Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

ਵਾਲਮੀਕਿ ਸਮਾਜ ਕਾਂਗਰਸ ਉਮੀਦਵਾਰ ਦੀ ਪੂਰੀ ਹਮਾਇਤ ਕਰੇਗਾ : ਵਿਕਾਸ ਸੰਗਰ

Amrinder Singh Raja Warring, Amarinder Singh Raja Warring, Karamjit Kaur Chaudhary, Vikramjit Singh Chaudhary, Congress, Punjab Congress, Jalandhar Lok Sabha constituency

Web Admin

Web Admin

5 Dariya News

ਜਲੰਧਰ , 05 May 2023

Last updated on: May 05, 2023, 00:00 IST

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਮੈਂਬਰ ਵਿਕਾਸ ਸੰਗਰ ਨੇ ਸ਼ੁੱਕਰਵਾਰ ਨੂੰ ਆਖਿਆ ਕਿ ਜਲੰਧਰ ਲੋਕ ਸਭਾ ਹਲਕੇ ਦਾ ਸਮੂਹ ਵਾਲਮੀਕਿ ਸਮਾਜ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਦਾ ਸਮਰਥਨ ਕਰੇਗਾ ਅਤੇ 10 ਮਈ ਨੂੰ ਉਹਨਾਂ ਨੂੰ ਭਾਰੀ ਗਿਣਤੀ ਵਿੱਚ ਵੋਟਾਂ ਪਾ ਕੇ ਜਿਤਾਏਗਾ।

ਇਸ ਮੌਕੇ ਕਰਮਜੀਤ ਚੌਧਰੀ ਦੇ ਹੱਕ ਵਿੱਚ ਇੱਕ ਅਪੀਲ ਇਸ਼ਤਿਹਾਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਜਾਰੀ ਕੀਤਾ ਗਿਆ, ਜਿਸ ਵਿੱਚ ਭਾਜਪਾ ਵੱਲੋਂ ਦਲਿਤ ਸਮਾਜ ਪ੍ਰਤੀ ਸੋਚ ਅਤੇ ਆਮ ਆਦਮੀ ਪਾਰਟੀ ਦੀਆਂ ਗ਼ਲਤ ਨੀਤੀਆਂ ਦਾ ਜ਼ਿਕਰ ਕੀਤਾ ਗਿਆ। 

ਸੰਗਰ ਨੇ ਕਿਹਾ ਕਿ ਕਾਂਗਰਸ ਪਾਰਟੀ ਦਲਿਤ ਅਤੇ ਵਾਲਮੀਕਿ ਸਮਾਜ ਪ੍ਰਤੀ ਪੂਰੀ ਤਰਾਂ ਨਾਲ ਵਫਾਦਾਰ ਰਹੀ ਹੈ। ਉਹਨਾਂ ਆਖਿਆ ਕਿ ਦਲਿਤਾਂ ਨਾਲ ਝੂਠ ਬੋਲ ਕੇ ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਆਪਣੀ ਸਰਕਾਰ ਬਣਾਈ।ਅਰਵਿੰਦ ਕੇਜਰੀਵਾਲ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਲਿਤਾਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਬਣਦੇ ਹੀ ਉਪ ਮੁੱਖ ਮੰਤਰੀ ਦਾ ਅਹੁਦਾ ਇਸ ਭਾਈਚਾਰੇ ਨੂੰ ਦਿੱਤਾ ਜਾਵੇਗਾ ਜੋ ਕਿ ਅੱਜ ਤੱਕ ਇਹ ਵਾਅਦਾ ਪੂਰਾ ਨਹੀਂ ਕਰ ਸਕਿਆ। 

ਦੂਜੇ ਪਾਸੇ, ਉਹਨਾਂ ਆਖਿਆ, ਜੇ ਭਾਜਪਾ ਦੀ ਗੱਲ ਕਰੀਏ ਤਾਂ ਉਹ ਪੂਰੀ ਤਰ੍ਹਾਂ ਦਲਿਤ ਵਿਰੋਧੀ ਹੈ, ਜੋ ਅਕਸਰ ਸਾਡੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੁਆਰਾ ਲਿਖੇ ਸੰਵਿਧਾਨ ਨੂੰ ਕਿਸੇ ਨਾ ਕਿਸੇ ਤਰੀਕੇ ਨਾਲ ਨਸ਼ਟ ਕਰਨ ਦੀ ਸਾਜ਼ਿਸ਼ ਰਚਦੀ ਹੈ। ਇਹ ਸਮਾਜ ਹੁਣ ਉਨ੍ਹਾਂ ਦੀਆਂ ਦਲਿਤ ਵਿਰੋਧੀ ਨੀਤੀਆਂ ਵਿਰੁੱਧ ਡਟ ਗਿਆ ਹੈ, ਜਿਸ ਦਾ ਨਤੀਜਾ ਆਉਣ ਵਾਲੀ 13 ਤਰੀਕ ਨੂੰ ਇਨ੍ਹਾਂ ਦਲਿਤ ਵਿਰੋਧੀ ਪਾਰਟੀਆਂ ਨੂੰ ਮਿਲੇਗਾ।

ਇਸ ਮੌਕੇ ਵਾਲਮੀਕਿ ਅਤੇ ਦਲਿਤ ਭਾਈਚਾਰੇ ਨਾਲ ਸਬੰਧਤ ਹੋਰਨਾਂ ਤੋਂ ਇਲਾਵਾ ਰਮੇਸ਼ ਸੋਂਧੀ, ਲੇਖਰਾਜ, ਵਿਜੇ ਗਾਬਾ ਅਤੇ ਹਰਸ਼ੀਕੇਸ਼ ਵਰਮਾ ਹਾਜ਼ਰ ਸਨ।

 

Tags: Amrinder Singh Raja Warring , Amarinder Singh Raja Warring , Karamjit Kaur Chaudhary , Vikramjit Singh Chaudhary , Congress , Punjab Congress , Jalandhar Lok Sabha constituency

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD