Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਏ.ਡੀ.ਜੀ.ਪੀ. ਸ਼ਸ਼ੀ ਪ੍ਰਭਾ ਦੀ ਅਗਵਾਈ ’ਚ ਚਲਾਈ ਤਲਾਸ਼ੀ ਮੁਹਿੰਮ

Punjab Police, Police, OPS Vigil, Patiala, Patiala Police

Web Admin

Web Admin

5 Dariya News

ਪਟਿਆਲਾ , 09 May 2023

Last updated on: May 09, 2023, 00:00 IST

ਐਸ.ਐਸ.ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਡੀ.ਜੀ.ਪੀ ਪੰਜਾਬ ਵੱਲੋਂ ਆਮ ਲੋਕਾਂ ਦੀ ਸੁਰੱਖਿਆ ਲਈ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਚਲਾਏ ਗਏ 'ਆਪ੍ਰੇਸ਼ਨ ਵਿਜ਼ਿਲ' ਤਹਿਤ, ਏ.ਡੀ.ਜੀ.ਪੀ. ਰੇਲਵੇ ਸ਼ਸ਼ੀ ਪ੍ਰਭਾ ਆਈ.ਪੀ.ਐਸ ਦੀ ਅਗਵਾਈ ਹੇਠ ਪਟਿਆਲਾ ਪੁਲਿਸ ਵੱਲੋਂ ਅੱਜ ਮਿਤੀ 09.05.2023 ਨੂੰ ਜ਼ਿਲ੍ਹਾ ਪਟਿਆਲਾ ਵਿਚ ਤਲਾਸ਼ੀ ਅਤੇ ਘੇਰਾਬੰਦੀ ਆਪ੍ਰੇਸ਼ਨ ਚਲਾਇਆ ਗਿਆ, ਜਿਸ ਦੌਰਾਨ ਪਟਿਆਲਾ ਦੇ ਵੱਖ-ਵੱਖ ਇਲਾਕਿਆਂ ਵਿਚ ਸਰਚ ਕੀਤੀ ਗਈ।

ਐਸ.ਐਸ.ਪੀ ਪਟਿਆਲਾ ਨੇ ਅੱਗੇ ਜਾਣਕਾਰੀ ਦਿੰਦੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਪਟਿਆਲਾ ਵੱਲੋਂ ਸਮੂਹ ਅਫ਼ਸਰਾਂ, ਐਸ.ਐਚ.ਓ. ਅਤੇ ਅਧਿਕਾਰੀਆਂ/ਕਰਮਚਾਰੀਆਂ ਸਮੇਤ ਅੱਜ ਵੱਖ-ਵੱਖ ਇਲਾਕਿਆਂ ਵਿਚ 'ਆਪ੍ਰੇਸ਼ਨ ਵਿਜ਼ਿਲ' ਤਹਿਤ ਸ਼ੱਕੀ ਵਿਅਕਤੀਆਂ ਅਤੇ ਸ਼ੱਕੀ ਵਹੀਕਲਾਂ ਦੀ ਤਲਾਸ਼ੀ ਕੀਤੀ ਗਈ, ਜਿਨ੍ਹਾਂ ਵਿਚੋਂ ਰੇਲਵੇ ਸਟੇਸ਼ਨ ਪਟਿਆਲਾ ਵਿਖੇ ਤਕਰੀਬਨ 16 ਵਿਅਕਤੀਆਂ ਪਾਸੋਂ ਸ਼ੱਕ ਦੇ ਅਧਾਰ ਤੇ ਪੁੱਛਗਿੱਛ ਕੀਤੀ ਗਈ ਅਤੇ 11 ਸ਼ੱਕੀ ਵਹੀਕਲਾਂ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਥਾਣਾ ਅਨਾਜ ਮੰਡੀ ਵੱਲੋਂ ਐਨ.ਡੀ.ਪੀ.ਐਸ ਦਾ 01 ਮੁਕੱਦਮਾ ਦਰਜ ਕਰਕੇ ਪਾਬੰਦੀ ਸ਼ੁਦਾ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ।

ਇਸ ਤੋਂ ਇਲਾਵਾ ਪਟਿਆਲਾ ਪੁਲਿਸ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਦੇ ਹੋਟਲਾਂ ਦੀ ਵੀ ਚੈਕਿੰਗ ਕੀਤੀ ਗਈ। ਇਸ ਤਲਾਸ਼ੀ ਮੁਹਿੰਮ ਦੌਰਾਨ ਪਟਿਆਲਾ ਵਿਚ ਸ਼ਾਂਤ ਮਾਹੌਲ ਪਾਇਆ ਗਿਆ ਅਤੇ ਪਟਿਆਲਾ ਪੁਲਿਸ ਵੱਲੋਂ ਅਮਨ ਕਾਨੂੰਨ ਕਾਇਮ ਰੱਖਣ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ। ਸੀਨੀਅਰ ਕਪਤਾਨ ਪੁਲਿਸ, ਪਟਿਆਲਾ ਨੇ ਦੱਸਿਆ ਕਿ ਡੀ.ਜੀ.ਪੀ ਪੰਜਾਬ ਦੇ ਹੁਕਮਾਂ ਅਨੁਸਾਰ ਇਸੇ ਤਰ੍ਹਾਂ ਸਰਚ ਅਪਰੇਸ਼ਨ ਜਾਰੀ ਰਹਿਣਗੇ ਅਤੇ ਇਸੇ ਤਰ੍ਹਾਂ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਵੇਚਣ ਵਾਲੇ ਵਿਅਕਤੀਆਂ ਦਾ ਖ਼ਾਤਮਾ ਕੀਤਾ ਜਾਵੇਗਾ।

 

Tags: Punjab Police , Police , OPS Vigil , Patiala , Patiala Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD