Tuesday, 21 May 2024

 

 

ਖ਼ਾਸ ਖਬਰਾਂ ਰਵਨੀਤ ਸਿੰਘ ਬਿੱਟੂ ਦੇ ਬੇਬੁਨਿਆਦ ਦੋਸ਼ਾਂ 'ਤੇ ਵੜਿੰਗ ਨੇ ਕੀਤਾ ਪਲਟਵਾਰ ਪੰਜਾਬ ਵਿੱਚ ਬਿਹਤਰ ਕਾਨੂੰਨ ਵਿਵਸਥਾ ਬਹਾਲ ਕਰਨਾ ਪਹਿਲੀ ਤਰਜੀਹ : ਵਿਜੇ ਇੰਦਰ ਸਿੰਗਲਾ ਪੰਜਾਬ 'ਚ ਆਮ ਆਦਮੀ ਪਾਰਟੀ ਲਗਾਤਾਰ ਹੋ ਰਹੀ ਹੈ ਮਜ਼ਬੂਤ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਨੇਤਾ 'ਆਪ' 'ਚ ਹੋਏ ਸ਼ਾਮਲ ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ : ਜੈ ਇੰਦਰ ਕੌਰ ਢਾਈ ਸਾਲਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਆਮ ਆਦਮੀ ਪਾਰਟੀ : ਪ੍ਰਨੀਤ ਕੌਰ ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ : ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ

 

ਵਿਸ਼ਵ ਥੈਲਾਸੀਮਿਆ ਦਿਵਸ ਮੌਕੇ ਸਿਵਲ ਹਸਪਤਾਲ ਰੂਪਨਗਰ ਵਿਖੇ ਖੂਨਦਾਨ ਕੈਂਪ ਲਗਾਇਆ

ਜ਼ਿਲ੍ਹਾ ਰੈੱਡ ਕਰਾਸ ਰੂਪਨਗਰ ਅਤੇ ਰੋਟਰੀ ਕਲੱਬ ਰੂਪਨਗਰ ਦਾ ਰਿਹਾ ਵਿਸ਼ੇਸ਼ ਸਹਿਯੋਗ

Punjab Admin, Punjab Admin Rupnagar,  Blood Donation Camp, Blood camp, Blood Donation Camp, World Thalassaemia Day, District Red Cross Society, Rupnagar

5 Dariya News

5 Dariya News

5 Dariya News

ਰੂਪਨਗਰ , 08 May 2023

ਵਿਸ਼ਵ ਥੈਲਾਸੀਮਿਆ ਦਿਵਸ ਮੌਕੇ ਸਟੇਟ ਬਲੱਡ ਟਰਾਂਸਫਿਊਜ਼ਨ ਕੌਂਸਲ ਪੰਜਾਬ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾ ਅਨੁਸਾਰ ਬਲੱਡ ਸੈਂਟਰ ਸਿਵਲ ਹਸਪਤਾਲ ਰੂਪਨਗਰ ਵਿਖੇ ਵਿਸ਼ੇਸ਼ ਤੌਰ ਤੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਖੂਨਦਾਨ ਕੈਂਪ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਰੈੱਡ ਕਰਾਸ ਰੂਪਨਗਰ ਅਤੇ ਰੋਟਰੀ ਕਲੱਬ ਰੂਪਨਗਰ ਵੱਲੋ ਵਿਸ਼ੇਸ਼ ਸਹਿਯੋਗ ਦਿੱਤਾ ਗਿਆ।

ਇਸ ਮੌਕੇ ਐੱਸ.ਡੀ.ਐਮ ਰੂਪਨਗਰ ਸ. ਹਰਬੰਸ ਸਿੰਘ ਵੱਲੋਂ ਖੂਨਦਾਨ ਕੈਂਪ ਤੋਂ ਪਹਿਲਾਂ ਕੈਂਪ ਸਥਾਨ ਅਤੇ ਲੋੜੀਂਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਖੂਨਦਾਨ ਕੈਂਪ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਤੋ ਆਏ ਸਵੈ-ਇਛੁੱਕ ਖੂਨਦਾਨੀਆਂ ਦੁਆਰਾ ਖੂਨਦਾਨ ਕੀਤਾ ਗਿਆ। 

ਇਸ ਮੌਕੇ ਬਲੱਡ ਸੈਂਟਰ ਸਿਵਲ ਹਸਪਤਾਲ ਰੂਪਨਗਰ ਦੇ ਸਟਾਫ ਸ੍ਰੀ ਅਮਨਦੀਪ (ਟੈਕਨੀਕਲ ਸੁਪਰਵਾਈਜ਼ਰ) ਵੱਲੋ ਥੈਲਾਸੀਮਿਆ ਬਿਮਾਰੀ ਨਾਲ ਗ੍ਰਸਤ ਬੱਚੇ ਲਈ ਵਿਸ਼ੇਸ਼ ਤੋਰ ਤੇ ਖੂਨਦਾਨ ਕੀਤਾ ਗਿਆ। ਇਸ ਕੈਂਪ ਦੌਰਾਨ ਸਿਵਲ ਸਰਜਨ ਰੂਪਨਗਰ ਡਾ.ਪਰਮਿੰਦਰ ਕੁਮਾਰ ਅਤੇ ਸਮਾਜ ਸੇਵੀ ਸੰਸਥਾਂਵਾਂ ਤੋ ਆਏ ਨੁਮਾਇੰਦਿਆਂ ਦੁਆਰਾ ਖੂਨਦਾਨੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਅਤੇ ਕੀਤੇ ਗਏ ਲੋਕ ਭਲਾਈ ਦੇ ਕੰਮ ਲਈ ਧੰਨਵਾਦ ਕੀਤਾ ਗਿਆ । 

ਇਸ ਮੌਕੇ ਰੋਟਰੀ ਕਲੱਬ ਰੂਪਨਗਰ ਵੱਲੋ ਮਰੀਜਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਹਸਪਤਾਲ ਰੂਪਨਗਰ ਲਈ 04 ਵਹੀਲ ਚੇਅਰਾਂ ਅਤੇ 02 ਸਟ੍ਰੇਚਰ ਦਾਨ ਕੀਤੇ ਗਏ।  ਇਸ ਕੈਂਪ ਦੌਰਾਨ ਡਾ.ਪਰਮਿੰਦਰ ਕੁਮਾਰ (ਸਿਵਲ ਸਰਜਨ ਰੂਪਨਗਰ) ਵੱਲੋ ਦੱਸਿਆ ਗਿਆ ਕਿ ਥੈਲਾਸੀਮਿਆ ਇੱਕ ਜਿਨਸੀ ਰੋਗ ਹੈ। ਇਸ ਬਿਮਾਰੀ ਕਾਰਣ ਖੂਨ ਦੇ ਲਾਲ ਸੈੱਲ ਬਣਾਉਣ ਦੀ ਸਕਤੀ ਘੱਟ ਜਾਂ ਖਤਮ ਹੋ ਜਾਂਦੀ ਹੈ। 

ਇਸ ਬਿਮਾਰੀ ਨਾਲ ਗ੍ਰਸਤ ਮਰੀਜਾਂ ਵਿੱਚ ਸਰੀਰਕ ਵਾਧੇ ਤੇ ਵਿਕਾਸ ਵਿੱਚ ਦੇਰੀ, ਜਿਆਦਾ ਕਮਜੋਰੀ ਤੇ ਥਕਾਵਟ, ਚਿਹਰੇ ਦੀ ਬਣਾਵਟ ਵਿੱਚ ਬਦਲਾਅ, ਗਾੜ੍ਹਾ ਪਿਸਾਬ, ਚਮੜੀ ਦਾ ਪੀਲਾ ਹੋਣਾ, ਜਿਗਰ ਦੀ ਤਿੱਲੀ ਦਾ ਵੱਧਣਾ ਆਦਿ ਪ੍ਰਮੁੱਖ ਲੱਛਣ ਪਾਏ ਜਾਂਦੇ ਹਨ। ਇਸ ਬਿਮਾਰੀ ਦਾ ਇਲਾਜ ਅਤੇ ਦਵਾਈਆਂ ਪੰਜਾਬ ਰਾਜ ਦੇ ਸਮੂਹ ਸਰਕਾਰੀ ਹਸਪਤਾਲਾਂ ਤੇ ਮੈਡੀਕਲ ਕਾਲਜ਼ਾ ਵਿਖੇ ਮੁੱਫਤ ਉਪਲੱਬਧ ਹੈ।

 ਇਸ ਮੌਕੇ ਡਾ.ਤਰਸੇਮ ਸਿੰਘ (ਸੀਨੀਅਰ ਮੈਡੀਕਲ ਅਫਸਰ, ਇੰਚ.ਸਿਵਲ ਹਸਪਤਾਲ ਰੂਪਨਗਰ)  ਅਤੇ ਡਾ.ਭਵਲੀਨ ਕੌਰ (ਬਲੱਡ ਟਰਾਂਸਫਿਊਜ਼ਨ ਅਫਸਰ) ਦੀ ਅਗਵਾਈ ਹੇਠ ਬਲੱਡ ਸੈਂਟਰ ਸਿਵਲ ਹਸਪਤਾਲ ਰੂਪਨਗਰ ਦੀ ਟੀਮ ਦੁਆਰਾ ਲਗਭਗ 32 ਬਲੱਡ ਯੂਨਿਟ ਇਕੱਤਰ ਕੀਤੇ ਗਏ । ਇਸ ਮੌਕੇ ਰੋਟਰੀ ਕਲੱਬ, ਰੂਪਨਗਰ ਤੋ ਸ.ਅਜਮੇਰ ਸਿੰਘ (ਪ੍ਰਧਾਨ), ਸਰਬਜੀਤ ਸਿੰਘ (ਸਕੱਤਰ), ਕੁਲਤਾਰ ਸਿੰਘ (ਮੈਂਬਰ), ਸਿਵ ਕੁਮਾਰ ਸੈਣੀ (ਪ੍ਰੋਜੈਕਟ ਕੋਆਰਡੀਨੇਟਰ) ਅਤੇ ਜਿਲ੍ਹਾ ਰੈੱਡ ਕਰਾਸ ਮੈਂਬਰ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

 

Tags: Punjab Admin , Punjab Admin Rupnagar , Blood Donation Camp , Blood camp , Blood Donation Camp , World Thalassaemia Day , District Red Cross Society , Rupnagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD