Tuesday, 14 May 2024

 

 

ਖ਼ਾਸ ਖਬਰਾਂ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ

 

ਪੰਜਾਬ ਪੁਲਿਸ ਨੇ ਵਿਦੇਸ਼ੀ ਅੱਤਵਾਦੀਆਂ ਲਖਬੀਰ ਲੰਡਾ ਅਤੇ ਸਤਬੀਰ ਸੱਤਾ ਨਾਲ ਜੁੜੇ ਮਾਡਿਊਲ ਦਾ ਕੀਤਾ ਪਰਦਾਫਾਸ਼; ਇੱਕ ਕਾਬੂ

ਮੁਲਜ਼ਮ ਦੇ ਕਬਜ਼ੇ 'ਚੋਂ 10 ਪਿਸਤੌਲਾਂ ਤੇ ਇੱਕ ਮੋਟਰਸਾਈਕਲ ਬਰਾਮਦ: ਡੀਜੀਪੀ ਗੌਰਵ ਯਾਦਵ

Crime News Punjab, Punjab Police, Police, Crime News, Tarn Taran Police, Tarn Taran

Web Admin

Web Admin

5 Dariya News

ਤਰਨਤਾਰਨ , 05 May 2023

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਵਿਦੇਸ਼ ਆਧਾਰਤ ਲੋੜੀਂਦੇ ਅੱਤਵਾਦੀਆਂ ਲਖਬੀਰ ਸਿੰਘ ਉਰਫ਼ ਲੰਡਾ ਅਤੇ ਸਤਬੀਰ ਉਰਫ਼ ਸੱਤਾ ਨਾਲ ਸਬੰਧ ਰੱਖਣ ਵਾਲੇ ਇੱਕ ਸਰਗਰਮ ਕਰਿੰਦੇ ਦੇ ਕਬਜ਼ੇ ਵਿੱਚੋਂ 10 ਪਿਸਤੌਲਾਂ ਬਰਾਮਦ ਕਰਕੇ ਉਸ ਨੂੰ ਗ੍ਰਿਫ਼ਤਾਰ ਕਰਨ ਨਾਲ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। 

ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਫੜੇ ਗਏ ਮੁਲਜ਼ਮ ਦੀ ਪਛਾਣ ਗੁਰਭੇਜ ਸਿੰਘ ਉਰਫ਼ ਭੇਜਾ ਵਾਸੀ ਪਿੰਡ ਧੁੰਨ ਢਾਈ ਵਾਲਾ ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ। ਮੁਲਜ਼ਮ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਹ ਹਾਲ ਹੀ ਵਿੱਚ ਗੋਇੰਦਵਾਲ ਸਾਹਿਬ ਕੇਂਦਰੀ ਜੇਲ੍ਹ ਤੋਂ ਰਿਹਾਅ ਹੋਇਆ ਹੈ। 

ਪੁਲੀਸ ਨੇ ਐਫਆਈਆਰ ਵਿੱਚ ਸੁਖਦੀਪ ਸਿੰਘ ਉਰਫ਼ ਸੁੱਖ ਵਾਸੀ ਛੇਹਰਟਾ, ਅੰਮ੍ਰਿਤਸਰ, ਲਖਬੀਰ ਸਿੰਘ ਉਰਫ਼ ਲੰਡਾ ਹਰੀਕੇ, ਸਤਨਾਮ ਸਿੰਘ ਉਰਫ਼ ਸੱਤਾ ਨੌਸ਼ਹਿਰਾ, ਯਾਦਵਿੰਦਰ ਸਿੰਘ ਉਰਫ਼ ਯਾਦਾ ਅਤੇ ਬਾਗੀ ਸਿੰਘ ਨੂੰ ਵੀ ਨਾਮਜ਼ਦ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਮੰਦ ਸੂਤਰਾਂ ਤੋਂ ਪਤਾ ਲੱਗਾ ਸੀ ਕਿ ਲੰਡਾ ਅਤੇ ਸੱਤਾ ਵੱਲੋਂ ਦੱਸੇ ਗਏ ਟਿਕਾਣੇ ਤੋਂ ਮੁਲਜ਼ਮ ਗੁਰਭੇਜ ਮੈਗਜ਼ੀਨਾਂ ਸਮੇਤ ਪਿਸਤੌਲਾਂ ਬਰਾਮਦ ਕਰਕੇ ਆ ਰਿਹਾ ਹੈ, ਜਿਸ 'ਤੇ ਕਾਰਵਾਈ ਕਰਦਿਆਂ ਤਰਨਤਾਰਨ ਜ਼ਿਲ੍ਹੇ ਦੀਆਂ ਪੁਲਿਸ ਟੀਮਾਂ ਨੇ ਤੁਰੰਤ ਜਾਲ ਵਿਛਾਇਆ ਅਤੇ ਜਦੋਂ ਉਹ ਆਪਣੇ ਮੋਟਰਸਾਈਕਲ 'ਤੇ ਜਾ ਰਿਹਾ ਸੀ, ਤਾਂ ਉਸ ਨੂੰ ਮੌਕੇ ‘ਤੇ ਹੀ ਗ੍ਰਿਫ਼ਤਾਰ ਕਰ ਲਿਆ। 

ਉਹਨਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਉਸਦਾ ਪਲੈਟੀਨਾ ਮੋਟਰਸਾਈਕਲ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਉਸਦੇ ਕਬਜ਼ੇ ਵਿੱਚੋਂ ਬੈਗ ਬਰਾਮਦ ਕੀਤਾ ਹੈ ਜਿਸ ਵਿੱਚ ਸੱਤ .32 ਬੋਰ ਅਤੇ ਤਿੰਨ .30 ਬੋਰ ਸਮੇਤ 10 ਪਿਸਤੌਲਾਂ ਸਨ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਤਰਨਤਾਰਨ ਗੁਰਮੀਤ ਸਿੰਘ ਚੌਹਾਨ ਨੇ ਦੱਸਿਆ ਕਿ ਮੁਲਜ਼ਮ ਗੁਰਭੇਜ ਭੇਜਾ ਨੇ ਆਪਣੇ ਇੱਕ ਹੋਰ ਸਾਥੀ ਸੁਖਦੀਪ ਸਿੰਘ ਉਰਫ਼ ਸੁੱਖ ਜੋ ਕਿ ਇਸ ਵੇਲੇ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿੱਚ ਬੰਦ ਹੈ, ਨਾਲ ਮਿਲ ਕੇ ਲੰਡਾ ਅਤੇ ਸੱਤਾ ਦੀਆਂ ਹਦਾਇਤਾਂ 'ਤੇ ਅਸਲਾ ਪ੍ਰਾਪਤ ਕਰਨ ਅਤੇ ਸੂਬੇ ਵਿੱਚ ਕਤਲਾਂ ਸਮੇਤ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚੀ ਸੀ।

ਉਹਨਾਂ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਮੁਲਜ਼ਮ ਭੇਜਾ ਨੂੰ ਪੈਸਿਆਂ ਦੀ ਸਖ਼ਤ ਲੋੜ ਸੀ ਅਤੇ ਗੈਂਗਸਟਰਾਂ ਵੱਲੋਂ ਉਸ ਨੂੰ ਕੰਮ ਦੇਣ ਦਾ ਲਾਲਚ ਦਿੱਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਭੇਜਾ ਗੈਂਗਸਟਰ ਯਾਦਵਿੰਦਰ ਯਾਦਾ ਅਤੇ ਜਰਮਨੀ ਆਧਾਰਤ ਬਾਗੀ ਸਿੰਘ ਦੇ ਸੰਪਰਕ ਵਿੱਚ ਸੀ। ਉਨ੍ਹਾਂ ਅੱਗੇ ਕਿਹਾ ਕਿ ਦੋਵਾਂ ਵਿਅਕਤੀਆਂ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਇਸ ਸਬੰਧੀ ਐਫ.ਆਈ.ਆਰ ਨੰ. 114 ਮਿਤੀ 04.05.2023 ਨੂੰ ਅਸਲਾ ਐਕਟ ਦੀਆਂ ਧਾਰਾਵਾਂ 25(6) ਅਤੇ 25(7) ਅਤੇ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀਆਂ ਧਾਰਾਵਾਂ 387 ਅਤੇ 120-ਬੀ ਤਹਿਤ ਥਾਣਾ ਸਿਟੀ ਤਰਨਤਾਰਨ ਵਿਖੇ ਕੇਸ ਦਰਜ ਕੀਤਾ ਗਿਆ ਹੈ।

 

Tags: Crime News Punjab , Punjab Police , Police , Crime News , Tarn Taran Police , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD