Monday, 20 May 2024

 

 

ਖ਼ਾਸ ਖਬਰਾਂ ਗੁਰਜੀਤ ਸਿੰਘ ਔਜਲਾ ਨੇ ਪ੍ਰਵਾਸੀਆਂ ਦੀ ਸ਼ਲਾਘਾ ਕੀਤੀ ਪਾਰਲੀਮੈਂਟ ਵਿੱਚ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਲੜਾਂਗੇ: ਮੀਤ ਹੇਅਰ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ

 

ਕਾਂਗਰਸ ਦਾ ਹੰਕਾਰ ਇੰਨਾ ਵੱਧ ਗਿਆ ਹੈ ਕਿ ਦਿੱਲੀ ਦਾ ਕੋਈ ਵੀ ਵੱਡਾ ਕਾਂਗਰਸੀ ਨੇਤਾ ਤੁਹਾਡੇ ਤੋਂ ਵੋਟਾਂ ਮੰਗਣ ਨਹੀਂ ਆਇਆ - ਅਰਵਿੰਦ ਕੇਜਰੀਵਾਲ

ਪਿਛਲੀਆਂ ਸਰਕਾਰਾਂ ਦੇ ਆਗੂ ਸਰਕਾਰੀ ਖਜ਼ਾਨੇ ਨੂੰ ਲੁੱਟਦੇ ਸਨ ਪਰ ਹੁਣ ਉਸੇ ਪੈਸੇ ਨਾਲ ਸਰਕਾਰ ਲੋਕਾਂ ਨੂੰ ਮੁਫਤ ਬਿਜਲੀ ਦੇ ਰਹੀ ਹੈ, ਮੁਹੱਲਾ ਕਲੀਨਿਕ ਤੇ ਸਕੂਲ ਬਣਾ ਰਹੀ ਹੈ- ਅਰਵਿੰਦ ਕੇਜਰੀਵਾਲ।

Arvind Kejriwal, Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Sushil Kumar Rinku, Jalandhar

Web Admin

Web Admin

5 Dariya News

ਜਲੰਧਰ , 07 May 2023

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਜਲੰਧਰ ਲੋਕ ਸਭਾ ਦੇ ਵੱਖ-ਵੱਖ ਹਲਕਿਆਂ ਵਿੱਚ ਰੋਡ ਸ਼ੋਅ ਕਰਕੇ ਜਲੰਧਰ ਜ਼ਿਮਨੀ ਚੋਣ ਵਿੱਚ ‘ਆਪ’ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਦੋਵਾਂ ਆਗੂਆਂ ਨੇ ਸ਼ਾਹਕੋਟ ਹਲਕੇ ਦੇ ਲੋਹੀਆਂ ਖਾਸ ਤੋਂ ਅੱਗੇ ਫਿਲੌਰ ਹਲਕੇ ਦੇ ਗੁਰਾਇਆਂ ਤੋਂ ਆਦਮਪੁਰ ਤੱਕ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ 'ਆਪ' ਉਮੀਦਵਾਰ ਨੂੰ ਜਿਤਾਉਣ ਦੀ ਅਪੀਲ ਕੀਤੀ।

ਪਿਛਲੇ ਇੱਕ ਸਾਲ ਵਿੱਚ ਪੰਜਾਬ ਨੇ ਵਿਕਾਸ ਦੀਆਂ ਨਵੀਆਂ ਉਚਾਈਆਂ ਨੂੰ ਛੂਹਿਆ ਹੈ - ਅਰਵਿੰਦ ਕੇਜਰੀਵਾਲ

ਰੋਡ ਸ਼ੋਅ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ 'ਆਪ' ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਨੇ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਨੂੰ ਛੂਹਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਨੇ 75 ਸਾਲਾਂ ਵਿੱਚ ਜੋ ਕੰਮ ਕੀਤੇ, ਉਸ ਤੋਂ ਵੱਧ ਕੰਮ ਮਾਨ ਸਰਕਾਰ ਨੇ ਸਿਰਫ਼ ਇੱਕ ਸਾਲ ਵਿੱਚ ਹੀ ਕਰ ਦਿੱਤੇ।

ਉਨ੍ਹਾਂ ਕਿਹਾ ਕਿ ਮਾਨਯੋਗ ਸਰਕਾਰ ਨੇ ਸਿਰਫ਼ ਇੱਕ ਸਾਲ ਦੇ ਅੰਦਰ ਹੀ ਪੰਜਾਬ ਦੇ 29 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੇ ਹਜ਼ਾਰਾਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਗਿਆ। ਜਦਕਿ ਪਿਛਲੀ ਸਰਕਾਰ ਨੇ ਸਿਰਫ਼ ਰੁਜ਼ਗਾਰ ਦੇ ਮੁੱਦੇ 'ਤੇ ਨੌਜਵਾਨਾਂ ਨੂੰ ਗੁੰਮਰਾਹ ਕੀਤਾ।

ਕੇਜਰੀਵਾਲ ਨੇ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼-ਵਿਦੇਸ਼ ਦਾ ਦੌਰਾ ਕੀਤਾ ਅਤੇ ਕਈ ਵੱਡੇ ਉਦਯੋਗਪਤੀਆਂ ਨੂੰ ਮਿਲ ਕੇ ਉਨ੍ਹਾਂ ਨੂੰ ਪੰਜਾਬ ਵਿੱਚ ਉਦਯੋਗ ਲਗਾਉਣ ਦੀ ਅਪੀਲ ਕੀਤੀ। ਹੁਣ ਪੰਜਾਬ ਵਿੱਚ ਸਨਅਤ ਲੱਗਣੀ ਸ਼ੁਰੂ ਹੋ ਗਈ ਹੈ। ਅੰਦਾਜ਼ੇ ਮੁਤਾਬਕ ਅਗਲੇ ਇੱਕ ਸਾਲ ਵਿੱਚ 2.5 ਲੱਖ ਤੋਂ ਵੱਧ ਨੌਕਰੀਆਂ ਪੈਦਾ ਹੋਣਗੀਆਂ।

ਭ੍ਰਿਸ਼ਟਾਚਾਰ ਦੇ ਮੁੱਦੇ 'ਤੇ ਕੇਜਰੀਵਾਲ ਨੇ ਵਿਰੋਧੀ ਪਾਰਟੀਆਂ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਸੱਤਾ 'ਚ ਰਹਿਣ ਵਾਲਿਆਂ ਨੇ ਸਰਕਾਰੀ ਖਜ਼ਾਨਾ ਲੁੱਟਿਆ ਅਤੇ ਸਾਰਾ ਪੈਸਾ ਘਰ ਲੈ ਗਏ। ਪਰ ਮਾਨ ਸਰਕਾਰ ਉਸ ਪੈਸੇ ਨਾਲ ਲੋਕਾਂ ਦੇ ਬਿਜਲੀ ਦੇ ਬਿੱਲ ਮੁਫਤ ਕਰ ਰਹੀ ਹੈ। ਆਮ ਲੋਕਾਂ ਦੇ ਬਿਹਤਰ ਇਲਾਜ ਲਈ ਮੁਹੱਲਾ ਕਲੀਨਿਕ ਸਥਾਪਿਤ ਕੀਤੇ ਜਾ ਰਹੇ ਹਨ ਅਤੇ ਬੱਚਿਆਂ ਦੀ ਬਿਹਤਰ ਸਿੱਖਿਆ ਲਈ 'ਸਕੂਲ ਆਫ ਐਮੀਨੈਂਸ' ਸਥਾਪਿਤ ਕੀਤੇ ਜਾ ਰਹੇ ਹਨ।

ਜਲੰਧਰ ਦੇ ਲੋਕਾਂ ਨੂੰ ‘ਆਪ’ ਉਮੀਦਵਾਰ ਸੁਸ਼ੀਲ ਰਿੰਕੂ ਨੂੰ ਜਿਤਾਉਣ ਦੀ ਅਪੀਲ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਅਸੀਂ ਤੁਹਾਡੇ ਕੋਲ ਸਿਰਫ਼ ਇੱਕ ਸਾਲ ਦਾ ਸਮਾਂ ਮੰਗਣ ਆਏ ਹਾਂ। ਤੁਸੀਂ ਕਾਂਗਰਸ ਨੂੰ 60 ਸਾਲ ਦਿੱਤੇ। ਸਾਨੂੰ ਗਿਆਰਾਂ ਮਹੀਨੇ ਦਾ ਸਮਾਂ ਦਿਓ। ਜੇਕਰ ਤੁਹਾਨੂੰ ਸਾਡਾ ਕੰਮ ਪਸੰਦ ਨਹੀਂ ਆਇਆ ਤਾਂ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਸਾਨੂੰ ਵੋਟ ਨਾ ਦਿਓ।

ਕੇਜਰੀਵਾਲ ਨੇ ਕਾਂਗਰਸ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕਾਂਗਰਸੀ ਨੇਤਾਵਾਂ ਦਾ ਹੰਕਾਰ ਇੰਨਾ ਵੱਧ ਗਿਆ ਹੈ ਕਿ ਇਸ ਚੋਣ 'ਚ ਦਿੱਲੀ ਦਾ ਕੋਈ ਵੀ ਵੱਡਾ ਕਾਂਗਰਸੀ ਨੇਤਾ ਤੁਹਾਡੇ ਤੋਂ ਵੋਟਾਂ ਮੰਗਣ ਨਹੀਂ ਆਇਆ। ਜਦੋਂ ਕਿ ਆਮ ਆਦਮੀ ਪਾਰਟੀ ਦੇ ਦੋਵੇਂ ਵੱਡੇ ਆਗੂ ਅਤੇ ਦੋਵੇਂ ਮੁੱਖ ਮੰਤਰੀ ਤੁਹਾਡੇ ਤੋਂ ਵੋਟਾਂ ਮੰਗਣ ਆਪ ਆਏ ਹਨ। ਸਾਨੂੰ ਇੱਕ ਮੌਕਾ ਦਿਓ। ਅਸੀਂ ਤੁਹਾਡੀਆਂ ਉਮੀਦਾਂ 'ਤੇ ਪੂਰੀ ਤਰ੍ਹਾਂ ਖ਼ਰਾ ਉਤਰਾਂਗੇ।

ਜੇਕਰ ਇਹ ਚੋਣ 'ਆਪ' ਦਾ ਉਮੀਦਵਾਰ ਜਿੱਤਦਾ ਹੈ ਤਾਂ ਆਮ ਆਦਮੀ ਪਾਰਟੀ ਦੇ ਨਾਲ-ਨਾਲ ਜਲੰਧਰ ਦਾ ਨਾਂ ਵੀ ਇਤਿਹਾਸ ਵਿਚ ਲਿਖਿਆ ਜਾਵੇਗਾ- ਮੁੱਖ ਮੰਤਰੀ ਭਗਵੰਤ ਮਾਨ

ਰੋਡ ਸ਼ੋਅ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ 10 ਮਈ ਨੂੰ ਝਾੜੂ ਦਾ ਬਟਨ ਦਬਾ ਕੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਨੂੰ ਜਿਤਾਉਣ। ਉਸ ਤੋਂ ਬਾਅਦ ਤੁਹਾਡੀ ਸਾਰੀ ਜ਼ਿੰਮੇਵਾਰੀ ਖਤਮ ਹੋ ਜਾਵੇਗੀ, ਸਾਡੀ ਜ਼ਿੰਮੇਵਾਰੀ ਸ਼ੁਰੂ ਹੋ ਜਾਵੇਗੀ। ਤੁਹਾਡੇ ਨਾਲ ਮਿਲ ਕੇ ਪੰਜਾਬ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਵਾਂਗੇ ਅਤੇ ਪੰਜਾਬ ਦੇ ਲੋਕਾਂ ਨੂੰ ਖੁਸ਼ਹਾਲ ਅਤੇ ਸਮਰੱਥ ਬਣਾਵਾਂਗੇ।

ਜਲੰਧਰ ਦੇ ਲੋਕਾਂ ਨੂੰ ਭਾਵੁਕ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਸਾਡੇ 92 ਵਿਧਾਇਕ ਹਨ। ਦਿੱਲੀ ਵਿੱਚ 62 ਅਤੇ ਗੋਆ ਵਿੱਚ ਦੋ ਵਿਧਾਇਕ ਹਨ ਅਤੇ ਰਾਜ ਸਭਾ ਵਿੱਚ ਸਾਡੇ 10 ਸੰਸਦ ਮੈਂਬਰ ਹਨ। ਪਰ ਸਾਡੀ ਪਾਰਟੀ ਦਾ ਲੋਕ ਸਭਾ ਵਿੱਚ ਇੱਕ ਵੀ ਨੁਮਾਇੰਦਾ ਨਹੀਂ ਹੈ। ਤੁਹਾਡੇ ਕੋਲ 'ਆਪ ਉਮੀਦਵਾਰ ਨੂੰ ਜਿਤਾ ਕੇ ਇਤਿਹਾਸ ਰਚਣ ਦਾ ਮੌਕਾ ਹੈ। ਜੇਕਰ ਜਲੰਧਰ ਤੋਂ 'ਆਪ' ਦਾ ਉਮੀਦਵਾਰ ਇਹ ਚੋਣ ਜਿੱਤਦਾ ਹੈ ਤਾਂ ਆਮ ਆਦਮੀ ਪਾਰਟੀ ਦੇ ਨਾਲ-ਨਾਲ ਜਲੰਧਰ ਦਾ ਨਾਂ ਵੀ ਇਤਿਹਾਸ 'ਚ ਲਿਖਿਆ ਜਾਵੇਗਾ।

ਭ੍ਰਿਸ਼ਟਾਚਾਰ 'ਤੇ ਸਖ਼ਤ ਰੁਖ ਅਖ਼ਤਿਆਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਪੰਜਾਬ ਵਿੱਚ ਭ੍ਰਿਸ਼ਟਾਚਾਰ ਨੂੰ ਪੂਰੀ ਤਰ੍ਹਾਂ ਨੱਥ ਪਾਈ ਹੈ। ਪਿਛਲੇ ਇੱਕ ਸਾਲ ਦੌਰਾਨ ਅਸੀਂ ਸੈਂਕੜੇ ਭ੍ਰਿਸ਼ਟ ਅਫ਼ਸਰਾਂ, ਮੁਲਾਜ਼ਮਾਂ ਅਤੇ ਆਗੂਆਂ ਖ਼ਿਲਾਫ਼ ਕਾਰਵਾਈ ਕਰਕੇ ਉਨ੍ਹਾਂ ਨੂੰ ਫੜ ਕੇ ਜੇਲ੍ਹ ਭੇਜਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਮਿਹਨਤ ਦੀ ਕਮਾਈ ਲੁੱਟਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੂੰ ਫੜ ਕੇ ਸਾਰੀ ਰਕਮ ਬਰਾਮਦ ਕਰਕੇ ਵਾਪਸ ਸਰਕਾਰੀ ਖ਼ਜ਼ਾਨੇ ਵਿੱਚ ਪਾ ਦੇਵਾਂਗੇ।

 

Tags: Arvind Kejriwal , Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Sushil Kumar Rinku , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD