Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਵਿਸ਼ਵ ਰੈਡ ਕਰਾਸ ਤੇ ਵਿਸ਼ਵ ਥੈਲੇਸੀਮੀਆ ਦਿਵਸ ਮੌਕੇ ਲਗਾਏ ਕੈਂਪ ਦੌਰਾਨ ਐਸ.ਡੀ.ਐਮ. ਸੰਗਰੂਰ ਤੇ ਸਿਵਲ ਸਰਜਨ ਨੇ ਖ਼ੁਦ ਖ਼ੂਨਦਾਨ ਕਰਕੇ ਲੋਕਾਂ ਨੂੰ ਕੀਤਾ ਪ੍ਰੇਰਿਤ

ਵੱਡੀ ਗਿਣਤੀ ‘ਚ ਵਲੰਟੀਅਰਾਂ ਵੱਲੋਂ ਵੀ ਕੀਤਾ ਗਿਆ ਖੂਨਦਾਨ

Punjab Admin, Navreet Kaur Sekhon, Sangrur, World Red Cross Day, Blood camp, Blood Donation Camp, World Thalassaemia Day, District Red Cross Society

5 Dariya News

5 Dariya News

5 Dariya News

ਸੰਗਰੂਰ , 08 May 2023

Last updated on: May 08, 2023, 00:00 IST

ਵਿਸ਼ਵ ਰੈਡ ਕਰਾਸ ਤੇ ਵਿਸ਼ਵ ਥੈਲੇਸੀਮੀਆ ਦਿਵਸ ਦੇ ਮੌਕੇ ’ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੀ ਯੋਗ ਅਗਵਾਈ ‘ਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਆਡੀਟੋਰੀਅਮ ‘ਚ ਖ਼ੂਨਦਾਨ ਕੈਂਪ ਅਤੇ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਐਸ.ਡੀ.ਐਮ. ਸੰਗਰੂਰ ਨਵਰੀਤ ਕੌਰ ਸੇਖੋਂ ਤੇ ਸਿਵਲ ਸਰਜਨ ਡਾ. ਪਰਮਿੰਦਰ ਕੌਰ ਨੇ ਖ਼ੁਦ ਖੂਨਦਾਨ ਕਰਕੇ ਲੋਕਾਂ ਨੂੰ ਮੁਸ਼ਕਿਲ ਸਮੇਂ ਇੱਕ ਦੂਜੇ ਦੀ ਮਦਦ ਲਈ ਅੱਗੇ ਆਉਣ ਲਈ ਪ੍ਰੇਰਿਤ ਕੀਤਾ। 

ਉਨ੍ਹਾਂ ਤੋਂ ਇਲਾਵਾ ਵੱਡੀ ਗਿਣਤੀ ‘ਚ ਵਲੰਟੀਅਰਾਂ ਵੱਲੋਂ ਵੀ ਖੂਨਦਾਨ ਕਰਦਿਆਂ ਮਨੁੱਖਤਾ ਦੀ ਸੇਵਾ ਵਿੱਚ ਵੱਡਾ ਯੋਗਦਾਨ ਪਾਇਆ ਗਿਆ। ਆਡੀਟੋਰੀਅਮ ਵਿਖੇ ਐਸ.ਡੀ.ਐਮ. ਨਵਰੀਤ ਕੌਰ ਸੇਖੋਂ, ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ ਤੇ ਹੋਰਨਾਂ ਨੇ ਸਰ ਹੈਨਰੀ ਡੁਨੈਂਟ ਤੇ ਭਾਈ ਘਨ੍ਹਈਆ ਜੀ ਦੀ ਤਸਵੀਰ ’ਤੇ ਫੁੱਲ ਮਾਲਾਵਾਂ ਭੇਟ ਕਰਦਿਆਂ ਉਨ੍ਹਾਂ ਦੀ ਮਹਾਨ ਦੇਣ ਨੂੰ ਯਾਦ ਕੀਤਾ।

ਇਸ ਮੌਕੇ ਐਸ.ਡੀ.ਐਮ. ਸੰਗਰੂਰ ਨਵਰੀਤ ਕੌਰ ਸੇਖੋਂ ਨੇ ਕਿਹਾ ਕਿ ਰੈਡ ਕਰਾਸ ਦੇ ਸੰਸਥਾਪਕ ਸਰ ਹੈਨਰੀ ਡੁਨੈਂਟ ਦੀ ਮਨੁੱਖਤਾ ਦੀ ਸੇਵਾ ਵਾਲੀ ਸੋਚ ਨੂੰ ਅਪਣਾਉਂਦੇ ਹਰੇਕ ਤੰਦਰੁਸਤ ਵਿਅਕਤੀ ਨੂੰ ਖੂਨਦਾਨ ਕਰਦੇ ਰਹਿਣਾ ਚਾਹੀਦਾ ਹੈ। ਉਨਾਂ ਕਿਹਾ ਕਿ ਸੜਕ ਦੁਰਘਟਨਾਵਾਂ ਦੌਰਾਨ ਵੀ ਬਹੁਤੀਆਂ ਜਾਨਾਂ ਸਿਰਫ ਸਮੇਂ ਸਿਰ ਖੂਨ ਨਾ ਮਿਲਣ ਕਾਰਨ ਅਜਾਈਂ ਮੌਤ ਦੇ ਮੂੰਹ ਵਿੱਚ ਚਲੀਆਂ ਜਾਂਦੀਆਂ ਹਨ ਇਸ ਲਈ ਹਰੇਕ ਨਾਗਰਿਕ ਦਾ ਇਹ ਮੁਢਲਾ ਫਰਜ਼ ਬਣਦਾ ਹੈ ਕਿ ਉਹ ਖੂਨਦਾਨ ਮੁਹਿੰਮ ਵਿੱਚ ਯੋਗਦਾਨ ਪਾਉਂਦੇ ਰਹਿਣ।

ਐਸ.ਡੀ.ਐਮ. ਨੇ ਕਿਹਾ ਕਿ ਖੂਨਦਾਨ ਬਾਰੇ ਜਾਗਰੂਕਤਾ ਅਭਿਆਨ ਨੂੰ ਲੋਕ ਲਹਿਰ ਵਜੋਂ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ ਤਾਂ ਜੋ ਮੁਸੀਬਤ ਸਮੇਂ ਪੀੜਤ ਵਿਅਕਤੀਆਂ ਨੂੰ ਖੂਨ ਦੀ ਕਮੀ ਕਾਰਨ ਆਪਣੀ ਜਾਨ ਨਾ ਗੁਆਉਣੀ ਪਵੇ। ਇਸ ਉਪਰੰਤ ਮੁੱਖ ਮਹਿਮਾਨ ਵੱਲੋਂ ਵੱਖ ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕਾਰਜ ਕਰਨ ਵਾਲੀਆਂ ਸਮਾਜ ਸੇਵੀ ਸੰਸਥਾਵਾਂ ਤੇ ਪ੍ਰਸ਼ਾਸਨਿਕ ਸ਼ਖਸ਼ੀਅਤਾਂ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ।

ਇਸ ਮੌਕੇ ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਲਵਲੀਨ ਕੌਰ ਵੜਿੰਗ, ਬਲੱਡ ਬੈਂਕ ਤੋਂ ਡਾ. ਪੱਲਵੀ, ਮੈਂਬਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਸਮੇਤ ਹੋਰ ਸ਼ਖਸੀਅਤਾਂ ਵੀ ਹਾਜ਼ਰ ਸਨ।

 

Tags: Punjab Admin , Navreet Kaur Sekhon , Sangrur , World Red Cross Day , Blood camp , Blood Donation Camp , World Thalassaemia Day , District Red Cross Society

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD