Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੀ.ਯੂ ਦੇ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਨਰਮੇ ਦੀ ਫ਼ਸਲ ਹੇਠ ਰਕਬਾ ਵਧਾਉਣ ਦੀ ਕੀਤੀ ਅਪੀਲ

ਬੀ.ਐਸ.ਸੀ ਐਗਰੀਕਲਚਰ ਦੇ ਵਿਦਿਆਰਥੀਆਂ ਨੇ ਘਰ-ਘਰ ਜਾ ਕੇ ਕਿਸਾਨਾਂ ਨਾਲ ਕੀਤਾ ਰਾਬਤਾ ਕਾਇਮ

Agriculture, Punjab Agriculture University Ludhiana, Sri Muktsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 08 May 2023

Last updated on: May 08, 2023, 00:00 IST

ਮਿਸ਼ਨ ਉੱਨਤ ਕਿਸਾਨ ਤਹਿਤ ਡਾ. ਗੁਰਮੀਤ ਸਿੰਘ ਬੁੱਟਰ, ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾ. ਕਰਮਜੀਤ ਸ਼ਰਮਾ, ਇੰਚਾਰਜ, ਕੇ.ਵੀ.ਕੇ., ਮੁਕਤਸਰ ਦੀ ਅਗਵਾਈ ਹੇਠ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਨਰਮੇ ਦੀ ਫ਼ਸਲ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਦੇ ਖੇਤੀ ਵਿਗਿਆਨੀਆਂ ਨੇ ਜਿਲ੍ਹੇ ਦਾ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ ।

ਇਸ ਮੌਕੇ  ਪੀ ਏ ਯੂ ਦੇ ਮਾਹਿਰਾਂ ਵੱਲੋਂ ਕਿਸਨਾਂ ਨੂੰ ਨਰਮੇ ਦੀ ਫ਼ਸਲ ਬੀਜਣ ਲਈ ਪ੍ਰੇਰਿਤ ਕੀਤਾ। ਇਸ ਮੁਹਿੰਮ ਦੇ ਦੌਰਾਨ ਖੇਤੀ ਮਾਹਿਰਾਂ ਦੀ ਟੀਮ ਨੇ ਪਿੰਡ ਬੱਲਮਗੜ੍ਹ, ਮੌੜ, ਰਾਮਗੜ੍ਹ ਚੁੰਘਾਂ, ਈਨਾ ਖੇੜਾ, ਔਲਖ ਅਤੇ ਮੱਲ ਕਟੋਰਾ ਵਿੱਚ ਸਾਂਝੀਆਂ ਥਾਵਾਂ ਅਤੇ ਖੇਤਾਂ ਵਿੱਚ ਕਿਸਾਨਾਂ ਨੂੰ ਮਿਲਕੇ ਜਾਣਕਾਰੀ ਸਾਂਝੀ ਕੀਤੀ।

ਕਿਸਾਨਾਂ ਨਾਲ ਗੱਲ ਬਾਤ ਕਰਦਿਆਂ ਖੇਤੀ ਮਾਹਿਰਾਂ ਨੇ ਦੱਸਿਆ ਕਿ ਨਰਮੇ ਦੀ ਫ਼ਸਲ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫ਼ਾਰਸ਼ ਕੀਤੇ ਨਰਮੇ ਦੇ ਬੀਜਾਂ ਉੱਪਰ 33 ਪ੍ਰਤੀਸ਼ਤ ਸਬਸਿਡੀ, ਸਮੇਂ ਸਿਰ ਨਹਿਰੀ ਪਾਣੀ ਦੀ ਸਪਲਾਈ ਦੇਣ ਦੇ ਨਾਲ ਨਾਲ ਨਰਮੇ ਵਾਲੇ ਜਿਲ੍ਹਿਆਂ ਵਿੱਚ ਕਿਸਾਨ ਮਿੱਤਰਾਂ ਅਤੇ ਸੁਪਰਵਾਈਜ਼ਰਾਂ ਦੀ ਭਰਤੀ ਕਰਨਾ ਸ਼ਾਮਿਲ ਹੈ।

 ਉਹਨਾਂ ਦੱਸਿਆ ਕਿ ਇਸੇ ਮੁਹਿੰਮ ਤਹਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕਿਸਾਨਾਂ ਨੂੰ ਨਰਮੇ ਦੀ ਕਾਸ਼ਤ ਨੂੰ ਪ੍ਰਫ਼ੁਲਿਤ ਕਰਨ ਲਈ ਬੀ.ਐਸ.ਸੀ ਐਗਰੀਕਲਚਰ ਦੇ ਵਿਦਿਆਰਥੀਆਂ ਨੇ ਘਰ-ਘਰ ਜਾ ਕੇ ਕਿਸਾਨਾਂ ਨਾਲ ਰਾਬਤਾ ਕਾਇਮ ਕਰਨ ਦੀ ਨਿਵੇਕਲੀ ਪਹਿਲ ਕੀਤੀ ਗਈ ਹੈ। ਵਿਦਿਆਰਥੀਆਂ ਨੇ ਨਰਮੇ ਦੇ ਸੁਧਰੇ ਬੀਜ, ਕਾਸ਼ਤਕਾਰੀ ਢੰਗ, ਕਾਸ਼ਤ ਦੌਰਾਨ ਆਉਣ ਵਾਲੀਆਂ ਸਮੱਸਿਆਂਵਾਂ ਅਤੇ ਉਹਨਾਂ ਦੀ ਰੋਕਥਾਮ ਸਬੰਧੀ ਘਰ ਘਰ ਜਾ ਕੇ ਖੇਤੀ ਸਾਹਿਤ ਵੰਡਿਆ ਗਿਆ।

ਇਸ ਦੌਰਾਨ ਟੀਮ ਨੇ ਦੱਸਿਆ ਕਿ ਦੱਖਣ ਪੱਛਮੀ ਜਿਲ੍ਹਿਆਂ ਦਾ ਪੌਣਪਾਣੀ ਨਰਮੇ ਦੀ ਕਾਸ਼ਤ ਲਈ ਬਹੁਤ ਢੁਕਵਾਂ ਹੈ ਅਤੇ ਨਰਮਾ ਇਸ ਖਿੱਤੇ ਦੀ ਮੁੱਖ ਰਵਾਇਤੀ ਫ਼ਸਲ ਰਹੀ ਹੈ, ਜਿਸ ਕਾਰਨ ਇਸ ਖਿੱਤੇ ਨੂੰ ਨਰਮਾ ਪੱਟੀ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ। ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਮਹਿਰਾਂ ਨੇ ਕਿਹਾ ਕਿ ਨਰਮੇ ਦੀ ਬਿਜਾਈ ਵਧੀਆ ਵੱਤਰ ਵਿੱਚ 15 ਮਈ ਤੱਕ ਕਰ ਲੈਣੀ ਚਾਹੀਦੀ ਹੈ। ਸਮੇਂ ਸਿਰ ਨਰਮੇ ਦੀ ਬਿਜਾਈ ਕਰਨ ਨਾਲ ਜਿੱਥੇ ਫ਼ਸਲ ਦਾ ਝਾੜ ਵਧਦਾ ਹੈ,  ਉੱਥੇ ਫ਼ਸਲ ਕੀੜੇ ਮਕੌੜਿਆਂ ਦੇ ਹਮਲੇ ਨੂੰ ਵੀ ਸਹਾਰ ਸਕਦੀ ਹੈ।

 ਨਰਮੇ ਦੀ ਫ਼ਸਲ ਵਿੱਚ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਸਬੰਧੀ ਕਿਸਾਨਾਂ ਦੇ ਸ਼ੰਕਿਆਂ ਨੂੰ ਦੂਰ ਕੀਤਾ। ਇਸ ਤੋਂ ਇਲਾਵਾ ਉਹਨਾਂ ਨੇ ਨਰਮੇ ਨੂੰ ਚਿੱਟੀ ਮੱਖੀ ਤੋਂ ਬਚਾਉਣ ਲਈ ਇਸ ਇਲਾਕੇ ਵਿੱਚ ਗਰਮੀ ਰੁੱਤ ਦੀ ਮੂੰਗੀ ਨਾ ਬੀਜਣ ਦੀ ਵੀ ਕਿਸਾਨਾਂ ਨੂੰ ਅਪੀਲ ਕੀਤੀ। 

 

Tags: Agriculture , Punjab Agriculture University Ludhiana , Sri Muktsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD