Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਜਲੰਧਰ ਲੋਕ ਸਭਾ ਜਿਮਨੀ ਚੋਣ : ਚੋਣ ਅਮਲੇ ਦੀ ਤੀਜੀ ਤੇ ਅੰਤਿਮ ਰੈਂਡਮਾਈਜ਼ੇਸ਼ਨ

ਪ੍ਰੀਜ਼ਾਈਡਿੰਗ ਅਫ਼ਸਰਾਂ, ਪੋਲਿੰਗ ਅਫ਼ਸਰਾਂ ਸਮੇਤ 9 ਹਜ਼ਾਰ ਤੋਂ ਵੱਧ ਚੋਣ ਅਮਲੇ ਨੂੰ ਪੋਲਿੰਗ ਬੂਥ ਅਲਾਟ

DC Jalandhar, Jaspreet Singh, Jalandhar, Deputy Commissioner Jalandhar

Web Admin

Web Admin

5 Dariya News

ਜਲੰਧਰ , 08 May 2023

Last updated on: May 08, 2023, 00:00 IST

ਲੋਕ ਸਭਾ ਹਲਕੇ ਦੀ ਜਿਮਨੀ ਚੋਣ ਦੌਰਾਨ ਜ਼ਿਲ੍ਹੇ ਭਰ ਦੇ ਪੋਲਿੰਗ ਬੂਥਾਂ ’ਤੇ ਤਾਇਨਾਤ ਕੀਤੇ ਜਾਣ ਵਾਲੇ ਚੋਣ ਅਮਲੇ ਦੀ ਤੀਜੀ ਅਤੇ ਅੰਤਿਮ ਰੈਂਡਮਾਈਜ਼ੇਸ਼ਨ ਕੀਤੀ ਗਈ। ਚੋਣ ਅਮਲੇ ਨੂੰ ਪੋਲਿੰਗ ਬੂਥ ਅਲਾਟ ਕਰਨ ਲਈ ਰੈਂਡਮਾਈਜ਼ੇਸ਼ਨ ਦੀ ਸਮੁੱਚੀ ਪ੍ਰਕਿਰਿਆ ਜਨਰਲ ਅਬਜ਼ਰਵਰ ਡੀ.ਵੀ. ਸਵਾਮੀ ਅਤੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਸਪ੍ਰੀਤ ਸਿੰਘ ਦੀ ਮੌਜੂਦਗੀ ਵਿੱਚ ਨੇਪਰੇ ਚਾੜ੍ਹੀ ਗਈ।

ਜ਼ਿਲ੍ਹਾ ਚੋਣ ਅਫ਼ਸਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਸਮੁੱਚੇ 1972 ਪੋਲਿੰਗ ਬੂਥਾਂ ’ਤੇ ਚੋਣ ਅਮਲੇ ਦੀ ਤਾਇਨਾਤੀ ਲਈ ਰੈਂਡਮਾਈਜ਼ੇਸ਼ਨ ਕੀਤੀ ਗਈ ਹੈ ਅਤੇ ਹਰੇਕ ਪੋਲਿੰਗ ਬੂਥ 'ਤੇ ਇਕ ਪ੍ਰੀਜ਼ਾਈਡਿੰਗ ਅਫ਼ਸਰ ਅਤੇ ਤਿੰਨ ਪੋਲਿੰਗ ਅਫ਼ਸਰ ਤਾਇਨਾਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ 10 ਮਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਪੋਲਿੰਗ ਪ੍ਰਕਿਰਿਆ ਨੂੰ ਸਿਰੇ ਚਾੜ੍ਹਨ ਲਈ ਕੁੱਲ 9865 ਮੁਲਾਜ਼ਮਾਂ ਨੂੰ ਪ੍ਰੀਜ਼ਾਈਡਿੰਗ ਅਫ਼ਸਰ (ਪੀ.ਆਰ.ਓ.), ਪੋਲਿੰਗ ਅਫ਼ਸਰ (ਪੀ.ਓ.) ਵਜੋਂ ਤਾਇਨਾਤ ਕੀਤਾ ਗਿਆ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਪਛਾਣ ਕੀਤੀਆਂ ਵਲਨਰੇਬਲ ਪੋਲਿੰਗ ਲੋਕੇਸ਼ਨਾਂ ’ਤੇ ਮਾਈਕਰੋ ਆਬਜ਼ਰਵਾਂ ਦੀ ਤਾਇਨਾਤੀ ਲਈ ਵੀ ਰੈਂਡਮਾਈਜ਼ੇਸ਼ਨ ਦੀ ਪ੍ਰਕਿਰਿਆ ਅਮਲ ਵਿੱਚ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 252 ਵਲਨਰੇਬਲ ਪੋਲਿੰਗ ਲੋਕੇਸ਼ਨਾਂ ’ਤੇ 302 ਮਾਈਕਰੋ ਆਬਜ਼ਰਵਰ ਤਾਇਨਾਤ ਕੀਤੇ ਜਾਣਗੇ, ਜੋ ਕਿ ਸ਼ਾਂਤੀਮਈ ਵੋਟਾਂ ਨੂੰ ਯਕੀਨੀ ਬਣਾਉਣ ਲਈ ਪੂਰੀ ਪੋਲ ਪ੍ਰਕਿਰਿਆ ਵਿੱਚ ਅਹਿਮ ਭੂਮਿਕਾ ਨਿਭਾਉਣਗੇ।

ਚੋਣ ਅਮਲੇ ਨੂੰ ਸਮੁੱਚੀ ਚੋਣ ਪ੍ਰਕਿਰਿਆ ਦੀ ਰੀੜ੍ਹ ਦੀ ਹੱਡੀ ਕਰਾਰ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਦੀ ਜ਼ਿੰਮੇਵਾਰੀ ਸਿਰਫ਼ ਸਰਕਾਰੀ ਮੁਲਾਜ਼ਮਾਂ ਨੂੰ ਸੌਂਪੀ ਗਈ ਹੈ, ਜੋ ਕਿ ਇਸ ਵਿਆਪਕ ਕਾਰਜ ਵਿੱਚ ਸ਼ਾਮਲ ਹਰੇਕ ਵਿਅਕਤੀ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਚੋਣ ਅਮਲ ਨੂੰ ਅਮਨ-ਅਮਾਨ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ ਅਤੇ ਇਸ ਕਾਰਜ ਨੂੰ ਸੁਚੱਜੇ ਢੰਗ ਨਾਲ ਕਰਵਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਮਹਾਜਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ, ਸਮੂਹ ਸਹਾਇਕ ਰਿਟਰਨਿੰਗ ਅਫ਼ਸਰ, ਚੋਣ ਤਹਿਸੀਲਦਾਰ ਸੁਖਦੇਵ ਸਿੰਘ, ਚੋਣ ਕਾਨੂੰਨਗੋ ਰਾਕੇਸ਼ ਕੁਮਾਰ ਵੀ ਮੌਜੂਦ ਸਨ।

 

Tags: DC Jalandhar , Jaspreet Singh , Jalandhar , Deputy Commissioner Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD