Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਵਲ ਸਰਜਨ ਵੱਲੋਂ ਸਮੂਹ ਬਲਾਕ ਐਜੂਕੇਟਰਾਂ ਨਾਲ ਮੀਟਿੰਗ ਕਰਕੇ ਯੋਜਨਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ 'ਤੇ ਜ਼ੋਰ

Health, Dr. Parminder Kaur, SMO Dr. Parminder Kaur, SMO Sangrur

5 Dariya News

5 Dariya News

5 Dariya News

ਸੰਗਰੂਰ , 04 May 2023

Last updated on: May 04, 2023, 00:00 IST

ਸਿਹਤ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਲੋਕ ਭਲਾਈ ਯੋਜਨਾਵਾਂ ਬਾਰੇ ਜਾਗਰੂਕਤਾ ਵਿੱਚ ਹੋਰ ਵਾਧਾ ਕਰਨ ਦੀ ਲੋੜ ਉਤੇ ਜ਼ੋਰ ਦਿੰਦਿਆਂ ਸਿਵਲ ਸਰਜਨ ਸੰਗਰੂਰ ਡਾ. ਪਰਮਿੰਦਰ ਕੌਰ ਨੇ ਕਿਹਾ ਕਿ ਜਾਗਰੂਕਤਾ ਪੈਦਾ ਕਰਨ ਲਈ ਪੂਰੀ ਸਰਗਰਮੀ ਨਾਲ ਆਪਣਾ ਯੋਗਦਾਨ ਪਾਇਆ ਜਾਵੇ। ਉਨ੍ਹਾਂ ਨੇ ਜ਼ਿਲ੍ਹੇ ਦੇ ਸਮੂਹ ਬਲਾਕ ਐਕਸਟੈਂਸ਼ਨ ਐਜੂਕੇਟਰਾਂ ਨਾਲ ਸਮੀਖਿਆ ਮੀਟਿੰਗ ਦੌਰਾਨ ਇਹ ਹਦਾਇਤ ਕੀਤੀ।

ਉਨ੍ਹਾਂ ਕਿਹਾ ਕਿ ਮਈ ਮਹੀਨੇ ਦੌਰਾਨ ਆਉਣ ਵਾਲੇ ਸਾਰੇ ਕੌਮੀ ਤੇ ਕੌਮਾਂਤਰੀ ਸਿਹਤ ਦਿਵਸ ਜਿਵੇਂ 5 ਮਈ ਨੂੰ "ਕੌਮੀ ਡੀਵਾਰਮਿੰਗ ਮੋਪ ਅੱਪ ਦਿਵਸ", 16 ਮਈ ਨੂੰ "ਕੌਮੀ ਡੇਂਗੂ ਦਿਵਸ", 17 ਮਈ ਨੂੰ "ਵਿਸ਼ਵ ਹਾਈਪਰਟੈਂਸ਼ਨ ਦਿਵਸ" ਅਤੇ 31 ਮਈ ਨੂੰ "ਵਿਸ਼ਵ ਨੋ ਤੰਬਾਕੂ ਦਿਵਸ" ਬਲਾਕਾਂ ਵਿੱਚ ਵੀ ਮਨਾਉਣੇ ਯਕੀਨੀ ਬਣਾਏ ਜਾਣ। ਉਨ੍ਹਾਂ ਇਹ ਵੀ ਕਿਹਾ ਕਿ ਆਪਣੀਆਂ ਆਈ.ਡੀ.ਐਸ.ਪੀ. ਟੀਮਾਂ ਨਾਲ ਮਿਲ ਕੇ ਡੇਂਗੂ ਮਲੇਰੀਆ ਆਦਿ ਤੋਂ ਬਚਾਅ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਵੱਖ ਵੱਖ ਸੰਚਾਰ ਮਾਧਿਅਮਾਂ ਰਾਹੀਂ ਜਾਗਰੂਕ ਕੀਤਾ ਜਾਵੇ। 

ਉਨ੍ਹਾਂ ਕਿਹਾ ਕਿ ਜਿੰਨ੍ਹਾਂ ਬਲਾਕਾਂ ਵਿੱਚ ਟੀਕਾਕਰਨ ਘੱਟ ਹੈ, ਉਥੇ ਵਧੇਰੇ ਧਿਆਨ ਦਿੱਤਾ ਜਾਵੇ। ਇਸ ਲਈ ਬੀ.ਈ.ਈ. ਬਾਕੀ ਫੀਲਡ ਸਟਾਫ ਨਾਲ ਮਿਲ ਕੇ ਝੁੱਗੀਆਂ ਝੋਪੜੀਆਂ, ਪਥੇਰਾਂ, ਫੈਕਟਰੀਆਂ ਆਦਿ ਵਿਖੇ ਜਾ ਕੇ ਟੀਕਾਕਰਨ ਤੋਂ ਵਾਂਝੇ ਬੱਚਿਆਂ ਦੇ ਮਾਪਿਆ ਨੂੰ ਜਾਗਰੂਕ ਕਰਨਾ ਯਕੀਨੀ ਬਣਾਉਣ।  ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਇੰਦਰਜੀਤ ਸਿੰਗਲਾ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਅੰਜੂ ਸਿੰਗਲਾ, ਜ਼ਿਲ੍ਹਾ ਸਿਹਤ ਅਫਸਰ ਡਾ. ਬਲਜੀਤ ਸਿੰਘ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਬਲਜਿੰਦਰ ਸਿੰਘ ਤੇ ਡਿਪਟੀ ਮਾਸ ਮੀਡੀਆ ਅਫ਼ਸਰ ਸਰੋਜ ਰਾਣੀ, ਡੀ.ਸੀ.ਐਮ. ਦੀਪਕ ਸ਼ਰਮਾ ਤੋਂ ਇਲਾਵਾ ਜ਼ਿਲ੍ਹੇ ਦੇ ਸਮੂਹ ਬਲਾਕ ਐਕਸਟੈਨਸ਼ਨ ਐਜੂਕੇਟਰ ਹਾਜ਼ਰ ਸਨ।

 

Tags: Health , Dr. Parminder Kaur , Civil Surgeon Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD