Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਦਸੂਹਾ- ਹਾਜੀਪੁਰ ਸੜਕ ਦਾ ਨਾਂ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ ਨਾਂ ’ਤੇ ਹੋਵੇਗਾ- ਮੁੱਖ ਮੰਤਰੀ ਨੇ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ 300ਵੇਂ ਜਨਮ ਦਿਹਾੜੇ ਮੌਕੇ ਕੀਤਾ ਐਲਾਨ

ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਨਾਲ ਪੰਜਾਬ ਦੀ ਤਰੱਕੀ ਲਈ 70 ਵਰ੍ਹਿਆਂ ਦੀ ਉਡੀਕ ਖਤਮ ਹੋਈ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Bram Shankar Jimpa, Jai Krishan Rouri, Karambir Singh Ghuman, DC Hoshiarpur, Deputy Commissioner Hoshiarpur, Komal Mittal, Hoshiarpur

5 Dariya News

5 Dariya News

5 Dariya News

ਸਿੰਘਪੁਰ ਬਰਨਾਲਾ (ਹੁਸ਼ਿਆਰਪੁਰ) , 05 May 2023

Last updated on: May 05, 2023, 00:00 IST

ਸੂਬੇ ਦੇ ਅਮੀਰ ਵਿਰਸੇ ਬਾਰੇ ਨੌਜਵਾਨ ਪੀੜ੍ਹੀ ਨੂੰ ਜਾਣੂੰ ਕਰਵਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਸੂਹਾ-ਹੁਸ਼ਿਆਰਪੁਰ ਸੜਕ ਦਾ ਨਾਂ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ ਨਾਂ ’ਤੇ ਰੱਖਣ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਮਹਾਨ ਯੋਧੇ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ 300ਵੇਂ ਜਨਮ ਦਿਹਾੜੇ 'ਤੇ ਲੋਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਸੂਰਬੀਰਾਂ ਦੀ ਬਹਾਦਰੀ ਨੇ ਸਾਨੂੰ ਦੇਸ਼ ਲਈ ਹਮੇਸ਼ਾ ਨਿਰਸਵਾਰਥ ਕੁਰਬਾਨੀਆਂ ਕਰਨ ਲਈ ਪ੍ਰੇਰਿਤ ਕੀਤਾ ਹੈ। 

ਉਨ੍ਹਾਂ ਕਿਹਾ ਕਿ ਮਹਾਨ ਸਿੱਖ ਗੁਰੂ ਸਾਹਿਬਾਨ ਨੇ ਸਾਨੂੰ ਜਬਰ-ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਦਾ ਸੰਦੇਸ਼ ਦਿੱਤਾ ਹੈ ਅਤੇ ਸਰਦਾਰ ਜੱਸਾ ਸਿੰਘ ਵਰਗੇ ਯੋਧਿਆਂ ਨੇ ਮਹਾਨ ਗੁਰੂਆਂ ਦੇ ਪਾਏ ਪੂਰਨਿਆਂ ਉਤੇ ਪਹਿਰਾ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਇਹ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਅਸੀਂ ਅਜਿਹੀ ਸ਼ਾਨਦਾਰ ਵਿਰਾਸਤ ਦੇ ਵਾਰਸ ਹਾਂ, ਜਿਸ ਦੀ ਦੁਨੀਆਂ ਵਿੱਚ ਕੋਈ ਮਿਸਾਲ ਨਹੀਂ ਮਿਲਦੀ।

ਪੰਜਾਬ ਨੂੰ ਪ੍ਰਤੀ ਵਿਅਕਤੀ ਆਮਦਨ ਦੇ ਮਾਮਲੇ ਵਿੱਚ ਮਾਡਲ ਸੂਬੇ ਵਜੋਂ ਵਿਕਸਤ ਕਰਨ ਲਈ ਆਪਣੀ ਸਰਕਾਰ ਦੇ ਦ੍ਰਿੜ ਸੰਕਲਪ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਨਾਲ ਪੰਜਾਬ ਵਾਸੀਆਂ ਦੇ ਸੁਪਨੇ ਸਾਕਾਰ ਕਰਨ ਲਈ ਲੋਕਾਂ ਦੀ ਲੰਮੀ ਉਡੀਕ ਪੂਰੀ ਹੋਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਪਵਿੱਤਰ ਧਰਤੀ ਨੂੰ ਮਹਾਨ ਗੁਰੂਆਂ, ਸੰਤਾਂ, ਪੀਰਾਂ ਤੇ ਪੈਗੰਬਰਾਂ ਦੀ ਬਖਸ਼ਿਸ਼ ਪ੍ਰਾਪਤ ਹੈ। 

ਉਨ੍ਹਾਂ ਕਿਹਾ ਕਿ ਪੰਜਾਬੀ ਜਨਮ ਤੋਂ ਹੀ ਉੱਦਮੀ ਹਨ ਜਿਨ੍ਹਾਂ ਨੇ ਵਿਸ਼ਵ ਭਰ ਵਿੱਚ ਆਪਣਾ ਵੱਖਰਾ ਮੁਕਾਮ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਇਸ ਅਥਾਹ ਸਮਰੱਥਾ ਦੀ ਵਰਤੋਂ ਕਰਕੇ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਅਤੇ ਇਸ ਨੂੰ 'ਰੰਗਲਾ ਪੰਜਾਬ' ਬਣਾਉਣ ਲਈ ਇਸ ਸਮਰੱਥਾ ਦਾ ਵੱਧ ਤੋਂ ਵੱਧ ਲਾਹਾ ਚੁੱਕਣ ਲਈ ਵਚਨਬੱਧ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਹਮੇਸ਼ਾ ਹਰ ਲੜਾਈ ਵਿੱਚ ਮੋਹਰੀ ਰਹੇ ਹਨ, ਜਿਸ ਕਾਰਨ ਸੂਬੇ ਨੂੰ ਦੇਸ਼ ਦੀ ਖੜਗਭੁਜਾ ਵਜੋਂ ਜਾਣਿਆ ਜਾਂਦਾ ਹੈ। ਸੂਬੇ ਵਿੱਚ ਬੇਰੋਜ਼ਗਾਰੀ ਖ਼ਿਲਾਫ਼ ਸੰਘਰਸ਼ ਵਿੱਢਣ ਦਾ ਐਲਾਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਸ ਧਰਤੀ ’ਤੇ ਬੇਰੋਜ਼ਗਾਰੀ ਖ਼ਿਲਾਫ਼ ਲੜਾਈ ਸ਼ੁਰੂ ਕੀਤੀ ਗਈ ਹੈ ਕਿਉਂਕਿ ਹੁਣ ਤੱਕ ਪਾਰਦਰਸ਼ੀ ਢੰਗ ਨਾਲ 29 ਹਜ਼ਾਰ ਸਰਕਾਰੀ ਨੌਕਰੀਆਂ ਨੌਜਵਾਨਾਂ ਨੂੰ ਦਿੱਤੀਆਂ ਜਾ ਚੁੱਕੀਆਂ ਹਨ।

ਭ੍ਰਿਸ਼ਟ ਨੇਤਾਵਾਂ ਵਿਰੁੱਧ ਚੁੱਕੇ ਗਏ ਕਦਮਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਤੋਂ ਇਕ-ਇਕ ਪੈਸਾ ਵਸੂਲਿਆ ਜਾਵੇਗਾ ਅਤੇ ਇਸ ਪੈਸੇ ਦੀ ਵਰਤੋਂ ਸੂਬੇ ਦੇ ਵਿਕਾਸ ਲਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਟੈਕਸ ਦਾਤਾਵਾਂ ਦੇ ਪੈਸੇ ਦੀ ਲੁੱਟ ਕਰਨ ਵਾਲਿਆਂ ਨੂੰ ਉਨ੍ਹਾਂ ਦੇ ਮਾੜੇ ਕੰਮਾਂ ਲਈ ਬਖਸ਼ਿਆ ਨਹੀਂ ਜਾਵੇਗਾ। 

ਭਗਵੰਤ ਮਾਨ ਨੇ ਕਿਹਾ ਕਿ ਭ੍ਰਿਸ਼ਟ ਨੇਤਾਵਾਂ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਸਲਾਖਾਂ ਪਿੱਛੇ ਡੱਕ ਦਿੱਤਾ ਗਿਆ ਅਤੇ ਹੋਰਾਂ ਨੂੰ ਅਜਿਹੀ ਸਜ਼ਾ ਭੁਗਤਣੀ ਪਵੇਗੀ। ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਬਹਾਦਰ ਨਾਇਕ ਨੇ ਦੇਸ਼ ਦੀ ਪ੍ਰਭੂਸੱਤਾ ਦੀ ਰਾਖੀ ਲਈ 11 ਲੜਾਈਆਂ ਲੜੀਆਂ ਸਨ। 

ਉਨ੍ਹਾਂ ਕਿਹਾ ਕਿ ਇਸ ਮਹਾਨ ਨਾਇਕ ਦੇ ਰਾਹ 'ਤੇ ਚੱਲਦਿਆਂ ਸੂਬਾ ਸਰਕਾਰ ਨੇ ਵੀ ਭ੍ਰਿਸ਼ਟਾਚਾਰ ਵਿਰੁੱਧ ਜੰਗ ਛੇੜੀ ਹੋਈ ਹੈ। ਭਗਵੰਤ ਮਾਨ ਨੇ ਕਿਹਾ ਕਿ ਭ੍ਰਿਸ਼ਟਾਚਾਰ ਵਿੱਚ ਲਿਪਤ ਕਈ ਨੇਤਾਵਾਂ ਨੂੰ ਸਲਾਖਾਂ ਪਿੱਛੇ ਡੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸੱਤਾਧਾਰੀ ਪਾਰਟੀ ਨਾਲ ਸਬੰਧਤ ਕੋਈ ਆਗੂ ਵੀ ਭ੍ਰਿਸ਼ਟਾਚਾਰ ਦਾ ਦੋਸ਼ੀ ਪਾਇਆ ਗਿਆ ਤਾਂ ਉਸ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।

ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ ਯੋਗਦਾਨ ਨੂੰ ਚੇਤੇ ਕਰਦਿਆਂ ਮੁੱਖ ਮੰਤਰੀ ਨੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਵਾਅਦਾ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਵੀ ਖਟਕੜ ਕਲਾਂ ਦੀ ਪਵਿੱਤਰ ਧਰਤੀ 'ਤੇ ਸੰਕਲਪ ਲੈ ਕੇ ਅਹੁਦਾ ਸੰਭਾਲਿਆ ਸੀ। 

ਭਗਵੰਤ ਮਾਨ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨਾਲ ਮੁਗਲਾਂ ਦੇ ਜ਼ੁਲਮ ਵਿਰੁੱਧ ਅਨੇਕਾਂ ਲੜਾਈਆਂ ਲੜਨ ਵਾਲੇ ਆਪਣੇ ਦਾਦਾ ਜੀ ਹਰਦਾਸ ਸਿੰਘ ਦੇ ਨਕਸ਼ੇ ਕਦਮਾਂ 'ਤੇ ਚੱਲਦਿਆਂ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਨੇ ਕਦੇ ਵੀ ਹਮਲਾਵਰਾਂ ਦੇ ਜ਼ੁਲਮ ਅੱਗੇ ਸਿਰ ਨਹੀਂ ਝੁਕਾਇਆ ਸੀ। ਉਹ ਉਸ ਸਮੇਂ ਦੇ ਦੌਰਾਨ ਉੱਘੇ ਸਿੱਖ ਆਗੂ ਸਨ ਜੋ ਰਾਮਗੜ੍ਹੀਆ ਮਿਸਲ ਦਾ ਸਰਦਾਰ ਬਣੇ।

ਇਨ੍ਹਾਂ ਮਹਾਨ ਨਾਇਕਾਂ ਨੂੰ ਨਜ਼ਰਅੰਦਾਜ਼ ਕਰਨ ਲਈ ਪਿਛਲੀਆਂ ਸੂਬਾ ਸਰਕਾਰਾਂ ਵਿਰੁੱਧ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਇਸ ਨਾਲਾਇਕੀ ਕਾਰਨ ਸੂਬੇ ਦੇ ਨੌਜਵਾਨਾਂ ਨੂੰ ਇਨ੍ਹਾਂ ਨਾਇਕਾਂ ਦੇ ਯੋਗਦਾਨ ਬਾਰੇ ਜਾਣਕਾਰੀ ਨਹੀਂ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਅਹੁਦਾ ਸੰਭਾਲਣ ਤੋਂ ਬਾਅਦ ਕੌਮ ਦੇ ਨਿਰਮਾਤਾਵਾਂ ਦੇ ਨਾਂ 'ਤੇ ਕਈ ਪ੍ਰੋਜੈਕਟ ਸ਼ੁਰੂ ਕੀਤੇ ਹਨ। 

ਭਗਵੰਤ ਮਾਨ ਨੇ ਜ਼ਿਲ੍ਹੇ ਲਈ ਇੱਕ ਕਾਲਜ ਸਮੇਤ ਵੱਖ-ਵੱਖ ਪ੍ਰੋਜੈਕਟਾਂ ਅਤੇ ਸੜਕਾਂ ਨੂੰ ਮਜ਼ਬੂਤ ਅਤੇ ਚੌੜਾ ਕਰਨ ਦੇ ਪ੍ਰੋਜੈਕਟਾਂ ਦਾ ਵੀ ਐਲਾਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਜ਼ਿਲ੍ਹੇ ਨੂੰ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕੀਤਾ ਜਾਵੇਗਾ ਅਤੇ ਇਸ ਸਬੰਧੀ ਵੱਖ-ਵੱਖ ਜਲ ਪ੍ਰਾਜੈਕਟ ਵੀ ਸ਼ੁਰੂ ਕੀਤੇ ਜਾਣਗੇ ਜਿਸ ਨਾਲ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਹੋਣਗੇ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਰਕਾਰੀ ਖਜ਼ਾਨੇ ਦੀ ਸਹੀ ਅਤੇ ਯੋਗ ਵਰਤੋਂ ਲਈ ਹਰ ਭਾਈਵਾਲ ਦੇ ਸੁਝਾਅ ਤੇ ਸਲਾਹ ਨਾਲ ਨੀਤੀਆਂ ਜਾਂ ਪ੍ਰੋਜੈਕਟ ਉਲੀਕ ਰਹੀ ਹੈ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਸ਼ਖਸੀਅਤਾਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਨੂੰ ਮੁਕੰਮਲ ਕਰਕੇ ਜ਼ਿਲ੍ਹੇ ਵਿੱਚੋਂ ਪੱਛੜੇ ਖੇਤਰ ਦਾ ਟੈਗ ਹਟਾ ਦਿੱਤਾ ਜਾਵੇਗਾ।

ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ, ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ, ਹਲਕਾ ਇੰਚਾਰਜ ਮੁਕੇਰੀਆਂ ਪ੍ਰੋ. ਜੀ.ਐਸ. ਮੁਲਤਾਨੀ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ, ਮੇਅਰ ਨਗਰ ਨਿਗਮ ਹੁਸ਼ਿਆਰਪੁਰ ਸੁਰਿੰਦਰ ਕੁਮਾਰ, ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਐਸ.ਐਸ.ਪੀ ਸਰਤਾਜ ਸਿੰਘ ਚਾਹਲ, ਚੇਅਰਮੈਨ ਨਗਰ ਸੁਧਾਰ ਟਰੱਸਟ ਹਰਮੀਤ ਸਿੰਘ ਔਲਖ, ਚੇਅਰਮੈਨ ਹੁਸ਼ਿਆਰਪੁਰ ਸੈਂਟਰਲ ਸਹਿਕਾਰੀ ਬੈਂਕ ਬੌਬੀ ਸ਼ਰਮਾ, ਐਸ.ਡੀ.ਐਮ ਓਜਸਵੀ ਅਲੰਕਾਰ, ਪ੍ਰਧਾਨ ਰਾਮਗੜ੍ਹੀਆ ਸਿੱਖ ਆਰਗੇਨਾਈਜ਼ੇਸ਼ਨ ਇੰਡੀਆ, ਹਰਦੇਵ ਸਿੰਘ ਕੌਂਸਲ, ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਮੈਮੋਰੀਅਲ ਐਂਡ ਐਜੂਕੇਸ਼ਨਲ ਕਮੇਟੀ ਸਿੰਘਪੁਰ ਸੰਤੋਖ ਸਿੰਘ ਭਾਰਜ, ਸਟੇਟ ਜੁਆਇੰਟ ਸੈਕਟਰੀ ਸਤਵੰਤ ਸਿੰਘ ਸਿਆਣ ਅਤੇ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Bram Shankar Jimpa , Jai Krishan Rouri , Karambir Singh Ghuman , DC Hoshiarpur , Deputy Commissioner Hoshiarpur , Komal Mittal , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD