Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਜਲੰਧਰ ਜ਼ਿਮਨੀ ਚੋਣ 2024 ਦੀਆਂ ਆਮ ਚੋਣਾਂ ਲਈ ਸੁਰ ਤੈਅ ਕਰੇਗੀ: ਕੈਪਟਨ ਅਮਰਿੰਦਰ ਸਿੰਘ

Captain Amarinder Singh, Amarinder Singh, BJP, Bharatiya Janata Party, BJP Punjab, Balbir Singh Sidhu

Web Admin

Web Admin

5 Dariya News

ਫਿਲੌਰ (ਜਲੰਧਰ) , 04 May 2023

Last updated on: May 04, 2023, 00:00 IST

ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਲੋਕਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਥ ਮਜ਼ਬੂਤ ਕਰਨ ਲਈ ਪਾਰਟੀ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਵੋਟਾਂ ਪਾਉਣ ਦਾ ਸੱਦਾ ਦਿੱਤਾ। ਉਨ੍ਹਾਂ ਲੋਕਾਂ ਦੀ ਇਕ ਵੱਡੀ ਜਨਤਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ, “ਜਲੰਧਰ ਉਪ ਚੋਣ ਪੰਜਾਬ ਵਿੱਚ 2024 ਦੀਆਂ ਆਮ ਚੋਣਾਂ ਲਈ ਸੁਰ ਤੈਅ ਕਰੇਗੀ ਜੋਕਿ ਦੇਸ਼ ਦੇ ਭਵਿੱਖ ਲਈ ਬਹੁਤ ਮਹੱਤਵਪੂਰਨ ਹਨ।"

ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਨੂੰ ਆਲਮੀ ਅਤੇ ਘਰੇਲੂ ਪੱਧਰ 'ਤੇ ਆਪਣੀ ਸਥਿਤੀ ਨੂੰ ਹੋਰ ਮਜ਼ਬੂਤ ਕਰਨ ਲਈ ਘੱਟੋ-ਘੱਟ ਪੰਜ ਸਾਲ ਹੋਰ ਪ੍ਰਧਾਨ ਮੰਤਰੀ ਵਜੋਂ ਮੋਦੀ ਦੀ ਲੋੜ ਹੈ। ਉਨ੍ਹਾਂ ਨੇ ਧਿਆਨ ਦਿਵਾਇਆ, ਪ੍ਰਧਾਨਮੰਤਰੀ ਮੋਦੀ ਦੀ ਅਗਵਾਈ ਵਿੱਚ, ਭਾਰਤ ਨੂੰ ਇੱਕ ਮਹਾਨ ਰਾਸ਼ਟਰ ਵਜੋਂ ਦੇਖਿਆ ਜਾ ਰਿਹਾ ਹੈ ਕਿਉਂਕਿ ਭਾਰਤ ਆਪਣੇ ਫੈਸਲੇ ਲੈਣ ਵਿੱਚ ਮਜ਼ਬੂਤ, ਸ਼ਕਤੀਸ਼ਾਲੀ ਅਤੇ ਸੁਤੰਤਰ ਰੂਪ ਵਿੱਚ ਉਭਰਿਆ ਹੈ।

ਕੈਪਟਨ ਅਮਰਿੰਦਰ ਨੇ ਦੱਸਿਆ ਕਿ ਕਿਸ ਤਰ੍ਹਾਂ ਅਮਰੀਕਾ ਵਰਗੇ ਦੂਜੇ ਦੇਸ਼ਾਂ ਦੇ ਮੁਕਾਬਲੇ ਭਾਜਪਾ ਸਰਕਾਰ ਦੌਰਾਨ ਆਰਥਿਕਤਾ ਸਥਿਰ ਹੋਈ ਸੀ, ਜਿੱਥੇ ਕਿ ਦੂਜੇ ਦੇਸ਼ਾਂ ਦੇ ਬੈਂਕ ਕਰੈਸ਼ ਹੋ ਰਹੇ ਸਨ ਅਤੇ ਆਰਥਿਕਤਾ ਬੁਰੀ ਤਰ੍ਹਾਂ ਸੰਕਟ ਵਿੱਚ ਸੀ। ਉਨ੍ਹਾਂ ਕਿਹਾ, ਦੇਸ਼ ਮਜ਼ਬੂਤ ਹੋ ਕੇ ਉੱਭਰਿਆ ਹੈ ਅਤੇ ਚੀਨ ਅਤੇ ਪਾਕਿਸਤਾਨ ਵਰਗੇ ਆਪਣੇ ਦੁਸ਼ਮਣਾਂ ਦਾ ਡੱਟਕੇ ਸਾਹਮਣਾ ਕਰ ਰਿਹਾ ਹੈ।

ਭਾਜਪਾ ਨੇਤਾ ਨੇ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਇਹ ਭਾਰੀ ਜਿੱਤ ਅਤੇ ਸ਼ਾਨਦਾਰ ਫਤਵਾ ਮਿਲਣ ਦੇ ਬਾਵਜੂਦ ਲੋਕਾਂ ਦੀਆਂ ਉਮੀਦਾਂ 'ਤੇ ਪੂਰੀ ਤਰ੍ਹਾਂ ਨਾਲ ਅਸਫਲ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ‘ਆਪ’ ਸਰਕਾਰ ਨੂੰ ਦਿੱਲੀ ਤੋਂ ਤਾਨਾਸ਼ਾਹ ਵਲੋਂ ਚਲਾਇਆ ਜਾ ਰਿਹਾ ਹੈ ਅਤੇ ਇਹੀ ਕਾਰਨ ਹੈ ਕਿ ਇਹਨਾਂ ਦੀਆਂ ਤਰਜੀਹਾਂ ਗਲਤ ਅਤੇ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਦੇ ਬਿਲਕੁਲ ਉਲਟ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਤੋਂ ਨੌਜਵਾਨਾਂ ਦੀ ਵੱਡੀ ਪੱਧਰ 'ਤੇ ਪਲਾਇਨ ਹੋ ਰਹੀ ਹੈ ਕਿਉਂਕਿ ਸੂਬੇ ਵਿੱਚ ਨੌਕਰੀਆਂ ਨਾ ਹੋਣ ਕਾਰਨ ਉਹ ਵਿਦੇਸ਼ਾਂ ਨੂੰ ਜਾ ਰਹੇ ਹਨ। ਉਨ੍ਹਾਂ ਨੇ 'ਆਪ' ਸਰਕਾਰ ਨੂੰ ਲੋਕਾਂ ਨੂੰ ਨੌਕਰੀਆਂ ਦੇਣ ਦਾ ਆਪਣਾ ਵਾਅਦਾ ਯਾਦ ਕਰਵਾਇਆ, ਜਿਸ 'ਚ ਉਹ ਬੁਰੀ ਤਰ੍ਹਾਂ ਫੇਲ੍ਹ ਹੋ ਗਈ ਹੈ। ਅਟਵਾਲ ਲਈ ਮਜ਼ਬੂਤ ਕੇਸ ਬਣਾਉਂਦੇ ਹੋਏ ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਲੋਕਾਂ ਦੀ ਸੇਵਾ ਕਰਨ ਦਾ ਵਿਸ਼ਾਲ ਤਜ਼ਰਬਾ ਹੈ। ਇਸ ਤੋਂ ਇਲਾਵਾ, ਉਨ੍ਹਾਂ ਕਿਹਾ ਕਿ ਅਟਵਾਲ ਪਰਿਵਾਰ ਨੇ ਦੋ ਪੀੜ੍ਹੀਆਂ ਤੱਕ ਪੰਜਾਬ ਦੇ ਲੋਕਾਂ ਦੀ ਸਾਫ਼-ਸੁਥਰੀ ਅਤੇ ਬੇਦਾਗ ਰਿਕਾਰਡ ਨਾਲ ਸੇਵਾ ਕੀਤੀ ਹੈ।

ਇਸ ਮੌਕੇ ਬੋਲਦਿਆਂ ਅਟਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੇ ਵਿਕਾਸ ਅਤੇ ਭਲਾਈ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਨੂੰ ਵੋਟ ਪਾਉਣ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਦਾ ਭਵਿੱਖ ਹੈ ਕਿਉਂਕਿ ਬਾਕੀ ਸਾਰੇ ਫੇਲ੍ਹ ਹੋ ਚੁੱਕੇ ਹਨ। ਇਸ ਮੌਕੇ ਉਨ੍ਹਾਂ ਨਾਲ ਸੰਸਦ ਮੈਂਬਰ ਹੰਸ ਰਾਜ ਹੰਸ, ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ਸਾਬਕਾ ਸੰਸਦ ਮੈਂਬਰ ਅਮਰੀਕ ਸਿੰਘ ਆਲੀਵਾਲ, ਰਣਇੰਦਰ ਸਿੰਘ, ਅਵਿਨਾਸ਼ ਚੰਦਰ ਆਦਿ ਹਾਜ਼ਰ ਸਨ।

 

Tags: Captain Amarinder Singh , Amarinder Singh , BJP , Bharatiya Janata Party , BJP Punjab , Balbir Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD