Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਸ਼ਵ ਰੈੱਡ ਕਰਾਸ ਦਿਵਸ ਮੌਕੇ 25 ਲੱਖ ਰੁਪਏ ਦੀ ਲਾਗਤ ਨਾਲ 60 ਦਿਵਿਆਂਗਜਨਾਂ ਨੂੰ ਮੋਟਰਾਈਜ਼ ਟਰਾਈ-ਸਾਇਕਲ ਪ੍ਰਦਾਨ

ਮਾਨਵਤਾ ਦੀ ਸੇਵਾ ਅਤੇ ਲੋਕ ਭਲਾਈ ਦੇ ਨੇਕ ਕੰਮਾਂ ਵਿੱਚ ਬਣਦਾ ਯੋਗਦਾਨ ਜ਼ਰੂਰ ਪਾਉਣਾ ਚਾਹੀਦਾ - ਡਿਪਟੀ ਕਮਿਸ਼ਨਰ

DC Ropar, Preeti Yadav, Deputy Commissioner Ropar, Rupnagar, Ropar, World Red Cross Day

Web Admin

Web Admin

5 Dariya News

ਰੂਪਨਗਰ , 08 May 2023

Last updated on: May 08, 2023, 00:00 IST

ਵਿਸ਼ਵ ਰੈੱਡ ਕਰਾਸ ਦਿਵਸ ਮੌਕੇ 25 ਲੱਖ ਰੁਪਏ ਦੇ ਲਾਗਤ ਨਾਲ 60 ਲੋੜਵੰਦ ਦਿਵਿਆਂਗ ਵਿਅਕਤੀਆਂ ਨੂੰ ਮੋਟਰਾਈਜ ਟਰਾਈ-ਸਾਇਕਲ ਪ੍ਰਦਾਨ ਕੀਤੀਆਂ ਗਈਆਂ। ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਤੇ ਜ਼ਿਲ੍ਹਾ ਰੈੱਡ ਕਰਾਸ ਰੂਪਨਗਰ ਵਲੋਂ ਕਰਵਾਏ ਗਏ ਲੋਕ ਭਲਾਈ ਦੇ ਵੱਖ-ਵੱਖ ਪ੍ਰੋਗਰਾਮਾਂ ਵਿੱਚ ਸੰਬੋਧਨ ਕਰਦਿਆਂ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਮਾਨਵਤਾ ਦੀ ਸੇਵਾ ਵਿੱਚ ਭਾਈ ਘਨੱਈਆ ਜੀ ਦੇ ਨਕਸ਼ੇ ਕਦਮਾਂ ’ਤੇ ਚੱਲਦਿਆਂ ਸਾਨੂੰ ਨਿਰਸਵਾਰਥ ਹੋ ਕੇ ਲੋਕ ਭਲਾਈ ਦੇ ਨੇਕ ਕੰਮਾਂ ਵਿੱਚ ਆਪਣਾ ਬਣਦਾ ਯੋਗਦਾਨ ਜ਼ਰੂਰ ਪਾਉਣਾ ਚਾਹੀਦਾ ਹੈ। 

ਇਨ੍ਹਾਂ ਤੋਂ ਹੀ ਪ੍ਰੇਰਨਾ ਲੈਂਦੇ ਹੋਏ ਅੱਜ ਇਸ ਵਿਸ਼ੇਸ਼ ਮੌਕੇ ਲੋੜਵੰਦ ਦਿਵਿਆਂਗ ਵਿਅਕਤੀਆਂ ਨੂੰ ਮੋਟਰਾਈਜ ਟਰਾਈ-ਸਾਇਕਲ ਅਤੇ ਹੋਰ ਜ਼ਰੂਰੀ ਸਮਾਨ ਮੁੱਹਈਆ ਕਰਵਾਇਆ ਗਿਆ ਹੈ ਤਾਂ ਜੋ ਲੋੜਵੰਦ ਦਿਵਿਆਂਗਜਨਾਂ ਦੀ ਰੋਜ਼ਾਨਾ ਜ਼ਿੰਦਗੀ ਕੁਝ ਸੁਖਾਲੀ ਹੋ ਸਕੇ। ਇਸ ਮੌਕੇ 'ਤੇ ਡਿਪਟੀ ਕਮਿਸ਼ਨਰ ਵਲੋਂ ਰੈੱਡ ਕਰਾਸ ਦਾ ਝੰਡਾ ਲਹਿਰਾਇਆ ਗਿਆ ਅਤੇ ਸਰ ਜੀਨ ਹੈਨਰੀ ਡਿਊਨਾ ਅਤੇ ਭਾਈ ਘਨੱਈਆ ਨੂੰ ਯਾਦ ਕਰਦਿਆਂ ਫੁੱਲ ਅਰਪਿੱਤ ਕੀਤੇ ਗਏ ਅਤੇ ਰੈੱਡ ਕਰਾਸ ਦਫ਼ਤਰ ਵਿਖੇ ਬੂਟਾ ਵੀ ਲਗਾਇਆ ਗਿਆ। 

ਇਸ ਵਿਸ਼ੇਸ਼ ਪ੍ਰੋਗਰਾਮ ਵਿੱਚ 60 ਦਿਵਿਆਂਗ ਵਿਅਕਤੀਆਂ ਨੂੰ ਮੋਟਰਾਈਜ ਟਰਾਈ-ਸਾਇਕਲ ਪ੍ਰਦਾਨ ਕੀਤੀਆਂ ਗਈਆ। ਇਸ ਤੋਂ ਇਲਾਵਾ ਇਕ ਵਿਸ਼ੇਸ਼ ਪ੍ਰੋਗਰਾਮ ਪੰਜਾਬ ਰਾਜ ਭਵਨ ਚੰਡੀਗੜ੍ਹ ਵਿਖੇ ਸਟੇਟ ਰੈੱਡ ਕਰਾਸ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ ਇਸ ਪ੍ਰੋਗਰਾਮ ਵਿੱਚ ਜ਼ਿਲ੍ਹਾ ਰੂਪਨਗਰ ਨਾਲ ਸਬੰਧਤ 10 ਮਹਿਲਾਵਾਂ ਨੂੰ ਸਿਲਾਈ ਮਸ਼ੀਨਾਂ ਅਤੇ 10 ਦਿਵਿਆਂਗ ਵਿਅਕਤੀਆਂ ਨੂੰ ਮੋਟਰਾਈਜ ਟਰਾਈਸਾਈਕਲ ਗਵਰਨਰ, ਪੰਜਾਬ ਵਲੋਂ ਪ੍ਰਦਾਨ ਕੀਤੇ ਗਏ। 

ਇਸ ਮੌਕੇ ਸਹਾਇਕ ਕਮਿਸ਼ਨਰ (ਜ) ਰੂਪਨਗਰ-ਕਮ ਆਨਰੇਰੀ ਸਕੱਤਰ ਰੈੱਡ ਕਰਾਸ ਸ.ਅਰਵਿੰਦਰ ਪਾਲ ਸਿੰਘ ਸੋਮਲ, ਐਸ.ਡੀ.ਐਮ ਰੂਪਨਗਰ ਸ.ਹਰਬੰਸ ਸਿੰਘ, ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਅਰੁਣ ਕੁਮਾਰ, ਸੀਨੀਅਰ ਮੈਡੀਕਲ ਅਫ਼ਸਰ ਡਾ. ਬਲਦੇਵ ਸਿੰਘ, ਕੋਆਰਡੀਨੇਟਰ ਨਹਿਰੂ ਯੂਵਾ ਕੇਂਦਰ ਸ਼੍ਰੀ ਪੰਕਜ ਯਾਦਵ ਅਤੇ ਰੈੱਡ ਕਰਾਸ ਤੋਂ ਸ਼੍ਰੀਮਤੀ ਕਿਰਨਪ੍ਰੀਤ ਗਿੱਲ, ਸ਼੍ਰੀਮਤੀ ਸਕੀਨਾ ਐਰੀ, ਸ਼੍ਰੀਮਤੀ ਸੁਰਿੰਦਰ ਦਰਦੀ, ਸ਼੍ਰੀਮਤੀ ਆਦਰਸ਼ ਸ਼ਰਮਾ, ਸ਼੍ਰੀਮਤੀ ਸੀਮਾ ਥਾਪਰ, ਸ਼੍ਰੀਮਤੀ ਗੁਰਸੀਰਤ ਕੌਰ, ਸ੍ਰੀਮਤੀ ਪਰਮਿੰਦਰ ਕੌਰ, ਸ੍ਰੀ ਡੀ ਐਸ ਦਿਉਲ, ਡਾ. ਭੀਮ ਸੇਨ ਸਕੱਤਰ ਰੈੱਡ ਕਰਾਸ ਸ਼੍ਰੀ ਗੁਰਸੋਹਣ ਸਿੰਘ, ਸਟਾਫ ਵੱਖ-ਵੱਖ ਪਿੰਡਾਂ ਤੋਂ ਆਸ਼ਾ ਵਰਕਰ, ਆਗਨਵਾੜੀ ਵਰਕਰ, ਯੂਥ ਕਲੱਬਾਂ ਦੇ ਨੁਮਾਇਦੇ ਨਰਸਿੰਗ ਕਾਲਜ ਦੀਆਂ ਸਿਖਿਆਰਥਣਾਂ ਅਤੇ ਸਕਿੱਲ ਸੈਂਟਰਾਂ ਦੇ ਵਿਦਿਆਰਥੀ ਸ਼ਾਮਿਲ ਹੋਏ।

 

Tags: DC Ropar , Preeti Yadav , Deputy Commissioner Ropar , Rupnagar , Ropar , World Red Cross Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD