Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਰਕਾਰੀ ਕਾਲਜ ਰੋਪੜ ਵਿਖੇ ਵਿਸ਼ਵ ਰੈੱਡ ਕਰਾਸ ਦਿਵਸ ਮਨਾਇਆ

District Red Cross Society, World Red Cross Day, Ropar, Rupnagar, Govt College Ropar

Web Admin

Web Admin

5 Dariya News

ਰੂਪਨਗਰ , 08 May 2023

Last updated on: May 08, 2023, 00:00 IST

ਜ਼ਿਲ੍ਹਾ ਪ੍ਰਸਾਸ਼ਨ ਰੂਪਨਗਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਸਰਕਾਰੀ ਕਾਲਜ ਰੋਪੜ ਦੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਅਤੇ ਕਨਵੀਨਰ ਰੈੱਡ ਕਰਾਸ ਯੂਨਿਟ ਪ੍ਰੋ. ਉਪਦੇਸ਼ਦੀਪ ਕੌਰ ਦੀ ਅਗਵਾਈ ਹੇਠ ਵਿਸ਼ਵ ਰੈੱਡ ਕਰਾਸ ਦਿਵਸ ਮਨਾਇਆ ਗਿਆ। ਇਸ ਪ੍ਰੋਗਰਾਮ ਵਿੱਚ ਏਡਜ, ਭਰੂਣ ਹੱਤਿਆ, ਨਸ਼ਾ, ਵਾਤਾਵਰਨ ਅਤੇ ਪਾਣੀ ਦੀ ਸੰਭਾਲ ਸਬੰਧੀ ਜਾਗਰੂਕਤਾ ਰੈਲੀ, ਲੈਕਚਰ ਅਤੇ ਵਿਦਿਆਰਥੀਆਂ ਦੇ ਭਾਸ਼ਣ ਪ੍ਰਤੀਯੋਗਿਤਾ, ਸ਼ਲੋਗਨ ਲੇਖਨ, ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। 

ਇਸ ਪ੍ਰੋਗਰਾਮ ਵਿੱਚ ਕਾਲਜ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਮੁੱਖ ਵਕਤਾ ਆਯੂਰਵੇਦਿਕ ਮੈਡੀਕਲ ਅਫ਼ਸਰ ਡਾ. ਵੀਰੇਂਦਰ ਮੋਹਨ ਪਾਹੁਲ ਨੂੰ ਜੀ ਆਇਆਂ ਕਿਹਾ ਅਤੇ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਰੂਪਨਗਰ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਡਾ. ਵੀਰੇਂਦਰ ਮੋਹਨ ਪਾਹੁਲ ਨੇ ਵਿਦਿਆਰਥੀਆਂ ਨੂੰ ਏਡਜ਼ ਦੇ ਕਾਰਨ ਅਤੇ ਇਲਾਜ, ਖੂਨ ਦੀ ਕਮੀ, ਭਰੂਣ ਹੱਤਿਆ, ਅਤੇ ਨਸ਼ੇ ਵਰਗੀ ਬੁਰਾਈ ਨੂੰ ਖਤਮ ਕਰਨ ਲਈ ਜਾਗਰੂਕ ਕੀਤਾ। 

ਇਸ ਮੌਕੇ ਕਰਵਾਏ ਮੁਕਾਬਲਿਆ 'ਚ ਭਾਸ਼ਣ ਪ੍ਰਤਿਯੋਗਤਾ ਵਿੱਚ ਸ਼ਿਵਾਨੀ ਯਾਦਵ ਨੇ ਪਹਿਲਾ, ਜਤਿੰਦਰ ਕੌਰ ਨੇ ਦੂਜਾ ਅਤੇ ਅਮਿਤ ਕੁਮਾਰ ਨੇ ਤੀਜਾ ਸ਼ਲੋਗਨ ਲੇਖਣ ਮੁਕਾਬਲੇ ਵਿੱਚ ਸੁਮੇਧਾ ਨੇ ਪਹਿਲਾ, ਕਮਲਜੀਤ ਕੌਰ ਨੇ ਦੂਜਾ ਅਤੇ ਸ਼ਾਲਿਨੀ ਯਾਦਵ ਨੇ ਤੀਜਾ, ਪੋਸਟਰ ਮੇਕਿੰਗ ਮੁਕਾਬਲੇ ਵਿੱਚ ਮੁਸਕਾਨ ਨੇ ਪਹਿਲਾ, ਵੰਦਨਾ ਨੇ ਦੂਜਾ ਅਤੇ ਵੀਨਾ ਨੇ ਤੀਜਾ ਸਥਾਨ ਹਾਸਲ ਕੀਤਾ। ਇਨ੍ਹਾਂ ਮੁਕਾਬਲਿਆਂ ਦੌਰਾਨ ਜੱਜਮੈਂਟ ਦੀ ਭੂਮਿਕਾ ਡਾ. ਸੁਖਜਿੰਦਰ ਕੌਰ, ਪ੍ਰੋ. ਬਲਜਿੰਦਰ ਕੌਰ, ਪ੍ਰੋ. ਤਰਨਜੋਤ ਕੌਰ, ਪ੍ਰੋ. ਹਰਦੀਪ ਕੌਰ ਅਤੇ ਪ੍ਰੋ. ਹਰਸਿਮਰਤ ਕੌਰ ਨੇ ਨਿਭਾਈ।

ਪ੍ਰੋ. ਉਪਦੇਸ਼ਦੀਪ ਕੌਰ ਨੇ ਰੈੱਡ ਕਰਾਸ ਦੇ ਬਾਨੀ ਜੀਨ ਹੈਨਰੀ ਡਿਉਨਾ ਦੀ ਜੀਵਨੀ ਅਤੇ ਉਹਨਾਂ ਦੁਆਰਾ ਮਨੁੱਖਤਾ ਦੀ ਸੇਵਾ ਲਈ ਕੀਤੇ ਕੰਮਾਂ ਬਾਰੇ ਚਾਨਣਾ ਪਾਇਆ। ਪ੍ਰੋ. ਮਨਜਿੰਦਰ ਸਿੰਘ ਨੇ ਸੇਵਾ ਦੇ ਪੁੰਜ ਭਾਈ ਘਨ੍ਹੱਈਆ ਜੀ ਦੇ ਜੀਵਨ ਫਲਸਫ਼ੇ ਸਬੰਧੀ ਜਾਣਕਾਰੀ ਦਿੰਦਿਆ ਵਿਦਿਆਰਥੀਆਂ ਨੂੰ ਮਨੁੱਖਤਾ ਦੇ ਭਲੇ ਲਈ ਕੰਮ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਾ. ਅਨੂ ਸ਼ਰਮਾ, ਪ੍ਰੋ. ਰਵਨੀਤ ਕੌਰ, ਪ੍ਰੋ. ਗੁਰਪ੍ਰੀਤ ਕੌਰ ਦੀ ਅਗਵਾਈ ਹੇਠ ਵਿਦਿਆਰਥੀਆਂ ਵੱਲੋਂ ਸਮਾਜਿਕ ਬੁਰਾਈਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਰੈਲੀ ਵੀ ਕੱਢੀ ਗਈ।

 ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਕਾਲਜ ਦੇ ਰੈੱਡ ਕਰਾਸ ਯੂਨਿਟ ਦੇ ਮੈਂਬਰ ਪ੍ਰੋ. ਰਾਜਿੰਦਰ ਕੌਰ, ਪ੍ਰੋ. ਗੁਰਪ੍ਰੀਤ ਸਿੰਘ, ਪ੍ਰੋ. ਜਗਜੀਤ ਸਿੰਘ, ਪ੍ਰੋ. ਕੀਰਤੀ ਭਾਗੀਰਥ, ਪ੍ਰੋ. ਗੁਰਪ੍ਰੀਤ ਕੌਰ (ਕੈਮਿਸਟਰੀ) ਅਤੇ ਪ੍ਰੋ. ਨਵਜੋਤ ਕੌਰ(ਕੰਪਿਊਟਰ ਵਿਭਾਗ) ਨੇ ਅਹਿਮ ਸਹਿਯੋਗ ਦਿੱਤਾ। ਇਸ ਮੌਕੇ ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਹਰਜਸ ਕੌਰ, ਕਾਲਜ ਕੌਂਸਲ ਮੈਂਬਰ ਪ੍ਰੋ. ਮੀਨਾ ਕੁਮਾਰੀ, ਪ੍ਰੋ. ਹਰਜੀਤ ਸਿੰਘ, ਡਾ. ਨਿਰਮਲ ਸਿੰਘ ਬਰਾੜ, ਡਾ. ਦਲਵਿੰਦਰ ਸਿੰਘ, ਡਾ. ਜਤਿੰਦਰ ਕੁਮਾਰ, ਪ੍ਰੋ. ਅਜੈ ਕੁਮਾਰ, ਪ੍ਰੋ. ਦੀਪੇਂਦਰ ਸਿੰਘ, ਡਾ. ਨਰਿੰਦਰ ਕੌਰ ਆਦਿ ਸਟਾਫ ਮੈਂਬਰ ਹਾਜ਼ਰ ਸਨ।

 

Tags: District Red Cross Society , World Red Cross Day , Ropar , Rupnagar , Govt College Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD