Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਭਾਸ਼ਾ ਵਿਭਾਗ ਨੇ ਕਰਵਾਈ ਕਾਵਿ ਗੋਸ਼ਟੀ ਵਿਦਵਾਨਾਂ, ਕਵੀਆਂ ਤੇ ਆਲੋਚਕਾਂ ਨੇ ਫਰੋਲੀਆ ਕਵਿਤਾ ਦੀ ਪਰਤਾਂ

Language Department Punjab, Punjabi Bhasha Vibhag, Bhasha Vibhag, Punjabi Bhasha Vibhag Patiala

Web Admin

Web Admin

5 Dariya News

ਪਟਿਆਲਾ , 10 May 2023

Last updated on: May 10, 2023, 00:00 IST

ਭਾਸ਼ਾ ਵਿਭਾਗ ਪੰਜਾਬ ਵੱਲੋਂ ਇੱਥੇ ਸ਼ੇਰਾਂ ਵਾਲਾ ਗੇਟ ਵਿਖੇ ਸਥਿਤ ਮੁੱਖ ਦਫਤਰ ਵਿਖੇ ਸੰਯੁਕਤ ਨਿਰਦੇਸ਼ਕਾ ਡਾ. ਵੀਰਪਾਲ ਕੌਰ ਦੀ ਅਗਵਾਈ ‘ਚ ਕਾਵਿ ਗੋਸ਼ਟੀ ਕਰਵਾਈ ਗਈ। ਜਿਸ ਵਿੱਚ ਵਿਦਵਾਨਾਂ, ਕਵੀਆਂ ਤੇ ਆਲੋਚਕਾਂ ਨੇ ਕਾਵਿ ਸਿਰਜਣ ਪ੍ਰਕਿਰਿਆ ਦੇ ਵੱਖ-ਵੱਖ ਪਹਿਲੂਆਂ ‘ਤੇ ਨਿੱਠ ਕੇ ਚਾਨਣਾ ਪਾਇਆ। 

ਭਾਸ਼ਾ ਵਿਭਾਗ ਦੀ ਡਿਪਟੀ ਡਾਇਰੈਕਟਰ ਹਰਪ੍ਰੀਤ ਕੌਰ ਦੀ ਦੇਖ-ਰੇਖ ‘ਚ ਹੋਏ ਸਮਾਗਮ ‘ਚ ਵੱਡੀ ਗਿਣਤੀ ‘ਚ ਕਵੀਆਂ ਤੇ ਵੱਖ-ਵੱਖ ਸੰਸਥਾਵਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਸ੍ਰੀਮਤੀ ਹਰਪ੍ਰੀਤ ਕੌਰ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਵਿਭਾਗ ਦੀਆਂ ਸਰਗਰਮੀਆਂ ਬਾਰੇ ਚਾਨਣਾ ਪਾਇਆ। 

ਸਮਾਗਮ ਦੌਰਾਨ ਉੱਘੇ ਵਿਦਵਾਨ ਜਸਵੰਤ ਜ਼ਫਰ ਮੁੱਖ ਮਹਿਮਾਨ ਵਜੋਂ, ਕਵੀ ਗੁਰਪ੍ਰੀਤ ਸਿੰਘ ਮੁੱਖ ਵਕਤਾ ਤੇ ਦਰਸ਼ਨ ਸਿੰਘ ਭੰਮੇ ਵਿਸ਼ੇਸ਼ ਵਕਤਾ ਵਜੋਂ ਸ਼ਾਮਲ ਹੋਏ। ਸ਼੍ਰੋਮਣੀ ਕਵੀ ਦਰਸ਼ਨ ਬੁੱਟਰ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ ਅਤੇ ਡਾ. ਅਰਵਿੰਦਰ ਕੌਰ ਕਾਕੜਾ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ। 

ਸਹਾਇਕ ਨਿਰਦੇਸ਼ਕ ਸਤਨਾਮ ਸਿੰਘ ਨੇ ਸਮਾਗਮ ਦੀ ਰੂਪ-ਰੇਖਾ ਬਾਰੇ ਚਾਨਣਾ ਪਾਇਆ ਅਤੇ ਹਾਜ਼ਰੀਨ ਦਾ ਧੰਨਵਾਦ ਵੀ ਕੀਤਾ। ਉੱਘੇ ਵਿਦਵਾਨ ਜਸਵੰਤ ਜ਼ਫਰ ਨੇ ਆਪਣੇ ਭਾਸ਼ਨ ‘ਚ ਕਿਹਾ ਕਿ ਕਵਿਤਾ ਤੇ ਬੋਲੀ ਇਕੱਠੇ ਪੈਦਾ ਹੁੰਦੇ ਹਨ ਅਤੇ ਦੋਨੋਂ ਹੀ ਵਿਅਕਾਰਨ ਦੇ ਵਿਧੀ-ਵਿਧਾਨ ਤੋਂ ਮੁਕਤ ਹੁੰਦੇ ਹਨ। 

ਉਨ੍ਹਾਂ ਕਿਹਾ ਕਿ ਖੁੱਲ੍ਹੀ ਤੇ ਛੰਦਬੱਧ ਕਵਿਤਾ ਦਾ ਆਪੋ-ਆਪਣਾ ਵਿਧੀ ਵਿਧਾਨ ਹੈ। ਖੁੱਲ੍ਹੀ ਕਵਿਤਾ ਦੀ ਆਮਦ ਤੇ ਸੰਚਾਰ ਸਾਧਨਾਂ ਦੀ ਬਹੁਤਾਤ ਵਾਲੇ ਜ਼ਮਾਨੇ ‘ਚ ਛੰਦਬੱਧ ਕਵਿਤਾ ਦਾ ਰੁਝਾਨ ਕਾਫੀ ਘਟਿਆ ਹੈ। ਜਸਵੰਤ ਜ਼ਫਰ ਨੇ ਕਿਹਾ ਕਿ ਛੰਦਬੱਧ ਕਵਿਤਾ ਬਹੁਤ ਛੇਤੀ ਲੋਕਾਂ ਦੀ ਜ਼ੁਬਾਨ ‘ਤੇ ਚੜ੍ਹ ਜਾਂਦੀ ਹੈ ਪਰ ਵਧੀਆ ਕਵਿਤਾ ਉਹੀ ਹੁੰਦੀ ਹੈ ਜੋ ਪਾਠਕ ਦੀ ਸੋਚ ਤੋਂ ਪਰੇ ਹੋਵੇ।  

ਸ. ਜ਼ਫਰ ਨੇ ਕਿਹਾ ਕਿ ਪੰਜਾਬੀਆਂ ਦਾ ਅਵਚੇਤਨ ਗੀਤਾਂ ਨਾਲ ਬਣਿਆ ਹੋਇਆ ਹੈ। ਇਹ ਆਪਣੀ ਹਰ ਖੁਸ਼ੀ-ਗਮੀ ਦਾ ਪ੍ਰਗਟਾਵਾ ਵੱਖ-ਵੱਖ ਤਰ੍ਹਾਂ ਦੇ ਗੀਤਾਂ ਰਾਹੀਂ ਕਰਦੇ ਹਨ। ਸ. ਦਰਸ਼ਨ ਸਿੰਘ ਭੰਮੇ ਨੇ ਛੰਦਬੱਧ ਕਵਿਤਾ ਸਬੰਧੀ ਆਪਣੇ ਭਾਸ਼ਨ ਦੌਰਾਨ ਕਵਿਤਾ ਦੀਆਂ ਵੰਨਗੀਆਂ ਅਤੇ ਬਾਰੀਕੀਆਂ ਬਾਰੇ ਜਾਣਕਾਰੀ ਨਾਲ ਦਰਸ਼ਕਾਂ ਨੂੰ ਨਿਹਾਲ ਕੀਤਾ। 

ਉਨ੍ਹਾਂ ਕਿਹਾ ਕਿ ਛੰਦਬੱਧ ਕਵਿਤਾ ਛੇਤੀ ਕੰਠ ਹੋ ਜਾਂਦੀ ਹੈ ਅਤੇ ਇਹ ਸਾਹਿਤ ਦੀਆਂ ਹੋਰਨਾਂ ਵੰਨਗੀਆਂ ਨਾਲੋਂ ਭਿੰਨ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਛੰਦਬੱਧ ਕਵਿਤਾ ਨਾਲ ਨਵੀਂ ਪੀੜ੍ਹੀ ਨੂੰ ਜੋੜਕੇ ਰੱਖਣ ਲਈ ਉਨ੍ਹਾਂ ਵੱਲੋਂ ਸੋਸ਼ਲ ਮੀਡੀਆ ਰਾਹੀਂ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸ ਦੇ ਬਹੁਤ ਵਧੀਆ ਨਤੀਜੇ ਆ ਰਹੇ ਹਨ। ਕਵੀ ਗੁਰਪ੍ਰੀਤ ਮਾਨਸਾ ਨੇ ਖੁੱਲ੍ਹੀ ਕਵਿਤਾ ਬਾਰੇ ਆਪਣੇ ਵਿਸ਼ੇਸ਼ ਭਾਸ਼ਨ ਦੌਰਾਨ ਕਿਹਾ ਕਿ ਖੁੱਲ੍ਹੀ ਕਵਿਤਾ ਨੇ ਗੁਰੂ-ਚੇਲੇ ਦੀ ਪ੍ਰੰਪਰਾ ਨੂੰ ਖਤਮ ਕੀਤਾ ਹੈ। 

ਖੁੱਲ੍ਹੀ ਕਵਿਤਾ ਲਿਖਣ ਵਾਲਾ ਹਰੇਕ ਕਵੀ ਆਪਣਾ ਨਵਾਂ ਕਾਵਿ ਸ਼ਾਸ਼ਤਰ ਸਿਰਜਦਾ ਹੈ। ਉਨ੍ਹਾਂ ਖੁੱਲ੍ਹੀ ਕਵਿਤਾ ਨੂੰ ਵਡਿਆਉਂਦੀਆਂ ਕਈ ਕਵਿਤਾਵਾਂ ਵੀ ਸੁਣਾਈਆਂ। ਆਲੋਚਕ ਡਾ. ਅਰਵਿੰਦਰ ਕੌਰ ਕਾਕੜਾ ਨੇ ਕਿਹਾ ਕਿ ਹਰ ਘਟਨਾ ਕਵੀ ‘ਤੇ ਗਹਿਰਾ ਅਸਰ ਕਰਦੀ ਹੈ ਅਤੇ ਉਸ ਘਟਨਾ ਦੇ ਸਾਰੇ ਪਹਿਲੂਆਂ ਨੂੰ ਘੋਖਣ ਪਰਖਣ ਤੋਂ ਬਾਅਦ ਕਵੀ ਕਵਿਤਾ ਦੀ ਸਿਰਜਣਾ ਕਰਦਾ ਹੈ। 

ਉਨ੍ਹਾਂ ਕਿਹਾ ਕਿ ਉਹੀ ਕਵਿਤਾ ਵਧੀਆ ਹੁੰਦੀ ਹੈ ਜੋ ਨਿੱਜ ਤੋਂ ਉੱਪਰ ਉੱਠ ਕੇ ਲਿਖੀ ਜਾਂਦੀ ਹੈ। ਆਪਣੇ ਪ੍ਰਧਾਨਗੀ ਭਾਸ਼ਨ ‘ਚ ਸ਼੍ਰੋਮਣੀ ਕਵੀ ਦਰਸ਼ਨ ਬੁੱਟਰ ਨੇ ਕਿਹਾ ਕਵਿਤਾ ਦੇ ਅਰਥ ਸਮੇਂ ਅਨੁਸਾਰ ਬਦਲਦੇ ਰਹਿੰਦੇ ਹਨ। ਇਸ ਲਈ ਕਵੀ ਨੂੰ ਸਮੇਂ-ਸਮੇਂ ਸਿਰ ਆਪਣੀ ਕਵਿਤਾ ਦੇ ਰੂਪ ਬਦਲਣੇ ਪੈਂਦੇ ਹਨ। 

ਉਨ੍ਹਾਂ ਆਪਣੀ ਕਵਿਤਾ ਰਾਹੀਂ ਕਵਿਤਾ ਦੀਆਂ ਵੱਖ-ਵੱਖ ਪ੍ਰੀਭਾਸ਼ਾਵਾਂ ਦਿੱਤੀਆਂ। ਸ. ਬੁੱਟਰ ਨੇ ਕਿਹਾ ਕਿ ਕਵਿਤਾ ਨਾਲੋਂ ਸੁੱਚਾ ਕੁਝ ਵੀ ਨਹੀਂ ਜੇ ਇਹ ਕਲੇਜੇ ‘ਚੋਂ ਨਿੱਕਲੀ ਹੋਵੇ। ਉਨ੍ਹਾਂ ਕਿਹਾ ਕਿ ਦੁਸ਼ਵਾਰੀਆਂ ‘ਚੋਂ ਲਿਖੀ ਕਵਿਤਾ ਸਭ ਤੋਂ ਤਾਕਤਵਰ ਹੁੰਦੀ ਹੈ। ਡਿਪਟੀ ਡਾਇਰੈਕਟਰ ਹਰਪ੍ਰੀਤ ਕੌਰ ਨੇ ਵਿਭਾਗ ਦੀ ਤਰਫੋਂ ਸਮਾਗਮ ਦੇ ਪ੍ਰਧਾਨਗੀ ਮੰਡਲ ਤੋਂ ਇਲਾਵਾ ਜਿਲ੍ਹਾ ਭਾਸ਼ਾ ਅਫਸਰ ਮੋਗਾ ਡਾ. ਅਜੀਤਪਾਲ ਸਿੰਘ, ਜਿਲ੍ਹਾ ਭਾਸ਼ਾ ਅਫਸਰ ਫਿਰੋਜ਼ਪੁਰ ਡਾ. ਜਗਦੀਪ ਸਿੰਘ ਸੰਧੂ, ਜਿਲ੍ਹਾ ਭਾਸ਼ਾ ਅਫਸਰ ਲੁਧਿਆਣਾ ਸੰਦੀਪ ਸ਼ਰਮਾ, ਪ੍ਰੋ. ਸ਼ਮਸ਼ੇਰ ਸਿੰਘ ਸਮਾਣਾ ਤੇ ਕਵੀ ਕੁਲਵੰਤ ਸਿੰਘ ਸੈਦੋਕੇ ਨੂੰ ਵੀ ਸਨਮਾਨਿਤ ਕੀਤਾ ਗਿਆ। 

ਸੁਖਮਿੰਦਰ ਸੇਖੋਂ ਦੀ ਮਿੰਨੀ ਕਹਾਣੀਆਂ ‘ਤੇ ਅਧਾਰਤ ਪੁਸਤਕ ਰਿਸ਼ਤਿਆਂ ਦੀ ਜ਼ਮੀਨ’ ਦਾ ਲੋਕ ਅਰਪਣ ਵੀ ਕੀਤਾ ਗਿਆ। ਇਸ ਮੌਕੇ ਜਸਪ੍ਰੀਤ ਕੌਰ ਫਲਕ ਲੁਧਿਆਣਾ ਤੇ ਨਿਰਮਲਾ ਗਰਗ ਨੇ ਮਾਂ ਬਾਰੇ ਭਾਵਪੂਰਤ ਕਵਿਤਾਵਾਂ ਵੀ ਸੁਣਾਈਆਂ। 

ਸਮਾਗਮ ਦੀ ਸਫਲਤਾ ਲਈ ਜਿਲ੍ਹਾ ਭਾਸ਼ਾ ਅਫਸਰ ਚੰਦਨਦੀਪ ਕੌਰ, ਸਹਾਇਕ ਨਿਰਦੇਸ਼ਕ ਆਲੋਕ ਚਾਵਲਾ, ਅਮਰਿੰਦਰ ਸਿੰਘ, ਹਰਭਜਨ ਕੌਰ, ਸੁਖਪ੍ਰੀਤ ਕੌਰ, ਸੁਰਿੰਦਰ ਕੌਰ ਤੇ ਜਸਪ੍ਰੀਤ ਕੌਰ ਨੇ ਭਰਵਾਂ ਯੋਗਦਾਨ ਪਾਇਆ। ਮੰਚ ਸੰਚਾਲਨ ਡਾ. ਮਨਜਿੰਦਰ ਸਿੰਘ ਨੇ ਕੀਤਾ।

 

Tags: Language Department Punjab , Punjabi Bhasha Vibhag , Bhasha Vibhag , Punjabi Bhasha Vibhag Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD