Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜਲੰਧਰ ਚੋਣਾਂ 'ਚ 'ਆਪ' ਦੀ ਹਾਰ ਤੈਅ : ਵਿਧਾਇਕ ਵਿਕਰਮਜੀਤ ਸਿੰਘ ਚੌਧਰੀ

Karamjit Kaur Chaudhary, Vikramjit Singh Chaudhary, Congress, Punjab Congress, Jalandhar Lok Sabha constituency

Web Admin

Web Admin

5 Dariya News

ਫਿਲੌਰ , 07 May 2023

Last updated on: May 07, 2023, 00:00 IST

ਜਲੰਧਰ ਜ਼ਿਮਨੀ ਚੋਣ ਪ੍ਰਚਾਰ ਨੂੰ ਜਾਰੀ ਰੱਖਦੇ ਹੋਏ ਫਿਲੌਰ ਦੇ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਐਤਵਾਰ ਨੂੰ ਕਿਹਾ ਕਿ ਲੋਕ ਭਗਵੰਤ ਮਾਨ ਸਰਕਾਰ ਤੋਂ ਤੰਗ ਆ ਚੁੱਕੇ ਹਨ ਅਤੇ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਬੁਰੀ ਹਰ ਪੱਕੀ ਹੈ। ਉਨ੍ਹਾਂ ਨੇ ਕਿਹਾ ਕਿ ਪਿਛਲੇ ਸਾਲ ਸੰਗਰੂਰ 'ਚ ਹਾਰ ਤੋਂ ਬਾਅਦ ਜਲੰਧਰ ਜ਼ਿਮਨੀ ਚੋਣ ਵੀ ਹਾਰਨ ਦਾ ਡਰ ‘ਆਪ’ ਆਗੂਆਂ ਨੂੰ ਸਤਾ ਰਿਹਾ ਹੈ, ਜਿਸ ਕਾਰਨ ਉਹ ਵੋਟਰਾਂ ਨੂੰ ਡਰਾਉਣ ਧਮਕਾਉਣ ਅਤੇ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਨ 'ਚ ਲੱਗੇ ਹੋਏ ਹਨ।

ਵਿਧਾਨ ਸਭਾ ਹਲਕਾ ਫਿਲੌਰ ਦੇ ਰਸੂਲਪੁਰ, ਭਾਰ ਸਿੰਘ ਪੁਰਾ, ਢੱਕ ਮਜਾਰਾ, ਮੰਡੀ, ਝੁੱਗੀਆਂ ਮਹਾਂ ਸਿੰਘ, ਮੁਠੱਡਾ ਕਲਾਂ, ਅੱਟਾ ਅਤੇ ਗੁਰਾਇਆ ਵਿਖੇ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਚੌਧਰੀ ਨੇ ਕਿਹਾ ਕਿ ਜਲੰਧਰ ਦੀ ਹਰ ਗਲੀ, ਵਾਰਡ ਅਤੇ ਪਿੰਡ ਵਿੱਚ ‘ਆਪ’ ਵਿਰੋਧੀ ਲਹਿਰ ਚੱਲ ਰਹੀ ਹੈ, ਅਤੇ ਵੱਡੀ ਹਾਰ ਤੋਂ ਡਰੀ 'ਆਪ' ਸਰਕਾਰ ਪੁਲਿਸ ਅਤੇ ਬੀ.ਡੀ.ਪੀ.ਓਜ਼ ਰਾਹੀਂ ਡਰਾਉਣ-ਧਮਕਾਉਣ ਦੀਆਂ ਚਾਲਾਂ ਚੱਲ ਰਹੀ ਹੈ।

ਉਨ੍ਹਾਂ ਨੇ ਕਿਹਾ ਕਿ 'ਆਪ' ਲੀਡਰਸ਼ਿਪ ਇੰਨੀ ਡਰੀ ਹੋਈ ਹੈ ਕਿ ਉਨ੍ਹਾਂ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਵੀ ਜਲੰਧਰ ਦੇ ਵੋਟਰਾਂ ਨੂੰ ਉਨ੍ਹਾਂ ਨੂੰ ਵੋਟ ਪਾਉਣ ਲਈ ਧਮਕਾਇਆ, ਪਰ ਪੰਜਾਬੀ ਬਹੁਤ ਸਵੈਮਾਣ ਵਾਲੇ ਲੋਕ ਹਨ ਅਤੇ ਉਹ ਉਨ੍ਹਾਂ ਨੂੰ ਜਾਅਲੀ ਗਾਰੰਟੀਆਂ ਦੇਣ ਵਾਲੇ ਕਿਸੇ ਵਿਅਕਤੀ ਤੋਂ ਨਹੀਂ ਡਰਦੇ।

ਬਲਕੌਰ ਸਿੰਘ ਸਿੱਧੂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਆਲੋਚਨਾ ਕਰਦਿਆਂ ਵਿਧਾਇਕ ਚੌਧਰੀ ਨੇ ਕਿਹਾ ਕਿ ਜਲੰਧਰ ਦੇ ਰਾਮਾ ਮੰਡੀ ਇਲਾਕੇ ਵਿੱਚ ਸਿੱਧੂ ਮੂਸੇਵਾਲਾ ਦੇ ਪਿਤਾ ਦੀ ਇਨਸਾਫ਼ ਦੀ ਦੁਹਾਈ ਦਾ ਸਮਰਥਨ ਕਰਨ ਲਈ ਹੋਇਆ ਵੱਡਾ ਇਕੱਠ ਮੁੱਖ ਮੰਤਰੀ ਮਾਨ ਨੂੰ ਰਾਸ ਨਹੀਂ ਆਇਆ। 

ਉਹਨਾਂ ਨੇ ਆਖਿਆ, "ਮੁੱਖ ਮੰਤਰੀ ਭਗਵੰਤ ਮਾਨ ਦੀ ਪੁਲਿਸ ਨੇ ਇਕੱਠੇ ਹੋਏ ਲੋਕਾਂ ਨੂੰ ਧਮਕਾਇਆ ਅਤੇ ਉਨ੍ਹਾਂ ਨੂੰ ਉੱਥੋਂ ਚਲੇ ਜਾਣ ਲਈ ਕਿਹਾ ਤਾਂ ਜੋ ਉਹ ਸਰਦਾਰ ਬਲਕੌਰ ਸਿੰਘ ਜੀ ਦੇ ਨਾਲ ਨਾ ਖੜੇ ਹੋ ਸਕਣ, ਪਰ ਲੋਕ 'ਆਪ' ਸਰਕਾਰ ਦੇ ਜ਼ੁਲਮ ਨੂੰ ਬਰਦਾਸ਼ਤ ਨਹੀਂ ਕਰਨਗੇ ਅਤੇ ਜ਼ਿਮਨੀ ਚੋਣ ਵਿੱਚ ਉਨ੍ਹਾਂ ਨੂੰ ਢੁੱਕਵਾਂ ਸਬਕ ਸਿਖਾਉਣਗੇ।"

ਵਿਧਾਇਕ ਚੌਧਰੀ ਨੇ ਕਿਹਾ ਕਿ ਪਿਛਲੇ ਸਾਲ ਸੰਗਰੂਰ ਜ਼ਿਮਨੀ ਚੋਣ ਹਾਰਨ ਤੋਂ ਬਾਅਦ 'ਆਪ' ਨੂੰ ਜਲੰਧਰ 'ਚ ਵੀ ਵੱਡੀ ਹਾਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਰਕਾਰ ਨੇ ਕੌਂਸਲਰਾਂ, ਸਰਪੰਚਾਂ, ਪੰਚਾਂ, ਵੋਟਰਾਂ ਆਦਿ ਨੂੰ ਡਰਾਉਣ ਦੀ ਬਹੁਤ ਕੋਸ਼ਿਸ਼ ਕੀਤੀ ਹੈ ਪਰ ਪੰਜਾਬ ਵਿੱਚ ਇਸ ਤਰ੍ਹਾਂ ਦੀ ਰਾਜਨੀਤੀ ਪਹਿਲਾਂ ਵੀ ਫ਼ੇਲ੍ਹ ਹੋਈ ਹੈ ਅਤੇ ਇਸ ਵਾਰ ਵੀ ਫ਼ੇਲ੍ਹ ਹੋਵੇਗੀ।

ਉਨ੍ਹਾਂ ਕਿਹਾ ਕਿ ਪਿਛਲੇ ਸਾਲ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ 'ਚ ਸਰਕਾਰ ਬਣਾਉਣ ਲਈ ਇੱਕ ਮੌਕਾ ਮੰਗਦੇ ਸਨ, ਪਰ ਹੁਣ ਇੱਕ ਸਾਲ ਤੋਂ ਵੱਧ ਦੇ ਕਾਰਜਕਾਲ 'ਚ ਬੁਰੀ ਤਰਾਂ ਫ਼ੇਲ੍ਹ ਹੋਣ ਦੇ ਬਾਵਜੂਦ ਵੀ ਉਹ ਬੇਸ਼ਰਮੀ ਨਾਲ ਇਕ ਸਾਲ ਦਾ ਸਮਾਂ ਹੋਰ ਮੰਗ ਰਹੇ ਹਨ, ਪਰ ਲੋਕਾਂ ਨੇ 'ਐਡ ਆਦਮੀ ਪਾਰਟੀ' ਨੂੰ ਨਕਾਰ ਦਿੱਤਾ ਹੈ ਅਤੇ ਉਹ 10 ਮਈ ਨੂੰ ਕਾਂਗਰਸ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੂੰ ਵੋਟਾਂ ਪਾਉਣ ਲਈ ਤਿਆਰ ਹਨ।

 

Tags: Karamjit Kaur Chaudhary , Vikramjit Singh Chaudhary , Congress , Punjab Congress , Jalandhar Lok Sabha constituency

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD