Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸੋਸਾਇਟੀ ਫਾਰ ਪ੍ਰੀਵੈਨਸ਼ਨ ਆਫ ਕਰੂਅਲਟੀ ਟੂ ਐਨੀਮਲਜ਼ ਸਬੰਧੀ ਮੀਟਿੰਗ

ਬੇਸਹਾਰਾ ਪਸ਼ੂਆਂ ਦੀ ਦੇਖਭਾਲ ਲਈ ਵੱਧ ਤੋਂ ਵੱਧ ਲੋਕ ਅੱਗੇ ਆਉਣ : ਈਸ਼ਾ ਸਿੰਘਲ

Esha Singal, Additional Deputy Commissioner, Additional Deputy Commissioner Patiala

Web Admin

Web Admin

5 Dariya News

ਪਟਿਆਲਾ , 04 May 2023

Last updated on: May 04, 2023, 00:00 IST

ਸੋਸਾਇਟੀ ਫਾਰ ਪ੍ਰੀਵੈਨਸ਼ਨ ਆਫ ਕਰੂਅਲਟੀ ਟੂ ਐਨੀਮਲਜ਼ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਈਸ਼ਾ ਸਿੰਘਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰੀਸ਼ਦ ਕੰਪਲੇਕਸ ਵਿਖੇ ਕੀਤੀ ਗਈI ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਅਪੀਲ ਕੀਤੀ ਕਿ ਬੇਸਹਾਰਾ ਪਸ਼ੂਆਂ ਦੀ ਦੇਖਭਾਲ ਲਈ ਵੱਧ ਤੋਂ ਵੱਧ ਲੋਕ ਅੱਗੇ ਆਉਣ। 

ਉਹਨਾਂ ਬੇਸਹਾਰਾ ਪਸ਼ੁਆਂ ਲਈ ਸ਼ੈਡ ਅਤੇ ਬਿਮਾਰ ਤੇ ਜ਼ਖਮੀ ਜਾਨਵਰਾਂ ਦੀ ਸਾਂਭ ਸੰਭਾਲ ਲਈ ਐਂਬੂਲੈਂਸ ਖਰੀਦਣ ਲਈ ਵੀ ਕਿਹਾI ਵਧੀਕ ਡਿਪਟੀ ਕਮਿਸ਼ਨਰ ਨੇ ਪਸ਼ੂਆਂ ਦੀ ਸੰਭਾਲ ਲਈ ਕੰਮ ਕਰ ਰਹੀਆਂ ਸਮਾਜ ਸੇਵੀ ਸੰਸਥਾਵਾਂ ਦੀ ਸ਼ਲਾਘਾ ਕੀਤੀ ਅਤੇ ਹੋਰ ਲੋਕਾਂ ਨੂੰ ਵੀ ਇਸ ਕੰਮ ਲਈ ਅੱਗੇ ਹੋਣ ਦੀ ਅਪੀਲ ਕੀਤੀ। 

ਪਸ਼ੂ ਪਾਲਣ ਵਿਭਾਗ, ਪਟਿਆਲਾ ਦੇ ਸਹਾਇਕ ਡਾਇਰੈਕਟਰ ਡਾ. ਗੁਰਦਰਸ਼ਨ ਸਿੰਘ ਵੱਲੋਂ ਸੁਸਾਇਟੀ ਦੇ ਜੁਆਇੰਟ ਸਕੱਤਰ ਵਜੋਂ ਮੀਟਿੰਗ ਦੇ ਏਜੰਡੇ ਨਾਲ ਨੁਕਤਾ ਵਾਈਜ਼ ਸਮੂਹ ਮੈਂਬਰਾਂ ਨੂੰ ਜਾਣੂ ਕਰਵਾਇਆ ਗਿਆ। ਮੀਟਿੰਗ ਵਿੱਚ ਨਗਰ ਨਿਗਮ ਪਟਿਆਲਾ, ਪੰਚਾਇਤੀ ਰਾਜ ਵਿਭਾਗ, ਪਸ਼ੂ ਪਾਲਣ ਵਿਭਾਗ ਅਤੇ ਹੋਰ ਸਬੰਧਿਤ ਵਿਭਾਗਾਂ ਤੋਂ ਸਹਿਯੋਗ ਲੈ ਕੇ ਐਸ.ਪੀ.ਸੀ.ਏ. ਦੇ ਕੰਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਫ਼ੈਸਲਾ ਲਿਆ ਗਿਆ।

ਵਧੀਕ ਡਿਪਟੀ ਕਮਿਸ਼ਨਰ ਨੇ ਮੈਂਬਰਸ਼ਿਪ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਸ.ਪੀ.ਸੀ.ਏ. ਆਮ ਮੈਂਬਰ ਦੀ ਦਾਖਲਾ ਫ਼ੀਸ ਵਜੋਂ ਯਕਮੁਸ਼ਤ 100/-ਰੁਪਏ ਅਤੇ ਸਾਲਾਨਾ ਫ਼ੀਸ 200/-ਰੁਪਏ ਹੋਵੇਗੀ। ਜੀਵਨ ਭਰ ਮੈਂਬਰਸ਼ਿਪ ਦੀ ਫ਼ੀਸ 10,000/-ਰੁਪਏ  ਹੋਵੇਗੀ। ਉਨ੍ਹਾਂ ਦੱਸਿਆ ਜੋ ਵੀ ਵਿਅਕਤੀ ਮੈਂਬਰ ਬਣਨ ਦੇ ਚਾਹਵਾਨ ਹੋਣ, ਉਹ ਤੁਰੰਤ ਨੇੜੇ ਦੇ ਸਿਵਲ ਵੈਟਰਨਰੀ ਹਸਪਤਾਲ ਜਾਂ ਸਿਵਲ ਵੈਟਰਨਰੀ ਡਿਸਪੈਂਸਰੀ ਨਾਲ ਸੰਪਰਕ ਕਰਕੇ ਆਪਣੀ ਮੈਂਬਰਸ਼ਿਪ ਹਾਸਲ ਕਰ ਸਕਦਾ ਹੈ।

 

Tags: Esha Singal , Additional Deputy Commissioner , Additional Deputy Commissioner Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD