਿਨ-ਰਾਤ ਕੰਮ ਕਰਾਂਗੀ।"

ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਸਾਬਕਾ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਆਪਣੀਆਂ ਅਖੌਤੀ ਗਾਰੰਟੀਆਂ ਪੂਰੀਆਂ ਨਾ ਕਰਕੇ ਪੰਜਾਬ ਦੇ ਲੋਕਾਂ ਨਾਲ ਵੱਡਾ ਧੋਖਾ ਕੀਤਾ ਹੈ। ਉਨ੍ਹਾਂ ਕਿਹਾ, "'ਆਪ' ਨੇ ਹਰ ਔਰਤ ਨੂੰ ਇੱਕ-ਇੱਕ ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਸੀ, ਪਰ ਇੱਕ ਵੀ ਔਰਤ ਨੂੰ ਇੱਕ ਰੁਪਿਆ ਨਹੀਂ ਮਿਲਿਆ। 

ਉਨ੍ਹਾਂ ਨੇ ਬੁਢਾਪਾ ਪੈਨਸ਼ਨ ਵਧਾਉਣ ਦਾ ਵਾਅਦਾ ਕੀਤਾ ਸੀ ਪਰ ਸਾਡੇ ਬਜ਼ੁਰਗ ਅਜੇ ਤੱਕ ਇਸ ਦੀ ਉਡੀਕ ਕਰ ਰਹੇ ਹਨ। ਇਸ ਤੋਂ ਪਹਿਲਾਂ ਸਰਕਾਰ ਗਰੀਬ ਲੋਕਾਂ ਦੀਆਂ ਧੀਆਂ ਦੇ ਵਿਆਹ ਵਾਸਤੇ ਸ਼ਗਨ ਸਕੀਮ ਤਹਿਤ 51 ਹਜ਼ਾਰ ਰੁਪਏ ਦਿੰਦੀ ਸੀ ਪਰ 'ਆਪ' ਸਰਕਾਰ ਨੇ ਸਵਾ ਸਾਲ ਵਿੱਚ ਕਿਸੇ ਵੀ ਘਰ ਇੱਕ ਰੁਪਏ ਦਾ ਵੀ ਸ਼ਗਨ ਨਹੀਂ ਦਿੱਤਾ। ਇਹ ਆਟਾ ਦਾਲ ਵਿੱਚ ਵੀ ਕੱਟ ਲਾਉਣ ਲੱਗ ਗਏ ਹਨ ਅਤੇ ਵੱਡੀ ਗਿਣਤੀ ਵਿੱਚ ਗਰੀਬ ਲਾਭਪਾਤਰੀਆਂ ਦੇ ਰਾਸ਼ਨ ਕਾਰਡ ਵੀ ਕੱਟ ਦਿੱਤੇ ਗਏ ਹਨ।"

ਚੰਨੀ ਨੇ ਕਿਹਾ ਕਿ ਮਾਨ ਸਰਕਾਰ ਪੰਜਾਬ ਦੇ ਸਕੂਲਾਂ ਦੇ ਸੁਧਾਰ ਦੇ ਦਾਅਵੇ ਕਰਦੀ ਹੈ ਪਰ ਜਲੰਧਰ ਹਲਕੇ ਵਿੱਚ ਇੱਕ ਵੀ ਸਕੂਲ ਅਜਿਹਾ ਨਹੀਂ ਹੈ ਜਿਸ ਵਿੱਚ ਲੋੜੀਂਦਾ ਸਟਾਫ਼ ਹੋਵੇ। ਉਨ੍ਹਾਂ ਕਿਹਾ ਕਿ ਭਾਵੇਂ ਸਰਕਾਰ ਵੱਲੋਂ ਫਸਲ ਦੇ ਨੁਕਸਾਨ ਦਾ ਮੁਆਵਜ਼ਾ ਪੰਦਰਾਂ ਹਜ਼ਾਰ ਰੁਪਏ ਪ੍ਰਤੀ ਏਕੜ ਦੇਣ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਇੱਕ ਵੀ ਕਿਸਾਨ ਨੂੰ ਬਣਦਾ ਮੁਆਵਜ਼ਾ ਨਹੀਂ ਮਿਲਿਆ। 

ਚੰਨੀ ਨੇ ਕਿਹਾ ਕਿ 'ਆਪ' ਸਰਕਾਰ ਦੀ ਸਭ ਤੋਂ ਵੱਧ ਮਾਰ ਗਰੀਬ ਲੋਕਾਂ 'ਤੇ ਪਈ ਹੈ। ਅਸੀਂ ਕਹਿੰਦੇ ਹਾਂ ਗਰੀਬੀ ਖਤਮ ਕਰੋ, ਪਰ ਇਹ ਕਹਿੰਦੇ ਆ ਕਿ ਗਰੀਬ ਨੂੰ ਹੀ ਖਤਮ ਕਰ ਦਿਓ।ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ 'ਤੇ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਨਾ ਸਿਰਫ਼ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਾਪਸ ਲੈ ਲਈ, ਸਗੋਂ ਸੋਸ਼ਲ ਮੀਡੀਆ 'ਤੇ ਗੁਪਤ ਵੇਰਵੇ ਵੀ ਪੋਸਟ ਕੀਤੇ, ਜਿਸ ਕਰਕੇ ਗੈਂਗਸਟਰਾਂ ਨੇ ਉਸ ਹੋਣਹਾਰ ਗਾਇਕ ਦਾ ਕਤਲ ਕਰ ਦਿੱਤਾ।

ਲੋਕਾਂ ਨੂੰ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੂੰ ਵੋਟ ਪਾਉਣ ਦਾ ਸੱਦਾ ਦਿੰਦਿਆਂ ਚੰਨੀ ਨੇ ਕਿਹਾ ਕਿ ਉਹ ਇੱਕ ਪੜ੍ਹੇ ਲਿਖੇ ਅਤੇ ਸਭ ਤੋਂ ਕਾਬਲ ਉਮੀਦਵਾਰ ਹਨ ਅਤੇ ਸੰਸਦ ਵਿੱਚ ਜਲੰਧਰ ਦੇ ਲੋਕਾਂ ਦੀ ਨੁਮਾਇੰਦਗੀ ਕਰਨ ਲਈ ਸਭ ਤੋਂ ਵਧੀਆ ਇਨਸਾਨ ਹਨ।

ਵਿਧਾਇਕ ਵਿਕਰਮਜੀਤ ਚੌਧਰੀ ਨੇ ਸਾਬਕਾ ਮੁੱਖ ਮੰਤਰੀ ਚੰਨੀ ਵੱਲੋਂ ਆਪਣੇ ਕਾਰਜਕਾਲ ਦੌਰਾਨ ਵਿਧਾਨ ਸਭਾ ਹਲਕਾ ਫਿਲੌਰ ਲਈ ਗ੍ਰਾਂਟਾਂ ਮਨਜ਼ੂਰ ਕਰਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਅਰੰਭੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਦੀ ਬਜਾਏ 'ਆਪ' ਸਰਕਾਰ ਨੇ ਪਹਿਲਾਂ ਹੀ ਜਾਰੀ ਕੀਤੀਆਂ ਗ੍ਰਾਂਟਾਂ ਨੂੰ ਰੋਕ ਦਿੱਤਾ ਅਤੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਖਾਤਿਆਂ 'ਚ ਪਿਆ ਪੈਸਾ ਵੀ ਖਰਚਣ ਨਹੀਂ ਦਿੱਤਾ।

ਉਨ੍ਹਾਂ ਕਿਹਾ, “ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਚੱਲ ਰਹੇ ਕੰਮਾਂ ਨੂੰ ਰੋਕ ਦਿੱਤਾ ਹੈ। ਪੰਜਾਬ ਦੇ ਕਿਸੇ ਵੀ ਪਿੰਡ ਵਿੱਚ ਇੱਕ ਵੀ ਨਵੀਂ ਇੱਟ ਨਹੀਂ ਲੱਗੀ। ਕੀ ਇਸੇ ਖੋਖਲੇ ਵਿਕਾਸ ਮਾਡਲ ਦੀ ਆਮ ਆਦਮੀ ਪਾਰਟੀ ਇਸ਼ਤਿਹਾਰਬਾਜ਼ੀ ਕਰ ਰਹੀ ਹੈ? ਉਨ੍ਹਾਂ ਨੇ ਪੰਜਾਬ ਦੇ ਨੌਜਵਾਨਾਂ, ਕਿਸਾਨਾਂ, ਔਰਤਾਂ, ਉਦਯੋਗਪਤੀਆਂ ਅਤੇ ਗਰੀਬ ਲੋਕਾਂ ਨਾਲ ਧੋਖਾ ਕੀਤਾ ਹੈ ਅਤੇ ਜਲੰਧਰ ਦੇ ਲੋਕ ਇਨ੍ਹਾਂ ਨੂੰ ਜ਼ਿਮਨੀ ਚੋਣ ਵਿੱਚ ਸਬਕ ਸਿਖਾਉਣਗੇ।"

ਇਹਨਾਂ ਮੌਕਿਆਂ 'ਤੇ ਸਾਬਕਾ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ, ਸੁਖਪਾਲ ਸਿੰਘ ਭੁੱਲਰ ਤੇ ਅੰਗਦ ਸਿੰਘ ਸੈਣੀ, ਜ਼ਿਲਾ ਪਰਿਸ਼ਦ ਤੇ ਬਲਾਕ ਸਮਿਤੀ ਦੇ ਮੈਂਬਰ, ਨਗਰ ਕੌਂਸਲਰ, ਸਰਪੰਚ ਤੇ ਪੰਚ ਹੋਰਾਂ ਸਮੇਤ ਹਾਜ਼ਰ ਸਨ।

 

Tags: Charanjit Singh Channi , Karamjit Kaur Chaudhary , Vikramjit Singh Chaudhary , Congress , Punjab Congress , Jalandhar Lok Sabha constituency

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD