Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰਾਜਿੰਦਰਾ ਹਸਪਤਾਲ ਦੇ ਥੈਲਾਸੀਮਕ ਵਾਰਡ ’ਚ ਮਨਾਇਆ ਵਿਸ਼ਵ ਥੈਲਾਸੀਮੀਆ ਦਿਵਸ

ਥੈਲਾਸੀਮੀਆ ਇੱਕ ਜਿਨਸੀ ਰੋਗ ਹੈ : ਸਿਵਲ ਸਰਜਨ

Health, Civil Surgeon Dr. Raminder Kaur, Patiala, Blood camp, Blood Donation Camp, World Thalassaemia Day, District Red Cross Society, Patiala

5 Dariya News

5 Dariya News

5 Dariya News

ਪਟਿਆਲਾ , 08 May 2023

Last updated on: May 08, 2023, 00:00 IST

ਥੈਲਾਸੀਮੀਆ ਪੀੜਤ ਵਿਅਕਤੀਆਂ ਦੀ ਸਹਾਇਤਾ ਲਈ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਪਟਿਆਲਾ ਥੈਲਾਸੀਮਕ ਚਿਲਡਰਨ ਵੈੱਲਫੇਅਰ ਐਸੋਸੀਏਸ਼ਨ ਦੇ ਸਹਿਯੋਗ ਨਾਲ ਰਾਜਿੰਦਰਾ ਹਸਪਤਾਲ ਦੇ ਥੈਲਾਸੀਮਕ ਵਾਰਡ ਵਿੱਚ ਮਨਾਏ ਗਏ ਵਿਸ਼ਵ ਥੈਲਾਸੀਮੀਆ ਦਿਵਸ ਵਿੱਚ ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸ਼ਿਰਕਤ ਕਰਕੇ ਥੈਲਾਸੀਮਕ ਬੱਚਿਆਂ ਦਾ ਹਾਲਚਾਲ ਪੁੱਛਿਆ ਅਤੇ ਉਹਨਾਂ ਦੀ ਸਿਹਤਯਾਬੀ ਦੀ ਕਾਮਨਾ ਕੀਤੀ। ਇਸ ਮੌਕੇ ਉਹਨਾਂ ਨਾਲ ਰਾਜਿੰਦਰਾ ਹਸਪਤਾਲ ਦੇ ਪ੍ਰੋਗਰਾਮ ਦੇ ਨੋਡਲ ਅਫ਼ਸਰ ਡਾ. ਅਰੁਣ ਮਹਾਜਨ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਕ੍ਰਿਸ਼ਨ ਕੁਮਾਰ, ਪਟਿਆਲਾ ਥੈਲਾਸੀਮਕ ਚਿਲਡਰਨ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਵਿਜੈ ਕੁਮਾਰ ਪਾਹਵਾ, ਉਪ ਪ੍ਰਧਾਨ ਰਾਜੀਵ ਅਰੋੜਾ, ਸਕੱਤਰ ਤਿਰਲੋਕ ਸਿੰਘ, ਕੈਸ਼ੀਅਰ ਨਰੇਸ਼ ਕੁਮਾਰ, ਜੁਆਇੰਟ ਸਕੱਤਰ ਸਤੀਸ਼ ਕੁਮਾਰ ਵੀ ਹਾਜ਼ਰ ਸਨ।

ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਕਿਹਾ ਕਿ ਪਟਿਆਲਾ ਥੈਲਾਸੀਮਕ ਚਿਲਡਰਨ ਵੈੱਲਫੇਅਰ ਐਸੋਸੀਏਸ਼ਨ ਜੋ ਕਿ ਪਿਛਲੇ 20 ਸਾਲਾ ਤੋਂ ਥੈਲਾਸੀਮੀਆ ਪੀੜਤ ਵਿਅਕਤੀਆਂ ਜਿਨ੍ਹਾਂ ਨੂੰ ਵਾਰ ਵਾਰ ਖ਼ੂਨ ਚੜ੍ਹਾਉਣ ਦੀ ਲੋੜ ਪੈਂਦੀ ਹੈ, ਦੀ ਖ਼ੂਨ ਦੀ ਮੰਗ ਨੂੰ ਪੂਰਾ ਕਰਨ ਅਤੇ ਰਾਜਿੰਦਰਾ ਹਸਪਤਾਲ ਦੇ ਵਾਰਡ ਵਿੱਚ ਪੀੜਤ ਵਿਅਕਤੀਆਂ ਦੇ ਖ਼ੂਨ ਚੜ੍ਹਵਾਉਣ ਅਤੇ ਮੁਫ਼ਤ ਦਵਾਈਆਂ ਦਿਵਾਉਣ ਵਿੱਚ ਹਰ ਸੰਭਵ ਮਦਦ ਕਰ ਰਹੀ ਹੈ, ਦਾ ਇਹ ਉਪਰਾਲਾ ਬਹੁਤ ਹੀ ਸ਼ਲਾਘਾ ਯੋਗ ਹੈ। ਉਹਨਾਂ ਕਿਹਾ ਕਿ ਥੈਲਾਸੀਮੀਆ ਇੱਕ ਜਿਨਸੀ ਰੋਗ ਹੈ। 

ਇਸ ਨਾਲ ਨਵ ਜੰਮੇਂ ਬੱਚੇ ਵਿੱਚ ਖ਼ੂਨ ਬਣਨ ਦੀ ਸ਼ਕਤੀ ਘੱਟ ਹਾਂ ਖਤਮ ਹੋ ਜਾਂਦੀ ਹੈ, ਜਿਸ ਕਾਰਨ ਬੱਚੇ ਨੂੰ ਹਰ 10 ਜਾਂ 15 ਦਿਨਾਂ ਬਾਅਦ ਖ਼ੂਨ ਚੜ੍ਹਾਉਣ ਦੀ ਲੋੜ ਪੈਂਦੀ ਹੈ। ਇਹ ਬਿਮਾਰੀ ਬੱਚਿਆਂ ਨੂੰ ਆਪਣੇ ਮਾਤਾ ਪਿਤਾ ਤੋਂ ਪੀੜ੍ਹੀ ਦਰ ਪੀੜ੍ਹੀ ਹੋਣ ਵਾਲਾ ਰੋਗ ਹੈ ਅਤੇ ਜਾਗਰੂਕਤਾ ਦੀ ਘਾਟ ਕਾਰਨ ਹੀ ਇਸ ਬਿਮਾਰੀ ਦੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਉਹਨਾਂ ਕਿਹਾ ਕਿ ਸਰੀਰਕ ਵਾਧੇ ਤੇ ਵਿਕਾਸ ਵਿੱਚ ਦੇਰੀ, ਜ਼ਿਆਦਾ ਕਮਜ਼ੋਰੀ ਤੇ ਥਕਾਵਟ, ਚਿਹਰੇ ਦੀ ਬਨਾਵਟ ਵਿੱਚ ਬਦਲਾਅ, ਗਾੜ੍ਹਾ ਪਿਸ਼ਾਬ ਆਉਣਾ, ਚਮੜੀ ਦਾ ਪੀਲਾ ਹੋਣਾ, ਜਿਗਰ ਤੇ ਤਿੱਲੀ ਦਾ ਵਧਣਾ ਇਸ ਦੇ ਪ੍ਰਮੁੱਖ ਲੱਛਣ ਹਨ। 

ਉਪਰੋਕਤ ਲੱਛਣ ਪਾਏ ਜਾਣ ਤੇ ਥੈਲਾਸੀਮੀਆ ਦੀ ਜਾਂਚ ਲਈ ਖ਼ੂਨ ਦੇ ਟੈਸਟ ਜ਼ਰੂਰ ਕਰਵਾਏ ਜਾਣ। ਸਰਕਾਰੀ ਹਸਪਤਾਲਾਂ ਤੇ ਮੈਡੀਕਲ ਕਾਲਜਾ ਵਿੱਚ ਥੈਲਾਸੀਮੀਆ ਦਾ ਇਲਾਜ ਅਤੇ ਦਵਾਈਆਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ। ਆਉਣ ਵਾਲੀ ਪੀੜੀ ਨੂੰ ਇਸ ਬਿਮਾਰੀ ਤੋਂ ਬਚਾਅ ਲਈ ਗਰਭਵਤੀ ਔਰਤਾਂ ਨੂੰ ਖਾਸ ਤੋਰ ਤੇ  ਪਹਿਲੀ ਤਿਮਾਹੀ, ਵਿਆਹ ਯੋਗ ਅਤੇ ਵਿਆਹੀ ਜੌੜੀ ਨੂੰ ਥੈਲਾਸੀਮੀਆ ਦਾ ਟੈਸਟ ਕਰਵਾਉਣਾ ਬਹੁਤ ਜ਼ਰੂਰੀ ਹੈ। 

ਸੰਸਥਾ ਦੇ ਉਪ ਪ੍ਰਧਾਨ ਰਾਜੀਵ ਸ਼ਰਮਾ ਨੇ ਦੱਸਿਆ ਕਿ ਉਹਨਾਂ ਦੀ ਸੰਸਥਾ ਜੋ ਕਿ ਸਾਲ 2000 ਵਿੱਚ ਹੋਂਦ ਵਿੱਚ ਆਈ ਸੀ, ਉਸ ਸਮੇਂ ਕੇਵਲ 25 ਥੈਲਾਸੀਮੀਆ ਦੇ ਬੱਚੇ ਰਜਿਸਟਰਡ ਸਨ। ਜਿਨ੍ਹਾਂ ਦੀ ਗਿਣਤੀ ਹੁਣ ਵੱਧ ਕੇ 260 ਦੇ ਕਰੀਬ ਹੋ ਗਈ ਹੈ। ਉਹਨਾਂ ਕਿਹਾ ਕਿ ਸੰਸਥਾ ਵੱਲੋਂ ਪੀੜਤ ਬੱਚਿਆ ਦੀ ਰਜਿਸਟਰੇਸ਼ਨ ਲਈ ਇੱਕ ਸਾਫ਼ਟਵੇਅਰ ਵੀ ਬਣਾਇਆ ਗਿਆ ਹੈ ਜਿਸ ਵਿੱਚ ਥੈਲਾਸੀਮਕ ਬੱਚੇ ਦਾ ਬਿਮਾਰੀ ਅਤੇ ਇਲਾਜ ਨਾਲ ਸਬੰਧਿਤ ਹਰ ਤਰਾਂ ਦਾ ਰਿਕਾਰਡ ਰੱਖਿਆ ਜਾਂਦਾ ਹੈ।

ਇਸ ਮੌਕੇ ਥੈਲਾਸੀਮਕ ਵਾਰਡ ਵਿੱਚ ਪਹੁੰਚ ਕੇ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਡਾ. ਰਾਜ ਸਿੰਗਲਾ ਅਤੇ ਮੈਡੀਕਲ ਸੁਪਰਡੈਂਟ ਡਾ.ਐਚ.ਐਸ.ਰੇਖੀ ਵੱਲੋਂ ਵੀ ਥੈਲਾਸੀਮਕ ਬੱਚਿਆਂ ਦਾ ਹਾਲਚਾਲ ਪੁੱਛਿਆ ਅਤੇ ਸੋਸਾਇਟੀ ਕੀਤੇ ਜਾ ਰਹੇ ਕੰਮ ਦੀ ਸ਼ਲਾਘਾ ਕੀਤੀ ।

 

Tags: Health , Civil Surgeon Dr. Raminder Kaur , Patiala , Blood camp , Blood Donation Camp , World Thalassaemia Day , District Red Cross Society , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD