Tuesday, 14 May 2024

 

 

ਖ਼ਾਸ ਖਬਰਾਂ ਮੋਹਕਮਪੁਰਾ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਕਾਂਗਰਸ ਵਿੱਚ ਸ਼ਾਮਲ ਜਨਰਲ ਅਬਜਰਵਰ ਦੀ ਨਿਗਰਾਨੀ ਹੇਠ ਚੋਣ ਅਮਲੇ ਦੀ ਹੋਈ ਰੈਂਡੇਮਾਈਜੇਸ਼ਨ ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ 5ਵੇਂ ਦਿਨ ਅੱਜ 19 ਨਾਮਜ਼ਦਗੀ ਪੱਤਰ ਹੋਏ ਦਾਖਲ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ

 

ਸੰਤੋਖ ਸਿੰਘ ਚੌਧਰੀ ਸਰਬੋਤਮ ਸੰਸਦ ਮੈਂਬਰਾਂ ਵਿੱਚੋਂ ਇੱਕ ਸਨ: ਸਾਂਸਦ ਰਵਨੀਤ ਸਿੰਘ ਬਿੱਟੂ

Ravneet Singh Bittu, Karamjit Kaur Chaudhary, Vikramjit Singh Chaudhary, Congress, Punjab Congress, Jalandhar Lok Sabha constituency

Web Admin

Web Admin

5 Dariya News

ਫਿਲੌਰ , 05 May 2023

ਲੁਧਿਆਣਾ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਜਲੰਧਰ ਦੇ ਸਾਬਕਾ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਸਭ ਤੋਂ ਬਿਹਤਰੀਨ ਸੰਸਦ ਮੈਂਬਰਾਂ ਵਿੱਚੋਂ ਇੱਕ ਸਨ ਅਤੇ ਉਹਨਾਂ ਨੇ ਹਮੇਸ਼ਾ ਲੋਕ ਸਭਾ ਵਿੱਚ ਜਨਤਾ ਦੀ ਭਲਾਈ ਨਾਲ ਸਬੰਧਤ ਮੁੱਦੇ ਉਠਾਏ।

ਸਾਂਸਦ ਬਿੱਟੂ ਨੇ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਦੇ ਨਾਲ ਫਿਲੌਰ ਵਿਧਾਨ ਸਭਾ ਹਲਕੇ ਦੇ ਪਿੰਡ ਧੁਲੇਤਾ, ਰਾਜਪੁਰਾ, ਗੜ੍ਹੀ ਮਹਾਂ ਸਿੰਘ ਅਤੇ ਤਰਖਾਣ ਮਜਾਰਾ ਵਿਖੇ ਚੋਣ ਮੀਟਿੰਗਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਕਿਹਾ ਕਿ ਉਹ ਚੌਧਰੀ ਸੰਤੋਖ ਸਿੰਘ ਨਾਲ ਲਗਭਗ 9 ਸਾਲ ਲੋਕ ਸਭਾ ਵਿੱਚ ਰਹੇ ਅਤੇ ਸੇਵਾ ਕੀਤੀ ਅਤੇ ਸਾਰੀਆਂ ਪਾਰਟੀਆਂ ਦੇ ਸਿਆਸਤਦਾਨ ਉਨ੍ਹਾਂ ਦਾ ਬਹੁਤ ਸਤਿਕਾਰ ਕਰਦੇ ਸਨ।

ਉਹਨਾਂ ਆਖਿਆ, “ਚੌਧਰੀ ਸਾਹਿਬ ਇੱਕ ਅਜਿਹੇ ਰਾਜਨੇਤਾ ਸਨ ਜਿਨ੍ਹਾਂ ਨੂੰ ਨਾ ਸਿਰਫ਼ ਆਪਣੇ ਲੋਕਾਂ ਦਾ ਪਿਆਰ ਅਤੇ ਸਤਿਕਾਰ ਮਿਲਿਆ, ਸਗੋਂ ਸੰਸਦ ਵਿੱਚ ਸਾਰਿਆਂ ਪਾਰਟੀਆਂ ਦੇ ਆਗੂ ਵੀ ਉਹਨਾਂ ਦਾ ਬਹੁਤ ਅਦਬ ਸਤਿਕਾਰ ਕਰਦੇ ਸਨ। ਉਹ ਹਮੇਸ਼ਾ ਲੋਕ ਭਲਾਈ, ਖਾਸ ਕਰਕੇ ਸਮਾਜ ਦੇ ਹਾਸ਼ੀਏ 'ਤੇ ਬੈਠੇ ਅਤੇ ਦੱਬੇ-ਕੁਚਲੇ ਵਰਗਾਂ ਦੀ ਭਲਾਈ ਲਈ ਚਿੰਤਤ ਰਹਿੰਦੇ ਸਨ। 

ਉਹ ਇੱਕ ਸਰਗਰਮ ਸੰਸਦ ਮੈਂਬਰ ਸਨ ਤੇ ਉਹਨਾਂ ਨੇ ਲੋਕ ਸਭਾ ਵਿੱਚ ਬਹੁਤ ਸਾਰੇ ਮੁੱਦੇ ਉਠਾਏ ਅਤੇ ਅਸੀਂ ਇਕੱਠੇ ਕੇਂਦਰ ਸਰਕਾਰ ਦੀਆਂ ਬੇਇਨਸਾਫੀਆਂ ਵਿਰੁੱਧ ਬਹੁਤ ਸਾਰੇ ਵਿਰੋਧ ਪ੍ਰਦਰਸ਼ਨਾਂ ਵਿੱਚ ਵੀ ਹਿੱਸਾ ਲਿਆ।”ਉਨ੍ਹਾਂ ਨੇ ਅੱਗੇ ਕਿਹਾ ਕਿ ਚੌਧਰੀ ਸੰਤੋਖ ਸਿੰਘ ਲੋਕ ਸਭਾ ਵਿੱਚ ਪੇਸ਼ ਕੀਤੇ ਗਏ ਤਿੰਨ ਕਿਸਾਨ ਵਿਰੋਧੀ ਬਿੱਲਾਂ ਦਾ ਵਿਰੋਧ ਕਰਨ ਵਾਲੇ ਪਹਿਲੇ ਸਾਂਸਦਾਂ ਵਿੱਚ ਸ਼ਾਮਲ ਸਨ। ਕਿਸਾਨਾਂ ਦੇ ਮੁੱਦਿਆਂ ਨਾਲ ਉਹਨਾਂ ਦਾ ਲਗਾਅ ਸੀ ਅਤੇ ਉਨ੍ਹਾਂ ਨੇ ਘੱਟੋ-ਘੱਟ ਸਮਰਥਨ ਮੁੱਲ ਅਤੇ ਫਸਲੀ ਵਿਭਿੰਨਤਾ ਦੇ ਮੁੱਦੇ ਸੰਸਦ ਵਿੱਚ ਕਈ ਵਾਰ ਉਠਾਏ ਸਨ।

ਲੋਕਾਂ ਨੂੰ ਜ਼ਿਮਨੀ ਚੋਣ ਵਿੱਚ ਕਰਮਜੀਤ ਕੌਰ ਚੌਧਰੀ ਨੂੰ ਵੋਟ ਪਾਉਣ ਦੀ ਅਪੀਲ ਕਰਦਿਆਂ ਸੰਸਦ ਮੈਂਬਰ ਬਿੱਟੂ ਨੇ ਕਿਹਾ ਕਿ ਕਾਂਗਰਸੀ ਉਮੀਦਵਾਰ ਚੌਧਰੀ ਸੰਤੋਖ ਸਿੰਘ ਦੇ ਦੁਖਦਾਈ ਦਿਹਾਂਤ ਤੋਂ ਬਾਅਦ ਜਲੰਧਰ ਦੇ ਲੋਕਾਂ ਦੀ ਨੁਮਾਇੰਦਗੀ ਕਰਨ ਵਾਸਤੇ ਉਹ ਸਭ ਤੋਂ ਵੱਧ ਪੜ੍ਹੇ ਲਿਖੇ ਅਤੇ ਤਜ਼ਰਬੇਕਾਰ ਉਮੀਦਵਾਰ ਹਨ।

ਉਹਨਾਂ ਆਖਿਆ, “ਜਲੰਧਰ ਦੇ ਲੋਕ ਅਜਿਹੇ ਸੰਸਦ ਮੈਂਬਰ ਦੇ ਹੱਕਦਾਰ ਹਨ ਜੋ ਉਨ੍ਹਾਂ ਦੇ ਮੁੱਦੇ ਸੰਸਦ ਵਿੱਚ ਚੌਧਰੀ ਸਾਹਿਬ ਵਾਲੇ ਜਜ਼ਬੇ ਅਤੇ ਹਮਦਰਦੀ ਨਾਲ ਉਠਾ ਸਕਣ ਅਤੇ ਮੈਨੂੰ ਇਸ ਕੰਮ ਲਈ ਕਰਮਜੀਤ ਕੌਰ ਚੌਧਰੀ ਜੀ ਤੋਂ ਵੱਧ ਕਾਬਲ ਕੋਈ ਨਹੀਂ ਦਿਸਦਾ। ਹਰ ਕਿਸੇ ਨੂੰ ਵੋਟਿੰਗ ਵਾਲੇ ਦਿਨ ਉਨ੍ਹਾਂ ਨੂੰ ਵੋਟ ਪਾਉਣੀ ਚਾਹੀਦੀ ਹੈ ਅਤੇ ਚੌਧਰੀ ਸਾਹਿਬ ਨੂੰ ਸ਼ਰਧਾਂਜਲੀ ਭੇਟ ਕਰਨੀ ਚਾਹੀਦੀ ਹੈ।"

 

Tags: Ravneet Singh Bittu , Karamjit Kaur Chaudhary , Vikramjit Singh Chaudhary , Congress , Punjab Congress , Jalandhar Lok Sabha constituency

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD