Wednesday, 15 May 2024

 

 

ਖ਼ਾਸ ਖਬਰਾਂ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ ਲੋਕ ਸਭਾ ਹਲਕੇ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ‘ਲੀਵਰੇਜਿੰਗ ਏਆਈ ਲਰਨਿੰਗ’ ’ਤੇ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ ਸਿਹਤ ਸਕੱਤਰ ਨੇ ਸੂਬੇ ਅੰਦਰ ਮਾਤਰੀ ਮੌਤਾਂ ਦੀ ਕੀਤੀ ਸਮੀਖਿਆ ਬਾਬਾ ਹਰਦੇਵ ਸਿੰਘ ਜੀ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਕਰ ਦਿੱਤਾ ਸਵੀਪ ਗਤੀਵਿਧੀਆਂ ਵੋਟਰਾਂ ਨੂੰ ਜਾਗਰੂਕ ਕਰਨ ਦਾ ਵਧੀਆ ਉਪਰਾਲਾ- ਡਾ. ਸੰਜੀਵ ਕੁਮਾਰ, ਐਸ.ਡੀ.ਐੱਮ. ਮਲੋਟ ਖ਼ਰਚਾ ਆਬਜ਼ਰਵਰ ਨੇ ਜ਼ਿਲ੍ਹਾ ਖ਼ਰਚਾ ਨਿਗਰਾਨ ਸੈੱਲ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ

 

ਚੱਪੜ-ਚਿੜੀ ਦੀ ਯਾਦਗਾਰ ਨੂੰ ਜਾਂਦੀ ਸੜਕ ਦੀ ਹਾਲਤ ਮਾੜੀ

ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕੀਤੀ ਪੰਜਾਬ ਸਰਕਾਰ ਦੀ ਨਿਖੇਧੀ

Kuljit Singh Bedi, S.A.S.Nagar, Mohali, S.A.S. Nagar Mohali, Sahibzada Ajit Singh Nagar, BJP, Bharatiya Janata Party, BJP Punjab

Web Admin

Web Admin

5 Dariya News

ਮੁਹਾਲੀ , 06 May 2023

ਸਿੱਖ ਪੰਥ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਜੀ ਬਹਾਦਰ ਦੀ ਚੱਪੜਚਿੜੀ ਵਿਖੇ ਯਾਦਗਾਰ ਨੂੰ ਜਾਂਦੀ ਸੜਕ ਦੀ ਮਾੜੀ ਹਾਲਤ ਨੂੰ ਲੈ ਕੇ ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਪੰਜਾਬ ਸਰਕਾਰ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਅੱਜ ਚੱਪੜਚਿੜੀ ਯਾਦਗਾਰ ਦਾ ਦੌਰਾ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਮਈ ਦਾ ਮਹੀਨਾ ਬਹੁਤ ਮਹੱਤਵਪੂਰਨ ਹੈ ਕਿਉਂਕਿ ਬਾਬਾ ਬੰਦਾ ਸਿੰਘ ਜੀ ਬਹਾਦਰ ਨੇ ਇਸੇ ਮਹੀਨੇ ਸਿੱਖ ਪੰਥ ਦਾ ਰਾਜ ਸਥਾਪਤ ਕੀਤਾ ਸੀ। 

ਉਨ੍ਹਾਂ ਕਿਹਾ ਕਿ ਗੂਗਲ ਸਰਚ ਉੱਤੇ ਜੋ ਸੜਕ ਚੱਪੜਚਿੜੀ ਨੂੰ ਜਾਂਦੀ ਹੈ ਉਸ ਦੀ ਹਾਲਤ ਤਰਸਯੋਗ ਹੈ ਅਤੇ ਇਸ ਸੜਕ ਉੱਤੇ ਵੱਡੇ ਵੱਡੇ ਟੋਏ ਪਾਏ ਹੋਏ ਹਨ। ਇੱਥੇ ਗੱਡੀ ਚਲਾਉਣੀ ਲਗਭਗ ਨਾਮੁਮਕਿਨ ਹੈ। ਉਨ੍ਹਾਂ ਕਿਹਾ ਕਿ ਹਾਲਾਂਕਿ ਲਾਂਡਰਾਂ ਵਾਲੇ ਪਾਸੇ ਤੋਂ ਸੜਕ ਠੀਕ ਹੈ ਪਰ ਇਥੇ ਵੀ ਕੋਈ ਬੋਰਡ ਆਦਿ ਨਾ ਲੱਗਾ ਹੋਣ ਕਰਕੇ ਅਤੇ ਜ਼ਿਆਦਾਤਰ ਲੋਕਾਂ ਵੱਲੋਂ ਗੂਗਲ ਮੈਪ ਦੀ ਵਰਤੋਂ ਕਰਨ ਕਾਰਨ ਉਹ ਇਸ ਟੁੱਟੀ ਹੋਈ ਸੜਕ ਤੇ ਹੀ ਪੁੱਜਦੇ ਹਨ।

ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਚੱਪੜਚਿੜੀ ਦੇ ਨਾਲ ਲਗਦੇ ਖਰੜ ਦੇ ਵਿਧਾਇਕ ਅਨਮੋਲ ਗਗਨ ਮਾਨ ਨੇ ਪੰਜਾਬ ਦੇ ਸੈਰ-ਸਪਾਟਾ ਮੰਤਰੀ ਵੀ ਹਨ। ਉਹਨਾ ਕਿਹਾ ਕੇ ਇੰਜ ਜਾਪਦਾ ਹੈ ਕਿ ਟੂਰਿਸਟ ਮੰਤਰੀ ਨੇ ਵੀ ਅੱਜਤਕ ਇਸ ਥਾਂ ਦਾ ਦੌਰਾ ਨਹੀਂ ਕੀਤਾ ਕਿਉਂਕਿ ਜੇਕਰ ਮੰਤਰੀ ਨੇ ਦੌਰਾ ਕੀਤਾ ਹੁੰਦਾ ਤਾਂ ਇਸ ਸੜਕ ਦੀ ਤਰਸਯੋਗ ਹਾਲਤ ਵੀ ਉਨ੍ਹਾਂ ਨੂੰ ਦਿਖਾਈ ਦਿੰਦੀ।

ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀ ਇਸ ਮਹਾਨ ਯਾਦਗਾਰ ਨੂੰ ਏਸ ਤਰ੍ਹਾਂ ਅਣਗੌਲਿਆਂ ਕੀਤਾ ਜਾਣਾ ਬੇਹੱਦ ਤਕਲੀਫਦੇਹ ਹੈ। ਉਨ੍ਹਾਂ ਕਿਹਾ ਕਿ ਹੋਰ ਤਾਂ ਹੋਰ ਇਸ ਮਹਾਨ ਯਾਦਗਾਰ ਦਾ ਪ੍ਰਚਾਰ-ਪ੍ਰਸਾਰ ਵੀ ਪੰਜਾਬ ਸਰਕਾਰ ਨੇ ਨਹੀਂ ਕੀਤਾ ਜਿਸ ਕਾਰਨ ਵੱਡੀ ਗਿਣਤੀ ਲੋਕ ਅਤੇ ਖਾਸ ਤੌਰ ਤੇ ਨੌਜਵਾਨ ਵਰਗ ਏਸ ਯਾਦਗਾਰ ਤੱਕ ਪਹੁੰਚਿਆ ਹੀ ਨਹੀ।

ਉਨ੍ਹਾਂ ਕਿਹਾ ਕਿ ਹਾਲਾਂਕਿ ਚੱਪੜਚਿੜੀ ਯਾਦਗਾਰ ਦੇ ਅੰਦਰ ਦੇ ਰੱਖ-ਰਖਾਅ ਦੀ ਜ਼ਿੰਮੇਵਾਰੀ ਪ੍ਰਾਈਵੇਟ ਕੰਪਨੀ ਨੂੰ ਦਿਤੀ ਹੋਈ ਹੈ ਪਰ ਇਸ ਯਾਦਗਾਰ ਵਿੱਚ ਉੱਪਰ ਜਾਣ ਲਈ ਬਣਾਈ ਗਈ ਲਿਫਟ ਵੀ ਅੱਜ ਤੱਕ ਚਾਲੂ ਨਹੀਂ ਹੋ ਸਕੀ। ਉਨ੍ਹਾਂ ਕਿਹਾ ਕਿ ਗਮਾਡਾ ਇਸ ਖੇਤਰ ਦੀ ਜ਼ਮੀਨਾਂ ਵੇਚ ਵੇਚ ਕੇ ਕਰੋੜਾਂ ਅਰਬਾਂ ਦੀ ਕਮਾਈ ਕਰਦਾ ਹੈ ਪਰ ਚਪੜ ਚਿੜੀ ਯਾਦਗਾਰ ਦੇ ਨਾਲ ਪਈ ਖਾਲੀ ਥਾਂ, ਜਿਥੇ ਜੰਗਲੀ ਬੂਟੀ ਉੱਗੀ ਪਈ ਹੈ, ਨੂੰ ਵਿਕਸਿਤ ਕਰਨ ਦੀ ਥਾਂ ਉੱਤੇ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨਿੱਜੀ ਦਿਲਚਸਪੀ ਲੈ ਕੇ ਚੱਪੜਚਿੜੀ ਯਾਦਗਾਰ ਦੇ ਨਾਲ ਟੁੱਟੀ ਸੜਕ ਦੀ ਹਾਲਤ ਸੁਧਾਰ ਕਰਵਾਉਣ ਅਤੇ ਇੱਥੇ ਖ਼ਾਲੀ ਪਈ ਜ਼ਮੀਨ ਨੂੰ ਸੁੰਦਰ ਪਾਰਕ ਵਿੱਚ ਤਬਦੀਲ ਕਰਵਾਉਣ ਤਾਂ ਜੋ ਦੂਰੋਂ-ਨੇੜਿਓਂ ਲੋਕ ਵੱਡੀ ਗਿਣਤੀ ਵਿੱਚ ਪਹੁੰਚ ਕਰਕੇ ਯਾਦਗਾਰ ਦੇ ਦਰਸ਼ਨ ਕਰਨ। ਉਨ੍ਹਾਂ ਕਿਹਾ ਕਿ 14 ਮਈ ਨੂੰ ਫਤਿਹ ਮਾਰਚ ਵੀ ਇੱਥੇ ਪੁੱਜਣਾ ਹੈ ਇਸ ਲਈ ਇਸ ਤੋਂ ਪਹਿਲਾਂ- ਪਹਿਲਾਂ ਇਹ ਸੜਕ ਦੀ ਹਾਲਤ ਠੀਕ ਕਰਵਾਈ ਜਾਵੇ।

 

Tags: Kuljit Singh Bedi , S.A.S.Nagar , Mohali , S.A.S. Nagar Mohali , Sahibzada Ajit Singh Nagar , BJP , Bharatiya Janata Party , BJP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD