Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬਲਾਕ ਸੁਰਸਿੰਘ ਦੇ ਵੱਖ ਵੱਖ ਪਿੰਡਾਂ ਵਿੱਚ ਸਿਹਤ ਵਿਭਾਗ ਵੱਲੋਂ "ਈਟ ਰਾਈਟ ਇੰਡੀਆ ਮੁਹਿੰਮ" ਤਹਿਤ ਫੂਡ ਟੈਸਟਿੰਗ ਵੈਨ ਰਾਹੀਂ ਲੋਕਾਂ ਨੂੰ ਖਾਣ ਵਾਲੇ ਪਦਾਰਥਾਂ ਦੀ ਜਾਂਚ ਬਾਰੇ ਕੀਤਾ ਗਿਆ ਜਾਗਰੂਕਤਾ

Health, Civil Surgeon, Civil Surgeon Tarntaran, Tarntaran

Web Admin

Web Admin

5 Dariya News

ਤਰਨ ਤਾਰਨ , 06 May 2023

Last updated on: May 06, 2023, 00:00 IST

ਸਟੇਟ ਕਮਿਸ਼ਨਰ, ਫੂਡ ਐਂਡ ਡਰੱਗਜ਼ ਐਡਮਿਿਨਸਿਟ੍ਰੇਸ਼ਨ ਡਾ. ਅਭਿਨਵ ਤ੍ਰਿਖਾ ਅਤੇ ਜ਼ਿਲਾ ਤਰਨਤਾਰਨ ਦੇ ਡਿਪਟੀ ਕਮਿਸ਼ਨਰ, ਡਾ. ਰਿਸ਼ੀਪਾਲ ਸਿੰਘ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਿਵਲ ਸਰਜਨ, ਤਰਨਤਾਰਨ, ਡਾ. ਗੁਰਪ੍ਰੀਤ ਸਿੰਘ ਰਾਏ ਅਤੇ ਜ਼ਿਲਾ ਸਿਹਤ ਅਫਸਰ, ਡਾ ਸੁਖਬੀਰ ਕੌਰ ਦੀ ਰਹਿਨੁਮਾਈ ਹੇਠ ਸੀਨੀਅਰ ਮੈਡੀਕਲ ਅਫਸਰ, ਸੁਰਸਿੰਘ, ਡਾ. ਕੁਲਤਾਰ ਸਿੰਘ ਦੀ ਯੋਗ ਅਗਵਾਈ ਹੇਠ ਸ਼ਨੀਵਾਰ ਨੂੰ ਬਲਾਕ ਸੁਰਸਿੰਘ ਦੇ ਵੱਖ ਵੱਖ ਪਿੰਡਾਂ ਵਿੱਚ ਸਿਹਤ ਵਿਭਾਗ ਵੱਲੋਂ ‘ਈਟ ਰਾਇਟ ਇੰਡੀਆ ਮੁਹਿੰਮ’ ਤਹਿਤ ਭੇਜੀ ਗਈ ਫੂਡ ਟੈਸਟਿੰਗ ਵੈਨ ਨੇ ਲੋਕਾਂ ਵਿੱਚ ਖਾਣ ਵਾਲੇ ਪਦਾਰਥਾਂ ਦੀ ਜਾਂਚ ਬਾਰੇ ਵਿਸ਼ੇਸ਼ ਜਾਗਰੂਕਤਾ ਫੈਲਾਈ ਗਈ।

ਜ਼ਿਲਾ ਤਰਨਤਾਰਨ ਤੋਂ ਜ਼ਿਲਾ ਸਿਹਤ ਅਫਸਰ ਡਾ. ਸੁਖਬੀਰ ਕੌਰ ਅਤੇ ਵੱਲੋਂ ਬਲਾਕ ਸੁਰਸਿੰਘ ਦਾ ਦੌਰਾ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆ, ਜ਼ਿਲਾ ਸਿਹਤ ਅਫਸਰ, ਡਾ. ਸੁਖਬੀਰ ਕੌਰ ਵੱਲੋਂ ਦੱਸਿਆ ਗਿਆ ਕਿ ਫੂਡ ਟੈਸਟਿੰਗ ਵੈਨ ਦਾ ਜ਼ਿਲਾ ਤਰਨਤਾਰਨ ਵਿਖੇ ਆਉਣ ਮੁੱਖ ਮੰਤਵ ਆਮ ਨਾਗਰਿਕਾਂ ਵਿੱਚ ਖਾਣ ਪੀਣ ਦੀ ਵਸਤੂਆਂ ਦੀ ਜਾਂਚ ਬਾਰੇ ਜਾਗਰੂਕਤਾ ਫੈਲਾਉਣਾ ਹੈ। 

ਉਨਾਂ ਦੱਸਿਆ ਕਿ ਫੂਡ ਟੈਸਟਿੰਗ ਵੈਨ ਦੇ ਨਾਲ ਮਾਹਿਰਾਂ ਵੱਲੋਂ ਮੌਕੇ ‘ਤੇ ਹੀ ਖਾਣ ਪੀਣ ਦੀਆਂ ਵਸਤੂਆਂ ਦੀ ਸੈਂਪਲ ਟੈਸਟਿੰਗ ਕੀਤੀ ਜਾਵੇਗੀ। ਉਨਾ ਕਿਹਾ ਕਿ ਖਾਣ ਪੀਣ ਦੀ ਵਸਤੂਆਂ ਦੀਆਂ ਵਰਤੋਂ ਕਰਨ ਵਾਲੇ ਗ੍ਰਾਹਕਾਂ ਨੂੰ ਕਿਹਾ ਕਿ ਨਾਗਰਿਕ ਫੂਡ ਸੈਂਪਲ ਟੈਸਟਿੰਗ ਵੈਨ ਦਾ ਵੱਧ ਤੋਂ ਵੱਧ ਫਾਇਦਾ ਲੈਣ। 

ਉਨਾਂ ਕਿਹਾ ਕਿ ਜਦੋਂ ਵੀ ਇਹ ਵੈਨ ਜ਼ਿਲੇ ਦੇ ਪਿੰਡਾਂ ਵਿੱਚ ਜਾਵੇ ਤਾਂ ਉਹ ਆਪਣੀਆਂ ਖਾਣ ਪੀਣ ਵਾਲੀਆਂ ਵਸਤੂਆਂ ਜਿਵੇਂ ਕਿ ਦੁੱਧ, ਦਹੀ, ਘਿਓ,ਦਾਲਾਂ, ਤੇਲ , ਮਸਾਲੇ ਆਦਿ ਦੇ ਸੈਂਪਲ ਦੇ ਕੇ ਜਾਂਚ ਕਰਵਾਉਣ। ਐੱਸ. ਐੱਮ. ਓ., ਡਾ. ਕੁਲਤਾਰ ਸਿੰਘ ਨੇ ਕਿਹਾ ਕਿ ਸ਼ਨੀਵਾਰ ਨੂੰ ਇਸ ਵੈਨ ਵੱਲੋਂ ਪਿੰਡ ਸੁਰਸਿੰਘ, ਭਿੱਖੀਵਿੰਡ ਅਤੇ ਪਹੂਵਿੰਡ ਵਿੱਖੇ ਜਾਗਰੂਕਤਾ ਕਰਨ ਦੇ ਨਾਲ ਨਾਲ ਸੈਂਪਲਾਂ ਦੀ ਜਾਂਚ ਕੀਤੀ ਜਾਵੇਗੀ। 

ਉਨਾਂ ਕਿਹਾ ਕਿ ਵੈਨ ਵੱਲੋਂ ਐਤਵਾਰ ਨੂੰ ਦਿਆਲਪੁਰਾ, ਅਲਗੋਂ ਕੋਠੀ ਤੋਂ ਇਲਾਵਾ ਮੁੜ ਤੋਂ ਭਿੱਖੀਵਿੰਡ ਦਾ ਦੌਰਾ ਕੀਤਾ ਜਾਵੇਗਾ। ਡਾ. ਕੁਲਤਾਰ ਸਿੰਘ ਨੇ ਕਿਹਾ ਕਿ ਲੋਕਾਂ ਦੀ ਚੰਗੀ ਸਿਹਤ ਲਈ ਚੰਗਾ ਖਾਣ ਪਾਣ ਬਹੁਤ ਲਾਜ਼ਮੀ ਹੈ ਅਤੇ ਉਨਾਂ ਨੂੰ ਉਮੀਦ ਹੈ ਕਿ ਲੋਕਾਂ ਵੱਲੋਂ ਇਸ ਵੈਨ ਰਾਹੀ ਰੋਜ਼ਾਨਾ ਵਰਤਣ ਵਾਲੀਆਖਾਣ ਪੀਣ ਦੀ ਵਸਤੂਆਂ ਦੀ ਜਾਂਚ ਕਰਵਾਈ ਜਾਵੇਗੀ। 

ਉਨਾਂ ਕਿਹਾ ਕਿ ਖਾਣ ਪੀਣ ਵਾਲੀਆਂ ਵਸਤੂਆਂ ਵੇਚਣ ਵਾਲੇ ਦੁਕਾਨਦਾਰ ਐਫ. ਐਸ. ਐਸ. ਏ. ਆਈ ਦੇ ਮਾਪਢੰਡਾਂ ਦੀ ਪਾਲਣਾ ਕਰਨਾ ਬਹੁਤ ਲਾਜ਼ਮੀ ਹੈ ਅਤੇ ਕਿਸੇ ਵੀ ਕੀਮਤ ‘ਤੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਹੀਂ ਕਰਨ ਦਿਤਾ ਜਾਵੇਗਾ। ਇਸ ਦੌਰਾਨ ਡਾ. ਸੁਖਬੀਰ ਕੌਰ ਅਤੇ ਡਾ. ਕੁੱਲਤਾਰ ਸਿੰਘ ਨੇ ਹਸਪਤਾਲ ਦੀ ਓ. ਪੀ. ਡੀ ਵਿਖੇ ਆਏ ਮਰੀਜ਼ਾਂ ਨਾਲ ਵੀ ਇਸ ਵੈਨ ਬਾਰੇ ਅਹਿਮ ਜਾਣਕਾਰੀ ਸਾਂਝੀ ਕੀਤੀ ਗਈ।

ਇਸ ਮੌਕੇ ਡਾ. ਅਮਨਦੀਪ ਸਿੰਘ ਧੰਜੂ, ਫੁਡ ਸੇਫਟੀ ਅਫਸਰ, ਸਾਕਸ਼ੀ  ਖੋਸਲਾ, ਬਲਾਕ ਐਜੂਕੇਟਰ ਨਵੀਨ ਕਾਲੀਆ, ਨਰਸਿੰਗ ਸਿਸਟਰ ਰਾਜ ਕੌਰ, ਐਸ ਆਈ ਲਖਵਿੰਦਰ ਸਿੰਘ, ਸਲਵਿੰਦਰ ਸਿੰਘ,ਰਣਬੀਰ ਸਿੰਘ, ਗਗਨਦੀਪ ਸਿੰਘ, ਐਮ ਐਲ ਟੀ ਹਰਮੀਤ ਸਿੰਘ ਅਤੇ ਸਮੂਹ ਮਲਟੀਪਰਪਜ਼ ਹੈਲਥ ਵਰਕਰਜ਼ (ਮੇਲ) ਆਦਿ ਮੌਜੂਦ ਰਹੇ।

  

 

Tags: Health , Civil Surgeon , Civil Surgeon Tarntaran , Tarntaran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD