Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੇ ਮਨਾਇਆ ਵਿਸ਼ਵ ਰੈੱਡ ਕਰਾਸ ਦਿਵਸ

ਖੂਨਦਾਨ ਕੈਂਪ ਤੋਂ ਇਲਾਵਾ ਲੋੜਵੰਦਾਂ ਨੂੰ 4 ਵ੍ਹੀਲ-ਚੇਅਰਾਂ ਕੀਤੀਆਂ ਭੇਟ

Punjab Admin, Daljit Kaur, Additional Deputy Commissioner, Blood camp, Blood Donation Camp, World Thalassaemia Day, District Red Cross Society, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 08 May 2023

Last updated on: May 08, 2023, 00:00 IST

ਸਹਾਇਕ ਕਮਿਸ਼ਨਰ-ਕਮ-ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਿਓਮ ਭਾਰਦਵਾਜ ਨੇ ਦੱਸਿਆ ਕਿ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਕੋਮਲ ਮਿੱਤਲ ਦੀ ਅਗਵਾਈ ਹੇਠ ਵਿਸ਼ਵ ਰੈਡ ਕਰਾਸ ਦਿਵਸ ਮਨਾਇਆ ਗਿਆ। ਇਸ ਮੌਕੇ ਰੈੱਡ ਕਰਾਸ ਸੁਸਾਇਟੀ ਦੇ ਸੰਸਥਾਪਕ ਸਰ ਜੀਨ ਹੈਨਰੀ ਡਿਓਨਾ ਅਤੇ ਭਾਈ ਘਨੱ੍ਹਈਆ ਜੀ ਦੀਆਂ ਸੇਵਾਵਾਂ ਨੂੰ ਯਾਦ ਕੀਤਾ ਗਿਆ। 

ਸਮਾਗਮ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦਲਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਮੈਂਬਰਾਂ ਵੱਲੋਂ ਰੈੱਡ ਕਰਾਸ ਸੁਸਾਇਟੀ ਦੇ ਕੰਮਾਂ ਅਤੇ ਉਦੇਸ਼ਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਹੁਸ਼ਿਆਰਪੁਰ ਵੱਲੋਂ ਬਲੱਡ ਐਸੋਸੀਏਸ਼ਨ ਹੁਸ਼ਿਆਰਪੁਰ ਅਤੇ ਸਿਵਲ ਹਸਪਤਾਲ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ। 

ਕੈਂਪ ਵਿੱਚ 35 ਯੂਨਿਟ ਖੂਨ ਇਕੱਤਰ ਕੀਤਾ ਗਿਆ। ਇਸ ਤੋਂ ਇਲਾਵਾ 12 ਜੀਵਨ ਮੈਂਬਰਾਂ ਨੂੰ 4 ਵ੍ਹੀਲ ਚੇਅਰਾਂ, ਲਾਈਫ ਮੈਂਬਰ ਸਰਟੀਫਿਕੇਟ ਅਤੇ 100 ਸਫਾਈ ਕਿੱਟਾਂ ਪ੍ਰਦਾਨ ਕੀਤੀਆਂ ਗਈਆਂ। ਵਧੀਕ ਡਿਪਟੀ ਕਮਿਸ਼ਨਰ ਨੇ ਅਪੀਲ ਕੀਤੀ ਕਿ ਰੈੱਡ ਕਰਾਸ ਸੁਸਾਇਟੀ ਨਾਲ ਵੱਧ ਤੋਂ ਵੱਧ ਜੁੜ ਕੇ ਸਮਾਜ ਸੇਵਾ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾਓ। 

ਇਸ ਮੌਕੇ ਰੈੱਡ ਕਰਾਸ ਸੁਸਾਇਟੀ ਦੇ ਮੈਂਬਰ, ਰੈੱਡ ਕਰਾਸ ਹਸਪਤਾਲ ਭਲਾਈ ਸੈਕਸ਼ਨ ਦੇ ਮੈਂਬਰ, ਬਲੱਡ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਮੈਂਬਰ ਅਤੇ ਸਿਵਲ ਹਸਪਤਾਲ ਬਲੱਡ ਬੈਂਕ ਦਾ ਸਟਾਫ਼, ਖ਼ੂਨਦਾਨ ਕਰਨ ਵਾਲੇ ਅਤੇ ਰੈੱਡ ਕਰਾਸ ਦੇ ਸਟਾਫ਼ ਮੈਂਬਰ ਹਾਜ਼ਰ ਸਨ।

 

Tags: Punjab Admin , Daljit Kaur , Additional Deputy Commissioner , Blood camp , Blood Donation Camp , World Thalassaemia Day , District Red Cross Society , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD