Tuesday, 14 May 2024

 

 

ਖ਼ਾਸ ਖਬਰਾਂ ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ 5ਵੇਂ ਦਿਨ ਅੱਜ 19 ਨਾਮਜ਼ਦਗੀ ਪੱਤਰ ਹੋਏ ਦਾਖਲ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ

 

ਪ੍ਰੋ. ਗੁਰਵਿੰਦਰ ਸਿੰਘ ਮੰਮਣਕੇ ਅਤੇ ਆਲਮਬੀਰ ਸੰਧੂ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਅਤੇ ਅਸ਼ਵਨੀ ਸ਼ਰਮਾ ਦੀ ਮੌਜੂਦਗੀ ’ਚ ਭਾਜਪਾ ਵਿਚ ਸ਼ਾਮਿਲ

Gajendra Singh Shekhawat, BJP, Bharatiya Janata Party, Union Minister for Jal Shakti, Tarun Chugh, Bharatiya Janata Party, BJP, BJP Punjab

Web Admin

Web Admin

5 Dariya News

ਅੰਮ੍ਰਿਤਸਰ , 06 May 2023

ਕੇਂਦਰੀ ਜਲ ਸ਼ਕਤੀ ਮੰਤਰੀ ਸ੍ਰੀ ਗਜੇਂਦਰ ਸਿੰਘ ਸ਼ੇਖਾਵਤ ਅਤੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਮੌਜੂਦਗੀ ਵਿਚ ਤਰਨ ਤਾਰਨ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਅਤੇ ਪ੍ਰਦੇਸ਼ ਕਾਂਗਰਸ ਦੇ ਸਾਬਕਾ ਜਨਰਲ ਸਕੱਤਰ ਪ੍ਰੋ. ਗੁਰਵਿੰਦਰ ਸਿੰਘ ਮੰਮਣਕੇ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਸਾਬਕਾ ਸਿਆਸੀ ਸਕੱਤਰ ਆਲਮਬੀਰ ਸਿੰਘ ਸੰਧੂ ਭਾਜਪਾ ਵਿਚ ਸ਼ਾਮਿਲ ਹੋ ਗਏ ਹਨ| ਸ੍ਰੀ ਸ਼ੇਖਾਵਤ ਨੇ ਦੋਹਾਂ ਆਗੂਆਂ ਨੂੰ ਪਾਰਟੀ ਦਾ ਸਨਮਾਨ ਦੇ ਕੇ ਸਵਾਗਤ ਕੀਤਾ | 

ਇਸ ਮੌਕੇ ਭਾਜਪਾ ਸੂਬਾ ਮੀਤ ਪ੍ਰਧਾਨ ਸੁਭਾਸ਼ ਸ਼ਰਮਾ, ਜਨਰਲ ਸਕੱਤਰ ਜੀਵਨ ਗੁਪਤਾ,ਡਾ: ਰਾਜ ਕੁਮਾਰ ਵੇਰਕਾ, ਅਨਿਲ ਸਰੀਨ, ਜਨਾਰਧਨ ਸ਼ਰਮਾ ਅਤੇ ਅਮਨਦੀਪ ਸਿੰਘ ਭੱਟੀ ਵੀ ਹਾਜ਼ਰ ਸਨ|ਸ੍ਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ  ਕਿ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਗਰਮ ਆਗੂ ਤੋਂ ਇਲਾਵਾ ਪੰਜਾਬ ਦੀ ਰਾਜਨੀਤੀ ਵਿਚ ਕਈ ਅਹਿਮ ਭੂਮਿਕਾ ਨਿਭਾਅ ਚੁੱਕੇ ਪ੍ਰੋ. ਮੰਮਣਕੇ ਦੀ ਭਾਜਪਾ ਵਿਚ ਸ਼ਮੂਲੀਅਤ ਨਾਲ ਭਾਜਪਾ ਨੂੰ ਬਲ ਮਿਲਿਆ ਹੈ । 

ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਜਪਾ ਨੂੰ ਮਜ਼ਬੂਤ ਕਰਨ ਅਤੇ ਅੱਗੇ ਲਿਜਾਣ ਵਿਚ ਪ੍ਰੋ: ਮੰਮਣਕੇ ਅਤੇ ਸੰਧੂ ਦੇ ਤਜਰਬੇ ਦਾ ਭਾਜਪਾ ਲਾਭ ਉਠਾਵੇਗੀ।  ਪ੍ਰੋ. ਮੰਮਣਕੇ ਅਤੇ ਆਲਮਬੀਰ ਸੰਧੂ ਨੇ ਕਿਹਾ ਕਿ ਅਸੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਅਤੇ ਸਿੱਖ ਕੌਮ ਪ੍ਰਤੀ ਸੁਹਿਰਦਤਾ ਅਤੇ ਪਿਛਲੇ ਅਰਸੇ ਦੌਰਾਨ ਕੀਤੇ ਗਏ ਕੰਮਾਂ ਤੋਂ ਪ੍ਰਭਾਵਿਤ ਹੋਕੇ ਭਾਜਪਾ ਵਿਚ ਸ਼ਾਮਿਲ ਹੋਏ ਹਨ। 

ਉਨ੍ਹਾਂ ਕਿਹਾ ਕਿ ਕਰਤਾਰਪੁਰ ਕਾਰੀਡੋਰ ਦਾ ਖੋਲ੍ਹਣਾ, ਸਾਹਿਬਜ਼ਾਦਿਆਂ ਦੀ ਸ਼ਹੀਦੀ ’ਤੇ ਵੀਰ ਬਾਲ ਦਿਵਸ ਮਨਾਉਣਾ ਅਤੇ ਲਾਲ ਕਿਲ੍ਹੇ ’ਚ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦਾ ਪ੍ਰਕਾਸ਼ ਪੁਰਬ ਦਾ ਮਨਾਇਆ ਜਾਣਾ ਇਸ ਗਲ ਦਾ ਪ੍ਰਤੀਕ ਹੈ ਕਿ ਸ੍ਰੀ ਨਰਿੰਦਰ ਭਾਈ ਮੋਦੀ ਲੰਮੇ ਅਰਸੇ ਤੋਂ ਸਿੱਖ ਫ਼ਲਸਫ਼ੇ ਨਾਲ ਨੇੜੇਓ ਜੁੜੇ ਹੋਏ ਹਨ।  ਉਨ੍ਹਾਂ ਕਿਹਾ ਕਿ ਦੇਸ਼ ਨੂੰ ਅੱਗੇ ਲੈ ਕੇ ਜਾਣ ਲਈ ਕੇਵਲ ਭਾਜਪਾ ਹੀ ਸਮਰੱਥ ਹੈ, ਜਿਸ ਵਿਚ ਬਿਨਾ ਭੇਦ ਭਾਵ ਸਭ ਧਰਮਾਂ ਅਤੇ ਖੇਤਰਾਂ ਦੇ ਲੋਕਾਂ ਨੂੰ ਕੰਮ ਕਰਨ ਦਾ ਅਵਸਰ ਮਿਲ ਰਿਹਾ ਹੈ। 

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੇ ਹੱਥ ਮਜ਼ਬੂਤ ਕਰਨ ਅਤੇ ਪੰਜਾਬ ਵਿਚ ਭਾਜਪਾ ਦਾ ਕਾਫ਼ਲਾ ਹੋਰ ਵੱਡਾ ਕਰਨ ਵਿਚ ਯੋਗਦਾਨ ਪਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਆਪਣੇ ਪੈਰ ਅਤੇ ਸਿਧਾਂਤ ਛੱਡ ਚੁੱਕੀ ਹੈ ਅਤੇ ਸਮਾਂ ਵਿਹਾ ਚੁੱਕੀ ਕਾਂਗਰਸ ਅੱਕੀ ਪਲਾਹੀ ਹੱਥ ਮਾਰ ਰਹੀ ਹੈ। 

ਉਨ੍ਹਾਂ ਕਿਹਾ ਕਿ ਸਾਰੇ ਮੁਹਾਜ਼ਾਂ ਵਿਚ ਫ਼ੇਲ੍ਹ ਰਹੀ ਆਮ ਆਦਮੀ ਪਾਰਟੀ ਦਾ ਅਸਲ ਚਿਹਰਾ ਬੇਨਕਾਬ ਹੋ ਚੁੱਕਿਆ ਹੈ , ਜਿਸ ਨਾਲ ਮਾਨ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋ ਗਿਆ ਹੈ। ਜਲੰਧਰ ਜ਼ਿਮਨੀ ਚੋਣ ਵਿਚ ’ਆਪ’ ਅਤੇ ਕਾਂਗਰਸ ਦੀ ਹਾਰ ਯਕੀਨੀ ਹੈ ਅਤੇ ਲੋਕ ਭਾਜਪਾ ਪ੍ਰਤੀ ਵਿਸ਼ਵਾਸ ਜਤਾ ਰਹੇ ਹਨ। ਇਸ ਲਈ ਭਾਜਪਾ ਉਮੀਦਵਾਰ ਇੰਦਰਇਕਬਾਲ ਸਿੰਘ ਅਟਵਾਲ ਦੀ ਜਿੱਤ ਯਕੀਨੀ ਹੈ।

ਪ੍ਰੋ: ਗੁਰਵਿੰਦਰ ਸਿੰਘ ਮੰਮਣਕੇ ਅਤੇ ਆਲਮਬੀਰ ਸਿੰਘ ਸੰਧੂ ਦੇ ਭਾਜਪਾ ਵਿਚ ਸ਼ਾਮਿਲ ਹੋਣ ’ਤੇ ਭਾਜਪਾ ਜਨਰਲ ਸਕੱਤਰ ਤਰੁਣ ਚੁੱਘ, ਸਾਬਕਾ ਐਮ ਪੀ ਸ਼ਵੇਤ ਮਲਿਕ, ਰਜਿੰਦਰ ਮੋਹਨ ਛੀਨਾ, ਡਾ. ਰਾਮ ਚਾਵਲਾ, ਪ੍ਰੋ. ਸਰਚਾਂਦ ਸਿੰਘ ਖਿਆਲਾ, ਡਾ. ਜਸਵਿੰਦਰ ਸਿੰਘ ਢਿੱਲੋਂ, ਜ਼ਿਲ੍ਹਾ ਪ੍ਰਧਾਨ ਡਾ. ਹਰਵਿੰਦਰ ਸਿੰਘ ਸੰਧੂ, ਜ਼ਿਲ੍ਹਾ ਦਿਹਾਤੀ ਪ੍ਰਧਾਨ ਮਨਜੀਤ ਸਿੰਘ ਮੰਨਾ, ਸੁਖਮਿੰਦਰ ਸਿੰਘ ਪਿੰਟੂ, ਕੌਸਲਰ ਸੁਖਦੇਵ ਸਿੰਘ ਚਾਹਲ, ਯਾਦਵਿੰਦਰ ਸਿੰਘ ਬੁੱਟਰ, ਤਰਨ ਤਾਰਨ ਦੇ ਪ੍ਰਧਾਨ ਹਰਜੀਤ ਸਿੰਘ ਮੀਆਂਵਿੰਡ, ਨਵਪ੍ਰੀਤ ਸਿੰਘ ਸ਼ਫੀਪੁਰ, ਧਰਮਵੀਰ ਸਰੀਨ ਨੇ ਵੀ ਭਰਵਾਂ ਸਵਾਗਤ ਕੀਤਾ ਹੈ।

 

Tags: Gajendra Singh Shekhawat , BJP , Bharatiya Janata Party , Union Minister for Jal Shakti , Tarun Chugh , Bharatiya Janata Party , BJP , BJP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD