Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਮਿਲਾਵਟਖੋਰਾਂ ਖਿਲਾਫ ਸ਼ਿਕੰਜਾ ਕਸਿਆ

ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਵੱਲੋਂ ਸੂਬਾ ਵਾਸੀਆਂ ਨੂੰ ਸੁਰੱਖਿਅਤ ਤੇ ਸਿਹਤਮੰਦ ਭੋਜਨ ਮੁਹੱਈਆ ਕਰਵਾਉਣ ਦੇ ਨਿਰਦੇਸ਼

Vijay Kumar Janjua, Chief Secretary, Chief Secretary of Punjab, Chief Secretary Punjab, IAS officer, IAS, Punjab, Punjab Government, Government of Punjab

Web Admin

Web Admin

5 Dariya News

ਚੰਡੀਗੜ੍ਹ , 05 May 2023

Last updated on: May 05, 2023, 00:00 IST

ਸੂਬਾ ਵਾਸੀਆਂ ਨੂੰ ਪੌਸ਼ਟਿਕ ਅਤੇ ਮਿਲਾਵਟ ਰਹਿਤ ਖੁਰਾਕ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਅਤੇ ਮਿਲਾਵਟਖੋਰਾਂ ਖਿਲਾਫ ਹੋਰ ਸਖਤੀ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਸਬੰਧਤ ਧਿਰਾਂ ਨੂੰ ਸਖਤ ਚੌਕਸੀ ਵਰਤਣ ਦੇ ਆਦੇਸ਼ ਦਿੱਤੇ ਹਨ। ਮੁੱਖ ਸਕੱਤਰ ਨੇ ਇਹ ਗੱਲ ਅੱਜ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਸੁਰੱਖਿਅਤ ਭੋਜਨ ਅਤੇ ਸਿਹਤਮੰਦ ਖੁਰਾਕ ਬਾਰੇ ਸੂਬਾ ਪੱਧਰੀ ਸਲਾਹਕਾਰ ਕਮੇਟੀ ਦੀ ਤੀਜੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਹੀ।

ਸ੍ਰੀ ਜੰਜੂਆ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਸਖ਼ਤ ਹਦਾਇਤਾਂ ਹਨ ਕਿ ਗੁਣਵੱਤਾ ਅਤੇ ਲੋਕਾਂ ਦੀ ਸਿਹਤ ਨਾਲ ਕੌਈ ਸਮਝੌਤਾ ਨਾ ਕੀਤਾ ਜਾਵੇ ਅਤੇ ਮਿਲਵਾਟਖੋਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਇਸ ਤੋਂ ਇਲਾਵਾ ਮਿਲਾਵਟਖੋਰੀ ਰੋਕਣ ਲਈ ਜਾਗਰੂਕਤਾ ਦੇ ਨਾਲ ਚੈਕਿੰਗ, ਲੈਬ ਟੈਸਟਿੰਗ ਆਦਿ ਕਾਰਗਾਰ ਕਦਮ ਵੀ ਚੁੱਕੇ ਜਾਣ ਕਿਉਂਕਿ ਇਹ ਲੋਕਾਂ ਦੀ ਸਿਹਤ ਨਾਲ ਜੁੜਿਆ ਮਾਮਲਾ ਹੈ। ਸੂਬਾ ਸਰਕਾਰ ਸਿਹਤ ਦੇ ਮਾਮਲਿਆਂ ਨੂੰ ਲੈ ਕੇ ਬਹੁਤ ਗੰਭੀਰ ਹੈ।

ਸਬਜ਼ੀਆਂ ਅਤੇ ਫਲਾਂ ਨੂੰ ਗੈਰ ਕੁਦਰਤੀ ਤਰੀਕਿਆਂ ਨਾਲ ਪਕਾਉਣ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਇਸ ਵਰਤਾਰੇ ਨੂੰ ਰੋਕਣ ਲਈ ਚੈਕਿੰਗ ਕੀਤੀ ਜਾਵੇ। ਫੂਡ ਸੇਫਟੀ ਮੋਬਾਈਲ ਵਾਹਨਾਂ ਅਤੇ ਟੈਸਟਿੰਗ ਵਾਲੀਆਂ ਲੈਬਜ਼ ਨੂੰ ਵਧਾਇਆ ਜਾਵੇ। ਸਿੱਖਿਆ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਸਵੇਰ ਦੀਆਂ ਪ੍ਰਾਥਨਾ ਸਭਾਵਾਂ ਵਿੱਚ ਵਿਦਿਆਰਥੀਆਂ ਨੂੰ ਮਿਲਾਵਟਕੋਰੀ ਬਾਰੇ ਜਾਗਰੂਕ ਕੀਤਾ ਜਾਵੇ ਅਤੇ ਇਸ ਸਬੰਧੀ ਵਿਦਿਆਰਥੀਆਂ ਦੇ ਮੁਕਾਬਲੇ ਵੀ ਕਰਵਾਏ ਜਾਣ। 

ਖਾਣ-ਪੀਣ ਵਾਲੇ ਪਦਾਰਥਾਂ ਦੀ ਵਿਕਰੀ ਲਈ ਲਾਇਸੈਂਸਿੰਗ ਅਤੇ ਰਜਿਸਟ੍ਰੇਸ਼ਨ ਲਾਜ਼ਮੀ ਕਰਾਰ ਦਿੰਦਿਆਂ ਇਹ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਖਾਧ ਸਮੱਗਰੀ ਬਿਨਾਂ ਇਸ ਦੇ ਨਾ ਵੇਚੀ ਜਾਵੇ। ਸ੍ਰੀ ਜੰਜੂਆ ਨੇ ਖੁਰਾਕ ਤੇ ਡਰੱਗ ਪ੍ਰਬੰਧਨ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਉਤੇ ਜ਼ੋਰ ਦਿੰਦਿਆਂ ਸਟਾਫ ਦੀ ਭਰਤੀ, ਨਿਗਰਾਨੀ ਟੀਮਾਂ ਲਈ ਵਾਹਨਾਂ ਦੀ ਵਿਵਸਥਾ ਅਤੇ ਸੂਬੇ ਭਰ ਵਿੱਚ ਹੋਰ ਨਵੀਆਂ ਲੈਬ ਸਥਾਪਤ ਕਰਨ ਦੀ ਗੱਲ ਕਹੀ। 

ਉਨ੍ਹਾਂ ਕਿਹਾ ਕਿ ਚੈਕਿੰਗ ਟੀਮਾਂ ਦੁੱਧ ਤੋਂ ਤਿਆਰ ਹੋਣ ਵਾਲੇ ਉਤਪਾਦਾਂ ਜਿਵੇਂ ਕਿ ਮੱਖਣ, ਪਨੀਰ ਤੇ ਦੇਸੀ ਘਿਓ ਦੀ ਮਿਲਾਵਟ ਕਰਨ ਵਾਲਿਆਂ ਉਤੇ ਸਖਤੀ ਕਰਦਿਆਂ ਛਾਪੇਮਾਰੀ ਕੀਤੀ ਜਾਵੇ। ਨਿਗਰਾਨ ਟੀਮਾਂ ਦੀ ਗਿਣਤੀ ਵਧਾਈ ਜਾਵੇ। ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵੀ.ਪੀ.ਸਿੰਘ ਨੇ ਈਟ ਰਾਈਟ ਮੁਹਿੰਮ ਤਹਿਤ ਸਰਕਾਰੀ ਅਦਾਰਿਆਂ ਨੂੰ ਵਿਸ਼ੇਸ਼ ਕਰਕੇ ਮੈਡੀਕਲ ਕਾਲਜ, ਨਰਸਿੰਗ ਕਾਲਜ ਅਤੇ ਹੋਰ ਵਿਦਿਅਕ ਅਦਾਰਿਆਂ ਨੂੰ ਸਰਟੀਫਿਕੇਸ਼ਨ ਕਰਵਾਉਣ ਲਈ ਕਿਹਾ। ਖੁਰਾਕ ਅਤੇ ਡਰੱਗ ਪ੍ਰਬੰਧਨ (ਐਫ.ਡੀ.ਏ.) ਦੇ ਕਮਿਸ਼ਨਰ ਡਾ. ਅਭਿਨਵ ਤ੍ਰਿਖਾ ਨੇ ਮੁੱਖ ਸਕੱਤਰ ਨੂੰ ਫੂਡ ਸੇਫਟੀ ਵਿੰਗ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ।

ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਰਾਜੀ ਪੀ. ਸ੍ਰੀਵਾਸਤਵਾ, ਪ੍ਰਮੁੱਖ ਸਕੱਤਰ ਸਕੂਲ ਸਿੱਖਿਆ ਜਸਪ੍ਰੀਤ ਤਲਵਾੜ, ਪ੍ਰਮੁੱਖ ਸਕੱਤਰ ਖੇਤੀਬਾੜੀ ਸੁਮੇਰ ਸਿੰਘ ਗੁਰਜਰ, ਸਕੱਤਰ ਪੰਜਾਬ ਮੰਡੀ ਬੋਰਡ ਅੰਮ੍ਰਿਤ ਕੌਰ ਗਿੱਲ, ਏ.ਐਮ.ਡੀ. ਪਨਗ੍ਰੇਨ ਪਰਮਪਾਲ ਕੌਰ, ਡਾਇਰੈਕਟਰ ਲੈਬ ਰਵਨੀਤ ਕੌਰ ਤੇ ਜੁਆਇੰਟ ਕਮਿਸ਼ਨਰ ਖੁਰਾਕ ਮਨੋਜ ਖੋਸਲਾ ਵੀ ਹਾਜ਼ਰ ਸਨ।

 

Tags: Vijay Kumar Janjua , Chief Secretary , Chief Secretary of Punjab , Chief Secretary Punjab , IAS officer , IAS , Punjab , Punjab Government , Government of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD