Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜ਼ਿਲ੍ਹੇ ’ਚ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੀਆਂ ਤਿਆਰੀਆਂ ਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸਮੁੱਚੇ 1972 ਪੋਲਿੰਗ ਬੂਥਾਂ ’ਤੇ ਵੋਟਿੰਗ ਦੇ ਸੁਚਾਰੂ ਸੰਚਾਲਨ ਲਈ ਢੁੱਕਵੇਂ ਪ੍ਰਬੰਧ : ਡਿਪਟੀ ਕਮਿਸ਼ਨਰ

Election Commision Punjab, ECI, Chief Electoral Officer Punjab, Sibin C, DC Jalandhar, Jaspreet Singh, Jalandhar, Deputy Commissioner Jalandhar

Web Admin

Web Admin

5 Dariya News

ਜਲੰਧਰ , 08 May 2023

Last updated on: May 08, 2023, 00:00 IST

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਅੱਜ ਵੀਡੀਓ ਕਾਨਫਰੰਸ ਰਾਹੀਂ 10 ਮਈ ਨੂੰ ਹੋਣ ਜਾ ਰਹੀ ਲੋਕ ਸਭਾ ਹਲਕੇ ਦੀ ਜਿਮਨੀ ਚੋਣ ਨੂੰ ਲੈ ਕੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੇ ਪ੍ਰਬੰਧਾਂ ਅਤੇ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਸਪ੍ਰੀਤ ਸਿੰਘ ਨੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਅਤੇ ਐਸ.ਐਸ.ਪੀ. (ਦਿਹਾਤੀ) ਮੁਖਵਿੰਦਰ ਸਿੰਘ ਭੁੱਲਰ ਤੇ ਹੋਰਨਾਂ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਵਿੱਚ ਹਿੱਸਾ ਲੈਂਦਿਆਂ ਦੱਸਿਆ ਕਿ ਜਿਮਨੀ ਚੋਣਾਂ ਨੂੰ ਅਮਨ-ਅਮਾਨ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ। 

ਉਨ੍ਹਾਂ ਮੁੱਖ ਚੋਣ ਅਧਿਕਾਰੀ ਨੂੰ ਆਦਰਸ਼ ਚੋਣ ਜ਼ਾਬਤੇ, ਪੋਲਿੰਗ ਸਟਾਫ਼, ਵੋਟਰ ਸਲਿੱਪਾਂ ਦੀ ਵੰਡ, ਵੈਬਕਾਸਟਿੰਗ, ਟਰਾਂਸਪੋਟੇਸ਼ਨ ਅਤੇ ਸੰਚਾਰ ਪਲਾਨ ਅਤੇ ਈ.ਵੀ.ਐਮ. ਸਟਰਾਂਗ ਰੂਮਜ਼ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਅਤੇ ਐਸ.ਐਸ.ਪੀ. ਮੁਖਵਿੰਦਰ ਸਿੰਘ ਭੁੱਲਰ ਨੇ ਜਾਣੂ ਕਰਵਾਇਆ ਕਿ ਜ਼ਿਲ੍ਹੇ ਅੰਦਰ ਕਰੀਬ 98 ਫੀਸਦੀ ਲਾਇਸੰਸੀ ਹਥਿਆਰ ਜਮ੍ਹਾ ਕਰਵਾਏ ਜਾ ਚੁੱਕੇ ਹਨ। 

ਸੁਰੱਖਿਆ ਬਲਾਂ ਦੀ ਤਾਇਨਾਤੀ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਜਿਮਨੀ ਚੋਣਾਂ ਨੂੰ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਢੁੱਕਵਾਂ ਤਾਇਨਾਤੀ ਪਲਾਨ ਤਿਆਰ ਕੀਤਾ ਗਿਆ ਹੈ ਅਤੇ ਚੋਣਾਂ ਨੂੰ ਅਮਨ-ਅਮਾਨ ਨਾਲ ਕਰਵਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ।  ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਮਨੀ ਚੋਣਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀਆਂ ਤਿਆਰੀਆਂ ਤੇ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। 

ਉਨ੍ਹਾਂ ਦੱਸਿਆ ਕਿ ਸਮੁੱਚੇ 1972 ਪੋਲਿੰਗ ਬੂਥਾਂ ’ਤੇ ਵੋਟਿੰਗ ਦੇ ਸੁਚਾਰੂ ਸੰਚਾਲਨ ਲਈ ਢੁੱਕਵੇਂ ਪ੍ਰਬੰਧ ਅਮਲ ਵਿੱਚ ਲਿਆਂਦੇ ਗਏ ਹਨ। ਉਨ੍ਹਾਂ ਦੱਸਿਆ ਕਿ ਕਰੀਬ 98 ਫੀਸਦੀ ਵੋਟਰ ਸਲਿੱਪਾਂ ਦੀ ਵੰਡ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਵੋਟਾਂ ਵਾਲੇ ਦਿਨ ਸਮੁੱਚੀ ਪ੍ਰਕਿਰਿਆ ’ਤੇ ਨਜ਼ਰ ਰੱਖਣ ਲਈ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਵੈਬ ਕਾਸਟਿੰਗ ਕੀਤੀ ਜਾਵੇਗੀ, ਜਿਸ ਦੇ ਲਈ ਵਿਸ਼ੇਸ਼ ਕੰਟਰੋਲ ਰੂਮ ਸਥਾਪਤ ਕਰਨ ਤੋਂ ਇਲਾਵਾ ਜ਼ਿਲ੍ਹਾ ਤੇ ਵਿਧਾਨ ਸਭਾ ਪੱਧਰ ’ਤੇ ਨੋਡਲ ਅਫ਼ਸਰ ਤਾਇਨਾਤ ਕੀਤੇ ਗਏ ਹਨ। 

ਉਨ੍ਹਾਂ ਦੱਸਿਆ ਕਿ ਦੱਸਿਆ ਕਿ ਈ.ਵੀ.ਐਮਜ਼ ਦੀ ਆਵਾਜਾਈ ਲਈ ਸਮੁੱਚੇ 703 ਵਾਹਨ ਜੀ.ਪੀ.ਐਸ. ਸਿਸਟਮ ਨਾਲ ਲੈਸ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਮੁੱਚੇ 1972 ਪੋਲਿੰਗ ਸਟੇਸ਼ਨਾਂ ’ਤੇ ਦਿਵਿਆਂਗ ਤੇ ਬਜ਼ੁਰਗ ਵੋਟਰਾਂ ਦੀ ਸਹਾਇਤਾ ਲਈ ਰੈਂਪ, ਵ੍ਹੀਲ ਚੇਅਰ ਸਮੇਤ ਹੋਰ ਲੋੜੀਂਦੇ ਪ੍ਰਬੰਧਾਂ ਦੇ ਨਾਲ-ਨਾਲ ਚੋਣ ਮਿੱਤਰ ਤਾਇਨਾਤ ਕਰਨ ਤੋਂ ਇਲਾਵਾ ਬਾਇਓ ਵੇਸਟ ਮੈਨੇਜਮੈਂਟ ਲਈ ਆਂਗਣਵਾੜੀ, ਆਸ਼ਾ ਅਤੇ ਮਲਟੀਪਰਪਜ਼ ਹੈਲਥ ਵਰਕਰ ਵੀ ਤਾਇਨਾਤ ਕੀਤੇ ਜਾਣਗੇ। 

ਉਨ੍ਹਾਂ ਦੱਸਿਆ ਕਿ ਚੋਣਾਂ ਨਾਲ ਸਬੰਧਤ ਸਟਾਫ਼ ਨੂੰ ਸਿਖਲਾਈ ਵੀ ਪ੍ਰਦਾਨ ਕੀਤੀ ਗਈ ਹੈ ਤਾਂ ਜੋ ਚੋਣ ਪ੍ਰਕਿਰਿਆ ਸਬੰਧੀ ਉਨ੍ਹਾਂ ਨੂੰ ਪਹਿਲਾਂ ਤੋਂ ਹੀ ਜਾਣਕਾਰੀ ਹੋਵੇ। ਜ਼ਿਕਰਯੋਗ ਹੈ ਕਿ 10 ਮਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਗਿਣਤੀ 13 ਮਈ ਨੂੰ ਹੋਵੇਗੀ।

 ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਮਹਾਜਨ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ, ਸਮੂਹ ਸਹਾਇਕ ਰਿਟਰਨਿੰਗ ਅਫ਼ਸਰ ਆਦਿ ਵੀ ਮੌਜੂਦ ਸਨ।

 

Tags: Election Commision Punjab , ECI , Chief Electoral Officer Punjab , Sibin C , DC Jalandhar , Jaspreet Singh , Jalandhar , Deputy Commissioner Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD