Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਜ਼ਿਲ੍ਹੇ ਦੇ 43832 ਬਜੁਰਗਾਂ ਨੂੰ 6.57 ਕਰੋੜ ਰੁਪਏ ਦੀ ਦਿੱਤੀ ਪੈਨਸ਼ਨ: ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ

13493 ਵਿਧਵਾ ਤੇ ਨਿਆਸਰਿਤ ਔਰਤਾਂ ਨੂੰ 2.02 ਕਰੋੜ ਦੀ ਦਿੱਤੀ ਗਈ ਵਿੱਤੀ ਸਹਾਇਤਾ

DC Fatehgarh Sahib, Parneet Shergill, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 10 May 2023

Last updated on: May 10, 2023, 00:00 IST

ਜ਼ਿਲ੍ਹੇ ਦੇ 43832 ਬਜੁਰਗਾਂ ਨੂੰ ਅਪ੍ਰੈਲ-2023 ਦੀ ਪੈਨਸ਼ਨ ਵਜੋਂ 6 ਕਰੋੜ 57 ਲੱਖ 48 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਜਦੋਂ ਕਿ 13493 ਵਿਧਵਾ ਤੇ ਨਿਆਸਰਿਤ ਔਰਤਾਂ ਨੂੰ ਪੈਨਸ਼ਨ ਵਜੋਂ 2 ਕਰੋੜ 02 ਲੱਖ 39 ਹਜ਼ਾਰ 500 ਰੁਪਏ ਦਿੱਤੇ ਗਏ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੀਨੀਅਰ ਸਿਟੀਜਨਾਂ ਦੀ ਦੇਖ-ਭਾਲ ਲਈ ਬਣਾਈ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। 

ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਹਸਪਤਾਲਾਂ ਅੰਦਰ ਆਉਣ ਵਾਲੇ ਸੀਨੀਅਰ ਸਿਟੀਜ਼ਨਾਂ ਨੂੰ ਪਹਿਲ ਦੇ ਆਧਾਰ ਤੇ ਚੈੱਕ ਕੀਤਾ ਜਾਵੇ ਤਾਂ ਜੋ ਉਨ੍ਹਾਂ ਨੂੰ ਬਹੁਤਾ ਸਮਾਂ ਲਾਇਨਾਂ ਵਿੱਚ ਲੱਗਣਾ ਨਾ ਪਵੇ। ਡਿਪਟੀ ਕਮਿਸ਼ਨਰ ਨੇ ਸਹਾਇਕ ਸਿਵਲ ਸਰਜਨ ਡਾ: ਸਵਪਨਦੀਪ ਕੌਰ ਨੂੰ ਕਿਹਾ ਕਿ ਸਰਕਾਰ ਵੱਲੋਂ ਸੀਨੀਅਰ ਸਿਟੀਜਨਾਂ ਨੂੰ ਹੈਲਥ ਅਤੇ ਮੈਡੀਕਲ ਕੇਅਰ ਲਈ ਦਿੱਤੀਆ ਜਾ ਰਹੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਪ੍ਰਚਾਰ ਕਰਵਾਇਆ ਜਾਵੇ ਤਾਂ ਜੋ ਜ਼ਿਲ੍ਹੇ ਦੇ ਸੀਨੀਅਰ ਸਿਟੀਜਨਾਂ ਇਨ੍ਹਾਂ ਸਕੀਮਾਂ ਦਾ ਲਾਭ ਲੈ ਸਕਣ। 

ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹੇ ਵਿੱਚ ਬਣੇ ਓਲਡ ਏਜ ਹੋਮ ਵਿੱਚ ਲੋੜ ਅਨੁਸਾਰ ਡਾਕਟਰ ਅਤੇ ਹੋਰ ਸਟਾਫ ਦੀਆਂ ਡਿਊਟੀਆਂ ਲਗਾਈਆਂ ਜਾਣ ਤਾਂ ਜੋ ਬਜੁਰਗਾਂ ਨੂੰ ਬਿਹਤਰ ਸਿਹਤ ਸੇਵਾਵਾਂ ਦਾ ਲਾਭ ਮਿਲ ਸਕੇ। ਸ਼੍ਰੀਮਤੀ ਸ਼ੇਰਗਿੱਲ ਨੇ ਪੇਂਡੂ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਪਿੰਡਾਂ ਵਿੱਚ ਹੋਣ ਵਾਲੀਆਂ ਗ੍ਰਾਂਮ ਸਭਾਵਾਂ ਵਿੱਚ ਸਿਟੀਅਰ ਸਿਟੀਜ਼ਨ ਐਕਟ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਪਿੰਡਾਂ ਦੇ ਬਜੁਰਗ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਹੋ ਸਕਣ। 

ਉਨ੍ਹਾਂ ਫ਼ਤਹਿਗੜ੍ਹ ਸਾਹਿਬ ਵਿਖੇ 5 ਲੱਖ ਦੀ ਲਾਗਤ ਨਾਲ ਬਣਾਏ ਜਾਣ ਵਾਲੇ ਓਲਡ ਏਜ ਹੋਮ ਬਾਰੇ ਵੀ ਅਹਿਮ ਵਿਚਾਰ ਵਟਾਂਦਰਾ ਕੀਤਾ। ਮੀਟਿੰਗ ਵਿੱਚ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ਼੍ਰੀਮਤੀ ਜੋਬਨਦੀਪ ਕੌਰ, ਓਲਡ ਏਜ ਹੋਮ ਬਸੀ ਪਠਾਣਾ ਦੇ ਪ੍ਰਧਾਨ ਸੁਨੀਲ ਰੈਣਾ, ਸ਼੍ਰੀ ਰਾਮ ਨਾਥ ਸ਼ਰਮਾ, ਅਸ਼ੋਕ ਸੂਦ, ਕੇ.ਕੇ. ਵਰਮਾ, ਦਿਲਬਾਗ ਸਿੰਘ, ਗੁਰਵਿੰਦਰ ਸਿੰਘ ਸੋਨੀ, ਮਨਮੋਹਨ ਜਰਗਰ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਮੇਟੀ ਮੈਂਬਰ ਹਾਜਰ ਸਨ।

 

Tags: DC Fatehgarh Sahib , Parneet Shergill , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD