Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਵਿਰਾਸਤ ਨੂੰ ਪਿਆਰ ਕਰਨ ਵਾਲੀਆਂ ਸੰਸਥਾਵਾਂ ਨੇ ਸ੍ਰੀ ਹਰਗੋਬਿੰਦਪੁਰ ਸਥਿਤ ਸ. ਜੱਸਾ ਸਿੰਘ ਰਾਮਗੜ੍ਹੀਆ ਦੇ ਨਿਵਾਸ ਸਥਾਨ ਨੂੰ ਢਾਹੇ ਜਾਣ ਤੋਂ ਬਚਾਉਣ ਦੀ ਮੰਗ ਕੀਤੀ

ਸੇਵਾ ਕਰ ਰਹੀ ਸੰਸਥਾ ਨੇ ਆਪਣੇ ਕੀਤੇ ਵਾਅਦੇ ਤੋਂ ਉੱਲਟ ਜਾ ਕੇ ਪੁਰਾਤਨ ਢਾਂਚੇ ਨੂੰ ਢਹਿ-ਢੇਰੀ ਕੀਤਾ

Khas Khabar, Batala

Web Admin

Web Admin

5 Dariya News

ਬਟਾਲਾ , 07 May 2023

Last updated on: May 07, 2023, 00:00 IST

ਵਿਰਾਸਤੀ ਮੰਚ ਬਟਾਲਾ, ਇੰਡੀਅਨ ਨੈਸ਼ਨਲ ਟਰੱਸਟ ਫਾਰ ਆਰਟ ਐਂਡ ਕਲਚਰਲ ਹੈਰੀਟੇਜ ਦੇ ਅੰਮ੍ਰਿਤਸਰ ਚੈਪਟਰ, ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਫਾਊਂਡੇਸ਼ਨ ਬਟਾਲਾ, ਸਾਹਿਲ-ਏ-ਬਿਆਸ ਖੇਡ ਤੇ ਸੱਭਿਆਚਾਰਕ ਸੁਸਾਇਟੀ ਦੇ ਅਹੁਦੇਦਾਰਾਂ ਨੇ ਸਾਂਝੇ ਤੌਰ ’ਤੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ 18ਵੀਂ ਸਦੀ ਦੇ ਮਹਾਨ ਜਰਨੈਲ ਸ. ਜੱਸਾ ਸਿੰਘ ਰਾਮਗੜ੍ਹੀਆ ਦੇ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਸਥਿਤ ਨਿਵਾਸ ਸਥਾਨ ਨੂੰ ਇੱਕ ਸੰਸਥਾ ਵੱਲੋਂ ਢਾਹੇ ਜਾਣ ਤੋਂ ਤੁਰੰਤ ਰੋਕਿਆ ਜਾਵੇ ਤਾਂ ਜੋ ਇਹ ਇਤਿਹਾਸਕ ਸਮਾਰਕ ਨਿਸ਼ਾਨੀ ਵਜੋਂ ਕਾਇਮ ਰਹਿ ਸਕੇ।

ਵਿਰਾਸਤੀ ਮੰਚ ਬਟਾਲਾ ਦੇ ਬੁਲਾਰੇ ਇੰਦਰਜੀਤ ਸਿੰਘ ਹਰਪੁਰਾ ਨੇ ਦੱਸਿਆ ਕਿ ਸਿੱਖ ਮਿਸਲਾਂ ਦੇ ਦੌਰ ਦੌਰਾਨ ਸ੍ਰੀ ਹਰਗੋਬਿੰਦਪੁਰ ਸਾਹਿਬ ਸ਼ਹਿਰ ਉੱਘੇ ਸਿੱਖ ਜਰਨੈਲ ਸ. ਜੱਸਾ ਸਿੰਘ ਰਾਮਗੜ੍ਹੀਆ ਦੀ ਰਾਜਧਾਨੀ ਰਿਹਾ ਹੈ। ਇਥੇ ਹੀ ਸ. ਜੱਸਾ ਸਿੰਘ ਰਾਮਗੜ੍ਹੀਆ ਦਾ ਨਿਵਾਸ ਸਥਾਨ ਸੀ ਜੋ ਕਿ ਅੱਜ ਵੀ ਮੌਜੂਦ ਹੈ। ਉਨ੍ਹਾਂ ਦੱਸਿਆ ਕਿ ਸੰਨ 1803 ਵਿੱਚ ਏਥੇ ਹੀ ਸ. ਜੱਸਾ ਸਿੰਘ ਰਾਮਗੜ੍ਹੀਆ ਦਾ ਅਕਾਲ ਚਲਾਣਾ ਹੋਇਆ ਸੀ।

ਇੰਦਰਜੀਤ ਸਿੰਘ ਹਰਪੁਰਾ ਨੇ ਦੱਸਿਆ ਕਿ ਸਾਲ 2015 ਵਿੱਚ ਰਾਮਗੜ੍ਹੀਆ ਸਿੱਖ ਹੈਰੀਟੇਜ ਟਰੱਸਟ ਵੱਲੋਂ ਇਸ ਇਤਿਹਾਸਕ ਇਮਾਰਤ ਦੀ ਮੁਰੰਮਤ ਅਤੇ ਸੰਭਾਲ ਕਰਨ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਉਸ ਸਮੇਂ ਦੇ ਕੇਂਦਰੀ ਰਾਜ ਮੰਤਰੀ ਸ੍ਰੀ ਵਿਜੇ ਸਾਂਪਲਾ ਵੱਲੋਂ ਰਖਵਾਇਆ ਗਿਆ ਸੀ। 

ਟਰੱਸਟ ਦੇ ਅਹੁਦੇਦਾਰਾਂ ਨੇ ਸੰਗਤ ਨੂੰ ਇਹ ਭਰੋਸਾ ਦਿੱਤਾ ਸੀ ਕਿ ਉਹ ਸ. ਜੱਸਾ ਸਿੰਘ ਰਾਮਗੜ੍ਹੀਆ ਦੀ ਰਿਹਾਇਸ਼ ਦੀ ਬਿਲਕੁਲ ਪੁਰਾਣੇ ਨਕਸ਼ੇ ਤਹਿਤ ਮੁਰੰਮਤ ਕਰਕੇ ਸੰਭਾਲ ਕਰਨਗੇ ਪਰ ਇਹ ਦੇਖ ਕੇ ਸਮੂਹ ਵਿਰਾਸਤ ਪ੍ਰੇਮੀਆਂ ਨੂੰ ਬਹੁਤ ਦੁੱਖ ਹੋਇਆ ਹੈ ਕਿ ਇਸ ਇਤਿਹਾਸਕ ਇਮਾਰਤ ਨੂੰ ਪੂਰੀ ਤਰਾਂ ਢਾਹ ਕੇ ਨਵੇਂ ਨਕਸ਼ੇ ਨਾਲ ਨਵੀਂ ਦਿੱਖ ਦਿੱਤੀ ਜਾ ਰਹੀ ਹੈ ਜੋ ਕਿ ਕਿਸੇ ਤਰ੍ਹਾਂ ਵੀ ਪਹਿਲਾਂ ਵਾਂਗ ਨਹੀਂ ਰਹੀ। 

ਉਨ੍ਹਾਂ ਕਿਹਾ ਕਿ ਅਜਿਹਾ ਕਰਕੇ ਸੇਵਾ ਕਰ ਰਹੀ ਟਰੱਸਟ ਨੇ ਜੋ ਇਮਾਰਤ ਦੀ ਮੁਰੰਮਤ ਤੇ ਸੰਭਾਲ ਦਾ ਨੀਂਹ ਪੱਥਰ ਰੱਖਿਆ ਸੀ ਉਸ ਦੇ ਬਿਲਕੁਲ ਉੱਲਟ ਜਾ ਕੇ ਕੰਮ ਕੀਤਾ ਹੈ।ਵਿਰਾਸਤੀ ਮੰਚ ਬਟਾਲਾ, ਇੰਡੀਅਨ ਨੈਸ਼ਨਲ ਟਰੱਸਟ ਫਾਰ ਆਰਟ ਐਂਡ ਕਲਚਰਲ ਹੈਰੀਟੇਜ ਦੇ ਅੰਮ੍ਰਿਤਸਰ ਚੈਪਟਰ, ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਫਾਊਂਡੇਸ਼ਨ ਬਟਾਲਾ, ਸਾਹਿਲ-ਏ-ਬਿਆਸ ਖੇਡ ਤੇ ਸੱਭਿਆਚਾਰਕ ਸੁਸਾਇਟੀ ਦੇ ਅਹੁਦੇਦਾਰਾਂ ਨੇ ਕਿਹਾ ਹੈ ਕਿ ਇਹ ਇਤਿਹਾਸਕ ਵਿਰਾਸਤ ਕਿਸੇ ਇੱਕ ਵਿਅਕਤੀ ਜਾਂ ਖਾਸ ਟਰੱਸਟ ਦੀ ਨਹੀਂ ਹੈ ਬਲਕਿ ਇਸ ਨਾਲ ਸਮੁੱਚੇ ਸਿੱਖ ਪੰਥ ਅਤੇ ਪੰਜਾਬੀਆਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। 

ਉਨ੍ਹਾਂ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਇਸ ਇਤਿਹਾਸਕ ਇਮਾਰਤ ਨੂੰ ਢਾਹੁਣਾ ਬੰਦ ਕਰਵਾ ਕੇ ਟਰੱਸਟ ਕੋਲੋਂ ਪਹਿਲਾਂ ਦੇ ਨਕਸ਼ੇ ਮੁਤਾਬਕ ਹੀ ਇਮਾਰਤ ਤਿਆਰ ਕਰਵਾਈ ਜਾਵੇ। ਜੇਕਰ ਟਰੱਸਟ ਅਜਿਹਾ ਕਰਨ ਤੋਂ ਨਾਂਹ ਕਰਦੀ ਹੈ ਤਾਂ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।ਵਿਰਾਸਤੀ ਮੰਚ ਬਟਾਲਾ, ਇੰਡੀਅਨ ਨੈਸ਼ਨਲ ਟਰੱਸਟ ਫਾਰ ਆਰਟ ਐਂਡ ਕਲਚਰਲ ਹੈਰੀਟੇਜ ਦੇ ਅੰਮ੍ਰਿਤਸਰ ਚੈਪਟਰ, ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਫਾਊਂਡੇਸ਼ਨ ਬਟਾਲਾ, ਸਾਹਿਲ-ਏ-ਬਿਆਸ ਖੇਡ ਤੇ ਸੱਭਿਆਚਾਰਕ ਸੁਸਾਇਟੀ ਦੇ ਅਹੁਦੇਦਾਰਾਂ ਨੇ ਰਾਜ ਸਰਕਾਰ ਤੋਂ ਇਹ ਵੀ ਮੰਗ ਕੀਤੀ ਹੈ ਕਿ ਸ੍ਰੀ ਹਰਗੋਬਿੰਦਪੁਰ ਸ਼ਹਿਰ ਵਿੱਚ ਇਤਿਹਾਸਕ ਤਲਾਬ ਤੋਂ ਇਲਾਵਾ ਹੋਰ ਵੀ ਜਿਹੜੀਆਂ ਇਤਿਹਾਸਕ ਥਾਵਾਂ ਉੱਪਰ ਨਜ਼ਾਇਜ ਕਬਜ਼ੇ ਹੋਏ ਉਨ੍ਹਾਂ ਨੂੰ ਛੁਡਵਾ ਕੇ ਸਰਕਾਰ ਆਪਣੇ ਅਧੀਨ ਲਵੇ।

ਸ. ਜੱਸਾ ਸਿੰਘ ਰਾਮਗੜ੍ਹੀਆ ਦੇ ਨਿਵਾਸ ਸਥਾਨ ਦੇ ਦੌਰੇ ਮੌਕੇ ਉਪਰਕੋਤ ਸੰਸਥਾਵਾਂ ਦੇ ਅਹੁਦੇਦਾਰ ਬਲਦੇਵ ਸਿੰਘ ਰੰਧਾਵਾ, ਗਗਨਦੀਪ ਸਿੰਘ ਵਿਰਕ, ਰਾਜਪ੍ਰੀਤ ਸਿੰਘ ਢਿਲੋਂ, ਠੇਕੇਦਾਰ ਕੁਲਵਿੰਦਰ ਸਿੰਘ ਲਾਡੀ ਜੱਸਲ, ਗੁਰਦਰਸ਼ਨ ਸਿੰਘ ਬਟਾਲਾ, ਸੁਖਦੇਵ ਸਿੰਘ ਰੰਧਾਵਾ, ਪ੍ਰੋ. ਜਸਬੀਰ ਸਿੰਘ, ਮਾਸਟਰ ਜੋਗਿੰਦਰ ਸਿੰਘ ਅੱਚਲੀਗੇਟ, ਬੀ.ਪੀ.ਓ. ਪੋਹਲਾ ਸਿੰਘ,  ਹਰਪ੍ਰੀਤ ਸਿੰਘ ਨਿਰਗੁਣ, ਹਰਜੀਤ ਸਿੰਘ ਸੋਖੀ, ਸਰਪੰਚ ਗੁਰਦੀਪ ਸਿੰਘ ਹਰਦਾਨ, ਸਰਪੰਚ ਸਿਕੰਦਰ ਸਿੰਘ ਕਰਨਾਮਾ, ਸਰਪੰਚ ਮਨਦੀਪ ਸਿੰਘ ਟਨਾਣੀਵਾਲ, ਭੁਪਿੰਦਰ ਸਿੰਘ ਸਰਪੰਚ ਮਾੜੀ ਪੰਨਵਾਂ, ਰੁਪਿੰਦਰ ਸਿੰਘ ਗੁਰਾਇਆ ਮਾੜੀ ਬੁਚੀਆਂ, ਅਜਮੇਰ ਸਿੰਘ, ਜੋਗਾ ਸਿੰਘ ਮਾੜੀ ਪੰਨਵਾਂ, ਧਰਮ ਸਿੰਘ ਪੰਨੂ, ਜਥੇਦਾਰ ਸਰਬਜੀਤ ਸਿੰਘ, ਰਾਜਨ ਮਾਨ ਅੰਮ੍ਰਿਤਸਰ, ਹਰਬਖਸ਼ ਸਿੰਘ ਬਟਾਲਾ, ਬਲਵਿੰਦਰ ਸਿੰਘ ਪੰਜਗਰਾਈਆਂ, ਗੁਰਪ੍ਰੀਤ ਸਿੰਘ ਚਾਵਲਾ, ਭੁਪਿੰਦਰ ਸਿੰਘ ਪ੍ਰਿੰਸ ਵੀ ਹਾਜ਼ਰ ਸਨ।  

 

Tags: Khas Khabar , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD