Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਪਟਿਆਲਾ ਪੁਲਿਸ ਵੱਲੋਂ ਚਾਰ ਕਿੱਲੋ ਅਫ਼ੀਮ ਸਮੇਤ ਇੱਕ ਦੋਸ਼ੀ ਗ੍ਰਿਫ਼ਤਾਰ

Crime News Punjab, Punjab Police, Police, Crime News, Patiala  Police, Patiala

Web Admin

Web Admin

5 Dariya News

ਪਟਿਆਲਾ , 04 May 2023

ਐਸ.ਐਸ.ਪੀ. ਵਰੁਣ ਸ਼ਰਮਾ ਨੇ ਪ੍ਰੈਸ ਕਾਨਫ਼ਰੰਸ ਰਾਹੀ ਦੱਸਿਆ ਕਿ ਮੁਹੰਮਦ ਸਰਫ਼ਰਾਜ਼ ਆਲਮ ਆਈ.ਪੀ.ਐਸ, ਕਪਤਾਨ ਪੁਲਿਸ ਸਿਟੀ, ਪਟਿਆਲਾ, ਸ਼੍ਰੀ ਜਸਵਿੰਦਰ ਸਿੰਘ ਟਿਵਾਣਾ, ਉਪ ਕਪਤਾਨ ਪੁਲਿਸ,ਸਿਟੀ-2 ਪਟਿਆਲਾ, ਇੰਸਪੈਕਟਰ ਅਮਨਦੀਪ ਸਿੰਘ ਮੁੱਖ ਅਫ਼ਸਰ ਥਾਣਾ ਅਨਾਜ ਮੰਡੀ ਪਟਿਆਲਾ ਵੱਲੋਂ ਸਮਗਲਰਾਂ ਖ਼ਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਉਸ ਵਕਤ ਕਾਮਯਾਬੀ ਮਿਲੀ ਜਦੋਂ ਮਿਤੀ 03.05.2023 ਨੂੰ ਮਹਿੰਦਰ ਸਾਹ ਪੁੱਤਰ ਨਰਸਿੰਗ ਸਾਹ ਵਾਸੀ ਪਿੰਡ ਵਾ ਥਾਣਾ ਬਰਗੇਨੀਆ ਜ਼ਿਲ੍ਹਾ ਸੀਤਾਮੜੀ,ਬਿਹਾਰ ਹਾਲ ਅਬਾਦ ਨੌਲਈਆ ਚੋਕ ਹੁਸ਼ਿਆਰਪੁਰ ਪੰਜਾਬ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 04 ਕਿਲੋ ਅਫ਼ੀਮ ਬਰਾਮਦਗੀ ਕੀਤੀ ਗਈ।।

ਅੱਗੇ ਵਿਸਥਾਰ ਨਾਲ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 03-05-2023 ਨੂੰ ਏ.ਐਸ.ਆਈ. ਭੁਪਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਦੇ ਟੀ.ਪੁਆਇੰਟ ਨੇੜੇ ਰੇਲਵੇ ਲਾਈਨਾਂ ਬੰਨਾ ਰੋਡ ਪਟਿਆਲਾ ਵਿਖੇ ਮੌਜੂਦ ਸੀ ਅਤੇ ਸੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੇ ਸਨ ਤਾਂ ਦੋਸ਼ੀ ਮਹਿੰਦਰ ਸਾਹ ਉਕਤ ਆਪਣੇ ਖੱਬੇ ਮੋਢੇ ਪਰ ਟੰਗੇ ਕਾਲੇ ਰੰਗ ਦੇ ਪਿੱਠੂ ਬੈਗ ਸਮੇਤ ਆਈਆਂ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਪਿੱਛੇ ਨੂੰ ਮੁੜਨ ਲੱਗਾ ਜਿਸ ਨੂੰ ਕਿ ਸ਼ੱਕ ਦੀ ਬਿਨਾਹ ਪਰ ਕਾਬੂ ਕਰਕੇ ਜ਼ਾਬਤੇ ਅਨੁਸਾਰ ਤਲਾਸ਼ੀ ਕਰਨ ਪਰ ਇਸ ਪਾਸੋਂ 04 ਕਿੱਲੋ ਅਫ਼ੀਮ ਬਰਾਮਦ ਹੋਈ ਜਿਸ ਨੂੰ ਕਿ ਕਬਜ਼ਾ ਵਿੱਚ ਲੈ ਕੇ ਪੁਲਿਸ ਨੇ ਮੁਕੱਦਮਾ ਨੰਬਰ 40 ਮਿਤੀ 03.05.2023 ਅ/ਧ 18/61/85 NDPS Act ਥਾਣਾ ਅਨਾਜ ਮੰਡੀ ਜ਼ਿਲ੍ਹਾ ਪਟਿਆਲਾ ਵਿਖੇ ਦਰਜ ਰਜਿਸਟਰ ਕੀਤਾ ਗਿਆ ਅਤੇ ਦੋਸ਼ੀ ਮਹਿੰਦਰ ਸਾਹ ਪੁੱਤਰ ਨਰਸਿੰਗ ਸਾਹ ਵਾਸੀ ਪਿੰਡ ਵਾ ਥਾਣਾ ਬਰਗੇਨੀਆ ਜ਼ਿਲ੍ਹਾ ਸੀਤਾਮੜੀ,ਬਿਹਾਰ ਹਾਲ ਅਬਾਦ ਨੌਲਈਆ ਚੋਕ ਹੁਸ਼ਿਆਰਪੁਰ ਪੰਜਾਬ ਨੂੰ ਜ਼ਾਬਤੇ ਅਨੁਸਾਰ ਕੀਤਾ ਗਿਆ।

ਦੋਸ਼ੀ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਤਫ਼ਤੀਸ਼ ਕੀਤੀ ਜਾ ਰਹੀ ਹੈ ਕਿ ਅਫ਼ੀਮ ਕਿਥੇ ਸਪਲਾਈ ਕਰਨੀ ਸੀ ਇਸ ਸਬੰਧੀ ਜਿਸ ਦਾ ਵੀ ਰੋਲ ਸਾਹਮਣੇ ਆਇਆ ਉਸ ਦੇ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ।ਇਸ ਦੋਸ਼ੀ ਪਾਸੋਂ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ।ਪਟਿਆਲਾ ਪੁਲਿਸ ਭੈੜੇ ਅਨਸਰਾਂ ਵਿਰੁੱਧ ਕਾਰਵਾਈ ਕਰਨ ਲਈ ਹਮੇਸ਼ਾ ਹੀ ਵਚਨਬੱਧ ਹੈ।

ਦੋਸ਼ੀ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ। ਇਹ ਅਫ਼ੀਮ ਦੇ ਕਾਰੋਬਾਰ ਵਿੱਚ ਹੋਰ ਕੌਣ ਕੌਣ ਸ਼ਾਮਲ ਹੈ, ਬਾਰੇ ਵੀ ਡੂੰਘਾਈ ਨਾਲ ਤਫ਼ਤੀਸ਼ ਕੀਤੀ ਜਾਵੇਗੀ।

 

Tags: Crime News Punjab , Punjab Police , Police , Crime News , Patiala Police , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD