Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੁਖਵਿੰਦਰ ਸਿੰਘ ਗੋਲਡੀ ਦੀ ਹਾਜ਼ਰੀ ’ਚ ਵੱਡੀ ਗਿਣਤੀ ਲੋਕ ਭਾਜਪਾ ’ਚ ਹੋਏ ਸ਼ਾਮਲ

ਕੇਂਦਰ ਦੀਆਂ ਲੋਕਪੱਖੀ ਨੀਤੀਆਂ ਨੂੰ ਦੇਖਦਿਆਂ ਬਹੁ ਗਿਣਤੀ ਲੋਕ ਭਾਜਪਾ ’ਚ ਹੋ ਰਹੇ ਹਨ ਸ਼ਾਮਲ: ਸੁਖਵਿੰਦਰ ਸਿੰਘ ਗੋਲਡੀ

Sukhwinder Singh Goldy ,Bharatiya Janata Party, BJP, BJP Punjab

Web Admin

Web Admin

5 Dariya News

ਮੁਹਾਲੀ , 06 May 2023

Last updated on: May 06, 2023, 00:00 IST

ਭਾਜਪਾ ਵਿਚ ਸ਼ਾਮਲ ਹੋਣ ਵਾਲੇ ਹਰੇਕ ਵਿਅਕਤੀ ਨੂੰ ਭਾਜਪਾ ਵਿਚ ਸ਼ਾਮਲ ਹੋਣ ’ਤੇ ਯੋਗਤਾ ਅਨੁਸਾਰ ਬਣਦਾ ਪੂਰਾ ਮਾਨ ਸਨਮਾਨ ਦਿੱਤਾ ਜਾਵੇਗਾ ਕਿਉਂਕਿ ਭਾਜਪਾ ਹੀ ਇਕ ਅਜਿਹੀ ਦੇਸ਼ ਦੀ ਪਾਰਟੀ ਹੈ, ਜੋ ਆਪਣੇ ਅਹੁਦੇਦਾਰਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਅਹੁਦੇ ’ਤੇ ਪਹੁੰਚਾ ਕੇ ਉਨ੍ਹਾਂ ਦਾ ਮਾਨ-ਸਨਮਾਨ ਕਰਦੀ ਹੈ। 

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਪੰਜਾਬ ਦੇ ਸਹਿ ਖਜਾਨਚੀ ਸੁਖਵਿੰਦਰ ਸਿੰਘ ਗੋਲਡੀ ਨੇ ਇਥੇ ਭਾਜਪਾ ਵਿਚ ਨਵੇਂ ਆਗੂਆਂ ਨੂੰ ਸ਼ਾਮਲ ਕਰਦਿਆਂ ਕੀਤਾ। ਇਸ ਮੌਕੇ ਜਾਣਕਾਰੀ ਦਿੰਦਿਆਂ ਸੁਖਵਿੰਦਰ ਸਿੰਘ ਗੋਲਡੀ ਨੇ ਦੱਸਿਆ ਕਿ ਭਾਜਪਾ ਪਾਰਟੀਆਂ ਦੀਆਂ ਲੋਕਪੱਖੀ ਨੀਤੀਆਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪਾਰਟੀ ਵਲੋਂ ਦੇਸ਼ ਭਰ ’ਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਅੱਜ ਅਮਰਜੀਤ ਸਿੰਘ ਸੰਧੂ ਜੋ ਕਿ ਰਿਟਾਇਰਮੈਂਟ ਤੋਂ ਬਾਅਦ ਆਪਣੇ ਹੋਰ ਸਾਥੀਆਂ ਸਮੇਤ ਭਾਜਪਾ ਵਿਚ ਸ਼ਾਮਲ ਹੋਏ ਹਨ। 

ਗੋਲਡੀ ਨੇ ਅੱਗੇ ਦੱਸਿਆ ਕਿ ਭਾਜਪਾ ’ਚ ਸ਼ਾਮਲ ਹੋਣ ਵਾਲਿਆਂ ਵਿਚ ਆਸਪਾਸ ਦੇ ਪਿੰਡਾਂ ਦੇ ਕਈ ਸਰਪੰਚ ਅਤੇ ਹੋਰ ਆਗੂਆਂ ਸਮੇਤ ਗਿਲਕੋ ਵੈਲੀ ਦੇ ਵਸਨੀਕ ਵੀ ਸ਼ਾਮਲ ਸਨ। ਸੁਖਵਿੰਦਰ ਸਿੰਘ ਗੋਲਡੀ ਨੇ ਪਾਰਟੀ ’ਚ ਸ਼ਾਮਲ ਹੋਏ ਨਵੇਂ ਨੌਜਵਾਨਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਪਾਰਟੀ ਅੰਦਰ ਉਨ੍ਹਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। 

ਸੁਖਵਿੰਦਰ ਸਿੰਘ ਗੋਲਡੀ ਨੇ ਅੱਗੇ ਕਿਹਾ ਕਿ ਭਾਜਪਾ ਦੀਆਂ ਲੋਕਪੱਖੀਆਂ ਨੀਤੀਆਂ ਤੋਂ ਜਲੰਧਰ ਦੇ ਲੋਕ ਵੀ ਚੰਗੀ ਤਰ੍ਹਾਂ ਜਾਣੂੰ ਹਨ ਅਤੇ ਹੁਣ ਜਲੰਧਰ ਚੋਣਾਂ ’ਚ ਜਲੰਧਰ ਹਲਕੇ ਦੇ ਲੋਕ ਭਾਜਪਾ ਦੇ ਉਮੀਦਵਾਰ ਨੂੰ ਜਿਤਾ ਕੇ ਭਾਜਪਾ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ’ਤੇ ਮੋਹਰ ਲਗਾਉਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਖਰੜ ਮੰਡਲ ਦੇ ਪ੍ਰਧਾਨ ਸੁਖਵੀਰ ਰਾਣਾ, ਪਰਮਜੀਤ ਸਿੰਘ ਵਾਲੀਆ, ਦਵਿੰਦਰ ਕੁਮਾਰ ਅਤੇ ਦਵਿੰਦਰ ਸਿੰਘ ਕਿਸਾਨ ਮੋਰਚਾ ਭਾਰਤੀ ਜਨਤਾ ਪਾਰਟੀ ਦੇ ਅਹੁਦੇਦਾਰ ਮੌਜੂਦ ਸਨ।

 

Tags: Sukhwinder Singh Goldy , Bharatiya Janata Party , BJP , BJP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD