Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰੈੱਡ ਕਰਾਸ ਦਿਵਸ ਦੇ ਮੌਕੇ ‘ਤੇ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਤਰਨ ਤਾਰਨ ਵੱਲੋਂ ਜਾਗਰੂਕਤਾ ਰੈਲੀਆ ਦਾ ਆਯੋਜਨ

ਸਿਵਲ ਹਸਪਤਾਲ ਤਰਨ ਤਾਰਨ ਵਿਖੇ ਲਗਾਏ ਗਏ ਖੂਨਦਾਨ ਕੈਂਪ ਦਾ ਡਿਪਟੀ ਕਮਿਸ਼ਨਰ ਨੇ ਕੀਤਾ ਉਦਘਾਟਨ

Blood camp, Blood Donation Camp, District Red Cross Society, World Red Cross Day, DC Tarn Taran, Rishipal Singh, Tarn Taran, Deputy Commissioner Tarn Taran

Web Admin

Web Admin

5 Dariya News

ਤਰਨ ਤਾਰਨ , 08 May 2023

Last updated on: May 08, 2023, 00:00 IST

ਰੈੱਡ ਕਰਾਸ ਦਿਵਸ ਦੇ ਮੌਕੇ ‘ਤੇ ਅੱਜ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਤਰਨ ਤਾਰਨ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਜ਼ਿਲੇ ਭਰ ਵਿਚ ਮੌਜੂਦਾ ਰਾਸ਼ਟਰੀ ਸਮੱਸਿਆਵਾਂ ਜਿਵੇਂ ਨਸ਼ਾ, ਭਰੂਣ ਹੱਤਿਆ, ਰੁੱਖ ਲਗਾਉਣਾ ਪਾਣੀ, ਬਚਾਉਣ, ਵਾਤਾਵਰਣ ਆਦਿ ਸਬੰਧੀ ਸਕੂਲਾਂ ਦੇ ਵਿਦਿਆਰਥੀਆਂ  ਨੂੰ ਸ਼ਾਮਿਲ ਕਰਦੇ ਹੋਏ, ਢੁਕਵੇ ਪਲੇਅ ਕਾਰਡ ਬਣਾ ਕੇ ਜਾਗਰੂਕਤਾ ਰੈਲੀਆ ਦਾ ਆਯੋਜਨ ਕੀਤਾ ਗਿਆ।

ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਬਲਾਕ ਪੱਧਰ ‘ਤੇ ਹਸਪਤਾਲਾਂ ਵਿੱਚ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਏ ਗਏ ਰੈੱਡ ਕਰਾਸ ਸੋਸਾਇਟੀ ਤਰਨ ਤਾਰਨ ਵੱਲੋਂ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਸ੍ਰੀ ਰਿਸ਼ੀਪਾਲ ਸਿੰਘ ਡਿਪਟੀ ਕਮਿਸ਼ਨਰ ਤਰਨ ਤਾਰਨ ਦੁਆਰਾ ਕੀਤਾ ਗਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖੂਨਦਾਨ ਮਹਾਨ ਦਾਨ ਹੈ ਅਤੇ ਇਸ ਨਾਲ ਬੇਸ਼ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਹਰ ਤੰਦਰੁਸਤ ਵਿਅਕਤੀ ਨੂੰ ਆਪਣਾ ਖੂਨ ਦਾਨ ਜ਼ਰੂਰ ਕਰਨਾ ਚਾਹੀਦਾ ਹੈ।ਸ੍ਰੀ ਰਿਸ਼ੀਪਾਲ ਸਿੰਘ ਨੇ ਦੱਸਿਆ ਕਿ ਵਿਸ਼ਵ ਰੈੱਡ ਕਰਾਸ ਦਿਵਸ ਇਸ ਦੇ ਸੰਸਥਾਪਕ ਜੀਨ ਹੈਨਰੀ ਡੁਨਟ ਨੂੰ ਸਮਰਪਿਤ ਹੈ।ਉਹਨਾਂ ਕਿਹਾ ਕਿ ਪਹਿਲੇ ਨੋਬਲ ਸ਼ਾਂਤੀ ਪੁਰਸਕਾਰ ਵਿਜੇਤਾ ਜੀਨ ਹੈਨਰੀ ਡੁਨਟ ਨੇ ਅੰਤਰ ਰਾਸ਼ਟਰੀ ਰੈੱਡ ਕਰਾਸ ਕਮੇਟੀ ਦੀ ਸਥਾਪਨਾ ਕਰਕੇ ਮਾਨਵਤਾ ਦੀ ਸੇਵਾ ਨੂੰ ਨਵੀਂ ਦਿਸ਼ਾ ਦਿੱਤੀ। 

ਉਨ੍ਹਾਂ ਦੱਸਿਆ ਕਿ ਇਸ ਵਾਰ ਵਿਸ਼ਵ ਰੈਡ ਕਰਾਸ ਦਿਵਸ ਦਾ ਥੀਮ ਹੈ, ‘ਜੋ ਵੀ ਕਰੋ, ਦਿਲ ਤੋਂ ਕਰੋ’।ਉਨ੍ਹਾਂ ਕਿਹਾ ਕਿ ਰੈਡ ਕਰਾਸ ਸੁਸਾਇਟੀ ਮਨੁੱਖਤਾ, ਨਿਰਪੱਖਤਾ, ਸੁਤੰਤਰਤਾ, ਸਵੈ-ਇੱਛਤ ਸੇਵਾ, ਏਕਤਾ ਅਤੇ ਸਰਵ ਵਿਆਪਕਤਾ ਜਿਹੇ ਸਦਗੁਣਾਂ ’ਤੇ ਆਧਾਰਿਤ ਹੈ। ਉਨ੍ਹਾਂ ਕਿਹਾ ਕਿ ਦੇਸ਼ ’ਚ ਪਹਿਲੀ ਵਾਰ 1920 ’ਚ ਰੈਡ ਕਰਾਸ ਸੁਸਾਇਟੀ ਦੀ ਸਥਾਪਨਾ ਹੋਈ ਸੀ।ਤਰਨ ਤਾਰਨ ਵਿੱਚ ਵੀ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਕਾਰਜਸ਼ੀਲ ਹੈ ਜੋ ਕਿ ਪੰਜਾਬ ਇਕਾਈ ਨਾਲ ਸਬੰਧਤ ਹੈ।    

ਇਸ ਮੌਕੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ, ਡਾ. ਸਵਰਨਜੀਤ ਧਵਨ ਕਾਰਜਕਾਰੀ ਸਕੱਤਰ ਡਾ. ਕਿਰਤਪਰੀਤ ਕੌਰ, ਡਾ. ਰਣਦੀਪ ਕੌਰ ਬੱਲ, ਸੁਰਜੀਤ ਸਿੰਘ ਨਿੱਝਰ, ਮਨਦੀਪ ਸਿੰਘ ਝਾੜ ਸਾਹਿਬ, ਗੁਰਬਚਨ ਸਿੰਘ, ਨਿਰਵੈਲ ਸਿੰਘ, ਹਰਮੀਤ ਸਿੰਘ ਆਦਿ ਹਾਜ਼ਰ ਸਨ।

 

Tags: Blood camp , Blood Donation Camp , District Red Cross Society , World Red Cross Day , DC Tarn Taran , Rishipal Singh , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD