Monday, 20 May 2024

 

 

ਖ਼ਾਸ ਖਬਰਾਂ ਗੁਰਜੀਤ ਸਿੰਘ ਔਜਲਾ ਨੇ ਪ੍ਰਵਾਸੀਆਂ ਦੀ ਸ਼ਲਾਘਾ ਕੀਤੀ ਪਾਰਲੀਮੈਂਟ ਵਿੱਚ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਲੜਾਂਗੇ: ਮੀਤ ਹੇਅਰ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ

 

ਜ਼ਿਲ੍ਹਾ ਪੁਲਿਸ ਨੇ ਤਿੰਨ ਅੰਤਰ ਰਾਜੀ ਅਸਲਾ ਤਸਕਰਾਂ ਨੂੰ ਕੀਤਾ ਕਾਬੂ : ਜ਼ਿਲ੍ਹਾ ਪੁਲਿਸ ਮੁਖੀ

ਕਥਿਤ ਦੋਸ਼ੀਆਂ ਪਾਸੋਂ .32 ਬੋਰ ਦੀਆਂ 5 ਅਤੇ .30 ਬੋਰ ਦੀ ਇੱਕ ਪਿਸਟਲ ਕੀਤੀ ਬਰਾਮਦ

Crime News Punjab, Punjab Police, Police, Crime News, Fatehgarh Sahib Police, Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 07 May 2023

ਜ਼ਿਲ੍ਹਾ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਨੂੰ ਉਸ ਸਮੇਂ ਸਫਲਤਾ ਹਾਸਲ ਹੋਈ ਜਦੋਂ ਸੀ.ਆਈ.ਏ. ਸਰਹਿੰਦ ਦੀ ਪੁਲਿਸ ਟੀਮ ਨੇ ਦਿੱਲੀ, ਹਰਿਆਣਾ ਅਤੇ ਉਤਰ ਪ੍ਰਦੇਸ਼ ਨਾਲ ਸਬੰਧਤ ਇੰਟਰ ਸਟੇਟ ਅਸਲਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ .32 ਬੋਰ ਦੀਆਂ ਪੰਜ ਪਿਸਤੋਲਾਂ ਅਤੇ .30 ਬੋਰ ਦੀ ਇੱਕ ਪਿਸਤੋਲ ਬਰਾਮਦ ਕੀਤੀ ਗਈ।

ਇਹ ਜਾਣਕਾਰੀ ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਮਾੜੇ ਅਨਸਰਾਂ ਖਿਲਾਫ ਐਸ.ਪੀ. (ਜਾਂਚ) ਸ਼੍ਰੀ ਦਿਗਵਿਜੈ ਕਪਿਲ ਦੀ ਰਹਿਨੁਮਾਈ ਹੇਠ ਅਨੁਸਾਰ ਡੀ.ਐਸ.ਪੀ. (ਜਾਂਚ) ਸ਼੍ਰੀ ਰਮਨਦੀਪ ਸਿੰਘ ਦੀ ਅਗਵਾਈ ਹੇਠ ਸੀ.ਆਈ.ਏ. ਸਰਹਿੰਦ ਦੇ ਇੰਸਪੈਕਟਰ ਅਮਰਬੀਰ ਸਿੰਘ ਵੱਲੋਂ ਟੀਮ ਦਾ ਗਠਨ ਕੀਤਾ ਗਿਆ ਸੀ ਜਿਸ ਵੱਲੋਂ ਇਹ ਸਫਲਤਾ ਹਾਸਲ ਕੀਤੀ ਗਈ ਹੈ।

ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਸੀ.ਆਈ.ਏ. ਸਰਹਿੰਦ ਦੀ ਟੀਮ ਨੇ ਗੁਰਤੇਜ ਸਿੰਘ ਉਰਫ ਸੰਧੂ ਪੁੱਤਰ ਕੁਲਵੰਤ ਸਿੰਘ ਵਾਸੀ ਮਕਾਨ ਨੰ: 14, ਆਪੋਜਿਟ ਜਾਟ ਅਫਸਰ ਮੈਸ, ਬਰੇਲੀ ਕੈਂਟ ਥਾਣਾ ਸਦਰ ਕੈਂਟ ਬਰੇਲੀ ਉਤਰ ਪ੍ਰਦੇਸ਼ ਜੋ ਕਿ ਹੁਣ ਮਕਾਨ ਨੰ: 75, ਬਲਾਕ 7 ਪਹਿਲੀ ਮੰਜ਼ਿਲ ਸੁਭਾਸ਼ ਨਗਰ ਨਵੀਂ ਦਿੱਲੀ ਅਤੇ ਦਿਲਾਵਰ ਸਿੰਘ ਉਰਫ ਡਾਗਰ ਪੁੱਤਰ ਪ੍ਰਮੋਦ ਕੁਮਾਰ ਵਾਸੀ ਪਿੰਡ ਨੰਗਲ ਕੰਡਿਆਲਾ ਥਾਣਾ ਕਾਲਕਾ ਜ਼ਿਲ੍ਹਾ ਪੰਚਕੁਲਾ ਹਰਿਆਣਾ ਨੂੰ ਮੁਖਬਰੀ ਦੇ ਆਧਾਰ ਤੇ ਚਾਵਲਾ ਚੌਂਕ ਨੇੜੇ ਅਲਟੋ ਗੱਡੀ ਵਿੱਚ ਦੋ ਪਿਸਟਲ ਬਰਾਮਦ ਕੀਤੇ ।

ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਪੁੱਛਗਿੱਤ ਕੀਤੀ ਤਾਂ ਸ਼ੇਰ ਸਿੰਘ ਉਰਫ ਸ਼ੇਰਾ ਨੂੰ ਮੁਕਦੱਮੇ ਵਿੱਚ ਨਾਮਜ਼ਦ ਕੀਰਕੇ ਉਸ ਨੂੰ ਉਸ ਦੇ ਪਿੰਡ ਔਰੀਆ ਹਰਿਆਣਾ ਤੋਂ ਗ੍ਰਿਫਤਾਰ ਕਰਕੇ ਉਸ ਦੀ ਨਿਸ਼ਾਨਦੇਹੀ ਤੇ ਕਾਲਕਾ ਹਰਿਆਣਾ ਦੇ ਜਗ੍ਹਾ ਤੇ ਲੁਕਾ ਕੇ ਰੱਖਿਆ .32 ਬੋਰ ਦੀ ਪਿਸਤੋਲ ਸਮੇਤ ਇੱਕ ਮੈਗਜ਼ੀਨ ਬਰਾਮਦ ਕੀਤੀ ਗਈ। 

ਜਦੋਂ ਕਿ ਦਿਲਾਵਰ ਸਿੰਘ ਉਰਫ ਡਾਗਰ ਦੀ ਨਿਸ਼ਾਨਦੇਹੀ ਤੇ ਉਸ ਪਾਸੋਂ ਉਸ ਦੇ ਪਿੰਡ ਨੰਗਲਾ ਕੰਡਿਆਲਾ ਥਾਣਾ ਕਾਲਕਾ ਜ਼ਿਲ੍ਹਾ ਪੰਚਕੁਲਾ ਹਰਿਆਣਾ ਤੋਂ .32 ਬੋਰ ਦੇ 2 ਪਿਸਤੋਲ ਸਮੇਤ 03 ਮੈਗਜ਼ੀਨ ਬਰਾਮਦ ਕੀਤੇ ਗਏ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਤਿੰਨੇ ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਇਨ੍ਹਾਂ ਤੇ ਪਹਿਲਾਂ ਵੀ ਮੁੱਕਦਮੇ ਦਰਜ਼ ਹਨ।

ਡਾ: ਗਰੇਵਾਲ ਨੇ ਦੱਸਿਆ ਕਿ ਕਥਿਤ ਦੋਸ਼ੀ ਗੁਰਤੇਜ ਸਿੰਘ ਉਰਫ ਸੰਧੂ ਦੇ ਖਿਲਾਫ ਪੁਲਿਸ ਸਟੇਸ਼ਨ ਐਸ.ਏ.ਐਸ. ਨਗਰ ਜ਼ਿਲ੍ਹਾ ਮੋਹਾਲੀ ਵਿਖੇ  ਧਾਰਾ 22/61/85 ਅਧੀਨ ਮੁਕੱਦਮਾ ਨੰ: 128 ਮਿਤੀ 16-06-2015, ਥਾਣਾ ਹਲਦਵਾਨੀ ਉਤਰਾਖੰਡ ਵਿਖੇ ਲੁੱਟ ਖੋਹ ਅਤੇ ਥਾਣਾ ਅੰਬਾਲਾ ਜ਼ਿਲ੍ਹਾ ਹਰਿਆਣਾ ਵਿਖੇ ਵੀ ਮੋਟਰ ਸਾਇਕਲ ਚੋਰੀ ਕਰਨ ਦਾ ਮੁਕੱਦਮਾ ਦਰਜ਼ ਹੈ। 

ਦੂਸਰੇ ਕਥਿਤ ਦੋਸ਼ੀ ਦਿਲਾਵਰ ਸਿੰਘ ਉਰਫ ਡਾਗਰ ਵਿਰੁੱਧ ਥਾਣਾ ਕਾਲਕਾ ਵਿਖੇ ਧਾਰਾ 148,149,323,324,341,427 ਅਤੇ ਧਾਰਾ 506 ਅਧੀਨ ਮੁਕੱਦਮਾ ਨੰ: 10 ਮਿਤੀ 01.06.2022 ਅਤੇ ਤੀਜੇ ਕਥਿਤ ਦੋਸ਼ੀ ਸ਼ੇਰ ਸਿੰਘ ਉਰਫ ਸ਼ੇਰਾ ਖਿਲਾਫ ਥਾਣਾ ਕਾਲਕਾ ਵਿਖੇ 419,420,467,468,471,120-ਬੀ ਤਹਿਤ ਮੁਕੱਦਮਾ ਨੰ: 17 ਮਿਤੀ 21.06.2020 ਦਰਜ਼ ਹੈ। ਪੁਲਿਸ ਨੇ ਅੰਤਰ ਰਾਜੀ ਅਸਲਾ ਤਸਕਰਾਂ ਪਾਸੋਂ .32 ਬੋਰ ਦੀਆਂ 04 ਅਤੇ .30 ਬੋਰ ਦੀ ਇੱਕ ਪਿਸਤੋਲ, 06 ਜਿੰਦਾ ਰੌਂਦ, 08 ਮੈਗਜ਼ੀਨ ਅਤੇ ਅਲਟੋ ਕਾਰ ਨੰ: ਐਚ.ਆਰ.-49 ਸੀ-6557 ਬਰਾਮਦ ਕੀਤੀ ਹੈ।

ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਇਹ ਤਿੰਨੇ ਅਸਲਾ ਤਸਕਰ ਪੰਜਾਬ, ਹਰਿਆਣਾ ਅਤੇ ਉਤਰ ਪ੍ਰਦੇਸ਼ ਤੋਂ ਹਥਿਆਰ ਖਰੀਦ ਕੇ ਮਾੜੇ ਅਨਸਰਾਂ ਤੇ ਗੈਂਗਸਟਰਾਂ ਨੂੰ ਸਪਲਾਈ ਕਰਦੇ ਸਨ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਇਨ੍ਹਾਂ ਦਾ ਰਿਮਾਂਡ ਹਾਸਲ ਕਰਕੇ ਡੁੰਘਾਈ ਨਾਲ ਪੁੱਛਗਿਛ ਕੀਤੀ ਜਾ ਰਹੀ ਹੈ ਅਤੇ ਪੁੱਛਗਿੱਛ ਵਿੱਚ ਹੋਰ ਵੀ ਰਿਕਵਰੀਆਂ ਹੋਣ ਦੀ ਸੰਭਾਵਨਾਂ ਹੈ।

 

Tags: Crime News Punjab , Punjab Police , Police , Crime News , Fatehgarh Sahib Police , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD