Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਆਮ ਆਦਮੀ ਕਲੀਨਿਕ ਖੁੱਲਣ ਨਾਲ ਲੋਕਾਂ ਨੂੰ ਬਿਨਾਂ ਖੱਜਲ ਖੁਆਰੀ ਦੇ ਮਿਲਣ ਲੱਗੀਆਂ ਸਿਹਤ ਸਹੂਲਤਾਂ

ਭਾਸ਼ਾ ਵਿਭਾਗ 'ਚ ਖੁੱਲੇ ਆਮ ਆਦਮੀ ਕਲੀਨਿਕ 'ਚ 18 ਹਜ਼ਾਰ ਤੋਂ ਵੱਧ ਮਰੀਜ਼ਾਂ ਨੇ ਕਰਵਾਇਆ ਇਲਾਜ, 8 ਹਜ਼ਾਰ ਮਰੀਜ਼ਾਂ ਦੇ ਹੋਏ ਟੈਸਟ : ਅਜੀਤਪਾਲ ਸਿੰਘ ਕੋਹਲੀ

Language Department Punjab, Punjabi Bhasha Vibhag, Bhasha Vibhag, Punjabi Bhasha Vibhag Patiala, Ajit Pal Singh Kohli, Patiala, AAP, Aam Aadmi Party, Aam Aadmi Party Punjab, AAP Punjab, Aam Aadmi Clinic

Web Admin

Web Admin

5 Dariya News

ਪਟਿਆਲਾ , 08 May 2023

Last updated on: May 08, 2023, 00:00 IST

ਪਟਿਆਲਾ ਦੇ ਭਾਸ਼ਾ ਵਿਭਾਗ 'ਚ ਖੁੱਲ੍ਹਿਆ ਆਮ ਆਦਮੀ ਕਲੀਨਿਕ ਸ਼ਹਿਰ ਵਾਸੀਆਂ ਲਈ ਵਰਦਾਨ ਸਾਬਤ ਹੋ ਰਿਹਾ ਹੈ, ਜਿਥੇ ਰੋਜ਼ਾਨਾ ਵੱਡੀ ਗਿਣਤੀ ਲੋਕ ਆਪਣਾ ਇਲਾਜ ਕਰਵਾਉਣ ਲਈ ਪੁੱਜਦੇ ਹਨ। ਇਸ ਸਬੰਧੀ ਗੱਲ ਕਰਦਿਆਂ ਪਟਿਆਲਾ ਸ਼ਹਿਰੀ ਤੋਂ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਕਿਹਾ ਕਿ 15 ਅਗਸਤ ਨੂੰ ਖੁੱਲ੍ਹੇ ਇਸ ਆਮ ਆਦਮੀ ਕਲੀਨਿਕ 'ਚ 30 ਅਪ੍ਰੈਲ ਤੱਕ 18 ਹਜ਼ਾਰ 663 ਮਰੀਜ਼ਾਂ ਨੇ ਇਲਾਜ ਕਰਵਾਇਆ ਹੈ ਤੇ 8059 ਮਰੀਜ਼ਾਂ ਦੇ ਟੈਸਟ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਤਹਿਤ ਖੋਲ੍ਹੇ ਗਏ ਇਸ ਕਲੀਨਿਕ ਨੇ ਸਰਕਾਰੀ ਹਸਪਤਾਲਾਂ 'ਚ ਭੀੜ ਨੂੰ ਘੱਟ ਕੀਤਾ ਹੈ ਤੇ ਮਰੀਜ਼ਾਂ ਨੂੰ ਬਿਨਾਂ ਖੱਜਲ ਖੁਆਰੀ ਦੇ ਸਿਹਤ ਸਹੂਲਤਾਂ ਮਿਲਣ ਲੱਗੀਆਂ ਹਨ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਦੀ ਪਹੁੰਚ 'ਚ ਸਿਹਤ ਸੇਵਾਵਾਂ ਲਿਆਉਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ ਜਿਸ ਤਹਿਤ ਹੁਣ ਤੱਕ ਸੂਬੇ 'ਚ 580 ਅਤੇ ਪਟਿਆਲਾ ਜ਼ਿਲ੍ਹੇ 'ਚ 45 ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਜਾ ਚੁੱਕੇ ਹਨ ਤੇ ਹੋਰ ਕਲੀਨਿਕ ਖੋਲਣ ਲਈ ਵੀ ਕੰਮ ਚੱਲ ਰਿਹਾ ਹੈ।

ਵਿਧਾਇਕ ਕੋਹਲੀ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਨੇ ਜਿਥੇ ਲੋਕਾਂ ਨੂੰ ਘਰਾਂ ਨੇੜੇ ਇਲਾਜ ਦੀ ਸਹੂਲਤ ਦਿੱਤੀ ਹੈ, ਉਥੇ ਹੀ ਮਰੀਜ਼ਾਂ ਦੀ ਬਿਮਾਰੀ ਦੇ ਇਲਾਜ ਦਾ ਪੂਰਾ ਰਿਕਾਰਡ ਮੈਨਟੇਨ ਕੀਤਾ ਹੈ, ਜੋ ਪਹਿਲਾਂ ਕਦੇ ਨਹੀਂ ਕੀਤਾ ਗਿਆ, ਇਸ ਨਾਲ ਬਿਮਾਰੀਆਂ ਦਾ ਹੋਰ ਬਿਹਤਰ ਢੰਗ ਨਾਲ ਇਲਾਜ ਹੋ ਸਕੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ 'ਚ ਕੁੱਲ 41 ਕਿਸਮ ਦੇ ਡਾਇਗਨੌਸਟਿਕ ਟੈਸਟ ਮੁਫਤ ਕੀਤੇ ਜਾ ਰਹੇ ਹਨ ਅਤੇ ਮਰੀਜ਼ਾਂ ਨੂੰ ਕੁੱਲ 80 ਦਵਾਈਆਂ ਮੁਫਤ ਦਿੱਤੀਆਂ ਜਾ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਕਲੀਨਿਕ 'ਚ ਇਲਾਜ ਕਰਵਾਉਣ ਆਏ ਮਰੀਜ਼ ਨੇ ਕਿਹਾ ਕਿ ਇਹ ਕਲੀਨਿਕ ਖੁੱਲਣ ਨਾਲ ਹਸਪਤਾਲਾਂ ਦੀਆਂ ਲੰਮੀਆਂ ਉਡੀਕ ਲਾਈਨਾਂ ਤੋਂ ਛੁਟਕਾਰਾ ਮਿਲਿਆ ਹੈ ਤੇ ਹੁਣ ਕਲੀਨਿਕ 'ਚ ਨਾਲੋ ਨਾਲ ਇਲਾਜ ਸਹੂਲਤ ਮਿਲ ਰਹੀ ਹੈ।

 

Tags: Language Department Punjab , Punjabi Bhasha Vibhag , Bhasha Vibhag , Punjabi Bhasha Vibhag Patiala , Ajit Pal Singh Kohli , Patiala , AAP , Aam Aadmi Party , Aam Aadmi Party Punjab , AAP Punjab , Aam Aadmi Clinic

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD