Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਆਮ ਆਦਮੀ ਕਲੀਨਿਕ ਲੋਕਾਂ ਲਈ ਹੋ ਰਹੇ ਹਨ ਲਾਹੇਵੰਦ ਸਿੱਧ

AAP Punjab, Aam Aadmi Party, Aam Aadmi Party Punjab, AAP Punjab, Aam Aadmi Clinic, Fazilka

Web Admin

Web Admin

5 Dariya News

ਫਾਜ਼ਿਲਕਾ , 05 May 2023

Last updated on: May 05, 2023, 00:00 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਹੇਠ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਮੰਤਰੀ ਡਾ. ਬਲਬੀਰ ਸਿੰਘ ਦੇ ਮਾਰਗਦਰਸ਼ਨ ਹੇਠ ਸੂਬੇ ਵਿਚ ਚਲਾਏ ਜਾ ਰਹੇ ਆਮ ਆਦਮੀ ਕਲੀਨਿਕ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿਚ ਅਹਿਮ ਯੋਗਦਾਨ ਪਾ ਰਹੇ ਹਨ। ਜ਼ਿਲੇ੍ਹ ਵਿਚ ਵੀ ਆਮ ਆਦਮੀ ਕਲੀਨਿਕ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ। 

ਘਰਾਂ ਦੇ ਨੇੜੇ ਹੀ ਬੁਨਿਆਦੀ ਉਚ ਮਿਆਰੀ ਸਿਹਤ ਸਹੂਲਤਾਂ ਦਾ ਲਾਭ ਦਿੱਤਾ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲੇ੍ਹ ਦੇ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਕੀਤਾ। ਸਿਵਲ ਸਰਜਨ ਡਾ. ਸਤੀਸ਼ ਗੋਇਲਾ ਨੇ ਦੱਸਿਆ ਕਿ ਹੁਣ ਤੱਕ ਕਰੀਬ 59240 ਲੋਕ ਲੈ ਚੁੱਕੇ ਹਨ ਜਿਨ੍ਹਾਂ ਵਿਚੋਂ ਕਰੀਬ 5537 ਲੋਕਾਂ ਦੇ ਮੁਫਤ ਟੈਸਟ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲੇ੍ਹ ਵਿਚ ਕੁੱਲ 23 ਆਮ ਆਦਮੀ ਕਲੀਨਿਕ ਚਲ ਰਹੇ ਹਨ ਜ਼ੋ ਕਿ ਸ਼ਹਿਰੀ ਖੇਤਰ ਅਤੇ ਪੇਂਡੂ ਖੇਤਰ ਵਿਚ ਕਾਰਜਸ਼ੀਲ ਹਨ।

ਉਨ੍ਹਾਂ ਦੱਸਿਆ ਕਿ ਅਪ੍ਰੈਲ ਮਹੀਨੇ ਵਿਚ ਕੁੱਲ 13962 ਲੋਕਾਂ ਨੇ ਓ.ਪੀ.ਡੀ. ਵਿਚ ਲਾਭ ਲਿਆ ਅਤੇ 1144 ਟੈਸਟ ਮੁਫਤ ਕੀਤੇ ਗਏ। ਉਨ੍ਹਾਂ ਦੱਸਿਆ ਕਿ ਫਾਜ਼ਿਲਕਾ ਵਿਖੇ 455, ਅਬੋਹਰ ਦੇ ਦੋ ਕਲੀਨਿਕ ਵਿਚ 1425 ਅਤੇ 1023 ਲੋਕਾਂ ਨੇ ਸਿਹਤ ਸਹੂਲਤਾਂ ਦਾ ਲਾਭ ਪ੍ਰਾਪਤ ਕੀਤਾ। 

ਪੇਂਡੂ ਖੇਤਰ ਵਿਚ ਬਣੇ ਆਮ ਆਦਮੀ ਕਲੀਨਿਕ ਪੰਜਕੋਸੀ ਵਿਖੇ 509, ਪੰਨੀਵਾਲਾ 690, ਮੌਜਗੜ 554, ਚੱਕ ਜਾਨੀਸਰ 278, ਜੰਡਵਾਲਾ ਭੀਮੇਸ਼ਾਹ 735, ਘੁਬਾਇਆ 1061, ਲਾਧੂਕਾ 501, ਲਮੋਚੜ ਕਲਾਂ 764, ਵਰਿਆਮ ਖੇੜਾ 636, ਕਿਲਿਆਂ ਵਾਲੀ 514, ਬਲੂਆਣਾ 384, ਖਾਟਵਾਂ 336, ਝੁਮਿਆਂ ਵਾਲੀ 1194, ਕਰਨੀ ਖੇੜਾ 599, ਟਾਹਲੀਵਾਲਾ ਬੋਦਲਾ 496, ਹਸਤਾਕਲਾਂ 740, ਕਲਰਖੇੜਾ 459 ਅਤੇ ਖਿਉਵਾਲੀ ਢਾਬ ਵਿਖੇ 592 ਮਰੀਜਾਂ ਆਦਿ ਨੇ ਮੁਫਤ ਇਲਾਜ ਪ੍ਰਾਪਤ ਕੀਤਾ।

ਉਨ੍ਹਾਂ ਦੱਸਿਆ ਕਿ ਕਲੀਨਿਕ ਵਿਖੇ ਦਵਾਈਆਂ ਦੀ ਕੋਈ ਕਮੀ ਨਹੀਂ ਹੈ ਅਤੇ ਲੋਕਾਂ ਨੂੰ ਸਿਵਲ ਹਸਪਤਾਲ ਵਿਖੇ ਜਾਉਣ ਦੀ ਬਜਾਏ ਘਰ ਦੇ ਨਜਦੀਕ ਹੀ ਕਲੀਨਿਕ ਵਿਚ ਸਾਰੀ ਸੁਵਿਧਾ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਸਟਾਫ ਨੂੰ ਅਪੀਲ ਕੀਤੀ ਕਿ ਪੂਰੀ ਤਨਦੇਹੀ ਨਾਲ ਡਿਉਟੀ ਕੀਤੀ ਜਾਵੇ ਤਾਂ ਜ਼ੋ ਲੋਕਾਂ ਨੂੰ ਇਸ ਦਾ ਪੂਰਾ ਫਾਇਦਾ ਮਿਲ ਸਕੇ।

 

Tags: AAP Punjab , Aam Aadmi Party , Aam Aadmi Party Punjab , AAP Punjab , Aam Aadmi Clinic , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD