Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਰੋੜੇਵਾਲ ਵਿਖੇ ਸੰਤ ਪੂਰਨ ਦਾਸ ਦੀ 57ਵੀਂ ਬਰਸੀ ਸਮਾਗਮ ਮੌਕੇ ਨਤਮਸਤਕ

ਸੰਤ ਪੂਰਨ ਦਾਸ ਵੱਲੋਂ ਲੋਕਾਂ ਦੀ ਭਲਾਈ ਤੇ ਵਿੱਦਿਆ ਦਾ ਚਾਨਣ ਫੈਲਾਉਣ ਲਈ ਪਾਏ ਯੋਗਦਾਨ ਨੂੰ ਸਦਾ ਯਾਦ ਰੱਖਿਆ ਜਾਵੇਗਾ-ਜੈ ਕ੍ਰਿਸ਼ਨ ਸਿੰਘ ਰੋੜੀ

Jai Krishan Singh Rouri, Garhshankar, AAP, Aam Aadmi Party, Aam Aadmi Party Punjab, AAP Punjab, Narinder Kaur Bharaj

Web Admin

Web Admin

5 Dariya News

ਭਾਦਸੋਂ/ਪਟਿਆਲਾ , 10 May 2023

Last updated on: May 10, 2023, 00:00 IST

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਅੱਜ ਨੇੜਲੇ ਪਿੰਡ ਰੋੜੇਵਾਲ ਸਥਿਤ ਫ਼ਕੀਰੋ ਕੇ ਬਖ਼ਸ਼ਿਸ਼ੇ ਤਖ਼ਤ ਪ੍ਰਾਚੀਨ ਉਦਾਸੀਨ ਡੇਰਾ ਰੋੜੇਵਾਲ ਵਿਖੇ ਬ੍ਰਹਮਲੀਨ ਸੰਤ ਬਾਵਾ ਪੂਰਨ ਦਾਸ ਜੀ ਦੀ 57ਵੀਂ ਬਰਸੀ ਨੂੰ ਸਮਰਪਿਤ, ਗੱਦੀਨਸ਼ੀਨ ਸੰਤ ਬਾਬਾ ਗੁਰਚਰਨ ਦਾਸ ਦੀ ਅਗਵਾਈ ਹੇਠ ਕਰਵਾਏ ਗਏ ਸਮਾਗਮ ਮੌਕੇ ਨਤਮਸਤਕ ਹੋਏ।

ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਬ੍ਰਹਮਲੀਨ ਸੰਤ ਬਾਵਾ ਪੂਰਨ ਦਾਸ ਜੀ ਵੱਲੋਂ ਵਿੱਦਿਆ ਦਾ ਚਾਨਣ ਫੈਲਾਉਣ ਲਈ ਵਿੱਦਿਆ ਦੇ ਮੰਦਰਾਂ ਦੀ ਉਸਾਰੀ ਕਰਵਾਉਣ ਸਮੇਤ ਭੁੱਲੇ ਭਟਕੇ ਲੋਕਾਂ ਨੂੰ ਅਕਾਲ ਪੁਰਖ ਦੇ ਲੜ ਲਗਾ ਕੇ ਸਮੁਚੀ ਲੋਕਾਈ ਦੇ ਭਲੇ ਲਈ ਕੀਤੇ ਗਏ ਕਾਰਜਾਂ ਨੂੰ ਸਦਾ ਯਾਦ ਰੱਖਿਆ ਜਾਵੇਗਾ।

ਡਿਪਟੀ ਸਪੀਕਰ ਨੇ ਕਿਹਾ ਕਿ ਸੰਤ ਪੁਰਸ਼ ਸਮਾਜ ਤੇ ਲੋਕਾਂ ਦੇ ਭਲੇ ਲਈ ਸੰਸਾਰ ਉਪਰ ਆਉਂਦੇ ਹਨ ਅਤੇ ਲੋਕਾਂ ਦਾ ਭਲਾ ਕਰਕੇ ਇਸ ਸੰਸਾਰ ਤੋਂ ਚਲੇ ਜਾਂਦੇ ਹਨ ਪਰੰਤੂ ਉਨ੍ਹਾਂ ਵੱਲੋਂ ਕੀਤੇ ਗਏ ਕਾਰਜ ਸਦਾ ਅਮਰ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਸੰਤ ਬਾਬਾ ਗੁਰਚਰਨ ਦਾਸ ਜੀ ਵੀ ਸੰਤ ਮਹਾਂਪੁਰਸ਼ਾਂ ਦੇ ਪਾਏ ਪੂਰਨਿਆਂ 'ਤੇ ਚਲਦੇ ਹੋਏ ਲੋਕਾਂ ਨੂੰ ਗੁਰੂ ਦੇ ਲੜ ਲਗਾਉਂਦੇ ਹੋਏ ਲੋਕ ਸੇਵਾ ਦੇ ਕਾਰਜ ਕਰ ਰਹੇ ਹਨ।

ਇਸ ਦੌਰਾਨ ਧਾਰਮਿਕ ਦੀਵਾਨ ਸਜਾਏ ਗਏ, ਜਿਸ ਦੌਰਾਨ ਗੁਰਬਾਣੀ ਕੀਰਤਨ ਤੇ ਗੁਰਮਤਿ ਵਿਚਾਰਾਂ ਰਾਹੀਂ ਬ੍ਰਹਮਲੀਨ ਸੰਤ ਬਾਵਾ ਪੂਰਨ ਦਾਸ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਤੋਂ ਸੰਗਤ ਨੂੰ ਜਾਣੂ ਕਰਵਾਇਆ ਗਿਆ। ਸਮਾਗਮ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ, ਬਾਬਾ ਬਘੇਲ ਸਿੰਘ, ਸਾਬਕਾ ਡੀ.ਆਈ.ਜੀ. ਰਣਬੀਰ ਸਿੰਘ ਖੱਟੜਾ, ਜਤਿੰਦਰ ਸਿੰਘ ਸੋਮਲ, ਗਿਆਨੀ ਭਜਨ ਸਿੰਘ ਚੰਡੀਗੜ੍ਹ ਸਮੇਤ ਵੱਡੀ ਗਿਣਤੀ ਸੰਗਤ ਤੇ ਇਲਾਕਾ ਨਿਵਾਸੀ ਮੌਜੂਦ ਸਨ।

 

Tags: Jai Krishan Singh Rouri , Garhshankar , AAP , Aam Aadmi Party , Aam Aadmi Party Punjab , AAP Punjab , Narinder Kaur Bharaj

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD