Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਈਟ ਰਾਈਟ ਇੰਡੀਆ’ ਮੁਹਿੰਮ ਤਹਿਤ ‘ਫੂਡ ਸੇਫਟੀ ਆਨ ਵ੍ਹੀਲ’ ਵੈਨ ਪਹੁੰਚੀ ਸੰਗਰੂਰ

ਖਾਧ ਪਦਾਰਥਾਂ ਦੇ ਨਮੂਨੇ ਲੈ ਕੇ ਮੌਕੇ ‘ਤੇ ਹੀ ਦਿੱਤੀ ਜਾ ਰਹੀ ਰਿਪੋਰਟਃ ਸਿਵਲ ਸਰਜਨ

Health, Civil Surgeon, Civil Surgeon Sangrur, Sangrur

Web Admin

Web Admin

5 Dariya News

ਸੰਗਰੂਰ , 08 May 2023

Last updated on: May 08, 2023, 00:00 IST

‘ਈਟ ਰਾਈਟ ਇੰਡੀਆ’ ਮੁਹਿੰਮ ਤਹਿਤ ਫੂਡ ਸੇਫਟੀ ਆਨ ਵ੍ਹੀਲ ਵੈਨ ਅੱਜ ਜ਼ਿਲ੍ਹੇ ਵਿੱਚ ਪਹੁੰਚ ਗਈ ਹੈ। ਇਸ ਮੌਕੇ ਸਿਵਲ ਸਰਜਨ ਡਾ. ਪਰਮਿੰਦਰ ਕੌਰ ਨੇ ਕਿਹਾ ਕਿ ਇਹ ਵੈਨ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਤੇ ਸ਼ਹਿਰਾਂ ਵਿੱਚ ਜਾ ਕੇ ਖਾਧ ਪਦਾਰਥਾਂ ਦੇ ਨਮੂਨੇ ਲੈ ਕੇ ਜਾਂਚ ਕਰਨ ਉਪਰੰਤ ਮੌਕੇ ‘ਤੇ ਹੀ ਇਸ ਦੀ ਰਿਪੋਰਟ ਦੇ ਦੇਵੇਗੀ। 

ਇਸ ਤੋਂ ਇਲਾਵਾ ਇਹ ਵੈਨ ਲ਼ੋਕਾਂ ਨੂੰ ਪੌਸ਼ਟਿਕ ਖਾਣਾ ਖਾਣ ਲਈ ਜਾਗਰੂਕ ਵੀ ਕਰੇਗੀ। ਉਨ੍ਹਾਂ ਕਿਹਾ ਕਿ ਫੂਡ ਟੈਸਟਿੰਗ ਵੈਨ ਦਾ ਜ਼ਿਲ੍ਹੇ ਵਿੱਚ ਆਉਣ ਦਾ ਮੰਤਵ ਆਮ ਨਾਗਰਿਕਾਂ ਵਿੱਚ ਖਾਣ ਪੀਣ ਦੀਆਂ ਵਸਤੂਆਂ ਦੀ ਜਾਂਚ ਬਾਰੇ ਜਾਗਰੂਕਤਾ ਫੈਲਾਉਣਾ ਹੈ। 

ਉਨ੍ਹਾਂ ਕਿਹਾ ਕਿ ਫੂਡ ਟੈਸਟਿੰਗ ਵੈਨ ਨਾਲ ਮੌਕੇ ‘ਤੇ ਹੀ ਖਾਧ ਪਦਾਰਥਾਂ ਦੀ ਸੈਂਪਲ ਟੈਸਟਿੰਗ ਕੀਤੀ ਜਾਂਦੀ ਹੈ ਤੇ ਉਨ੍ਹਾਂ ਆਮ ਲੋਕਾਂ ਨੂੰ ਕਿਹਾ ਕਿ ਉਹ ਦੁੱਧ, ਤੇਲ, ਘਿਓ ਆਦਿ ਦੀ ਜਾਂਚ ਇਸ ਵੈਨ ਤੋਂ ਕਰਵਾ ਸਕਦੇ ਹਨ। ਉਸ ਮੌਕੇ ਜ਼ਿਲ੍ਹਾ ਸਿਹਤ ਅਫਸਰ ਡਾ. ਬਲਜੀਤ ਸਿੰਘ ਨੇ ਕਿਹਾ ਕਿ ਤੰਦਰੁਸਤ ਸਿਹਤ ਲਈ ਚੰਗਾ ਭੋਜਣ ਖਾਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਦੁਕਾਨਦਾਰਾਂ ਨੂੰ ਕਿਹਾ ਕਿ ਖਾਣ ਪੀਣ ਵਾਲੀਆਂ ਵਸਤੂਆਂ ਲਈ ਐਫ.ਐਸ.ਐਸ.ਏ.ਆਈ. ਮਾਪਦੰਡਾਂ ਦੀ ਪਾਲਣਾ ਕਰਨੀ ਲਾਜ਼ਮੀ ਹੈ ਤੇ ਕਿਸੇ ਵੀ ਕੀਮਤ ਤੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਹੀਂ ਕੀਤਾ ਜਾਣਾ ਚਾਹੀਦਾ। 

ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਇੰਦਰਜੀਤ ਸਿੰਗਲਾ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਅੰਜੂ ਸਿੰਗਲਾ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਬਲਜਿੰਦਰ ਸਿੰਘ, ਸਰੋਜ ਰਾਣੀ, ਫੂਡ ਸੇਫਟੀ ਅਫ਼ਸਰ ਸੰਦੀਪ ਸਿੰਘ ਤੇ ਗੌਰਵ ਹਾਜ਼ਰ ਸਨ।

 

Tags: Health , Civil Surgeon , Civil Surgeon Sangrur , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD