Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

ਕਰਮਜੀਤ ਚੌਧਰੀ ਨੇ ਚੌਧਰੀ ਸੰਤੋਖ ਸਿੰਘ ਨੂੰ ਦਿਲੀ ਸ਼ਰਧਾਂਜਲੀ ਦੇਣ ਦੀ ਕੀਤੀ ਭਾਵੁਕ ਅਪੀਲ

Karamjit Kaur Chaudhary, Vikramjit Singh Chaudhary, Congress, Punjab Congress

Web Admin

Web Admin

5 Dariya News

ਜਲੰਧਰ , 08 May 2023

Last updated on: May 08, 2023, 00:00 IST

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਆਪਣੇ ਪ੍ਰਚਾਰ ਦੀ ਸਮਾਪਤੀ ਮੌਕੇ ਕਾਂਗਰਸ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੇ ਸੋਮਵਾਰ ਨੂੰ ਵੋਟਰਾਂ ਨੂੰ ਭਾਵੁਕ ਅਪੀਲ ਕਰਦਿਆਂ 10 ਮਈ ਨੂੰ ਕਾਂਗਰਸ ਨੂੰ ਵੋਟ ਪਾ ਕੇ ਸਾਬਕਾ ਸੰਸਦ ਮੈਂਬਰ ਸਵਰਗਵਾਸੀ ਸੰਤੋਖ ਸਿੰਘ ਚੌਧਰੀ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਆਖਿਆ।

ਜਲੰਧਰ ਸੰਸਦੀ ਹਲਕੇ ਦੇ ਅੱਪਰਾ, ਫਿਲੌਰ, ਗੁਰਾਇਆ, ਜਲੰਧਰ ਪੱਛਮੀ ਅਤੇ ਹੋਰ ਇਲਾਕਿਆਂ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਫਿਲੌਰ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਸਮੇਤ ਪਾਰਟੀ ਆਗੂਆਂ ਨਾਲ ਭਾਰੀ ਇਕੱਠਾਂ ਨੂੰ ਸੰਬੋਧਨ ਕਰਦਿਆਂ ਕਰਮਜੀਤ ਕੌਰ ਚੌਧਰੀ ਨੇ ਸੰਤੋਖ ਸਿੰਘ ਚੌਧਰੀ ਦੇ ਇੱਕ ਖੁਸ਼ਹਾਲ ਜਲੰਧਰ ਸਿਰਜਣ ਦੇ ਸੁਪਨੇ ਨੂੰ ਦੁਹਰਾਇਆ।

ਆਪਣੇ ਭਾਵੁਕ ਸੰਬੋਧਨ ਵਿੱਚ ਉਹਨਾਂ ਨੇ ਆਪਣੇ ਮਰਹੂਮ ਪਤੀ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਵਿਰਾਸਤ ਅਤੇ ਅਧੂਰੇ ਸੁਪਨਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਹਨਾਂ ਨੇ ਆਪਣਾ ਸਾਰਾ ਜੀਵਨ ਲੋਕਾਂ ਦੀ ਭਲਾਈ ਲਈ ਸਮਰਪਿਤ ਕਰ ਦਿੱਤਾ। ਉਹਨਾਂ ਨੇ ਕਿਹਾ ਕਿ ਚੌਧਰੀ ਸੰਤੋਖ ਸਿੰਘ ਜ਼ਿੰਦਗੀ ਭਰ ਦੱਬੇ ਕੁਚਲੇ ਸਮਾਜ ਦੀ ਤਰੱਕੀ ਲਈ ਕੰਮ ਕਰਦੇ ਰਹੇ ਅਤੇ ਜਲੰਧਰ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਰਹੇ। 

ਕਰਮਜੀਤ ਕੌਰ ਚੌਧਰੀ ਨੇ ਕਿਹਾ ਕਿ ਉਹ ਆਪਣੇ ਪਤੀ ਦੇ ਅਧੂਰੇ ਰਹੇ ਕੰਮਾਂ ਨੂੰ ਜਾਰੀ ਰੱਖਣ ਲਈ ਸਖਤ ਮਿਹਨਤ ਕਰਨਗੇ ਅਤੇ ਜਲੰਧਰ ਲਈ ਉਹਨਾਂ ਦੇ ਦੇਖੇ ਸੁਪਨੇ ਸਾਕਾਰ ਕਰਨਗੇ।ਉਨ੍ਹਾਂ ਨੇ ਜਲੰਧਰ ਹਲਕੇ ਦੇ ਲੋਕਾਂ ਨੂੰ ਭਾਵੁਕ ਅਪੀਲ ਕਰਦਿਆਂ ਕਿਹਾ, ''ਮੈਂ ਅੱਜ ਤੁਹਾਡੇ ਸਾਹਮਣੇ ਭਾਰੀ ਦਿਲ ਨਾਲ ਖੜ੍ਹੀ ਹਾਂ ਪਰ ਨਾਲ ਹੀ ਆਪਣੇ ਮਰਹੂਮ ਪਤੀ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਜੀ ਦੀ ਵਿਰਾਸਤ ਨੂੰ ਜਾਰੀ ਰੱਖਣ ਲਈ ਦ੍ਰਿੜ੍ਹ ਇਰਾਦਾ ਵੀ ਰੱਖਦੀ ਹਾਂ। 

ਤੁਹਾਡੇ ਸਾਰਿਆਂ ਦੀ ਸੇਵਾ ਕਰਨਾ ਹੀ ਮੇਰੀ ਜ਼ਿੰਦਗੀ ਦਾ ਇੱਕੋ ਇੱਕ ਮਕਸਦ ਹੈ। ਮੈਂ ਹਰ ਵੋਟਰ ਨੂੰ ਬੇਨਤੀ ਕਰਦੀ ਹਾਂ ਕਿ ਉਹ ਪੋਲਿੰਗ ਵਾਲੇ ਦਿਨ ਕਾਂਗਰਸ ਪਾਰਟੀ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਉਨ੍ਹਾਂ ਨੂੰ ਦਿਲੋਂ ਸ਼ਰਧਾਂਜਲੀ ਦੇਣ।”ਚੋਣ ਮੁਹਿੰਮ ਦੀ ਸਮਾਪਤੀ ਦੇ ਸਮੇਂ ਕਰਮਜੀਤ ਕੌਰ ਚੌਧਰੀ ਨੇ ਜਲੰਧਰ ਦੇ ਲੋਕਾਂ ਦਾ ਭਰਵੇਂ ਸਮਰਥਨ ਲਈ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ 10 ਮਈ ਨੂੰ ਆਪਣੇ ਵੋਟ ਦੇ ਜਮਹੂਰੀ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਉਹਨਾਂ ਨੇ ਆਖਿਆ ਕਿ ਅਸੀਂ ਸਾਰੇ ਲੋਕ ਇਕੱਠੇ ਹੋ ਕੇ ਜਲੰਧਰ ਨਿਵਾਸੀਆਂ ਦੀ ਤਰੱਕੀ ਲਈ ਮਿਹਨਤ ਕਰਾਂਗੇ ਤੇ ਇਸ ਨੂੰ ਸਭ ਤੋਂ ਵਧੀਆ ਸੰਸਦੀ ਹਲਕਾ ਬਣਾਵਾਂਗੇ।

 

Tags: Karamjit Kaur Chaudhary , Vikramjit Singh Chaudhary , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD