Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੋਗਾ ਵਿੱਚ 12 ਹੋਰ ਆਮ ਆਦਮੀ ਕਲੀਨਿਕ ਹੋਏ ਲੋਕਾਂ ਨੂੰ ਸਮਰਪਿਤ, ਕੁੱਲ ਗਿਣਤੀ ਹੋਈ 24

ਸਮੂਹ ਵਿਧਾਇਕਾਂ ਅਤੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੇ ਕੀਤੀ ਆਮ ਆਦਮੀ ਕਲੀਨਿਕਾਂ ਦੀ ਰਸਮੀ ਸ਼ੁਰੂਆਤ

Amritpal Singh Sukhanand, Bhagha Purana, Amandeep Kaur Arora, Dr. Amandeep Kaur Arora, Moga, AAP, Aam Aadmi Party, Aam Aadmi Party Punjab, AAP Punjab, Devinderjeet Singh Laddi Dhose, Dharamkot

Web Admin

Web Admin

5 Dariya News

ਮੋਗਾ , 05 May 2023

Last updated on: May 05, 2023, 00:00 IST

ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਉੱਚ ਦਰਜੇ ਦੀਆਂ ਸਿਹਤ ਸਹੂਲਤਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਹੱਈਆ ਕਰਵਾਉਣ ਦੇ ਮਕਸਦ ਵਜੋਂ ਸੂਬੇ ਭਰ ਵਿੱਚ ਪਹਿਲਾਂ ਤੋਂ 500 ਆਮ ਆਦਮੀ ਕਲੀਨਿਕ ਸਫ਼ਲਤਾਪੂਰਵਕ ਚੱਲ ਰਹੇ ਹਨ। ਇਨ੍ਹਾਂ ਕਲੀਨਿਕਾਂ ਜਰੀਏ ਲੋਕਾਂ ਨੂੰ ਮਿਲ ਰਹੀਆਂ ਉੱਚ ਦਰਜੇ ਦੀਆਂ ਸਿਹਤ ਸਹੂਲਤਾ ਅਤੇ ਇਨ੍ਹਾਂ ਦੀ ਸਫ਼ਲਤਾ ਤੋਂ ਬਾਅਦ ਹੁਣ ਪੰਜਾਬ ਵਿੱਚ ਅੱਜ 80 ਹੋਰ ਨਵੇਂ ਮੁਹੱਲਾ ਕਲੀਨਿਕ ਲੋਕਾਂ ਨੂੰ ਪ੍ਰਭਾਵਸ਼ਾਲੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਖੁੱਲ੍ਹ ਚੁੱਕੇ ਹਨ।ਇਨ੍ਹਾਂ ਨਵੇਂ ਬਣੇ ਕਲੀਨਿਕਾਂ ਵਿੱਚੋਂ 12 ਆਮ ਆਦਮੀ ਕਲੀਨਿਕ ਜਿ਼ਲ੍ਹਾ ਮੋਗਾ ਦੇ ਹਿੱਸੇ ਆਏ ਹਨ। ਜਿੰਨ੍ਹਾਂ ਦੀ ਰਸਮੀ ਸ਼ੁਰੂਆਤ ਅੱਜ ਵੱਖ ਵੱਖ ਵਿਧਾਇਕਾਂ ਅਤੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਦੁਆਰਾ ਕੀਤੀ ਗਈ। 

ਮੋਗਾ ਦੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ, ਆਮ ਆਦਮੀ ਕਲੀਨਿਕ ਕਿਸ਼ਨਪੁਰਾ ਅਤੇ ਜਲਾਲਾਬਾਦ ਦਾ ਉਦਘਾਟਨ ਵਿਧਾਇਕ ਧਰਮਕੋਟ ਦਵਿੰਦਰਜੀਤ ਸਿੰਘ ਲਾਡੀ ਢੋਸ, ਆਮ ਆਦਮੀ ਕਲੀਨਿਕ ਸੁਖਾਨੰਦ ਅਤੇ ਚੰਦ ਨਵਾਂ ਦਾ ਉਦਘਾਟਨ ਵਿਧਾਇਕ ਬਾਘਾਪੁਰਾਣਾ ਸ੍ਰ. ਅੰਮ੍ਰਿਤਪਾਲ ਸਿੰਘ ਸੁਖਾਨੰਦ,  ਲੋਪੋਂ ਦੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੁਭਾਸ਼ ਚੰਦਰ, ਆਮ ਆਦਮੀ ਕਲੀਨਿਕ ਮਾਣੂੰਕੇ ਦਾ ਉਦਘਾਟਨ ਉਪ ਮੰਡਲ ਮੈਜਸਟ੍ਰੇਟ ਸ੍ਰੀ ਰਾਮ ਸਿੰਘ, ਆਮ ਆਦਮੀ ਕਲੀਨਿਕ ਪੱਤੋ ਹੀਰਾ ਸਿੰਘ ਡਾ. ਸੁਖਪ੍ਰੀਤ ਸਿੰਘ ਐਸ.ਐਮ.ਓਂ  ਵੱਲੋਂ, ਆਮ ਆਦਮੀ ਕਲੀਨਿਕ ਖੋਸਾ ਰਣਧੀਰ ਦਾ ਉਦਘਾਟਨ ਐਸ.ਐਮ.ਓ. ਰਜੇਸ਼ ਅੱਤਰੀ ਵੱਲੋਂ, ਆਮ ਆਦਮੀ ਕਲੀਨਿਕ ਰਾਉਕੇ ਕਲਾਂ ਦਾ ਉਦਘਾਟਨ ਐਸ.ਐਮ.ਓ. ਡਾ. ਸੰਜੇ ਪਵਾਰ ਵੱਲੋਂ, ਆਮ ਆਦਮੀ ਕਲੀਨਿਕ ਕੋਕਰੀ ਕਲਾਂ ਦਾ ਉਦਘਾਟਨ ਐਸ.ਐਮ.ਓ. ਰਜੇਸ਼ ਮਿੱਤਲ, ਵੱਲੋਂ ਕੀਤਾ ਗਿਆ।  

ਸਮੂਹ ਵਿਧਾਇਕਾਂ ਨੇ ਵੱਖ-ਵੱਖ ਮੁਹੱਲਾ ਕਲੀਨਿਕਾਂ ਦੇ ਉਦਘਾਟਨੀ ਸਮਾਰੋਹ ਵਿੱਚ ਆਪਣੇ ਸਾਂਝੇ ਬਿਆਨ ਵਿੱਚ ਦੱਸਿਆ ਕਿ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਿਹਤ ਅਤੇ ਸਿੱਖਿਆ ਖੇਤਰ ਵਿੱਚ ਮਿਸਾਲੀ ਤਬਦੀਲੀਆਂ ਲਿਆਉਣ ਲਈ ਲਗਾਤਾਰ ਯਤਨਸ਼ੀਲ ਹੈ। ਨਵੇਂ ਬਣੇ ਆਮ ਆਦਮੀ ਕਲੀਨਿਕ ਸਿਹਤ ਖੇਤਰ ਵਿੱਚ ਇੱਕ ਵੱਡੀ ਕ੍ਰਾਂਤੀ ਸਾਬਿਤ ਹੋ ਰਹੇ ਹਨ। 

ਇਨ੍ਹਾਂ ਆਮ ਆਦਮੀ ਕਲੀਨਿਕਾਂ ਨਾਲ ਸਿਹਤ ਖੇਤਰ ਨੂੰ ਵੱਡਾ ਹੁਲਾਰਾ ਮਿਲਿਆ ਹੈ। ਉਨ੍ਹਾਂ ਦੱਸਿਆ ਪਹਿਲਾਂ ਖੁੱਲ੍ਹੇ ਕਲੀਨਿਕਾਂ ਵਾਂਗ, ਇਨ੍ਹਾਂ ਕਲੀਨਿਕਾਂ ਵਿੱਚ ਵੀ ਵੱਖ-ਵੱਖ ਤਰ੍ਹਾਂ ਦੇ 45 ਟੈਸਟ ਅਤੇ 75 ਤਰ੍ਹਾਂ ਦੀਆਂ ਦਵਾਈਆਂ ਬਿਲਕੁਲ ਮੁਫ਼ਤ ਮੁਹੱਈਆ ਜਾਣਗੀਆਂ।ਉਨ੍ਹਾਂ ਦੱਸਿਆ ਕਿ ਕਲੀਨਿਕ ਦੇ ਖੁੱਲ੍ਹਣ ਨਾਲ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਉੱਚ ਪੱਧਰ ਦੀਆਂ ਸਿਹਤ ਸਹੂਲਤਾਂ ਮਿਲਣ ਲੱਗੀਆਂ ਹਨ। 

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੀ ਸੂਬੇ ਦੇ ਲੋਕਾਂ ਨੂੰ ਉੱਚ ਪੱਧਰੀ ਸਿਹਤ ਸਹੂਲਤਾਂ ਮੁਹਈਆ ਕਰਵਾਉਣ ਦੀ ਵਚਨਬੱਧਤਾ ਨੂੰ ਪੂਰਾ ਕਰਨ ਵੱਲ ਇਹ ਉਸਾਰੂ ਕਦਮ ਹੈ, ਜਿਸ ਦਾ ਲੋਕਾਂ ਨੂੰ ਭਰਪੂਰ ਲਾਹਾ ਮਿਲ ਰਿਹਾ ਹੈ।ਇੱਥੇ ਇਹ ਵੀ ਜਿਕਰਯੋਗ ਹੈ ਕਿ ਜ਼ਿਲ੍ਹਾ ਮੋਗਾ ਦੇ ਪਹਿਲਾਂ ਤੋਂ ਚੱਲ ਰਹੇ ਤਿੰਨ ਆਮ ਆਦਮੀ ਕਲੀਨਿਕਾਂ ਜਰੀਏ ਹੁਣ ਤੱਕ 80 ਹਜ਼ਾਰ ਤੋਂ ਵਧੇਰੇ ਮਰੀਜ਼ਾਂ ਵੱਲੋਂ ਸਿਹਤ ਸਹੂਲਤਾਂ ਲਈਆਂ ਗਈਆਂ ਹਨ। ਵੱਖ-ਵੱਖ ਮਰੀਜ਼ਾਂ ਦੇ 12 ਹਜ਼ਾਰ ਤੋਂ ਵਧੇਰੇ ਟੈਸਟ ਵੀ ਹੁਣ ਤੱਕ ਮੁਫ਼ਤ ਵਿੱਚ ਕਰਵਾਏ ਜਾ ਚੁੱਕੇ ਹਨ।

 

Tags: Amritpal Singh Sukhanand , Bhagha Purana , Amandeep Kaur Arora , Dr. Amandeep Kaur Arora , Moga , AAP , Aam Aadmi Party , Aam Aadmi Party Punjab , AAP Punjab , Devinderjeet Singh Laddi Dhose , Dharamkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD