Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਖੂਨਦਾਨ ਨਾਲ ਬਚਾਈਆਂ ਜਾ ਸਕਦੀਆਂ ਨੇ ਕਈ ਜਿੰਦਗੀਆਂ : ਗੁਰਪ੍ਰੀਤ ਕੌਰ ਜੌਹਲ ਸੂਦਨ

Blood camp, Blood Donation Camp, World Thalassaemia Day, District Red Cross Society, World Red Cross Day

Web Admin

Web Admin

5 Dariya News

ਅੰਮ੍ਰਿਤਸਰ , 08 May 2023

Last updated on: May 08, 2023, 00:00 IST

ਅੱਜ ਵਿਸ਼ਵ ਰੈਡ ਕਰਾਸ ਦਿਵਸ ਮੌਕੇ ਰੈਡ ਕਰਾਸ ਅੰਦੋਲਨ ਦੀ ਸੰਸਥਾਪਕ ਸਰ ਜੀਨ ਹੈਨਰੀ ਡੁਨਟ ਦੇ ਜਨਮ ਦਿਵਸ  ਮੌਕੇ ਰੈਡ ਕਰਾਸ ਅੰਮ੍ਰਿਤਸਰ ਵਿਖੇ ਇਕ ਖੂਨਦਾਨ ਕੈਂਪ  ਦਾ ਆਯੋਜਨ ਕੀਤਾ ਗਿਆ। ਇਸ ਖੂਨਦਾਨ ਕੈਂਪ ਵਿੱਚ 15 ਦਾਨੀਆਂ ਨੇ ਖੂਨਦਾਨ ਕੀਤਾ। ਰੈਡ ਕਰਾਸ ਭਵਨ ਵਿਖੇ "5verything we do comes#from the heart" ਥੀਮ ਨਾਲ ਵਿਸ਼ਵ ਰੈਡ ਕਰਾਸ ਦਿਵਸ ਮਨਾਇਆ।

ਇਸ ਮੌਕੇ ਸ੍ਰੀਮਤੀ ਗੁਰਪ੍ਰੀਤ ਕੌਰ ਜੌਹਲ ਸੂਦਨ ਪ੍ਰਧਾਨ ਇੰਡੀਅਨ ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੇ ਖੂਨਦਾਨੀਆਂ ਨੂੰ ਸਰਟੀਫਿਕੇਟ ਵੰਡੇ। ਸ੍ਰੀਮਤੀ ਸੂਦਨ ਨੇ ਕਿਹਾ ਕਿ ਖੂਨਦਾਨ ਨਾਲ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ ਅਤੇ ਖੂਨਦਾਨ ਇਕ ਮਹਾਨ ਦਾਨ ਹੈ। ਉਨ੍ਹਾਂ ਦੱਸਿਆ ਕਿ ਖੂਨਦਾਨ ਲਈ ਜਨ ਜਾਗਰੂਕਤਾ ਮੁਹਿੰਮ ਚਲਾਉਣ ਦੀ ਲੋੜ ਹੈ ਤਾਂ ਜੋ ਪੀੜਤ ਮਨੁੱਖਤਾ ਲਈ ਖੂਨ ਦੀ ਲੋੜੀਂਦੀ ਉਪਲਬੱਧਤਾ ਹੋ ਸਕੇ। ਉਨ੍ਹਾਂ ਕਿਹਾ ਕਿ ਖੂਨਦਾਨ ਵਰਗੇ ਨੇਕ ਕਾਰਜ ਨੂੰ ਸਫਲ ਬਣਾਉੋਣ ਲਈ ਸਾਡਾ ਫਰਜ ਬਣਦਾ ਹੈ ਕਿ ਅਸੀਂ ਅੱਗੇ ਆਈਏ ਅਤੇ ਹੋਰਨਾਂ ਨੂੰ ਵੀ ਪ੍ਰੇਰਿਤ ਕਰੀਏ।

ਇਸ ਮੌਕੇ ਸ੍ਰੀਮਤੀ ਸੂਦਨ ਵੱਲੋਂ ਰੈਡ ਕਰਾਸ ਅੰਦੋਲਨ ਦੇ ਸੰਸਥਾਪਕ ਸਰ ਜੀਨ ਹੈਨਰੀ ਡੁਨਟ ਅਤੇ ਭਾਈ ਘਨਈਆ ਜੀ ਦੀਆਂ ਤਸਵੀਰਾਂ ਤੇ  ਸ਼ਰਧਾ ਦੇ ਫੁੱਲ ਭੇਂਟ ਕੀਤੇ । ਇਸ ਮੌਕੇ ਰੈਡ ਕਰਾਸ ਦੇ ਮੈਂਬਰ ਸ੍ਰੀਮਤੀ ਗੁਰਦਰਸ਼ਨ ਕੌਰ ਬਾਵਾ, ਸ੍ਰੀਮਤੀ ਦਲਬੀਰ ਕੌਰ ਨਾਗਪਾਲ, ਸ੍ਰੀਮਤੀ ਜਸਬੀਰ ਕੌਰ, ਐਡਵੋਕੇਟ ਮਨਿੰਦਰ ਕੌਰ ਟਾਂਡੀ, ਸ੍ਰੀਮਤੀ ਵਿਜੈ ਮਹੇਸ਼ਵਰੀ, ਡਾ: ਹਰਜੀਤ ਸਿੰਘ ਗਰੋਵਰ ਹਾਜਰ ਸਨ।

 

Tags: Blood camp , Blood Donation Camp , World Thalassaemia Day , District Red Cross Society , World Red Cross Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD