Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਕਰਮਜੀਤ ਕੌਰ ਚੌਧਰੀ ਨੇ ਜਲੰਧਰ ਪੱਛਮੀ ਹਲਕੇ ਵਿੱਚ ਕੱਢਿਆ ਵੱਡਾ ਰੋਡ ਸ਼ੋਅ

Karamjit Kaur Chaudhary, Vikramjit Singh Chaudhary, Congress, Punjab Congress, Jalandhar Lok Sabha constituency

Web Admin

Web Admin

5 Dariya News

ਜਲੰਧਰ , 06 May 2023

Last updated on: May 06, 2023, 00:00 IST

ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਕਾਂਗਰਸ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੇ ਜਲੰਧਰ ਪੱਛਮੀ ਵਿਧਾਨ ਹਲਕੇ ਵਿੱਚ ਇੱਕ ਬੇਹੱਦ ਪ੍ਰਭਾਵਸ਼ਾਲੀ ਤੇ ਵੱਡਾ ਰੋਡ ਸ਼ੋਅ ਕੱਢਿਆ, ਜਿੱਥੇ ਉਹਨਾਂ ਦੇ ਸਮਰਥਨ ਵਿੱਚ ਸੜਕਾਂ ਅਤੇ ਗਲੀਆਂ ਵਿੱਚ ਭਾਰੀ ਭੀੜ ਇਕੱਠੀ ਹੋਈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਰਵਾਨਾ ਕੀਤਾ ਗਿਆ ਇਹ ਰੋਡ ਸ਼ੋਅ ਅਵਤਾਰ ਨਗਰ ਤੋਂ ਸ਼ੁਰੂ ਹੋ ਕੇ ਭਾਰਗੋ ਕੈਂਪ, ਵਾਰਡ 34, 35 ਅਤੇ 36, ਬੁੱਢਾ ਮੱਲ ਪਾਰਕ, ਚੱਪਲੀ ਚੌਂਕ ਅਤੇ ਮੇਨ ਬਜ਼ਾਰ ਇਲਾਕਿਆਂ ਵਿੱਚੋਂ ਗੁਜ਼ਰਿਆ, ਜਿੱਥੇ ਹਰ ਜਗ੍ਹਾ ਸਵਾਗਤ ਲਈ ਸਮਰਥਕਾਂ ਦੀ ਭਾਰੀ ਭੀੜ ਇਕੱਠੀ ਹੋਈ।

ਮਹਿਲਾ ਕਾਂਗਰਸ ਵਰਕਰਾਂ ਵੱਲੋਂ ਕੱਢੇ ਗਏ ਇਸ ਰੋਡ ਸ਼ੋਅ ਵਿੱਚ ਲੋਕਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਲਿਆ। ਜਿੱਥੋਂ ਤੱਕ ਵੀ ਨਜ਼ਰ ਜਾਂਦੀ ਸੀ, ਲੋਕਾਂ ਦਾ ਸਮੁੰਦਰ ਨਜ਼ਰ ਆ ਰਿਹਾ ਸੀ। ਕਰਮਜੀਤ ਚੌਧਰੀ ਦਾ ਸੁਆਗਤ ਕਰਨ ਲਈ ਸੜਕਾਂ ਅਤੇ ਗਲੀਆਂ ਦੇ ਦੋਵੇਂ ਪਾਸੇ ਲੋਕਾਂ ਦੀ ਭੀੜ ਲੱਗ ਗਈ। ਚੌਧਰੀ ਨੇ ਹੱਥ ਜੋੜ ਕੇ ਉਨ੍ਹਾਂ ਦੇ ਪਿਆਰ ਨੂੰ ਸਵੀਕਾਰ ਕੀਤਾ। ਕਰਮਜੀਤ ਕੌਰ ਚੌਧਰੀ ਦੀ ਉਮੀਦਵਾਰੀ ਨੂੰ ਮਿਲੇ ਭਾਰੀ ਸਮਰਥਨ ਨੂੰ ਦਰਸਾਉਂਦੇ ਹੋਏ ਲੋਕਾਂ ਦਾ ਉਤਸ਼ਾਹ ਅਤੇ ਊਰਜਾ ਦੇਖਣਯੋਗ ਸੀ।

ਅਵਤਾਰ ਨਗਰ ਵਿਖੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਰਮਜੀਤ ਚੌਧਰੀ ਨੇ ਜਲੰਧਰ ਦੇ ਲੋਕਾਂ ਵੱਲੋਂ ਮਿਲੇ ਅਥਾਹ ਸਮਰਥਨ ਲਈ ਉਹਨਾਂ ਦਾ ਧੰਨਵਾਦ ਕੀਤਾ। ਉਹਨਾਂ ਨੇ ਕਿਹਾ, "ਅੱਜ ਦਾ ਵਿਸ਼ਾਲ ਇਕੱਠ ਮੇਰੇ ਪਤੀ ਸੰਤੋਖ ਸਿੰਘ ਚੌਧਰੀ ਲਈ ਲੋਕਾਂ ਦੇ ਪਿਆਰ ਅਤੇ ਸਤਿਕਾਰ ਦਾ ਪ੍ਰਮਾਣ ਹੈ। ਉਹ ਲੋਕਾਂ ਦੇ ਨੇਤਾ ਸਨ ਅਤੇ ਹਮੇਸ਼ਾ ਉਨ੍ਹਾਂ ਦੇ ਵਿਚਕਾਰ ਹੀ ਰਹਿੰਦੇ ਸਨ। ਮੈਂ ਇਹ ਭਾਰੀ ਸਮਰਥਨ ਦੇਖ ਕੇ ਸਨਮਾਨਿਤ ਮਹਿਸੂਸ ਕਰਦੀ ਹਾਂ।"

ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਭੀੜ ਨੂੰ ਸੰਬੋਧਿਤ ਕਰਦੇ ਹੋਏ ਜ਼ਿਮਨੀ ਚੋਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਅਤੇ ਸਾਰਿਆਂ ਨੂੰ ਕਰਮਜੀਤ ਕੌਰ ਚੌਧਰੀ ਨੂੰ ਇਕਜੁੱਟ ਹੋ ਕੇ ਵੋਟ ਪਾਉਣ ਦੀ ਅਪੀਲ ਕੀਤੀ। ਉਹਨਾਂ ਆਖਿਆ ਕਿ ਕਰਮਜੀਤ ਚੌਧਰੀ ਸੰਸਦ ਵਿੱਚ ਲੋਕਾਂ ਦੀ ਆਵਾਜ਼ ਉਠਾਉਣ ਲਈ ਸਭ ਤੋਂ ਵਧੀਆ ਉਮੀਦਵਾਰ ਹਨ ਅਤੇ ਰਾਸ਼ਟਰੀ ਪੱਧਰ 'ਤੇ ਉਹ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਨਗੇ। ਉਨ੍ਹਾਂ ਕਿਹਾ ਕਿ ਕਰਮਜੀਤ ਚੌਧਰੀ ਇਲਾਕਾ ਨਿਵਾਸੀਆਂ ਦੇ ਜੀਵਨ ਵਿੱਚ ਸੁਧਾਰ ਲਈ ਅਤੇ ਉਹਨਾਂ ਦੀ ਆਵਾਜ਼ ਸਰਕਾਰ ਤੱਕ ਪਹੁੰਚਾਉਣ ਵਾਸਤੇ ਅਣਥੱਕ ਮਿਹਨਤ ਕਰਨ ਲਈ ਵਚਨਬੱਧ ਹਨ।

 

Tags: Karamjit Kaur Chaudhary , Vikramjit Singh Chaudhary , Congress , Punjab Congress , Jalandhar Lok Sabha constituency

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD